ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਯੂਬਾ ਸਿਟੀ ਵਿਖੇ ਸਥਾਨਕ ਸਿੱਖ ਆਗੂਆਂ ਨਾਲ ਕੀਤੀ ਇਕੱਤਰਤਾ

by | Jun 12, 2026 | daily, politics, religion | 0 comments

ਸ਼੍ਰੋਮਣੀ ਕਮੇਟੀ ਵੱਲੋਂ ਅਮਰੀਕਾ ’ਚ ਸਿੱਖ ਮਿਸ਼ਨ ਤੇ ਪ੍ਰੈੱਸ ਸਮੇਤ ਹੋਰ ਕਾਰਜ ਜਲਦ ਮੁਕੰਮਲ ਕੀਤੇ ਜਾਣਗੇ- ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅਮਰੀਕਾ ਪੁੱਜੇ ਉੱਚ ਪੱਧਰੀ ਵਫ਼ਦ ਨੇ ਸ. ਦੀਦਾਰ ਸਿੰਘ ਬੈਂਸ ਦੇ ਘਰ ਸਥਾਨਕ ਸਿੱਖ ਆਗੂਆਂ ਅਤੇ ਪੰਜਾਬੀ ਭਾਈਚਾਰੇ ਨਾਲ ਇਕੱਤਰਤਾ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾਣ ਵਾਲੇ ਧਰਮ ਪ੍ਰਚਾਰ ਕਾਰਜਾਂ ਸਬੰਧੀ ਵਿਚਾਰਾਂ ਕੀਤੀਆਂ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਵਿਦੇਸ਼ਾਂ ਅੰਦਰ ਵੱਸਦੇ ਸਿੱਖ ਭਾਈਚਾਰੇ ਨੇ ਆਪਣੀ ਮਿਹਨਤ ਦੇ ਬਲ ’ਤੇ ਵੱਡੀਆਂ ਪ੍ਰਾਪਤੀਆਂ ਹਾਸਲ ਕੀਤੀਆਂ ਹਨ ਅਤੇ ਇਨ੍ਹਾਂ ਦੇਸ਼ਾਂ ਦੇ ਵਿਕਾਸ ਵਿਚ ਵੀ ਜ਼ਿਕਰਯੋਗ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਵੱਲੋਂ ਵਿਦੇਸ਼ਾਂ ਅੰਦਰ ਆਪਣੀ ਵਿਰਾਸਤ ਨੂੰ ਸੰਭਾਲਣ ਦੇ ਯਤਨ ਵੀ ਸ਼ਲਾਘਾਯੋਗ ਹਨ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਜਿਥੇ ਦੇਸ਼ ਦੇ ਵੱਖ-ਵੱਖ ਸੂਬਿਆਂ ਅੰਦਰ ਸਿੱਖ ਮਿਸ਼ਨ ਕਾਰਜਸ਼ੀਲ ਹਨ, ਉਥੇ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਵਿਦੇਸ਼ਾਂ ਅੰਦਰ ਵੱਸਦੇ ਸਿੱਖਾਂ ਅਤੇ ਖ਼ਾਸਕਰ ਨੌਜੁਆਨ ਪੀੜ੍ਹੀ ਨੂੰ ਗੁਰਮਤਿ, ਸਿੱਖ ਇਤਿਹਾਸ ਤੇ ਆਪਣੇ ਵਿਰਸੇ ਨਾਲ ਜੋੜਨ ਲਈ ਅਮਰੀਕਾ ਦੇ ਯੂਬਾਸਿਟੀ ਵਿਖੇ ਸਿੱਖ ਸੈਂਟਰ ਸਥਾਪਿਤ ਕੀਤਾ ਜਾ ਰਿਹਾ ਹੈ। ਇਸ ਕਾਰਜ ਲਈ ਸਵਰਗੀ ਸ. ਦੀਦਾਰ ਸਿੰਘ ਬੈਂਸ ਨੇ ਆਪਣੇ ਵੱਲੋਂ 14.5 ਏਕੜ ਜ਼ਮੀਨ ਸ਼੍ਰੋਮਣੀ ਕਮੇਟੀ ਨੂੰ ਦਿੱਤੀ ਸੀ। ਉਨ੍ਹਾਂ ਕਿਹਾ ਕਿ ਸਿੱਖ ਮਿਸ਼ਨ, ਪ੍ਰੈੱਸ ਤੇ ਗੁਰਮਤਿ ਵਿਦਿਆਲਾ ਖੋਲ੍ਹੇ ਜਾਣ ਦੇ ਕਾਰਜ ਲਈ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰ ਲਈਆਂ ਗਈਆਂ ਹਨ ਅਤੇ ਆਰਕੀਟੈਂਕਟਾਂ ਤੋਂ ਨਕਸ਼ੇ ਤਿਆਰ ਕਰਵਾਏ ਜਾ ਰਹੇ ਹਨ ਤੇ ਸੰਗਤਾਂ ਦੇ ਸਹਿਯੋਗ ਨਾਲ ਜਲਦ ਇਸ ਕਾਰਜ ਦੀ ਆਰੰਭਤਾ ਕਰ ਦਿੱਤੀ ਜਾਵੇਗੀ। ਇਸ ਕਾਰਜ ਨੂੰ ਪਹਿਲ ਦੇ ਅਧਾਰ ’ਤੇ ਮੁਕੰਮਲ ਕੀਤਾ ਜਾਵੇਗਾ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਨੁਮਾਇੰਦਾ ਸੰਸਥਾ ਹੋਣ ਦੇ ਨਾਤੇ ਵਿਸ਼ਵ ਭਰ ਵਿਚ ਵਸਦੀਆਂ ਸਿੱਖ ਸੰਗਤਾਂ ਨਾਲ ਮਜ਼ਬੂਤ ਰਾਬਤਾ ਬਨਾਉਣ ਲਈ ਵਚਨਬਧ ਹੈ ਅਤੇ ਅਮਰੀਕਾ ਵਿਚ ਖੋਲ੍ਹਿਆ ਜਾਣ ਵਾਲਾ ਸਿੱਖ ਮਿਸ਼ਨ ਧਰਮ ਦੇ ਪ੍ਰਚਾਰ ਪ੍ਰਸਾਰ ਦੇ ਨਾਲ-ਨਾਲ ਸਥਾਨਕ ਸਿੱਖ ਸੰਗਤਾਂ ਅਤੇ ਸ਼੍ਰੋਮਣੀ ਕਮੇਟੀ ਦਰਮਿਆਨ ਮਜ਼ਬੂਤ ਪੁੱਲ ਦਾ ਕੰਮ ਕਰੇਗਾ। ਉਨ੍ਹਾਂ ਸਥਾਨਕ ਸੰਗਤਾਂ ਤੋਂ ਭਰਵੇਂ ਸਹਿਯੋਗ ਦੀ ਆਸ ਪ੍ਰਗਟਾਈ। ਸਥਾਨਕ ਸਿੱਖ ਆਗੂਆਂ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਪੰਥਕ ਅਤੇ ਲੋਕ ਭਲਾਈ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਸ਼੍ਰੋਮਣੀ ਕਮੇਟੀ ਨੂੰ ਪੂਰਨ ਸਹਿਯੋਗ ਦੀ ਵਚਨਬਧਤਾ ਪ੍ਰਗਟਾਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਅਮਰੀਕਾ ਨਿਵਾਸੀ ਸ. ਦਿਲਬਾਗ ਸਿੰਘ ਬੈਂਸ, ਸ. ਕਰਮਦੀਪ ਸਿੰਘ ਬੈਂਸ, ਸ. ਅਜੀਤ ਸਿੰਘ ਬੈਂਸ, ਸ. ਕੇਵਲ ਸਿੰਘ ਨਾਗਰਾ, ਸ. ਲਖਬੀਰ ਸਿੰਘ ਨਾਗਰਾ, ਸ. ਹਰਜੀਤ ਸਿੰਘ, ਸ. ਬਲਜਿੰਦਰ ਸਿੰਘ ਢਿੱਲੋਂ, ਸ. ਨਰਿੰਦਰ ਸਿੰਘ ਅਟਵਾਲ, ਸ. ਕੁਲਦੀਪ ਸਿੰਘ ਅਟਵਾਲ, ਸ. ਅਮਰਜੀਤ ਸਿੰਘ ਸੰਘਾ, ਸ. ਕੁਲਤਾਰ ਸਿੰਘ ਅਟਵਾਲ, ਸ. ਹਰਭਜਨ ਸਿੰਘ ਸੰਧੂ, ਸ. ਦਲਬੀਰ ਸਿੰਘ ਗਿੱਲ, ਸ. ਰੁਪਿੰਦਰ ਸਿੰਘ ਗਿੱਲ, ਸ. ਰਮਿੰਦਰ ਸਿੰਘ ਬਿਹਲਾ, ਸ. ਸੁਖਜੀਵਨ ਸਿੰਘ ਬਿਹਲਾ, ਸ. ਜੋਗਿੰਦਰ ਸਿੰਘ ਨਿੱਜਰ, ਸ. ਰੇਸ਼ਮ ਸਿੰਘ ਪੁਰੇਵਾਲ, ਸ. ਦਲਬੀਰ ਸਿੰਘ ਗਿੱਲ, ਸ. ਸੁਰਜੀਤ ਸਿੰਘ ਸੰਘਾ, ਸ. ਕਮਲ ਸਿੰਘ ਧਾਰੀਵਾਲ, ਸ. ਇੰਦਰਜੀਤ ਸਿੰਘ ਕਲਟ, ਸ. ਅਜੀਤ ਸਿੰਘ ਬੈਂਸ, ਸ. ਪਾਉਲ ਸਿੰਘ ਬੱਲ, ਸ. ਸੁਰਿੰਦਰ ਸਿੰਘ ਧਾਮੀ, ਸ. ਬਿੱਕਰ ਸਿੰਘ ਧਾਮੀ ਅਤੇ ਹੋਰ ਮੌਜੂਦ ਸਨ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਅਸਿਸਟੈਂਟ (ਸ਼੍ਰੋਮਣੀ ਕਮੇਟੀ)
ਸੰਪਰਕ : 81968-00236

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...