ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’, ਨਿੱਜੀ ਸਿਹਤ ਬੀਮੇ ਦਾ ਕਿਫਾਇਤੀ ਵਿਕਲਪ ਬਣ ਕੇ ਉੱਭਰੀ

by | Jun 12, 2026 | breaking news, daily, politics | 0 comments

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜ ਮਹੀਨਿਆਂ ਵਿੱਚ 2.26 ਲੱਖ ਤੋਂ ਵੱਧ ਮਰੀਜ਼ਾਂ ਦਾ 3.65 ਲੱਖ ਇਲਾਜ ਪ੍ਰਕਿਰਿਆਵਾਂ ਰਾਹੀਂ 632.50 ਕਰੋੜ ਰੁਪਏ ਦੀ ਲਾਗਤ ਨਾਲ ਇਲਾਜ ਹੋਇਆ: ਡਾ. ਬਲਬੀਰ ਸਿੰਘ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪਹਿਲੇ ਦਿਨ ਤੋਂ ਹੀ ਪ੍ਰੀ-ਐਗਜ਼ਿਸਟਿੰਗ ਬੀਮਾਰੀਆਂ ਦਾ ਕਵਰੇਜ ਉਪਲੱਬਧ ; ਜਦਕਿ ਨਿੱਜੀ ਬੀਮੇ ਵਿੱਚ ਮਰੀਜ਼ਾਂ ਨੂੰ ਅਕਸਰ ਸਾਲਾਂ ਤੱਕ ਉਡੀਕ ਕਰਨੀ ਪੈਂਦੀ ਹੈ: ਡਾ. ਬਲਬੀਰ ਸਿੰਘ

ਪ੍ਰੀ-ਐਗਜ਼ਿਸਟਿੰਗ ਬੀਮਾਰੀਆਂ ਲਈ ਕੋਈ ਉਡੀਕ ਮਿਆਦ ਨਹੀਂ, 850 ਸੂਚੀਬੱਧ ਹਸਪਤਾਲਾਂ ਵਿੱਚ 2,300 ਤੋਂ ਵੱਧ ਇਲਾਜ ਪੈਕੇਜ ਉਪਲੱਬਧ: ਡਾ. ਬਲਬੀਰ ਸਿੰਘ

ਅਜਿਹੇ ਸਮੇਂ ਵਿੱਚ ਜਦੋਂ ਸਿਹਤ ਸੇਵਾਵਾਂ ਦੀ ਵਧ ਰਹੀ ਲਾਗਤ ਪਰਿਵਾਰਾਂ ਉੱਤੇ ਲਗਾਤਾਰ ਆਰਥਿਕ ਬੋਝ ਵਧਾ ਰਹੀ ਹੈ, ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਇੱਕ ਵਿਆਪਕ ਅਤੇ ਕਿਫਾਇਤੀ ਸਿਹਤ ਸੁਰੱਖਿਆ ਯੋਜਨਾ ਵਜੋਂ ਉੱਭਰ ਰਹੀ ਹੈ, ਜੋ ਰਵਾਇਤੀ ਨਿੱਜੀ ਸਿਹਤ ਬੀਮਾ ਯੋਜਨਾਵਾਂ ਦੇ ਮੁਕਾਬਲੇ ਕਈ ਮਹੱਤਵਪੂਰਨ ਲਾਭ ਪ੍ਰਦਾਨ ਕਰਦੀ ਹੈ।

ਯੋਜਨਾ ਦੇ ਪ੍ਰਭਾਵ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਲਾਗੂ ਹੋਣ ਦੇ ਪੰਜ ਮਹੀਨਿਆਂ ਅੰਦਰ 2,26,822 ਤੋਂ ਵੱਧ ਮਰੀਜ਼ਾਂ ਦਾ 3,65,340 ਇਲਾਜ ਪ੍ਰਕਿਰਿਆਵਾਂ ਰਾਹੀਂ 632.50 ਕਰੋੜ ਰੁਪਏ ਦੀ ਲਾਗਤ ਨਾਲ ਇਲਾਜ ਕੀਤਾ ਗਿਆ ਹੈ। ਨਿੱਜੀ ਸਿਹਤ ਬੀਮਾ ਉਨ੍ਹਾਂ ਲੋਕਾਂ ਲਈ ਇੱਕ ਵਿਕਲਪ ਹੋ ਸਕਦਾ ਹੈ ਜੋ ਆਪਣੀਆਂ ਲੋੜਾਂ ਅਨੁਸਾਰ ਵਿਸ਼ੇਸ਼ ਕਵਰੇਜ ਚਾਹੁੰਦੇ ਹਨ, ਪਰ ਮੁੱਖ ਮੰਤਰੀ ਸਿਹਤ ਯੋਜਨਾ ਇਸ ਉਦੇਸ਼ ਨਾਲ ਤਿਆਰ ਕੀਤੀ ਗਈ ਹੈ ਕਿ ਪੰਜਾਬ ਦਾ ਹਰ ਯੋਗ ਨਿਵਾਸੀ ਬਿਨਾਂ ਆਰਥਿਕ ਮੁਸ਼ਕਲ ਦੇ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਤੱਕ ਪਹੁੰਚ ਹਾਸਲ ਕਰ ਸਕੇ।”

ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ, “ਨਿੱਜੀ ਬੀਮੇ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਵਿਚਕਾਰ ਸਭ ਤੋਂ ਵੱਡਾ ਫ਼ਰਕ ਪ੍ਰੀਮੀਅਮ ਭੁਗਤਾਨ ਦਾ ਨਾ ਹੋਣਾ ਹੈ। ਜਿੱਥੇ ਨਿੱਜੀ ਸਿਹਤ ਬੀਮਾ ਪਾਲਿਸੀਆਂ ਲਈ ਹਰ ਸਾਲ ਹਜ਼ਾਰਾਂ ਰੁਪਏ ਦਾ ਪ੍ਰੀਮੀਅਮ ਦੇਣਾ ਪੈਂਦਾ ਹੈ, ਜੋ ਉਮਰ ਵਧਣ ਨਾਲ ਹੋਰ ਵਧ ਜਾਂਦਾ ਹੈ, ਉੱਥੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਭਪਾਤਰੀਆਂ ਨੂੰ ਇਹ ਸਿਹਤ ਕਵਰੇਜ ਪੂਰੀ ਤਰ੍ਹਾਂ ਮੁਫ਼ਤ ਮੁਹੱਈਆ ਕਰਵਾਈ ਜਾਂਦੀ ਹੈ।”

ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਕੈਂਸਰ ਇਲਾਜ, ਦਿਲ ਦੀਆਂ ਬੀਮਾਰੀਆਂ ਦਾ ਇਲਾਜ, ਡਾਇਲਿਸਿਸ, ਇੰਟੈਂਸਿਵ ਕੇਅਰ ਸੇਵਾਵਾਂ ਅਤੇ ਹੋਰ ਵਿਸ਼ੇਸ਼ ਇਲਾਜ ਪ੍ਰਕਿਰਿਆਵਾਂ ਸਮੇਤ 2,300 ਤੋਂ ਵੱਧ ਇਲਾਜ ਪੈਕੇਜ ਉਪਲੱਬਧ ਕਰਵਾਏ ਜਾਂਦੇ ਹਨ। ਨਿੱਜੀ ਬੀਮਾ ਯੋਜਨਾਵਾਂ ਵਿੱਚ ਜਿੱਥੇ ਕਵਰੇਜ ਦਾ ਦਾਇਰਾ ਭੁਗਤਾਨ ਕੀਤੇ ਪ੍ਰੀਮੀਅਮ ਅਤੇ ਚੁਣੀ ਗਈ ਪਾਲਿਸੀ ‘ਤੇ ਨਿਰਭਰ ਕਰਦਾ ਹੈ, ਉੱਥੇ ਮੁੱਖ ਮੰਤਰੀ ਸਿਹਤ ਯੋਜਨਾ ਸਾਰੇ ਯੋਗ ਲਾਭਪਾਤਰੀਆਂ ਨੂੰ ਇੱਕੋ ਜਿਹੀਆਂ ਸਹੂਲਤਾਂ ਪ੍ਰਦਾਨ ਕਰਦੀ ਹੈ। ਯੋਜਨਾ ਦਾ ਇੱਕ ਹੋਰ ਵੱਡਾ ਫ਼ਾਇਦਾ ਇਹ ਹੈ ਕਿ ਪ੍ਰੀ-ਐਗਜ਼ਿਸਟਿੰਗ ਬੀਮਾਰੀਆਂ ਲਈ ਤੁਰੰਤ ਕਵਰੇਜ ਉਪਲੱਬਧ ਹੈ। ਨਿੱਜੀ ਬੀਮਾ ਕੰਪਨੀਆਂ ਆਮ ਤੌਰ ‘ਤੇ ਡਾਇਬਿਟੀਜ਼, ਹਾਈਪਰਟੈਨਸ਼ਨ ਅਤੇ ਦਿਲ ਦੀਆਂ ਬੀਮਾਰੀਆਂ ਵਰਗੀਆਂ ਸਥਿਤੀਆਂ ਲਈ ਦੋ ਤੋਂ ਚਾਰ ਸਾਲ ਤੱਕ ਦੀ ਉਡੀਕ ਮਿਆਦ ਲਾਗੂ ਕਰਦੀਆਂ ਹਨ, ਜਿਸ ਤੋਂ ਬਾਅਦ ਹੀ ਇਲਾਜ ‘ਤੇ ਹੋਏ ਖ਼ਰਚੇ ਦਾ ਦਾਅਵਾ ਕੀਤਾ ਜਾ ਸਕਦਾ ਹੈ।

ਉਨ੍ਹਾਂ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਯੋਗ ਲਾਭਪਾਤਰੀ ਆਪਣੇ ਪੁਰਾਣੇ ਡਾਕਟਰੀ ਇਤਿਹਾਸ ਦੀ ਪਰਵਾਹ ਕੀਤੇ ਬਿਨਾਂ ਪਹਿਲੇ ਹੀ ਦਿਨ ਤੋਂ ਇਲਾਜ ਦਾ ਲਾਭ ਲੈ ਸਕਦੇ ਹਨ।” ਸਿਹਤ ਮੰਤਰੀ ਨੇ ਕਿਹਾ ਕਿ ਇਹ ਯੋਜਨਾ ਖ਼ਾਸ ਤੌਰ ‘ਤੇ ਸੀਨੀਅਰ ਨਾਗਰਿਕਾਂ ਲਈ ਬਹੁਤ ਲਾਭਕਾਰੀ ਸਾਬਤ ਹੋਈ ਹੈ, ਜਿਨ੍ਹਾਂ ਨੂੰ ਨਿੱਜੀ ਬੀਮਾ ਯੋਜਨਾਵਾਂ ਵਿੱਚ ਅਕਸਰ ਵੱਧ ਪ੍ਰੀਮੀਅਮ ਅਤੇ ਕਵਰੇਜ ਸਬੰਧੀ ਪਾਬੰਦੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਜ਼ੁਰਗ ਨਾਗਰਿਕਾਂ ਨੂੰ ਬਿਨਾਂ ਕਿਸੇ ਵਾਧੂ ਵਿੱਤੀ ਬੋਝ ਦੇ ਸਮਾਨ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ।

ਡਾ. ਬਲਬੀਰ ਸਿੰਘ ਨੇ ਅੱਗੇ ਦੱਸਿਆ ਕਿ ਯੋਜਨਾ ਤਹਿਤ ਪੰਜਾਬ ਭਰ ਵਿੱਚ 850 ਸੂਚੀਬੱਧ ਹਸਪਤਾਲਾਂ ਦੇ ਨੈੱਟਵਰਕ ਰਾਹੀਂ ਇਲਾਜ ਸਹੂਲਤਾਂ ਉਪਲੱਬਧ ਹਨ, ਜਿਨ੍ਹਾਂ ਵਿੱਚ ਨਿੱਜੀ ਹਸਪਤਾਲਾਂ ਦੇ ਨਾਲ-ਨਾਲ ਸਰਕਾਰੀ ਸਿਹਤ ਸੰਸਥਾਵਾਂ ਵੀ ਸ਼ਾਮਲ ਹਨ। ਉਨ੍ਹਾਂ ਕਿਹਾ, “ਰਿਇੰਬਰਸਮੈਂਟ ਆਧਾਰਿਤ ਬੀਮਾ ਪ੍ਰਣਾਲੀਆਂ ਦੇ ਉਲਟ, ਮੁੱਖ ਮੰਤਰੀ ਸਿਹਤ ਯੋਜਨਾ ਮੁੱਖ ਤੌਰ ‘ਤੇ ਕੈਸ਼ਲੈੱਸ ਅਤੇ ਪੇਪਰਲੈੱਸ ਇਲਾਜ ਪ੍ਰਕਿਰਿਆ ਪ੍ਰਦਾਨ ਕਰਦੀ ਹੈ, ਜਿਸ ਨਾਲ ਲਾਭਪਾਤਰੀ ਘੱਟੋ-ਘੱਟ ਦਸਤਾਵੇਜ਼ਾਂ ਨਾਲ ਸਿਹਤ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ ਅਤੇ ਪ੍ਰਸ਼ਾਸਨਿਕ ਦੇਰੀ ਤੋਂ ਵੀ ਬਚ ਸਕਦੇ ਹਨ।”

ਦੋਵੇਂ ਸਿਹਤ ਸੁਰੱਖਿਆ ਮਾਡਲਾਂ ਦੀ ਤੁਲਨਾ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਿੱਜੀ ਬੀਮਾ ਯੋਜਨਾਵਾਂ ਅਨੁਕੂਲਿਤ ਕਵਰੇਜ ਅਤੇ ਵਾਧੂ ਲਾਭ ਪ੍ਰਦਾਨ ਕਰ ਸਕਦੀਆਂ ਹਨ। ਉਨ੍ਹਾਂ ਕਿਹਾ, “ਹਾਲਾਂਕਿ, ਇਨ੍ਹਾਂ ਵਿੱਚ ਅਕਸਰ ਐਕਸਕਲੂਜ਼ਨ, ਸਹਿ-ਭੁਗਤਾਨ (ਕੋ-ਪੇਮੈਂਟ), ਸਬ-ਲਿਮਿਟ, ਉਡੀਕ ਮਿਆਦ ਅਤੇ ਉਮਰ ਦੇ ਨਾਲ ਵਧਣ ਵਾਲੇ ਪ੍ਰੀਮੀਅਮ ਵਰਗੀਆਂ ਸ਼ਰਤਾਂ ਹੁੰਦੀਆਂ ਹਨ, ਜੋ ਕਈ ਪਰਿਵਾਰਾਂ ਲਈ ਇਨ੍ਹਾਂ ਨੂੰ ਘੱਟ ਕਿਫ਼ਾਇਤੀ ਬਣਾਉਂਦੀਆਂ ਹਨ। ਇਸ ਤੋਂ ਇਲਾਵਾ, ਨਿੱਜੀ ਬੀਮਾ ਕਵਰੇਜ ਮੁੱਖ ਤੌਰ ‘ਤੇ ਸ਼ਹਿਰੀ ਅਤੇ ਆਰਥਿਕ ਤੌਰ ‘ਤੇ ਸਮਰੱਥ ਪਰਿਵਾਰਾਂ ਤੱਕ ਸੀਮਿਤ ਹੈ, ਜਦਕਿ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਦੇ ਹਰ ਯੋਗ ਰਜਿਸਟਰਡ ਪਰਿਵਾਰ ਲਈ ਉਪਲੱਬਧ ਹੈ।”

ਉਨ੍ਹਾਂ ਕਿਹਾ, “ਭਗਵੰਤ ਮਾਨ ਸਰਕਾਰ ਦਾ ਦ੍ਰਿੜ੍ਹ ਵਿਸ਼ਵਾਸ ਹੈ ਕਿ ਸਿਹਤ ਸੇਵਾਵਾਂ ਕਿਸੇ ਵਿਅਕਤੀ ਦੀ ਆਰਥਿਕ ਸਮਰੱਥਾ ‘ਤੇ ਨਿਰਭਰ ਨਹੀਂ ਹੋਣੀਆਂ ਚਾਹੀਦੀਆਂ। ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪੰਜਾਬ ਦੇ ਹਰ ਯੋਗ ਨਾਗਰਿਕ ਲਈ ਆਸਾਨੀ ਨਾਲ ਅਤੇ ਕਿਫ਼ਾਇਤੀ ਢੰਗ ਨਾਲ ਉਪਲੱਬਧ ਹੋਣ।”

ਡਾ. ਬਲਬੀਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਯੋਜਨਾ ਤਹਿਤ ਹੁਣ ਤੱਕ 46.21 ਲੱਖ ਤੋਂ ਵੱਧ ਸਿਹਤ ਕਾਰਡ ਰਜਿਸਟਰ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਰਾਹੀਂ ਰਾਜ ਦੇ ਲਗਭਗ 22 ਲੱਖ ਪਰਿਵਾਰਾਂ ਨੂੰ ਕਵਰੇਜ ਮਿਲੀ ਹੈ। ਉਨ੍ਹਾਂ ਕਿਹਾ, “ਯੋਜਨਾ ਨੂੰ ਮਿਲ ਰਹੀ ਭਰਵੀਂ ਪ੍ਰਤੀਕਿਰਿਆ ਸਾਰਿਆਂ ਲਈ ਸਿਹਤ ਸੁਰੱਖਿਆ ਦੀ ਵਧ ਰਹੀ ਲੋੜ ਨੂੰ ਦਰਸਾਉਂਦੀ ਹੈ ਅਤੇ ਸਿਹਤ ਸੇਵਾਵਾਂ ‘ਤੇ ਹੋਣ ਵਾਲੇ ਜੇਬ ਖ਼ਰਚੇ ਨੂੰ ਘਟਾਉਣ ਅਤੇ ਸਮਾਜ ਦੇ ਹਰ ਵਰਗ ਤੱਕ ਗੁਣਵੱਤਾ ਭਰਿਆ ਇਲਾਜ ਪਹੁੰਚਾਉਣ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਵੀ ਦਰਸਾਉਂਦੀ ਹੈ। ਪੰਜਾਬ ਸਰਕਾਰ ਮੁੱਖ ਮੰਤਰੀ ਸਿਹਤ ਯੋਜਨਾ ਦੇ ਦਾਇਰੇ ਦਾ ਅੱਗੇ ਹੋਰ ਵਿਸਥਾਰ ਕਰਦੀ ਰਹੇਗੀ ਤਾਂ ਜੋ ਕਿਸੇ ਵੀ ਪਰਿਵਾਰ ਨੂੰ ਸਿਹਤ ਅਤੇ ਆਰਥਿਕ ਸੁਰੱਖਿਆ ਵਿਚੋਂ ਇੱਕ ਦੀ ਚੋਣ ਕਰਨ ਲਈ ਮਜ਼ਬੂਰ ਨਾ ਹੋਣਾ ਪਵੇ।”

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...