ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਵਿੱਚ 90,000 ਤੋਂ ਵੱਧ ਨਸ਼ਾ ਪੀੜਤਾਂ ਨੂੰ ਨਸ਼ਾ ਮੁਕਤੀ, ਇਲਾਜ ਅਤੇ ਰਿਕਵਰੀ ਦੀ ਸਹੂਲਤ ਮੁਹੱਈਆ ਕਰਵਾਈ ਗਈ

by | Jun 14, 2026 | daily, politics | 0 comments

ਨਸ਼ੇ ਦੀ ਲਤ ਖ਼ਿਲਾਫ਼ ਜੰਗ ਵਿੱਚ ਅਧਿਆਪਕਾਂ, ਮਾਪਿਆਂ ਅਤੇ ਸਮਾਜ ਦੀ ਭੂਮਿਕਾ ਸਭ ਤੋਂ ਵੱਧ ਮਹੱਤਵਪੂਰਨ: ਡਾ. ਬਲਬੀਰ ਸਿੰਘ

ਭਗਵੰਤ ਮਾਨ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮੁਹਿੰਮ ਦੀ ਸਥਾਈ ਸਫ਼ਲਤਾ ਸਿਰਫ਼ ਨਸ਼ਾ ਤਸਕਰਾਂ ਅਤੇ ਸਪਲਾਇਰਾਂ ਖ਼ਿਲਾਫ਼ ਸਖ਼ਤ ਕਾਰਵਾਈ ‘ਤੇ ਹੀ ਨਹੀਂ, ਸਗੋਂ ਰੋਕਥਾਮ, ਸਮੇਂ ਸਿਰ ਪਛਾਣ, ਇਲਾਜ ਅਤੇ ਪਰਿਵਾਰਾਂ ਤੇ ਸਮਾਜ ਵੱਲੋਂ ਸਮੇਂ ਸਿਰ ਸਹਿਯੋਗ ‘ਤੇ ਵੀ ਔਨੀ ਹੀ ਨਿਰਭਰ ਕਰੇਗੀ।
1 ਮਾਰਚ 2025 ਨੂੰ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ਦੀਆਂ ਸਭ ਤੋਂ ਮਹੱਤਵਪੂਰਨ ਨਸ਼ਾ ਵਿਰੋਧੀ ਪਹਿਲਕਦਮੀਆਂ ਵਿੱਚੋਂ ਇੱਕ ਬਣ ਚੁੱਕੀ ਹੈ, ਜਿਸ ਤਹਿਤ ਸਖ਼ਤ ਕਾਰਵਾਈ ਦੇ ਨਾਲ-ਨਾਲ ਨਸ਼ਾ ਮੁਕਤੀ, ਮੁੜ ਵਸੇਬਾ ਅਤੇ ਜਨ-ਜਾਗਰੂਕਤਾ ‘ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਰੋਕਥਾਮ ਅਤੇ ਮੁੜ ਵਸੇਬਾ ਯਤਨਾਂ ਤਹਿਤ 1 ਮਾਰਚ 2025 ਤੋਂ ਮਈ 2026 ਤੱਕ ਪੰਜਾਬ ਭਰ ਦੇ ਨਸ਼ਾ ਮੁਕਤੀ ਕੇਂਦਰਾਂ ਅਤੇ ਆਊਟਪੇਸ਼ੈਂਟ ਓਪੀਓਇਡ ਅਸਿਸਟਡ ਟ੍ਰੀਟਮੈਂਟ (ੳੳਏਟੀ) ਕੇਂਦਰਾਂ ਵਿੱਚ ਨਸ਼ੇ ਤੋਂ ਪ੍ਰਭਾਵਿਤ 90,000 ਤੋਂ ਵੱਧ ਵਿਅਕਤੀਆਂ ਨੂੰ ਦਾਖ਼ਲ ਕਰਕੇ ਇਲਾਜ ਮੁਹੱਈਆ ਕਰਵਾਇਆ ਗਿਆ ਹੈ।” ਉਨ੍ਹਾਂ ਕਿਹਾ ਕਿ ਇਹ ਅੰਕੜਾ ਸਖ਼ਤ ਕਾਰਵਾਈ ਦੇ ਨਾਲ-ਨਾਲ ਇਲਾਜ ਅਤੇ ਰਿਕਵਰੀ ‘ਤੇ ਪੰਜਾਬ ਸਰਕਾਰ ਦੇ ਵਿਸ਼ੇਸ਼ ਧਿਆਨ ਨੂੰ ਦਰਸਾਉਂਦਾ ਹੈ।

ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਨਸ਼ਿਆਂ ਖ਼ਿਲਾਫ਼ ਕਾਰਵਾਈ ਜਾਰੀ ਹੈ; ਪਰ ਅਜਿਹੇ ਸੰਵੇਦਨਸ਼ੀਲ ਵਿਅਕਤੀਆਂ ਜਿਨ੍ਹਾਂ ਵਿੱਚ ਨਸ਼ੇ ਦੀ ਆਦਤ ਵਿਕਸਤ ਹੋਣ ਦਾ ਖ਼ਤਰਾ ਹੁੰਦਾ ਹੈ, ਦੀ ਪਛਾਣ ਕਰਨ ਵਿੱਚ ਅਧਿਆਪਕਾਂ, ਮਾਪਿਆਂ ਅਤੇ ਸਮਾਜ ਦੇ ਮੈਂਬਰਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ, “ਨਸ਼ੇ ਦੇ ਆਦਿ ਹੋਣ ਦੇ ਸ਼ੁਰੂਆਤੀ ਸੰਕੇਤ ਅਕਸਰ ਅਣਗੌਲਿਆਂ ਰਹਿ ਜਾਂਦੇ ਹਨ ਅਤੇ ਇਹ ਭਾਵਨਾਤਮਕ, ਵਿਵਹਾਰਕ ਅਤੇ ਸਰੀਰਕ ਤਬਦੀਲੀਆਂ ਦੇ ਰੂਪ ਵਿੱਚ ਸਾਹਮਣੇ ਆਉਂਦੇ ਹਨ।”

ਸ਼ੁਰੂਆਤੀ ਸੰਕੇਤਾਂ ਵਿੱਚ ਅਚਾਨਕ ਮੂਡ ਬਦਲਣਾ, ਚਿੜਚਿੜਾਪਣ, ਪੜ੍ਹਾਈ ਜਾਂ ਕੰਮਕਾਜ ਵਿੱਚ ਧਿਆਨ ਨਾ ਲਗਣਾ, ਪਰਿਵਾਰ ਤੋਂ ਦੂਰੀ ਬਣਾਉਣਾ, ਆਪਣੀਆਂ ਗਤੀਵਿਧੀਆਂ ਬਾਰੇ ਗੁਪਤਤਾ ਰੱਖਣਾ, ਪੈਸਿਆਂ ਦੀ ਵਾਰ-ਵਾਰ ਮੰਗ ਕਰਨਾ, ਨਵੇਂ ਦੋਸਤਾਂ ਦਾ ਸਾਥ ਬਣਨਾ, ਨੀਂਦ ਵਿੱਚ ਗੜਬੜ ਅਤੇ ਖੇਡਾਂ ਜਾਂ ਹੋਰ ਗਤੀਵਿਧੀਆਂ ਵਿੱਚ ਦਿਲਚਸਪੀ ਘਟਣਾ ਸ਼ਾਮਲ ਹੋ ਸਕਦਾ ਹੈ।

ਸਰੀਰਕ ਲੱਛਣਾਂ ਵਿੱਚ ਨਿੱਜੀ ਸਫ਼ਾਈ ਦੀ ਅਣਦੇਖੀ, ਥਕਾਵਟ, ਅੱਖਾਂ ਦਾ ਲਾਲ ਹੋਣਾ, ਬਹੁਤ ਜ਼ਿਆਦਾ ਨੀਂਦ ਆਉਣਾ, ਖਾਣ-ਪੀਣ ਦੀਆਂ ਆਦਤਾਂ ਵਿੱਚ ਤਬਦੀਲੀ ਅਤੇ ਵਜ਼ਨ ਵਿੱਚ ਬਿਨਾਂ ਕਾਰਨ ਉਤਾਰ-ਚੜ੍ਹਾਅ ਸ਼ਾਮਲ ਹੋ ਸਕਦੇ ਹਨ। ਮੁਹਿੰਮ ਨਾਲ ਜੁੜੇ ਮਾਹਿਰਾਂ ਨੇ ਪਰਿਵਾਰਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਅਜਿਹੀਆਂ ਵਿਵਹਾਰਕ ਤਬਦੀਲੀਆਂ ਨੂੰ ਅਣਗੌਲਿਆ ਨਾ ਕਰਨ। ਮਾਪਿਆਂ ਨੂੰ ਬਿਨਾਂ ਡਾਂਟ-ਫਟਕਾਰ ਜਾਂ ਦੋਸ਼ ਲਗਾਏ ਬੱਚਿਆਂ ਨਾਲ ਸ਼ਾਂਤ ਅਤੇ ਸਹਿਯੋਗੀ ਢੰਗ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਲੋੜ ਪੈਣ ‘ਤੇ ਮਾਹਿਰਾਂ ਦੀ ਮਦਦ ਲੈਣੀ ਚਾਹੀਦੀ ਹੈ।

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕੀਤੀ ਗਈ ਕਾਰਵਾਈ ਤੋਂ ਬਾਅਦ ਕਈ ਵਿਅਕਤੀਆਂ ਨੇ ਸਫ਼ਲਤਾਪੂਰਵਕ ਇਲਾਜ ਅਤੇ ਮੁੜ ਵਸੇਬਾ ਦੀ ਸਹੂਲਤ ਪ੍ਰਾਪਤ ਕੀਤੀ ਹੈ ਅਤੇ ਹੁਣ ਸਿਹਤਮੰਦ ਜੀਵਨ ਬਤੀਤ ਕਰ ਰਹੇ ਹਨ।

ਅੰਮ੍ਰਿਤਸਰ ਦੇ ਮਨਪ੍ਰੀਤ ਸਿੰਘ (ਬਦਲਿਆ ਹੋਇਆ ਨਾਮ), ਜੋ ਨਸ਼ੇ ਦੀ ਲਤ ਤੋਂ ਉੱਭਰ ਚੁੱਕੇ ਹਨ, ਨੇ ਕਿਹਾ, “ਇੱਕ ਸਮਾਂ ਅਜਿਹਾ ਸੀ ਜਦੋਂ ਮੈਂ ਆਪਣੇ ਆਪ ਤੋਂ ਉਮੀਦ ਛੱਡ ਦਿੱਤੀ ਸੀ। ਪੰਜਾਬ ਸਰਕਾਰ ਦੇ ਨਸ਼ਾ ਮੁਕਤੀ ਕੇਂਦਰ ਨੇ ਮੈਨੂੰ ਜ਼ਿੰਦਗੀ ਦੀ ਨਵੀਂ ਦਿਸ਼ਾ ਦਿੱਤੀ। ਇੱਥੋਂ ਦੇ ਸਟਾਫ਼ ਨੇ ਮੇਰਾ ਸਤਿਕਾਰ ਅਤੇ ਪੂਰੀ ਦੇਖਭਾਲ ਨਾਲ ਇਲਾਜ ਕੀਤਾ। ਅੱਜ ਮੈਂ ਨਸ਼ਿਆਂ ਤੋਂ ਮੁਕਤ ਹਾਂ ਅਤੇ ਬਿਹਤਰ ਭਵਿੱਖ ਵੱਲ ਵਧ ਰਿਹਾ ਹਾਂ। ਮੇਰਾ ਸੰਦੇਸ਼ ਸਿਰਫ਼ ਇਹ ਹੈ ਕਿ ਜੇਕਰ ਤੁਸੀਂ ਪਹਿਲਾ ਕਦਮ ਚੁੱਕਣ ਦਾ ਹੌਸਲਾ ਕਰੋ ਤਾਂ ਨਸ਼ੇ ਤੋਂ ਮੁਕਤੀ ਸੰਭਵ ਹੈ।”

ਤਰਨ ਤਾਰਨ ਜ਼ਿਲ੍ਹੇ ਦੇ ਭਿੱਖੀਵਿੰਡ ਨਿਵਾਸੀ ਖੁਸ਼ਬਾਜ਼ ਸਿੰਘ (ਬਦਲਿਆ ਹੋਇਆ ਨਾਮ), ਜੋ ਇਸ ਸਮੇਂ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਦੇ ਨਸ਼ਾ ਮੁਕਤੀ ਕੇਂਦਰ ਵਿੱਚ ਦਾਖ਼ਲ ਹਨ, ਨੇ ਕਿਹਾ, “ਇਲਾਜ ਅਤੇ ਕਾਊਂਸਲਿੰਗ ਨੇ ਮੈਨੂੰ ਨਸ਼ੇ ਦੀ ਲਤ ਤੋਂ ਬਾਹਰ ਨਿਕਲਣ ਅਤੇ ਆਮ ਜ਼ਿੰਦਗੀ ਵਿੱਚ ਵਾਪਸੀ ਕਰਨ ਵਿੱਚ ਮਦਦ ਕੀਤੀ। ਅੱਜ ਮੇਰਾ ਧਿਆਨ ਆਪਣੇ ਪਰਿਵਾਰ, ਕੰਮ ਅਤੇ ਸਿਹਤਮੰਦ ਭਵਿੱਖ ‘ਤੇ ਹੈ। ਇੱਥੋਂ ਦਾ ਸਟਾਫ਼ ਬਹੁਤ ਸਹਿਯੋਗੀ ਹੈ।”

ਮਾਪਿਆਂ ਲਈ ਦਿਸ਼ਾ-ਨਿਰਦੇਸ਼:

* ਬੱਚਿਆਂ, ਖ਼ਾਸ ਕਰਕੇ ਨੌਜਵਾਨਾਂ, ਨਾਲ ਵੱਧ ਤੋਂ ਵੱਧ ਸਮਾਂ ਬਿਤਾਓ।
* ਉਨ੍ਹਾਂ ਨਾਲ ਖੁੱਲ੍ਹਾ ਅਤੇ ਦੋਸਤਾਨਾ ਸੰਵਾਦ ਬਣਾਈ ਰੱਖੋ।
* ਉਨ੍ਹਾਂ ਦੇ ਦੋਸਤਾਂ ਅਤੇ ਰੋਜ਼ਾਨਾ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਰੱਖੋ।
* ਵਿਵਹਾਰ, ਭਾਵਨਾਤਮਕ ਹਾਲਤ ਅਤੇ ਆਰਥਿਕ ਲੋੜਾਂ ਵਿੱਚ ਆਉਣ ਵਾਲੀਆਂ ਤਬਦੀਲੀਆਂ ‘ਤੇ ਨਜ਼ਰ ਰੱਖੋ।
* ਉਨ੍ਹਾਂ ਨੂੰ ਖੇਡਾਂ, ਸੱਭਿਆਚਾਰਕ ਅਤੇ ਭਾਈਚਾਰਕ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕਰੋ।
* ਕਿਸੇ ਵੀ ਸਮੱਸਿਆ ਦੇ ਸ਼ੁਰੂਆਤੀ ਸੰਕੇਤ ਮਿਲਣ ‘ਤੇ ਕਾਊਂਸਲਿੰਗ ਜਾਂ ਡਾਕਟਰੀ ਸਹਾਇਤਾ ਲਵੋ।

ਭਗਵੰਤ ਮਾਨ ਸਰਕਾਰ ਦਾ ਮੰਨਣਾ ਹੈ ਕਿ ਨਸ਼ੇ ਦੀ ਸਮੱਸਿਆ ਨਾਲ ਨਜਿੱਠਣ ਦੇ ਤਿੰਨ ਮੁੱਖ ਥੰਮ੍ਹ ਹਨ—ਨਸ਼ਾ ਮੁਕਤੀ, ਮੁੜ ਵਸੇਬਾ ਅਤੇ ਕਾਊਂਸਲਿੰਗ। ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਰਾਹੀਂ ਸਰਕਾਰ ਨਸ਼ੀਲੇ ਪਦਾਰਥਾਂ ਦੀ ਸਪਲਾਈ ‘ਤੇ ਰੋਕ ਲਗਾਉਣ, ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਵਧਾਉਣ ਅਤੇ ਪ੍ਰਭਾਵਿਤ ਵਿਅਕਤੀਆਂ ਦੀ ਰਿਕਵਰੀ ਨੂੰ ਯਕੀਨੀ ਬਣਾਉਣ ਲਈ ਕੰਮ ਕਰ ਰਹੀ ਹੈ।

ਸਰਕਾਰ ਦਾ ਜ਼ੋਰ ਇਸ ਗੱਲ ‘ਤੇ ਹੈ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਸਖ਼ਤ ਕਾਰਵਾਈ ਤੱਕ ਸੀਮਤ ਨਾ ਹੋਵੇ। ਪਰਿਵਾਰਾਂ, ਵਿੱਦਿਅਕ ਸੰਸਥਾਵਾਂ, ਸਿਹਤ ਮਾਹਿਰਾਂ ਅਤੇ ਸਮਾਜ ਨੂੰ ਮਿਲ ਕੇ ਸ਼ੁਰੂਆਤੀ ਚੇਤਾਵਨੀ ਸੰਕੇਤਾਂ ਦੀ ਪਛਾਣ ਕਰਨੀ ਹੋਵੇਗੀ ਅਤੇ ਪ੍ਰਭਾਵਿਤ ਵਿਅਕਤੀਆਂ ਨੂੰ ਇਲਾਜ, ਮੁੜ ਵਸੇਬਾ ਅਤੇ ਰਿਕਵਰੀ ਦੀ ਦਿਸ਼ਾ ਵਿੱਚ ਸਹਿਯੋਗ ਦੇਣਾ ਹੋਵੇਗਾ। ਮੁਹਿੰਮ ਇਸ ਗੱਲ ‘ਤੇ ਜ਼ੋਰ ਦਿੰਦੀ ਹੈ ਕਿ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਦੇ ਨਾਲ-ਨਾਲ ਰੋਕਥਾਮ, ਇਲਾਜ ਤੇ ਮੁੜ ਵਸੇਬਾ ਦੇ ਯਤਨ ਵੀ ਜਾਰੀ ਰਹਿਣੇ ਚਾਹੀਦੇ ਹਨ ਤਾਂ ਹੀ ਪੰਜਾਬ ਨੂੰ ਨਸ਼ਿਆਂ ਦੀ ਲਾਹਣਤ ਤੋਂ ਸਥਾਈ ਤੌਰ ‘ਤੇ ਮੁਕਤ ਕੀਤਾ ਜਾ ਸਕੇਗਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...