ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਉਣਾ ਸਾਡਾ ਸੰਕਲਪ : ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

by | Jun 14, 2026 | breaking news, daily, politics | 0 comments

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਦੀ ਅਗਵਾਈ ਹੇਠ ਅੱਜ ਗੜਸ਼ੰਕਰ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਪੰਜਾਬ ਸਰਕਾਰ ਦੀ ਮਹੱਤਵਪੂਰਨ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਸਬੰਧੀ ਇੱਕ ਵਿਸ਼ੇਸ਼ ਟ੍ਰੇਨਿੰਗ ਕੈਂਪ ਲਗਾਇਆ ਗਿਆ। ਕੈਂਪ ਦਾ ਉਦੇਸ਼ ਯੋਜਨਾ ਨੂੰ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਤੇ ਹਰ ਯੋਗ ਮਹਿਲਾ ਤੱਕ ਇਸ ਦਾ ਲਾਭ ਪਹੁੰਚਾਉਣ ਲਈ ਲੋੜੀਂਦੀਆਂ ਬਾਰੀਕੀਆਂ ਤੋਂ ਜਾਣੂ ਕਰਵਾਉਣਾ ਸੀ।

ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੇ ਸਮਾਜਿਕ ਅਤੇ ਆਰਥਿਕ ਸਸ਼ਕਤੀਕਰਨ ਲਈ ਵਚਨਬੱਧ ਹੈ ਅਤੇ ਇਹ ਯੋਜਨਾ ਉਸੇ ਸੋਚ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਅਸਲ ਮਕਸਦ ਤਦ ਹੀ ਪੂਰਾ ਹੋ ਸਕਦਾ ਹੈ ਜਦੋਂ ਉਨ੍ਹਾਂ ਦਾ ਲਾਭ ਆਖ਼ਰੀ ਯੋਗ ਵਿਅਕਤੀ ਤੱਕ ਪਹੁੰਚੇ ਅਤੇ ਇਹੀ ਸਰਕਾਰ ਦਾ ਸੰਕਲਪ ਹੈ।

ਡਿਪਟੀ ਸਪੀਕਰ ਰੌੜੀ ਨੇ ਅਧਿਕਾਰੀਆਂ, ਕਰਮਚਾਰੀਆਂ ਅਤੇ ਵਲੰਟੀਅਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਯੋਗ ਮਹਿਲਾਵਾਂ ਨੂੰ ਯੋਜਨਾ ਬਾਰੇ ਜਾਗਰੂਕ ਕਰਨ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਉਨ੍ਹਾਂ ਦੀ ਹਰ ਸੰਭਵ ਮਦਦ ਕਰਨ। ਉਨ੍ਹਾਂ ਕਿਹਾ ਕਿ ਕੋਈ ਵੀ ਯੋਗ ਮਹਿਲਾ ਸਿਰਫ਼ ਜਾਣਕਾਰੀ ਦੀ ਘਾਟ ਕਾਰਨ ਸਰਕਾਰੀ ਸਹੂਲਤਾਂ ਤੋਂ ਵਾਂਝੀ ਨਹੀਂ ਰਹਿਣੀ ਚਾਹੀਦੀ।

ਟ੍ਰੇਨਿੰਗ ਕੈਂਪ ਦੌਰਾਨ ਯੋਜਨਾ ਨਾਲ ਜੁੜੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਯੋਗਤਾ ਸ਼ਰਤਾਂ, ਰਜਿਸਟ੍ਰੇਸ਼ਨ ਪ੍ਰਕਿਰਿਆ, ਲੋੜੀਂਦੇ ਦਸਤਾਵੇਜ਼ਾਂ, ਅਰਜ਼ੀਆਂ ਦੀ ਜਾਂਚ ਅਤੇ ਲਾਭਪਾਤਰੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਸਿਖਲਾਈ ਵਿੱਚ ਸ਼ਮੂਲੀਅਤ ਕਰਨ ਵਾਲੇ ਹਰ ਵਿਅਕਤੀ ਦੀਆਂ ਸ਼ੰਕਾਵਾਂ ਦਾ ਨਿਪਟਾਰਾ ਕਰਦਿਆਂ ਯੋਜਨਾ ਦੇ ਸਫ਼ਲ ਲਾਗੂਕਰਨ ਲਈ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ।

ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ-ਭਲਾਈ ਦੀਆਂ ਸਕੀਮਾਂ ਨੂੰ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਵੱਲ ਇੱਕ ਅਹਿਮ ਕਦਮ ਸਾਬਤ ਹੋਵੇਗੀ।

ਇਸ ਮੌਕੇ ਵੱਡੀ ਗਿਣਤੀ ਵਿੱਚ ਅਧਿਕਾਰੀ, ਕਰਮਚਾਰੀ, ਵਲੰਟੀਅਰ ਅਤੇ ਇਲਾਕੇ ਦੇ ਪਤਵੰਤੇ ਵਿਅਕਤੀ ਹਾਜ਼ਰ ਸਨ, ਜਿਨ੍ਹਾਂ ਨੇ ਯੋਜਨਾ ਨੂੰ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...