ਭਾਰਤ ਦੇ ਇਲੈਕਸ਼ਨ ਕਮਿਸ਼ਨ (ਈਸੀਆਈ/ECI) ਨੇ ਅੱਜ ਮੀਡੀਆ ਅਤੇ ਸੰਚਾਰ ਅਧਿਕਾਰੀਆਂ ਲਈ ਇੱਕ ਦਿਨ ਦੀ ਕਾਨਫਰੰਸ ਆਯੋਜਿਤ ਕੀਤੀ। ਇਸ ਵਿੱਚ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੀਡੀਆ ਨੋਡਲ ਅਫ਼ਸਰ (ਐੱਮਐੱਨਓਜ਼/MNOs) ਅਤੇ ਸੋਸ਼ਲ ਮੀਡੀਆ ਨੋਡਲ ਅਫ਼ਸਰ (ਐੱਸਐੱਮਐੱਨਓਜ਼/SMNOs) ਅਤੇ ਉਨ੍ਹਾਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਜ਼ਿਲ੍ਹਾ ਮੀਡੀਆ ਨੋਡਲ ਅਫ਼ਸਰ/ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ਼ਾਮਲ ਹੋਏ, ਜਿੱਥੇ ਸਪੈਸ਼ਲ ਇੰਟੈੰਸਿਵ ਰਿਵਿਜ਼ਨ ਦਾ ਪੜਾਅ-III ਚਲ ਰਿਹਾ ਹੈ ਅਤੇ ਜੋ ਰਾਜ ਆਗਾਮੀ ਚੋਣਾਂ ਲਈ ਨਿਰਧਾਰਿਤ ਹਨ।

ਪ੍ਰੋਗਰਾਮ ਵਿੱਚ 350 ਤੋਂ ਅਧਿਕ ਮੀਡੀਆ ਅਤੇ ਸੰਚਾਰ ਅਫ਼ਸਰਾਂ ਨੇ ਹਿੱਸਾ ਲਿਆ।

ਕਾਨਫਰੰਸ ਨੂੰ ਮੁੱਖ ਚੋਣ ਕਮਿਸ਼ਨਰ ਸ਼੍ਰੀ ਗਿਆਨੇਸ਼ ਕੁਮਾਰ ਅਤੇ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਨੇ ਸੰਬੋਧਨ ਕੀਤਾ।

ਆਪਣੇ ਸੰਬੋਧਨ ਵਿੱਚ ਮੁੱਖ ਚੋਣ ਕਮਿਸ਼ਨਰ ਸ਼੍ਰੀ ਗਿਆਨੇਸ਼ ਕੁਮਾਰ ਨੇ ਹਾਲ ਹੀ ਵਿੱਚ ਪੰਜ ਰਾਜਾਂ ਵਿੱਚ ਹੋਈਆਂ ਚੋਣਾਂ ਵਿੱਚ ਬੇਮਿਸਾਲ ਜਨਭਾਗੀਦਾਰੀ ਦਾ ਉਲੇਖ ਕਰਦੇ ਹੋਏ ਕਿਹਾ ਕਿ ਚੋਣ ਅਧਿਕਾਰੀਆਂ ਦਾ ਸੰਚਾਰ ਸਮਾਂਬੱਧ, ਸਰਲ ਵਿੱਚ ਆਸਾਨ ਅਤੇ ਤੱਥਾਂ ਤੇ ਕਾਨੂੰਨ ‘ਤੇ ਅਧਾਰਿਤ ਹੋਣਾ ਚਾਹੀਦਾ ਹੈ।

ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਨੇ ਕਿਹਾ ਕਿ ਸੰਚਾਰ ਦਾ ਕੇਂਦਰ ਕੇਵਲ ਪ੍ਰਯਾਸਾਂ ‘ਤੇ ਨਹੀਂ, ਬਲਕਿ ਉਨ੍ਹਾਂ ਦੇ ਪ੍ਰਭਾਵ ‘ਤੇ ਹੋਣਾ ਚਾਹੀਦਾ ਹੈ। ਉੱਥੇ ਹੀ ਚੋਣ ਕਮਿਸ਼ਨਰ ਡਾ. ਵਿਵੇਕ ਜੋਸ਼ੀ ਨੇ ਕਿਹਾ ਕਿ ਮੀਡੀਆ ਅਤੇ ਸੰਚਾਰ ਅਧਿਕਾਰੀਆਂ ਦੀ ਮਹੱਤਵਪੂਰਨ ਭੂਮਿਕਾ ਇਹ ਸੁਨਿਸ਼ਚਿਤ ਕਰਨਾ ਹੈ ਕਿ ਕਮਿਸ਼ਨ ਦੇ ਨਿਯਮ, ਨਿਰਦੇਸ਼ ਅਤੇ ਦਿਸ਼ਾ-ਨਿਰਦੇਸ਼ ਆਮ ਜਨਤਾ ਤੱਕ ਸਰਲ ਅਤੇ ਸਹਿਜ ਰੂਪ ਵਿੱਚ ਪਹੁੰਚਣ।

ਕਾਨਫਰੰਸ ਵਿੱਚ ਚੋਣ ਪ੍ਰਕਿਰਿਆ ਦੇ ਵਿਭਿੰਨ ਪੜਾਵਾਂ ਦੇ ਦੌਰਾਨ ਸੰਚਾਰ ਰਣਨੀਤੀਆਂ, ਈਸੀਆਈਨੈੱਟ (ECINET), ਸੰਵਿਧਾਨਿਕ ਅਤੇ ਕਾਨੂੰਨੀ ਪ੍ਰਾਵਧਾਨਾਂ, ਸੁਪਰੀਮ ਕੋਰਟ ਦੇ ਹਾਲੀਆ ਨਿਰਣਿਆਂ, ਮੀਡੀਆ ਅਤੇ ਸੋਸ਼ਲ ਮੀਡੀਆ ਪ੍ਰਬੰਧਨ, ਗਲਤ ਜਾਣਕਾਰੀ ਨਾਲ ਨਜਿੱਠਣ, ਵੋਟਰ ਜਾਗਰੂਕਤਾ ਪ੍ਰੋਗਰਾਮਾਂ ਅਤੇ ਭਾਰਤ ਦੇ ਇਲੈਕਸ਼ਨ ਕਮਿਸ਼ਨ (ਈਸੀਆਈ/ECI) ਪਹਿਲਾਂ ਦੇ ਪ੍ਰਭਾਵੀ ਪ੍ਰਚਾਰ-ਪ੍ਰਸਾਰ ਨਾਲ ਸਬੰਧਿਤ ਸੈਸ਼ਨ ਆਯੋਜਿਤ ਕੀਤੇ ਗਏ।

ਪ੍ਰੋਗਰਾਮ ਦੇ ਦੌਰਾਨ ਹਾਲ ਹੀ ਵਿੱਚ ਚੋਣਾਂ ਸੰਪੰਨ ਕਰਵਾਉਣ ਵਾਲੇ ਰਾਜਾਂ ਦੇ ਅਧਿਕਾਰੀਆਂ ਦੁਆਰਾ ਅਨੁਭਵ ਸਾਂਝੇ ਕੀਤੇ ਗਏ ਅਤੇ ਵਿਭਿੰਨ ਬਿਹਤਰੀਨ ਕਾਰਜ-ਪੱਧਤੀਆਂ ‘ਤੇ ਚਰਚਾ ਕੀਤੀ ਗਈ। ਕਾਨਫਰੰਸ ਦਾ ਸਮਾਪਨ ਮੁੱਖ ਚੋਣ ਕਮਿਸ਼ਨਰ ਸ਼੍ਰੀ ਗਿਆਨੇਸ਼ ਕੁਮਾਰ ਦੀ ਪ੍ਰਧਾਨਗੀ ਵਿੱਚ ਆਯੋਜਿਤ ਇੰਟਰਐਕਟਿਵ ਪ੍ਰਸ਼ਨ-ਉੱਤਰ ਸੈਸ਼ਨ ਨਾਲ ਹੋਇਆ, ਜਿਸ ਵਿੱਚ ਪ੍ਰਤੀਭਾਗੀਆਂ ਨੇ ਕਮਿਸ਼ਨ ਦੇ ਨਾਲ ਸੰਵਾਦ ਕੀਤਾ।

×