ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦਾ ਸਤਿਕਾਰ ਕਰਦੇ ਹੋਏ ਭਗਵੰਤ ਮਾਨ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ: ਕੇਵਲ ਸਿੰਘ ਢਿੱਲੋਂ

by | Jun 16, 2026 | breaking news, daily, politics, religion | 0 comments

ਗੁਰੂ-ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ ਕਰਾਰ ਦਿੱਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ’ਤੇ ਬਣੇ ਰਹਿਣਾ ਨੈਤਿਕ ਤੌਰ ’ਤੇ ਉਚਿਤ ਨਹੀਂ

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਪੰਜ ਸਿੰਘ ਸਾਹਿਬਾਨਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗੁਰੂ ਸਾਹਿਬਾਨਾਂ ਦੀ ਤਸਵੀਰ ’ਤੇ ਸ਼ਰਾਬ ਦੇ ਛਿੱਟੇ ਮਾਰਨ ਸਬੰਧੀ ਇਤਰਾਜ਼ਯੋਗ ਵੀਡੀਓ ਦੇ ਮਾਮਲੇ ਵਿੱਚ ਗੁਰੂ-ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ ਕਰਾਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਗੁਰੂ ਖ਼ਾਲਸਾ ਪੰਥ ਦੇ ਸਿੱਖਾਂ ਨੂੰ ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦਾ ਸੰਬੰਧ ਨਾ ਰੱਖਣ ਦਾ ਹੁਕਮ ਵੀ ਜਾਰੀ ਕੀਤਾ ਗਿਆ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਸੰਸਥਾ ਹੈ ਅਤੇ ਉਥੋਂ ਜਾਰੀ ਹੋਣ ਵਾਲਾ ਹਰ ਹੁਕਮ ਗੁਰੂ ਨਾਨਕ ਨਾਮ ਲੇਵਾ ਸੰਗਤ ਲਈ ਸਤਿਕਾਰਯੋਗ ਅਤੇ ਪ੍ਰਵਾਨਯੋਗ ਹੁੰਦਾ ਹੈ।

ਸਰਦਾਰ ਢਿੱਲੋਂ ਨੇ ਕਿਹਾ ਕਿ ਜਦੋਂ ਕਿਸੇ ਵਿਅਕਤੀ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗੁਰੂ-ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ ਐਲਾਨਿਆ ਜਾਂਦਾ ਹੈ ਤਾਂ ਉਸ ਦੇ ਗੰਭੀਰ ਸਮਾਜਿਕ ਅਤੇ ਨੈਤਿਕ ਪ੍ਰਭਾਵ ਹੁੰਦੇ ਹਨ। ਅਜਿਹੇ ਹਾਲਾਤਾਂ ਵਿੱਚ ਪੰਜਾਬ ਸਰਕਾਰ ਦੇ ਅੰਦਰ ਕਾਰਜਰਤ ਸਿੱਖ ਮੰਤਰੀਆਂ ਅਤੇ ਅਧਿਕਾਰੀਆਂ ਲਈ ਵੀ ਇਕ ਅਸਹਿਜ ਸਥਿਤੀ ਪੈਦਾ ਹੋ ਜਾਂਦੀ ਹੈ। ਇਸ ਕਾਰਨ ਸਰਕਾਰ ਦੇ ਪ੍ਰਸ਼ਾਸਨਿਕ ਕੰਮਕਾਜ ਅਤੇ ਫੈਸਲਾ ਲੈਣ ਦੀ ਪ੍ਰਕਿਰਿਆ ’ਤੇ ਵੀ ਪ੍ਰਭਾਵ ਪੈਣ ਦਾ ਖਦਸ਼ਾ ਬਣ ਸਕਦਾ ਹੈ, ਜੋ ਕਿ ਸਰਹੱਦੀ ਸੂਬੇ ਪੰਜਾਬ ਦੇ ਹਿੱਤ ਵਿੱਚ ਨਹੀਂ ਹੈ।

ਉਨ੍ਹਾਂ ਕਿਹਾ ਕਿ ਇਸ ਪੂਰੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨੈਤਿਕ ਜ਼ਿੰਮੇਵਾਰੀ ਸਵੀਕਾਰ ਕਰਨੀ ਚਾਹੀਦੀ ਹੈ। ਜਦੋਂ ਸਿੱਖ ਕੌਮ ਦੀ ਸਰਵਉੱਚ ਤੇ ਸਦੀਵੀ ਤਖਤ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਉਨ੍ਹਾਂ ਖਿਲਾਫ਼ ਇੰਨਾ ਸਖਤ ਫੈਸਲਾ ਸੁਣਾਇਆ ਗਿਆ ਹੈ ਤਾਂ ਲੋਕਤੰਤਰੀ ਪਰੰਪਰਾਵਾਂ ਅਤੇ ਨੈਤਿਕ ਮਰਿਆਦਾਵਾਂ ਦੇ ਮੱਦੇਨਜ਼ਰ ਉਨ੍ਹਾਂ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।

ਸਰਦਾਰ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੀ ਜਨਤਾ ਅਤੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨਾ ਹਰ ਜਨਤਕ ਅਹੁਦੇਦਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਅਜਿਹਾ ਫੈਸਲਾ ਲੈਣਾ ਚਾਹੀਦਾ ਹੈ ਜੋ ਪੰਜਾਬ ਦੇ ਪ੍ਰਸ਼ਾਸਨਿਕ ਢਾਂਚੇ, ਸਮਾਜਿਕ ਸਦਭਾਵਨਾ ਅਤੇ ਲੋਕਾਂ ਦੇ ਵਿਸ਼ਵਾਸ ਨੂੰ ਮਜ਼ਬੂਤ ਕਰੇ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...