ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ

by | Jun 16, 2026 | breaking news, daily, politics | 0 comments

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਜਦੋਂ ਤੋਂ ਬੇਅਦਬੀ ’ਤੇ ਸਖ਼ਤ ਕਾਨੂੰਨ ਬਣਾਇਆ ਗਿਆ, ਮੇਰੇ ਖਿਲਾਫ਼ ਕੂੜ ਪ੍ਰਚਾਰ ਸ਼ੁਰੂ ਹੋ ਗਿਆ-ਭਗਵੰਤ ਸਿੰਘ ਮਾਨ

ਪਹਿਲਾਂ ਕਹਿੰਦੇ ਸੀ ਕਿ ਬੇਅਦਬੀ ’ਤੇ ਸਖ਼ਤ ਕਾਨੂੰਨ ਬਣਾਓ, ਜਦੋਂ ਬਣਾ ਲਿਆ ਤਾਂ ਕਹਿ ਰਹੇ ਹਾਂ ਕਿ ਕਿਉਂ ਬਣਾਇਆ-ਭਗਵੰਤ ਸਿੰਘ ਮਾਨ

ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਰਵਉੱਚ ਮੰਨਦਾ ਹਾਂ ਅਤੇ ਹਮੇਸ਼ਾ ਸਤਿਕਾਰ ਨਾਲ ਸਿਰ ਝੁਕਾਉਂਦਾ ਹਾਂ, ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਉਣ ਬਾਰੇ ਕਦੇ ਸੋਚ ਵੀ ਨਹੀਂ ਸਕਦਾ-ਭਗਵੰਤ ਸਿੰਘ ਮਾਨ

ਮੈਂ ਗੁਰੂ ਸਾਹਿਬਾਨ ਜੀ ਦੀ ਬਾਣੀ, ਪੰਜਾਬ ਦਾ ਪਾਣੀ, ਕਿਸਾਨੀ ਅਤੇ ਜਵਾਨੀ ਦੇ ਹਿੱਤ ਵਿੱਚ ਫੈਸਲ ਲੈ ਰਿਹਾ ਹਾਂ ਜੋ ਇਨ੍ਹਾਂ ਨੂੰ ਹਜ਼ਮ ਨਹੀਂ ਹੋ ਰਿਹਾ-ਭਗਵੰਤ ਸਿੰਘ ਮਾਨ

ਜੋ ਲੋਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਬੇਅਦਬੀ ਦੇ ਗੁਨਾਹ ਕਬੂਲਣ ਤੋਂ ਬਾਅਦ ਮੁੱਕਰ ਗਏ, ਉਨ੍ਹਾਂ ਉਪਰ ਕੋਈ ਹੁਕਮਨਾਮਾ ਨਹੀਂ ਆਇਆ-ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ ਜਾ ਰਹੀ ਇੱਕ ਫਰਜ਼ੀ ਵੀਡੀਓ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਦੇ ਇਸ਼ਾਰੇ ‘ਤੇ ਉਨ੍ਹਾਂ ਨੂੰ ਬਦਨਾਮ ਕਰਨ ਅਤੇ ਉਨ੍ਹਾਂ ਦੀ ਸਰਕਾਰ ਦੇ ਲੋਕ-ਪੱਖੀ ਫੈਸਲਿਆਂ ਨੂੰ ਲੀਹ ਤੋਂ ਲਾਹੁਣ ਲਈ ਕੋਝੀ ਹਰਕਤ ਅਤੇ ਸਿਆਸਤ ਤੋਂ ਪ੍ਰੇਰਿਤ ਸਾਜ਼ਿਸ਼ ਰਚੀ ਜਾ ਰਹੀ ਹੈ।
ਇਸ ਘਟਨਾ ਨੂੰ ਸਰਕਾਰ ਦੇ ਸਖ਼ਤ ਬੇਅਦਬੀ ਵਿਰੋਧੀ ਕਾਨੂੰਨ ਅਤੇ ਪੰਜਾਬ ਪੱਖੀ ਫੈਸਲਿਆਂ ਤੋਂ ਘਬਰਾ ਕੇ ਬੁਖਲਾਹਟ ਭਰੀ ਕੋਸ਼ਿਸ਼ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਵਿਰੁੱਧ ਕੂੜ ਪ੍ਰਚਾਰ ਕਰਨ ਲਈ ਸਿਆਸੀ ਪ੍ਰਭਾਵ ਹੇਠ ਕੰਮ ਕਰ ਰਹੇ ਅਹੁਦੇਦਾਰਾਂ ਦੀ ਵਰਤੋਂ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਰਵਉਚ ਮੰਨਦੇ ਹਨ ਅਤੇ ਸਤਿਕਾਰ ਵਜੋਂ ਇਸ ਦੀ ਅਥਾਰਟੀ ਅੱਗੇ ਪੂਰੀ ਨਿਮਰਤਾ ਨਾਲ ਸਿਰ ਝੁਕਾਉਂਦੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਬਦਨਾਮ ਕਰਨ ਦੀਆਂ ਕੀਤੀਆਂ ਜਾ ਰਹੀਆਂ ਕੋਝੀਆਂ ਹਰਕਤਾਂ ਦੀ ਪ੍ਰਵਾਹ ਕੀਤੇ ਬਿਨਾਂ ਉਹ ਪੰਜਾਬ ਦੇ ‘ਪਾਣੀ, ਜਵਾਨੀ, ਕਿਸਾਨੀ ਅਤੇ ਬਾਣੀ’ ਦੇ ਹਿੱਤ ਵਿੱਚ ਦਲੇਰਾਨਾ ਫੈਸਲੇ ਲੈਂਦੇ ਰਹਿਣਗੇ।
ਐਕਸ ‘ਤੇ ਲਿਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ: “ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼ਰੇਆਮ ਅਕਾਲੀ ਦਲ ਦੇ ਪ੍ਰਚਾਰਕ ਬਣ ਗਏ ਹਨ। ਹੁਣ ਤਾਂ ਸਿਰਫ਼ ਇਹੀ ਕਸਰ ਬਾਕੀ ਰਹਿ ਗਈ ਹੈ ਕਿ ਜਥੇਦਾਰ ਸਾਹਿਬ ਰਾਹੀਂ ਇਹ ਫ਼ਰਮਾਨ ਜਾਰੀ ਕਰਵਾ ਦਿੱਤਾ ਜਾਵੇ ਕਿ ‘ਸੁਖਬੀਰ ਬਾਦਲ ਨੂੰ ਵੋਟਾਂ ਪਾਓ, ਨਹੀਂ ਤਾਂ ਪੰਥ ਖ਼ਤਰੇ ਵਿੱਚ ਹੈ।’ ਅਜਿਹਾ ਫੈਸਲਾ ਕਿਸੇ ਵੀ ਵੇਲੇ ਲਿਆ ਜਾ ਸਕਦਾ ਹੈ।”
ਇੱਕ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਨੀਆ ਭਰ ਦੇ ਪੰਜਾਬੀਆਂ ਨੂੰ ਮੁਖਾਤਿਬ ਹੁੰਦਿਆਂ ਕਿਹਾ, “ਇਹ ਵੀਡੀਓ ਮੇਰੀ ਨਹੀਂ ਹੈ ਅਤੇ ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਸਾਹਮਣੇ ਪਹਿਲਾਂ ਹੀ ਇਹ ਸਪੱਸ਼ਟ ਕਰ ਦਿੱਤਾ ਸੀ।” ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਜਾਰੀ ਕੀਤੇ ਆਦੇਸ਼ਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਦਾਅਵਾ ਕੀਤਾ ਗਿਆ ਹੈ ਕਿ ਇਹ ਵੀਡੀਓ ਉਨ੍ਹਾਂ ਦੀ ਸੀ ਅਤੇ ਇਹ ਏ.ਆਈ. ਦੁਆਰਾ ਤਿਆਰ ਨਹੀਂ ਕੀਤੀ ਗਈ ਸੀ। ਪਰ, ਜਦੋਂ ਮੈਨੂੰ ਬੁਲਾਇਆ ਗਿਆ ਤਾਂ ਮੈਂ ਜਥੇਦਾਰ ਸਾਹਿਬ ਦੇ ਸਾਹਮਣੇ ਸਾਫ਼ ਕਰ ਦਿੱਤਾ ਸੀ ਕਿ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਮੈਂ ਨਹੀਂ ਹਾਂ।”
ਮੁੱਖ ਮੰਤਰੀ ਨੇ ਅੱਗੇ ਕਿਹਾ, “ਵੀਡੀਓ ਵਿੱਚ ਦਿਖਾਏ ਗਏ ਵਿਅਕਤੀ ਦੀ ਨਾ ਤਾਂ ਸਰੀਰਕ ਬਣਤਰ ਅਤੇ ਨਾ ਹੀ ਚਿਹਰਾ-ਮੋਹਰਾ ਮੇਰੇ ਨਾਲ ਮੇਲ ਖਾਂਦਾ ਹੈ, ਫਿਰ ਵੀ ਮੇਰੇ ਅਕਸ ਨੂੰ ਖ਼ਰਾਬ ਕਰਨ ਲਈ ਝੂਠਾ ਤੇ ਗੁੰਮਰਾਹਕੁੰਨ ਪ੍ਰਚਾਰ ਕੀਤਾ ਜਾ ਰਿਹਾ ਹੈ।”
ਇਸ ਮੁੱਦੇ ‘ਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਮੈਨੂੰ ਹੈਰਾਨੀ ਹੁੰਦੀ ਹੈ ਕਿ ਇੰਨੀਆਂ ਉੱਚੀਆਂ ਧਾਰਮਿਕ ਪਦਵੀਆਂ ‘ਤੇ ਬੈਠੇ ਲੋਕ ਆਪਣੇ ਆਪ ਨੂੰ ਸਿਆਸੀ ਏਜੰਡੇ ਅਤੇ ਝੂਠੇ ਪ੍ਰਚਾਰ ਦਾ ਹਥਿਆਰ ਬਣਨ ਦੇ ਰਹੇ ਹਨ। ਮੇਰੇ ਅਕਸ ਨੂੰ ਖ਼ਰਾਬ ਕਰਨ ਲਈ ਜਾਣਬੁੱਝ ਕੇ ਮੁਹਿੰਮ ਚਲਾਈ ਜਾ ਰਹੀ ਹੈ ਕਿਉਂਕਿ ਕੁਝ ਲੋਕ ਪੰਜਾਬ ਦੇ ਪਾਣੀ, ਜਵਾਨੀ, ਕਿਸਾਨੀ ਅਤੇ ਬਾਣੀ ਦੀ ਰਾਖੀ ਲਈ ਮੇਰੀ ਸਰਕਾਰ ਵੱਲੋਂ ਲਏ ਜਾ ਰਹੇ ਇਤਿਹਾਸਕ ਫੈਸਲਿਆਂ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੇ।”
ਮੁੱਖ ਮੰਤਰੀ ਨੇ ਕਿਹਾ, “ਮੈਨੂੰ ਸਿਆਸੀ ਤੌਰ ‘ਤੇ ਨਿਸ਼ਾਨਾ ਬਣਾਉਣ ਲਈ ਧਰਮ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਅਜਿਹੀਆਂ ਕੋਸ਼ਿਸ਼ਾਂ ਪੂਰੀ ਤਰ੍ਹਾਂ ਮੰਦਭਾਗੀਆਂ ਅਤੇ ਅਸਹਿਣਯੋਗ ਹਨ।”
ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਆਪਣੀ ਡੂੰਘੀ ਆਸਥਾ ਅਤੇ ਸਤਿਕਾਰ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਮੈਂ ਹਮੇਸ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਰਵਉੱਚ ਮੰਨਿਆ ਹੈ ਅਤੇ ਪੂਰੀ ਨਿਮਰਤਾ ਤੇ ਸ਼ਰਧਾ ਨਾਲ ਇਸ ਅੱਗੇ ਸਿਰ ਝੁਕਾਉਂਦਾ ਹਾਂ। ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਉਣ ਬਾਰੇ ਕਦੇ ਸੋਚ ਵੀ ਨਹੀਂ ਸਕਦਾ ਅਤੇ ਮੈਂ ਕਦੇ ਵੀ ਇਸ ਵਿਸ਼ਵਾਸ ਤੋਂ ਪਿੱਛੇ ਨਹੀਂ ਹਟਿਆ। ਨਾ ਤਾਂ ਮੈਂ ਅਤੇ ਨਾ ਹੀ ਮੇਰੀਆਂ ਆਉਣ ਵਾਲੀਆਂ ਪੀੜ੍ਹੀਆਂ ਕਦੇ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਉਣ ਬਾਰੇ ਸੋਚ ਸਕਦੀਆਂ ਹਨ।”
ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲੇ ਕੁਝ ਸਵਾਰਥੀ ਲੋਕਾਂ ਨੂੰ ਮਨਜ਼ੂਰ ਨਹੀਂ ਹਨ, ਇਸ ਲਈ ਅਜਿਹੇ ਹੱਥਕੰਡਿਆਂ ਰਾਹੀਂ ਉਨ੍ਹਾਂ ਦੇ ਅਕਸ ਨੂੰ ਢਾਹ ਲਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਸਿਆਸੀ ਆਕਾਵਾਂ ਦੇ ਇਸ਼ਾਰੇ ‘ਤੇ ਉਨ੍ਹਾਂ ਵਿਰੁੱਧ ਪ੍ਰਚਾਰ ਮੁਹਿੰਮ ਚਲਾਏ ਜਾਣ ਵੱਲ ਇਸ਼ਾਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਹਰ ਕੋਈ ਜਾਣਦਾ ਹੈ ਕਿ ਇਨ੍ਹਾਂ ਸੰਸਥਾਵਾਂ ਵਿੱਚ ਸਿਆਸੀ ਨਿਯੁਕਤੀਆਂ ਅਤੇ ਫੈਸਲੇ ਕਿਵੇਂ ਹੁੰਦੇ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਿੱਖ ਸੰਗਤ ਇਸ ਗੱਲ ਤੋਂ ਭਲੀ-ਭਾਂਤ ਜਾਣੂੰ ਹੈ ਕਿ ਕਿਵੇਂ ਸਿਆਸੀ ਤੌਰ ‘ਤੇ ਨਿਯੁਕਤ ਕੁਝ ਅਹੁਦੇਦਾਰ ਬਾਹਰੀ ਪ੍ਰਭਾਵ ਹੇਠ ਫੈਸਲੇ ਲੈਂਦੇ ਹਨ। ਮੈਂ ਇਸ ਵੀਡੀਓ ਨੂੰ ਅਤੇ ਅਜਿਹੇ ਝੂਠੇ ਦੋਸ਼ਾਂ ਰਾਹੀਂ ਮੈਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਨੂੰ ਸਿਰੇ ਤੋਂ ਨਕਾਰਦਾ ਹਾਂ।”
ਮੁੱਖ ਮੰਤਰੀ ਨੇ ਦਾਅਵਾ ਕੀਤਾ, “ਪੰਜਾਬ ਮੇਰੇ ਰੋਮ-ਰੋਮ ਵਿੱਚ ਵਸਿਆ ਹੋਇਆ ਹੈ ਅਤੇ ਮੇਰੇ ਦਿਲ ਦੀ ਹਰ ਧੜਕਣ ਵਿੱਚ ਪੰਜਾਬ ਵੱਸਦਾ ਹੈ। ਮੈਂ ਸੂਬੇ ਅਤੇ ਇਸ ਦੇ ਲੋਕਾਂ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਿਹਾ ਹਾਂ।”
ਬੇਅਦਬੀ ਵਿਰੁੱਧ ਕਾਨੂੰਨ ਲਿਆਉਣ ਦੇ ਆਪਣੇ ਯਤਨਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਹੁਣ ਜਦੋਂ ਲੋਕਾਂ ਨੇ ਸਾਡੀ ਸਰਕਾਰ ਵੱਲੋਂ ਲਿਆਂਦੇ ਬੇਅਦਬੀ ਵਿਰੋਧੀ ਕਾਨੂੰਨ ਦਾ ਸਵਾਗਤ ਕੀਤਾ ਹੈ ਤਾਂ ਕੁਝ ਸਵਾਰਥੀ ਲੋਕ ਇਸ ਤੋਂ ਅਸਹਿਜ ਹੋ ਗਏ ਹਨ। ਹੈਰਾਨੀ ਦੀ ਗੱਲ ਹੈ ਕਿ ਜਿਹੜੇ ਲੋਕ ਪਹਿਲਾਂ ਸਵਾਲ ਉਠਾਉਂਦੇ ਸਨ ਕਿ ਅਜਿਹੇ ਕਾਨੂੰਨ ਕਿਉਂ ਨਹੀਂ ਬਣਾਏ ਜਾ ਰਹੇ, ਉਹ ਹੁਣ ਸਵਾਲ ਕਰ ਰਹੇ ਹਨ ਕਿ ਇਹ ਕਾਨੂੰਨ ਕਿਉਂ ਬਣਾਏ ਗਏ ਹਨ।”
ਮੁੱਖ ਮੰਤਰੀ ਨੇ ਕਿਹਾ, “ਪਹਿਲਾਂ ਉਹ ਪੁੱਛਦੇ ਸਨ ਕਿ ਸਰਕਾਰ ਬੇਅਦਬੀ ਵਿਰੁੱਧ ਕਾਨੂੰਨ ਕਿਉਂ ਨਹੀਂ ਲਿਆ ਰਹੀ। ਜਦੋਂ ਸਰਕਾਰ ਨੇ ਕਾਨੂੰਨ ਬਣਾ ਦਿੱਤਾ ਤਾਂ ਉਹ ਸਵਾਲ ਕਰਨ ਲੱਗੇ ਕਿ ਉਨ੍ਹਾਂ ਨਾਲ ਸਲਾਹ ਕੀਤੇ ਬਿਨਾਂ ਇਹ ਕਾਨੂੰਨ ਕਿਉਂ ਬਣਾਇਆ ਗਿਆ ਅਤੇ ਇੱਥੋਂ ਤੱਕ ਕਿਹਾ ਕਿ ਉਹ ਇਸ ਨੂੰ ਪ੍ਰਵਾਨ ਨਹੀਂ ਕਰਨਗੇ। ਇਹ ਉਨ੍ਹਾਂ ਦੇ ਆਪਾ ਵਿਰੋਧੀ ਸਟੈਂਡ ਨੂੰ ਸਾਫ਼ ਦਰਸਾਉਂਦਾ ਹੈ।”
ਮੁੱਖ ਮੰਤਰੀ ਨੇ ਅੱਗੇ ਕਿਹਾ, “ਗੁਰੂ ਨਾਨਕ ਨਾਮ ਲੇਵਾ ਸੰਗਤ ਇਸ ਗੱਲ ਤੋਂ ਭਲੀ-ਭਾਂਤ ਜਾਣੂ ਹੈ ਕਿ ਪਿਛਲੇ ਸਮੇਂ ਵਿੱਚ ਫੈਸਲੇ ਕਿਵੇਂ ਲਏ ਗਏ ਹਨ। ਲੋਕਾਂ ਨੇ ਦੇਖਿਆ ਹੈ ਕਿ ਕਿਵੇਂ ਕੁਝ ਵਿਅਕਤੀਆਂ ਨੂੰ ਮੁਆਫ਼ੀ ਮੰਗੇ ਬਿਨਾਂ ਹੀ ਮੁਆਫ਼ ਕਰ ਦਿੱਤਾ ਗਿਆ ਅਤੇ ਕਿਵੇਂ ਦੂਜੇ ਮਾਮਲਿਆਂ ਵਿੱਚ ਬਾਅਦ ਵਿੱਚ ਮੁਆਫ਼ੀ ਵਾਪਸ ਲੈ ਲਈ ਗਈ।”
ਮੁੱਖ ਮੰਤਰੀ ਨੇ ਕਿਹਾ, “ਲੋਕ ਇਸ ਗੱਲ ਦੇ ਵੀ ਗਵਾਹ ਹਨ ਕਿ ਕਿਵੇਂ ਕੁਝ ਵਿਅਕਤੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਮੰਨਿਆ ਸੀ ਕਿ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਸਨ, ਪੁਲਿਸ ਫਾਇਰਿੰਗ ਹੋਈ ਸੀ ਅਤੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਅਧਿਕਾਰੀਆਂ ਨੂੰ ਨਿਯੁਕਤੀਆਂ ਅਤੇ ਸਿਆਸੀ ਸਰਪ੍ਰਸਤੀ ਦਿੱਤੀ ਗਈ ਸੀ, ਪਰ ਕੁਝ ਦਿਨਾਂ ਬਾਅਦ ਹੀ ਉਹ ਉਨ੍ਹਾਂ ਬਿਆਨਾਂ ਤੋਂ ਮੁਕਰ ਗਏ। ਫਿਰ ਵੀ ਇਨ੍ਹਾਂ ਖ਼ਿਲਾਫ਼ ਕੋਈ ਵੀ ਸਖ਼ਤ ਕਾਰਵਾਈ ਕਰਨ ਦੀ ਕੋਈ ਮਨਸ਼ਾ ਨਜ਼ਰ ਨਹੀਂ ਆਉਂਦੀ।”
ਸੰਗਤ ਨੂੰ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਮੈਂ ਨਾਨਕ ਨਾਮ ਲੇਵਾ ਸੰਗਤ ਨੂੰ ਅਪੀਲ ਕਰਦਾ ਹਾਂ ਕਿ ਉਹ ਅਜਿਹੇ ਗੁੰਮਰਾਹਕੁੰਨ ਅਤੇ ਕੂੜ ਪ੍ਰਚਾਰ ਦਾ ਸ਼ਿਕਾਰ ਨਾ ਹੋਣ। ਅੰਤਿਮ ਫੈਸਲਾ ਹਮੇਸ਼ਾ ਸੰਗਤ ਅਤੇ ਲੋਕਾਂ ਦਾ ਹੀ ਹੋਵੇਗਾ।”
ਮੁੱਖ ਮੰਤਰੀ ਨੇ ਦੁਹਰਾਇਆ, “ਜਿੰਨਾ ਚਿਰ ਮੈਨੂੰ ਪੰਜਾਬ ਦੀ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਮੈਂ ਪੰਜਾਬ, ਇਸ ਦੇ ਹੱਕਾਂ ਅਤੇ ਇਸ ਦੇ ਲੋਕਾਂ ਲਈ ਡਟ ਕੇ ਫੈਸਲੇ ਲੈਂਦਾ ਰਹਾਂਗਾ।”

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...