ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਛਬੀਲ’ ਲਗਾਈ ਗਈ

by | Jun 16, 2026 | breaking news, daily, politics | 0 comments

ਡੀਜੀਪੀ ਗੌਰਵ ਯਾਦਵ ਨੇ ਤਪਦੀ ਗਰਮੀ ਵਿੱਚ ਰਾਹਗੀਰਾਂ ਨੂੰ ਠੰਡਾ ਮਿੱਠਾ ਜਲ ਛਕਾ ਕੇ ਸੇਵਾ ਵਿੱਚ ਹਿੱਸਾ ਲਿਆ

ਗੁਰੂ ਸਾਹਿਬ ਦੇ ਸੇਵਾ, ਦਇਆ ਅਤੇ ਨਿਮਰਤਾ ਦੇ ਸਿਧਾਂਤ ‘ਤੇ ਚੱਲਦਿਆਂ ਛਬੀਲ ਦੀ ਸੇਵਾ ਕੀਤੀ ਗਈ

ਡੀਜੀਪੀ ਗੌਰਵ ਯਾਦਵ ਨੇ ਨਿੰਮ ਦਾ ਪੌਦਾ ਲਗਾ ਕੇ ਵਾਤਾਵਰਣ ਦੀ ਜ਼ਿੰਮੇਵਾਰੀ ਪ੍ਰਤੀ ਵਚਨਬੱਧਤਾ ਦੁਹਰਾਈ

ਪੰਜਾਬ ਪੁਲਿਸ ਵੱਲੋਂ ਅੱਜ ਪੰਜਵੇਂ ਸਿੱਖ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਅਤੇ ਨਿਰਜਲਾ ਇਕਾਦਸ਼ੀ ਦੇ ਪਵਿੱਤਰ ਮੌਕੇ ਮਾਨਵਤਾ ਪ੍ਰਤੀ ਸੇਵਾ ਅਤੇ ਕੁਰਬਾਨੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ‘ਛਬੀਲ’ ਲਗਾਈ ਗਈ। ਪੰਜਾਬ ਪੁਲਿਸ ਹੈੱਡਕੁਆਰਟਰ (ਪੀਪੀਐਚਕਿਊ) ਦੇ ਬਾਹਰ ਗੁਰੂ ਸਾਹਿਬ ਵੱਲੋਂ ਦਿੱਤੇ ਨਿਰਸਵਾਰਥ ਸੇਵਾ ਅਤੇ ਸਦਭਾਵਨਾ ਦੇ ਸਿਧਾਂਤ ‘ਤੇ ਚੱਲਦਿਆਂ ਲੋਕਾਂ ਨੂੰ ਛਬੀਲ ਦਾ ਠੰਡਾ-ਮਿੱਠਾ ਜਲ ਛਕਾਇਆ।

ਇਸ ਪਵਿੱਤਰ ਮੌਕੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਤਪਦੀ ਗਰਮੀ ਵਿਚ ਰਾਹਤ ਪ੍ਰਦਾਨ ਕਰਨ ਲਈ ਰਾਹਗੀਰਾਂ ਨੂੰ ਠੰਡਾ-ਮਿੱਠਾ ਜਲ ਛਕਾਉਣ ਦੀ ਸੇਵਾ ਵਿਚ ਸਰਗਰਮੀ ਨਾਲ ਹਿੱਸਾ ਲਿਆ।

ਇਸ ਦੌਰਾਨ ਡੀ.ਜੀ.ਪੀ. ਨਾਲ ਵੱਡੀ ਗਿਣਤੀ ਵਿੱਚ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ, ਜਿਨ੍ਹਾਂ ਵਿੱਚ ਵਿਸ਼ੇਸ਼ ਡੀਜੀਪੀ ਹੈੱਡਕੁਆਰਟਰ ਐਸ.ਐਸ. ਸ੍ਰੀਵਾਸਤਵਾ, ਵਿਸ਼ੇਸ਼ ਡੀਜੀਪੀ ਟੈਕਨੀਕਲ ਸਰਵਿਸਿਜ਼ ਰਾਮ ਸਿੰਘ, ਏਡੀਜੀਪੀ ਸੁਰੱਖਿਆ ਕੌਸਤੁਭ ਸ਼ਰਮਾ, ਡੀਆਈਜੀ ਐਡਮਿਨ ਅਲਕਾ ਮੀਨਾ, ਡੀਆਈਜੀ ਪਰਸੋਨਲ ਅਮਨੀਤ ਕੋਂਡਲ, ਡੀਆਈਜੀ ਕਰਾਈਮ ਸਰਬਜੀਤ ਸਿੰਘ, ਏਆਈਜੀ ਪਰਸੋਨਲ ਸੁਹੇਲ ਕਾਸਿਮ ਮੀਰ, ਏਆਈਜੀ ਪ੍ਰੋਵੀਜ਼ਨਿੰਗ ਅਜੈ ਗਾਂਧੀ ਅਤੇ ਡੀਜੀਪੀ ਪੰਜਾਬ ਦੇ ਸਟਾਫ ਆਫਿਸਰ ਰਿਸ਼ਬ ਭੋਲਾ ਮੌਜੂਦ ਸਨ ਅਤੇ ਸਾਰੇ ਅਧਿਕਾਰੀਆਂ ਨੇ ਪੂਰੇ ਸਤਿਕਾਰ ਅਤੇ ਸ਼ਰਧਾ ਭਾਵਨਾ ਨਾਲ ਸੇਵਾ ਕੀਤੀ।

ਪੰਜਾਬ ਪੁਲਿਸ ਦੀ ਵਾਤਾਵਰਣ ਪ੍ਰਤੀ ਜਿੰਮੇਵਾਰੀ, ਨਿਰਸਵਾਰਥ ਸੇਵਾ ਅਤੇ ਆਉਣ ਵਾਲੀਆਂ ਪੀੜੀਆਂ ਲਈ ਹਰਿਆ ਭਰਿਆ ਅਤੇ ਸਾਫ਼-ਸੁਥਰਾ ਭਵਿੱਖ ਨੂੰ ਯਕੀਨੀ ਬਣਾਉਣ ਪ੍ਰਤੀ ਵਚਨਬੱਧਤਾ ਦੁਹਰਾਉਂਦਿਆਂ ਡੀਜੀਪੀ ਗੌਰਵ ਯਾਦਵ ਵੱਲੋਂ ਨਿੰਮ ਦਾ ਬੂਟਾ ਵੀ ਲਗਾਇਆ ਗਿਆ।

ਇਸ ਮੌਕੇ ਬੋਲਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀਆਂ ਸਦੀਵੀ ਸਿੱਖਿਆਵਾਂ ਸਾਨੂੰ ਹਮੇਸ਼ਾ ਸਮਰਪਣ, ਹਮਦਰਦੀ ਅਤੇ ਨਿਰਸਵਾਰਥ ਭਾਵਨਾ ਨਾਲ ਸਮਾਜ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...