ਕੇਂਦਰੀ ਮੰਤਰੀ ਨੇ ਇੰਡੀਆ ਸਕਿੱਲਸ ਨੈਸ਼ਨਲ ਕੰਪੀਟੀਸ਼ਨ 2025-26 ਵਿੱਚ ਚੰਡੀਗੜ੍ਹ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ; ਯੂਟੀ ਨੇ ਉਤਕ੍ਰਿਸ਼ਟਤਾ ਲਈ ਇੱਕ ਗੋਲਡ, ਇੱਕ ਸਿਲਵਰ ਅਤੇ ਤਿੰਨ ਵੱਡੇ ਮੈਡਲ ਜਿੱਤੇ

by | Jun 17, 2026 | breaking news, education, NATIONAL NEWS, politics | 0 comments

ਕੌਸ਼ਲ ਵਿਕਾਸ ਅਤੇ ਉੱਦਮਤਾ ਰਾਜ ਮੰਤਰੀ (ਸੁਤੰਤਰ ਚਾਰਜ) ਅਤੇ ਸਿੱਖਿਆ ਰਾਜ ਮੰਤਰੀ, ਸ਼੍ਰੀ ਜਯੰਤ ਚੌਧਰੀ ਨੇ ਇੰਡੀਆ ਸਕਿੱਲਸ ਨੈਸ਼ਨਲ ਕੰਪੀਟੀਸ਼ਨ 2025-26 ਵਿੱਚ ਚੰਡੀਗੜ੍ਹ ਦੇ ਸ਼ਲਾਘਾਯੋਗ ਪ੍ਰਦਰਸ਼ਨ ਦੀ ਪ੍ਰਸ਼ੰਸਾ ਕੀਤੀ ਹੈ। ਇਹ ਕੰਪੀਟੀਸ਼ਨ ਕੌਸ਼ਲ ਉਤਕ੍ਰਿਸ਼ਟਤਾ ਨੂੰ ਹੁਲਾਰਾ ਦੇਣ ਅਤੇ ਵਿਭਿੰਨ ਕਿੱਤਾਮੁਖੀ ਅਤੇ ਤਕਨੀਕੀ ਖੇਤਰਾਂ ਵਿੱਚ ਦੇਸ਼ ਦੀ ਪ੍ਰਤਿਭਾਸ਼ਾਲੀ ਯੁਵਾ ਸ਼ਕਤੀ ਨੂੰ ਮੰਚ ਪ੍ਰਦਾਨ ਕਰਨ ਵਾਲਾ ਭਾਰਤ ਦਾ ਪ੍ਰਮੁੱਖ ਆਯੋਜਨ ਹੈ।

ਯੂਟੀ ਚੰਡੀਗੜ੍ਹ ਦੇ ਮਾਣਯੋਗ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੂੰ ਸੰਬੋਧਿਤ ਇੱਕ ਪੱਤਰ ਵਿੱਚ ਕੇਂਦਰੀ ਮੰਤਰੀ ਨੇ ਚੰਡੀਗੜ੍ਹ ਦੇ ਪ੍ਰਤੀਭਾਗੀਆਂ ਦੀਆਂ ਸ਼ਾਨਦਾਰ ਉਪਲਬਧੀਆਂ ਦੀ ਸ਼ਲਾਘਾ ਕਰਦੇ ਹੋਏ ਇਸ ਸਫ਼ਲਤਾ ਲਈ ਚੰਡੀਗੜ੍ਹ ਪ੍ਰਸ਼ਾਸਨ, ਟ੍ਰੇਨਿੰਗ ਸਾਂਝੇਦਾਰਾਂ, ਇੰਸਟ੍ਰਕਟਰਾਂ ਅਤੇ ਪ੍ਰਤੀਭਾਗੀਆਂ ਦੇ ਤਾਲਮੇਲ ਵਾਲੇ ਪ੍ਰਯਾਸਾਂ ਦੀ ਪ੍ਰਸ਼ੰਸਾ ਕੀਤੀ।

ਇੰਡੀਆ ਸਕਿੱਲਸ ਨੈਸ਼ਨਲ ਕੰਪੀਟੀਸ਼ਨ 2025-26 ਦਾ ਆਯੋਜਨ 29 ਮਾਰਚ ਤੋਂ 2 ਅਪ੍ਰੈਲ 2026 ਤੱਕ ਸਫ਼ਲਤਾਪੂਰਵਕ ਕੀਤਾ ਗਿਆ, ਜਿਸ ਵਿੱਚ ਦੇਸ਼ ਭਰ ਤੋਂ 63 ਕੌਸ਼ਲ ਸ਼੍ਰੇਣੀਆਂ ਵਿੱਚ 650 ਤੋਂ ਅਧਿਕ ਉਤਕ੍ਰਿਸ਼ਟ ਪ੍ਰਤੀਭਾਗੀਆਂ ਨੇ ਹਿੱਸਾ ਲਿਆ। ਇਸ ਕੰਪੀਟੀਸ਼ਨ ਨੇ ਤਕਨੀਕੀ ਦਕਸ਼ਤਾ, ਇਨੋਵੇਸ਼ਨ ਅਤੇ ਅਨੁਸ਼ਾਸਨ ਦੇ ਉੱਚਤਮ ਮਿਆਰਾਂ ਦਾ ਪ੍ਰਦਰਸ਼ਨ ਕੀਤਾ ਅਤੇ ਵਰਲਡ ਸਕਿੱਲਸ ਕੰਪੀਟੀਸ਼ਨ 2026 (ਸ਼ੰਘਾਈ, ਚੀਨ) ਸਹਿਤ
ਆਗਾਮੀ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਪ੍ਰਤਿਭਾਵਾਂ ਦੀ ਪਹਿਚਾਣ ਦਾ ਮੰਚ ਵੀ ਪ੍ਰਦਾਨ ਕੀਤਾ।

ਚੰਡੀਗੜ੍ਹ ਤੋਂ ਕੁੱਲ 12 ਪ੍ਰਤੀਭਾਗੀਆਂ ਨੇ ਵਿਭਿੰਨ ਕੌਸ਼ਲ ਸ਼੍ਰੇਣੀਆਂ ਵਿੱਚ ਹਿੱਸਾ ਲਿਆ। ਆਪਣੀ ਉਤਕ੍ਰਿਸ਼ਟ ਪ੍ਰਤਿਭਾ ਅਤੇ ਕੌਸ਼ਲ ਦਾ ਪ੍ਰਦਰਸ਼ਨ ਕਰਦੇ ਹੋਏ ਚੰਡੀਗੜ੍ਹ ਦੀ ਟੁਕੜੀ ਨੇ ਕੁੱਲ ਪੰਜ ਮੈਡਲ ਪ੍ਰਾਪਤ ਕੀਤੇ, ਜਿਨ੍ਹਾਂ ਵਿੱਚ ਇੱਕ ਗੋਲਡ ਮੈਡਲ, ਇੱਕ ਸਿਲਵਰ ਮੈਡਲ ਅਤੇ ਤਿੰਨ ਮੈਡੇਲੀਅਨ ਫੌਰ ਐਕਸੀਲੈਂਸ ਸ਼ਾਮਲ ਹਨ। ਇਹ ਉਪਲਬਧੀ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਕੌਸ਼ਲ ਵਿਕਾਸ ਈਕੋਸਿਸਟਮ ਦੀ ਵਧਦੀ ਮਜ਼ਬੂਤੀ ਨੂੰ ਦਰਸਾਉਂਦੀ ਹੈ।

ਚੰਡੀਗੜ੍ਹ ਤੋਂ ਪੁਰਸਕਾਰ ਜੇਤੂ ਪ੍ਰਤੀਭਾਗੀਆਂ ਦਾ ਵਿਵਰਣ ਇਸ ਪ੍ਰਕਾਰ ਹੈ:

* ਸਾਹਿਲ ਗਰਗ – ਵੈੱਬ ਟੈਕਨੋਲੋਜੀਜ਼ ਵਿੱਚ ਗੋਲਡ ਮੈਡਲ
* ਅਮਨ ਸ਼ੁਕਲਾ – ਵਿਜ਼ੂਅਲ ਮਰਚੈਂਡਾਇਜ਼ਿੰਗ ਵਿੱਚ ਸਿਲਵਰ ਮੈਡਲ
* ਫਰਮਾਨ ਖਾਨ – ਕਲਾਉਡ ਕੰਪਿਊਟਿੰਗ ਵਿੱਚ ਮੈਡੇਲੀਅਨ ਫੌਰ ਐਕਸੀਲੈਂਸ
* ਗੀਤਾਂਸ਼ ਕੋਛੜ – ਹੋਟਲ ਰਿਸੈਪਸ਼ਨ ਵਿੱਚ ਮੈਡੇਲੀਅਨ ਫੌਰ ਐਕਸੀਲੈਂਸ
* ਭੁਵਨ ਸ਼ਰਮਾ – ਬੇਕਰੀ ਵਿੱਚ ਮੈਡਲੀਅਨ ਫੌਰ ਐਕਸੀਲੈਂਸ

ਇਸ ਜ਼ਿਕਰਯੋਗ ਉਪਲਬਧੀ ‘ਤੇ ਜੇਤੂਆਂ, ਟ੍ਰੇਨਰਾਂ, ਸੰਸਥਾਵਾਂ ਅਤੇ ਸਾਰੇ ਸਬੰਧਿਤ ਹਿਤਧਾਰਕਾਂ ਨੂੰ ਵਧਾਈ ਦਿੰਦੇ ਹੋਏ ਯੂਟੀ ਚੰਡੀਗੜ੍ਹ ਦੇ ਮਾਣਯੋਗ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਚੰਡੀਗੜ੍ਹ ਦੇ ਪ੍ਰਤੀਭਾਗੀਆਂ ਦੀ ਸਫ਼ਲਤਾ ਨੌਜਵਾਨਾਂ ਦੀ ਪ੍ਰਤਿਭਾ, ਸਮਰਪਣ ਅਤੇ ਸਖ਼ਤ ਮਿਹਨਤ ਦੇ ਨਾਲ-ਨਾਲ ਕੌਸ਼ਲ ਵਿਕਾਸ ਨਾਲ ਜੁੜੀਆਂ ਸਾਰੀਆਂ ਸੰਸਥਾਵਾਂ ਅਤੇ ਏਜੰਸੀਆਂ ਦੇ ਸਮੂਹਿਕ ਪ੍ਰਯਾਸਾਂ ਦਾ ਪਰਿਣਾਮ ਹੈ।

ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਚੰਡੀਗੜ੍ਹ ਪ੍ਰਸ਼ਾਸਨ ਜਲਦੀ ਹੀ ਪੰਜ ਮੈਡਲ ਜੇਤੂਆਂ ਨੂੰ ਸਨਮਾਨਿਤ ਕਰਨ ਅਤੇ ਉਨ੍ਹਾਂ ਦੀਆਂ ਉਤਕ੍ਰਿਸ਼ਟ ਉਪਲਬਧੀਆਂ ਨੂੰ ਮਾਨਤਾ ਦੇਣ ਲਈ ਇੱਕ ਸਨਮਾਨ ਸਮਾਰੋਹ ਆਯੋਜਿਤ ਕਰੇਗਾ।

ਚੰਡੀਗੜ੍ਹ ਪ੍ਰਸ਼ਾਸਨ ਕੌਸ਼ਲ ਵਿਕਾਸ ਪਹਿਲਾਂ ਨੂੰ ਹੋਰ ਮਜ਼ਬੂਤ ​​ਬਣਾਉਣ, ਉਦਯੋਗ-ਸਬੰਧਿਤ ਟ੍ਰੇਨਿੰਗ ਨੂੰ ਹੁਲਾਰਾ ਦੇਣ ਅਤੇ ਨੌਜਵਾਨਾਂ ਨੂੰ ਉੱਭਰਦੇ ਖੇਤਰਾਂ ਵਿੱਚ ਉਤਕ੍ਰਿਸ਼ਟ ਪ੍ਰਦਰਸ਼ਨ ਲਈ ਅਧਿਕ ਅਵਸਰ ਉਪਲਬਧ ਕਰਵਾਉਣ ਹਿਤ ਪ੍ਰਤੀਬੱਧ ਹੈ, ਤਾਕਿ ਇੱਕ ਕੁਸ਼ਲ, ਪ੍ਰਤੀਯੋਗੀ ਅਤੇ ਭਵਿੱਖ ਲਈ ਤਿਆਰ ਭਾਰਤ ਦੇ ਨਿਰਮਾਣ ਦੇ ਰਾਸ਼ਟਰੀ ਦ੍ਰਿਸ਼ਟੀਕੋਣ ਨੂੰ ਸਾਕਾਰ ਕੀਤਾ ਜਾ ਸਕੇ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...