ਚੰਡੀਗੜ੍ਹ ਵਾਸੀਆਂ ਲਈ ਲੱਗੀ ਭੰਗੜੇ ਦੀ ਵਰਕਸ਼ਾਪ

by | Jun 17, 2026 | daily, entertainment, politics | 0 comments

ਸੈਕਟਰ 38 ਏ ਅਤੇ ਬੀ ਦੀ ਵਸਨੀਕ ਭਲਾਈ ਸੰਸਥਾ ਦੇ ਉਪਰਾਲੇ ਨੂੰ ਮਿਲਿਆ ਭਰਵਾਂ ਹੁੰਗਾਰਾ

ਸ਼ਹਿਰ ਵਾਸੀਆਂ ਨੂੰ ਪੰਜਾਬੀ ਸਭਿਆਚਾਰ ਨਾਲ਼ ਜੋੜੀ ਰੱਖਣ ਵਾਸਤੇ ਸੈਕਟਰ 38 ਏ ਅਤੇ ਬੀ ਦੀ ਰੈਜ਼ੀਡੈਂਟ ਵੈਲਫ਼ੇਅਰ ਆਰਗਨਾਈਜ਼ੇਸ਼ਨ ਵੱਲੋਂ ਭੰਗੜੇ ਦੀ ਇੱਕ ਵਿਸ਼ੇਸ਼ ਵਰਕਸ਼ਾਪ ਲਾਈ ਗਈ ਹੈ ਜਿਹੜੀ ਇਸ ਮਹੀਨੇ ਦੀ 30 ਤਰੀਕ ਤੱਕ ਚੱਲੇਗੀ I ਸਮਰ ਕੈਂਪ ਦੇ ਹਿੱਸੇ ਵਜੋਂ ਕੀਤੇ ਜਾ ਰਹੇ ਇਸ ਪ੍ਰਾਜੈਕਟ ਦਾ ਮਕਸਦ ਸੈਕਟਰ ਵਾਸੀਆਂ ਨੂੰ ਪੰਜਾਬ ਦੀ ਵਿਰਾਸਤ ਨਾਲ਼ ਜੋੜੀ ਰੱਖਣਾ ਹੈ I ਇਸ ਬਾਰੇ ਵਧੇਰੇ ਜਾਣਕਾਰੀ ਦੇਂਦਿਆਂ ਆਰ. ਡਬਲਯੂ. ਓ ਦੇ ਪ੍ਰਧਾਨ ਜੋਗਿੰਦਰ ਸਿੰਘ ਨੇ ਦੱਸਿਆ ਕਿ ਪੰਜਾਬੀ ਕਲਾ ਕੇਂਦਰ ਦੇ ਸਹਿਯੋਗ ਨਾਲ਼ ਉੱਘੇ ਲੋਕ ਕਲਾਕਾਰ ਅਤੇ ਸੰਗੀਤ ਨਾਟਕ ਅਕਾਦਮੀ ਅਵਾਰਡ ਜੇਤੂ ਬਲਕਾਰ ਸਿੱਧੂ ਵੱਲੋਂ ਭੰਗੜੇ ਦੇ ਗੁਰ ਸਿਖਾਏ ਜਾ ਰਹੇ ਹਨ ਜਿਸ ਨੂੰ ਸੈਕਟਰ 38 ਤੋਂ ਇਲਾਵਾ ਨੇੜੇ ਤੇੜੇ ਦੇ ਸੈਕਟਰਾਂ ਤੋਂ ਵੀ ਭਰਵਾਂ ਹੁੰਗਾਰਾ ਮਿਲਿਆ ਹੈ I ਸੰਸਥਾ ਦੇ ਜਨਰਲ ਸਕੱਤਰ ਅਸ਼ਵਨੀ ਕੁਮਾਰ, ਕਾਰਜਕਾਰਨੀ ਮੈਂਬਰ ਨੀਲਮ ਗੋਇਲ ਅਤੇ ਸਰਗਰਮ ਮੈਂਬਰ ਰਾਖੀ ਸੁਬਰਾਮਨੀਅਮ ਨੇ ਇਸ ਪ੍ਰਾਜੈਕਟ ਨੂੰ ਸਫ਼ਲ ਬਨਾਉਣ ਲਈ ਮਹੱਤਵਪੂਰਣ ਰੋਲ ਅਦਾ ਕੀਤਾ ਹੈ ਜਿਸ ਵਿੱਚ ਹਰ ਉਮਰ ਵਰਗ ਦੇ 100 ਤੋਂ ਵੱਧ ਆਦਮੀ, ਔਰਤਾਂ ਅਤੇ ਬੱਚੇ ਹਿੱਸਾ ਲੈ ਰਹੇ ਹਨ I ਸ਼੍ਰੀ ਜੋਗਿੰਦਰ ਸਿੰਘ ਨੇ ਕਿਹਾ ਕਿ ਆਉਣ ਵਾਲ਼ੇ ਸਮੇਂ ਵਿੱਚ ਵੀ ਅਜਿਹੇ ਉਪਰਾਲੇ ਜਾਰੀ ਰਹਿਣਗੇ I

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...