ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਹੋਣਹਾਰ ਕੈਡਿਟਾਂ ਦਾ ‘ਅਚੀਵਰਜ਼ ਐਵਾਰਡ’ ਨਾਲ ਸਨਮਾਨ

by | Jun 18, 2026 | breaking news, daily, education, politics | 0 comments

ਏਅਰ ਮਾਰਸ਼ਲ ਟੀ.ਐਸ. ਰੰਧਾਵਾ ਨੇ ਸਮਾਰੋਹ ਦੀ ਕੀਤੀ ਪ੍ਰਧਾਨਗੀ, ਸੰਸਥਾ ਨੇ ਹਥਿਆਰਬੰਦ ਸੈਨਾਵਾਂ ਵਿੱਚ ਵੱਧ ਤੋਂ ਵੱਧ ਕੈਡਿਟਾਂ ਨੂੰ ਸ਼ਾਮਲ ਕਰਾਉਣ ਦੀ ਆਪਣੀ ਵਿਰਾਸਤ ਰੱਖੀ ਬਰਕਰਾਰ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ)ਵੱਲੋਂ ਅੱਜ ਆਪਣੇ ਕੈਡਿਟਾਂ ਦੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਂਦਿਆਂ ਹਾਲ ਹੀ ਵਿੱਚ ਰੱਖਿਆ ਬਲਾਂ ਵਿੱਚ ਕਮਿਸ਼ਨ ਹਾਸਲ ਕਰਨ ਵਾਲੇ ਹੋਣਹਾਰ ਕੈਡਿਟਾਂ ਅਤੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਤੋਂ ਗ੍ਰੈਜੂਏਟ ਹੋਏ ਕੈਡਿਟਾਂ ਨੂੰ ਵੱਕਾਰੀ “ਅਚੀਵਰਜ਼ ਐਵਾਰਡ” ਨਾਲ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਮਈ ਅਤੇ ਜੂਨ 2026 ਵਿੱਚ ਨੌਂ ਕੈਡਿਟਾਂ ਨੇ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨ ਹਾਸਲ ਕੀਤਾ ਜਦੋਂ ਕਿ ਪੰਜ ਕੈਡਿਟਾਂ ਨੇ ਹਾਲ ਹੀ ਵਿੱਚ ਐਨ.ਡੀ.ਏ.ਤੋਂ ਗ੍ਰੈਜੂਏਸ਼ਨ ਕੀਤੀ ਹੈ।

ਸੈਕਟਰ 77 ਸਥਿਤ ਸੰਸਥਾ ਦੇ ਕੈਂਪਸ ਵਿਖੇ ਕਰਵਾਏ ਗਏ ਇਸ ਅਵਾਰਡ ਸਮਾਰੋਹ ਦੀ ਪ੍ਰਧਾਨਗੀ ਐਨ.ਡੀ.ਏ. ਦੇ ਸਾਬਕਾ ਕਮਾਂਡੈਂਟ ਅਤੇ ਐਮ.ਆਰ.ਐਸ.ਏ.ਐਫ.ਪੀ.ਆਈ. ਦੀ ਗਵਰਨਿੰਗ ਬਾਡੀ ਦੇ ਪਹਿਲੇ ਮੈਂਬਰਾਂ ਵਿੱਚ ਸ਼ਾਮਲ ਏਅਰ ਮਾਰਸ਼ਲ ਟੀ.ਐਸ. ਰੰਧਾਵਾ, ਪੀ.ਵੀ.ਐਸ.ਐਮ., ਵੀ.ਐਮ. (ਸੇਵਾਮੁਕਤ) ਨੇ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਇਸ ਸੰਸਥਾ ਨਾਲ ਜੁੜੇ ਵਿਅਕਤੀ ਵੀ ਮੌਜੂਦ ਸਨ।

ਇਕੱਠ ਨੂੰ ਸੰਬੋਧਨ ਕਰਦਿਆਂ, ਏਅਰ ਮਾਰਸ਼ਲ ਰੰਧਾਵਾ ਨੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਐਮ.ਆਰ.ਐਸ.ਏ.ਐਫ.ਪੀ.ਆਈ. ਵਿੱਚ ਉਨ੍ਹਾਂ ਦੀ ਸਿਖਲਾਈ ਨੇ ਉਨ੍ਹਾਂ ਦੇ ਸੇਵਾ ਕਰੀਅਰ ਲਈ ਇੱਕ ਮਜ਼ਬੂਤ ਲਾਂਚ ਪੈਡ ਵਜੋਂ ਕੰਮ ਕੀਤਾ। ਉਨ੍ਹਾਂ ਨੇ ਐਨ.ਡੀ.ਏ. ਗ੍ਰੈਜੂਏਟਾਂ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਦੀਆਂ ਸਰਵਿਸ ਅਕੈਡਮੀਆਂ ਵਿੱਚ ਸਿਖਲਾਈ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਸੰਸਥਾ ਦੇ ਇਸ ਨਤੀਜਿਆਂ ਦਾ ਸਿਹਰਾ ਏ.ਐਫ.ਪੀ.ਆਈ. ਫੈਕਲਟੀ ਨੂੰ ਦਿੱਤਾ।

ਸੰਸਥਾ ਦੀਆਂ ਪ੍ਰਾਪਤੀਆਂ ਦਾ ਹਵਾਲਾ ਦਿੰਦਿਆਂ ਐਮ.ਆਰ.ਐਸ.ਏ.ਐਫ.ਪੀ.ਆਈ. ਦੇ ਡਾਇਰੈਕਟਰ, ਮੇਜਰ ਜਨਰਲ ਅਜੈ ਐੱਚ. ਚੌਹਾਨ, ਵੀਐਸਐਮ (ਸੇਵਾਮੁਕਤ) ਨੇ ਦੱਸਿਆ ਕਿ ਸੰਸਥਾ ਦੇ 324 ਕੈਡਿਟ ਹੁਣ ਤੱਕ ਐਨਡੀਏ ਅਤੇ ਹੋਰ ਅਕੈਡਮੀਆਂ ਲਈ ਚੁਣੇ ਗਏ ਹਨ, ਜਿਨ੍ਹਾਂ ਵਿੱਚੋਂ 196 ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕਰ ਚੁੱਕੇ ਹਨ। ਇਸੇ ਤਰ੍ਹਾਂ 24 ਹੋਰ ਕੈਡਿਟ ਐਨਡੀਏ ਅਤੇ ਹੋਰ ਸਿਖਲਾਈ ਅਕੈਡਮੀਆਂ ਲਈ ਆਪਣੇ ਨਿਯੁਕਤੀ ਪੱਤਰਾਂ ਦੀ ਉਡੀਕ ਵਿੱਚ ਹਨ। ਉਨ੍ਹਾਂ ਅੱਗੇ ਕਿਹਾ ਕਿ ਸੰਸਥਾ ਹਥਿਆਰਬੰਦ ਸੈਨਾਵਾਂ ਲਈ ਇੱਕ ਪ੍ਰਾਇਮਰੀ ਫੀਡਰ ਸੰਸਥਾ ਵਜੋਂ ਉਭਰੀ ਹੈ।

ਸੰਸਥਾ ਵੱਲੋਂ ਦੋ ਸਾਲਾਂ ਦਾ ਰੈਜ਼ੀਡੈਂਸ਼ੀਅਲ ਪ੍ਰੋਗਰਾਮ ਚਲਾਇਆ ਜਾਂਦਾ ਹੈ, ਜਿਸ ਤਹਿਤ ਚੁਣੇ ਗਏ ਕੈਡਿਟ ਇੱਕ ਮਾਨਤਾ ਪ੍ਰਾਪਤ ਸਕੂਲ ਰਾਹੀਂ ਆਪਣੀ 12ਵੀਂ ਜਮਾਤ ਪੂਰੀ ਕਰਦੇ ਹਨ ਅਤੇ ਨਾਲੋ-ਨਾਲ ਹੀ ਸਰੀਰਕ ਤੰਦਰੁਸਤੀ, ਲੀਡਰਸ਼ਿਪ, ਸ਼ਖਸੀਅਤ ਵਿਕਾਸ ਅਤੇ ਐਨਡੀਏ ਦਾਖਲਾ ਪ੍ਰੀਖਿਆ ਦੀ ਤਿਆਰੀ ਲਈ ਵੀ ਸਿਖਲਾਈ ਲੈਂਦੇ ਹਨ। ਹਰ ਸਾਲ ਲਗਭਗ 4,000 ਵਿਦਿਆਰਥੀ ਸੰਸਥਾ ਵਿੱਚ ਦਾਖਲੇ ਲਈ ਅਰਜ਼ੀ ਦਿੰਦੇ ਹਨ, ਜਿਨ੍ਹਾਂ ਵਿੱਚੋਂ ਮਹਿਜ਼ 48 ਨੂੰ ਹੀ ਦਾਖਲਾ ਲੈਣ ਵਿੱਚ ਸਫਲਤਾ ਮਿਲਦੀ ਹੈ।

ਅਚੀਵਰ ਅਵਾਰਡ ਸਮਾਰੋਹ ਤਹਿਤ ਨਾ ਸਿਰਫ਼ ਹੋਣਹਾਰ ਕੈਡਿਟਾਂ ਨੂੰ ਸਨਮਾਨਿਤ ਕੀਤਾ ਗਿਆ ਬਲਕਿ ਭਵਿੱਖ ਦੇ ਅਧਿਕਾਰੀਆਂ ਨੂੰ ਉੱਤਮਤਾ ਲਈ ਯਤਨ ਕਰਨ ਅਤੇ ਸੰਸਥਾ ਦੀ ਵਿਰਾਸਤ ਨੂੰ ਬਰਕਰਾਰ ਰੱਖਣ ਲਈ ਵੀ ਪ੍ਰੇਰਿਆ ਗਿਆ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...