‘ਸ਼ਹੀਦਾਂ ਦੇ ਸਰਤਾਜ’ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ‘ਤੇ ਰਾਜਪਾਲ ਨੇ ਗੁਰਦੁਆਰਾ ਸ੍ਰੀ ਨਾਡਾ ਸਾਹਿਬ ਵਿਖੇ ਮੱਥਾ ਟੇਕਿਆ

by | Jun 18, 2026 | breaking news, daily, politics, religion | 0 comments

ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਵੇਂ ਸਿੱਖ ਗੁਰੂ, ‘ਸ਼ਹੀਦਾਂ ਦੇ ਸਰਤਾਜ’ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਦੇ ਅਵਸਰ ‘ਤੇ ਪੰਚਕੂਲਾ ਸਥਿਤ ਗੁਰਦੁਆਰਾ ਸ੍ਰੀ ਨਾਡਾ ਸਾਹਿਬ ਵਿਖੇ ਮੱਥਾ ਟੇਕ ਕੇ ਸ਼ਰਧਾਸੁਮਨ ਅਰਪਿਤ ਕੀਤੇ। ਉਨ੍ਹਾਂ ਨੇ ਸ਼ਾਂਤੀ, ਸਮ੍ਰਿੱਧੀ ਅਤੇ ਮਾਨਵਤਾ ਦੇ ਕਲਿਆਣ ਲਈ ਅਰਦਾਸ ਕੀਤੀ।

ਇਸ ਅਵਸਰ ‘ਤੇ ਰਾਜਪਾਲ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸਰਬਉੱਚ ਕੁਰਬਾਨੀ ਸੱਚ, ਮਾਨਵਤਾ, ਧਾਰਮਿਕ ਸੁਤੰਤਰਤਾ ਅਤੇ ਸਰਬਧਰਮ ਸਮਭਾਵ (ਸਮੁਦਾਇਕ ਸਾਂਝ) ਦੀ ਰੱਖਿਆ ਲਈ ਦਿੱਤੀ ਗਈ ਇੱਕ ਅਦੁੱਤੀ ਉਦਾਹਰਣ ਹੈ, ਜੋ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਨੇ ਗੁਰੂ ਸਾਹਿਬ ਦੇ ਜੀਵਨ ਨੂੰ ਮਾਨਵਤਾ ਦੀ ਨਿਰਸੁਆਰਥ ਸੇਵਾ, ਕੁਰਬਾਨੀ, ਧੀਰਜ ਅਤੇ ਅਧਿਆਤਮਿਕ ਗਿਆਨ ਦਾ ਪ੍ਰਤੀਕ ਦੱਸਿਆ।

ਸ਼੍ਰੀ ਕਟਾਰੀਆ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਆਦਿ ਗ੍ਰੰਥ ਨੂੰ ਸੰਕਲਿਤ ਕਰਨ ਦਾ ਮਹਾਨ ਕਾਰਜ ਕੀਤਾ, ਜਿਸ ਵਿੱਚ ਪਹਿਲੇ ਪੰਜ ਸਿੱਖ ਗੁਰੂਆਂ ਦੀ ਬਾਣੀ ਦੇ ਨਾਲ-ਨਾਲ ਭਗਤਾਂ, ਸੰਤਾਂ ਅਤੇ ਭੱਟਾਂ ਦੀ ਬਾਣੀ ਨੂੰ ਵੀ ਉਸ ਵਿੱਚ ਸਥਾਨ ਦਿੱਤਾ, ਜਿਸ ਨਾਲ ਮਾਨਵਤਾ ਨੂੰ ਏਕਤਾ, ਸਮਾਨਤਾ ਅਤੇ ਅਧਿਆਤਮਿਕ ਗਿਆਨ ਦਾ ਯੂਨੀਵਰਸਲ ਸੰਦੇਸ਼ ਪ੍ਰਾਪਤ ਹੋਇਆ।

ਉਨ੍ਹਾਂ ਨੇ ਅੱਗੇ ਕਿਹਾ ਕਿ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਨੂੰ ਸ਼ਾਮਲ ਕਰਕੇ ਇਸ ਪਵਿੱਤਰ ਗ੍ਰੰਥ ਨੂੰ ਪੂਰਨ ਸਰੂਪ ਪ੍ਰਦਾਨ ਕੀਤਾ, ਜੋ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੂਪ ਵਿੱਚ ਸਾਰੀ ਮਾਨਵਤਾ ਦਾ ਮਾਰਗਦਰਸ਼ਨ ਕਰ ਰਿਹਾ ਹੈ।
ਰਾਜਪਾਲ ਨੇ ਲੋਕਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਅਪਣਾਉਣ ਅਤੇ ਪਿਆਰ, ਦਇਆ, ਨਿਰਸੁਆਰਥ ਸੇਵਾ, ਸਮਾਜਿਕ ਸਦਭਾਵਨਾ ਅਤੇ ਮਨੁੱਖੀ ਭਾਈਚਾਰੇ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਲਈ ਕੰਮ ਕਰਨ ਦਾ ਸੱਦਾ ਦਿੱਤਾ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...