ਅੰਤਰਰਾਜੀ ਸਹਿਯੋਗ ਨਾਲ ਅਪਰਾਧੀਆਂ ਅਤੇ ਗੈਂਗਸਟਰਾਂ ਖ਼ਿਲਾਫ਼ ਪੰਜਾਬ ਦੀ ਲੜਾਈ ਹੋ ਰਹੀ ਮਜ਼ਬੂਤ

by | Jun 19, 2026 | breaking news, crime, daily, politics | 0 comments

‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ ਸੂਬਿਆਂ ਨਾਲ ਸਾਂਝੀ ਪੁਲਿਸ ਕਾਰਵਾਈ ਸਦਕਾ ਗੈਂਗਸਟਰਾਂ, ਤਸਕਰਾਂ ਅਤੇ ਅੱਤਵਾਦੀਆਂ ‘ਤੇ ਨਕੇਲ ਕੱਸੀ

ਸੂਬੇ ਦੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਆਪਣੇ ਅਧਿਕਾਰ ਖੇਤਰ ਤੋਂ ਅੱਗੇ ਵਧਦਿਆਂ ਨਾ ਸਿਰਫ਼ ਗੁਆਂਢੀ ਸੂਬਿਆਂ ਦੀਆਂ ਪੁਲਿਸ ਫੋਰਸਾਂ, ਸਗੋਂ ਦੇਸ਼ ਭਰ ਦੀਆਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨਾਲ ਮਿਲ ਕੇ ਕੰਮ ਕਰ ਰਹੀ ਹੈ ਅਤੇ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਬਣਾ ਰਹੀ ਹੈ। ਗੈਂਗਸਟਰਾਂ ਦੇ ਨੈੱਟਵਰਕਾਂ ਦਾ ਪਤਾ ਲਗਾਉਣ ਤੋੰ ਲੈ ਕੇ ਹੋਰਨਾਂ ਰਾਜਾਂ ਨਾਲ ਸਾਂਝੇ ਆਪ੍ਰੇਸ਼ਨਾਂ ਨੂੰ ਅੰਜਾਮ ਦੇਣ ਤੱਕ, ਪੰਜਾਬ ਪੁਲਿਸ ਨੇ ਅਜਿਹੇ ਗਿਰੋਹਾਂ ਅਤੇ ਉਨ੍ਹਾਂ ਦੇ ਨੈੱਟਵਰਕਾਂ ਦਾ ਲੱਕ ਤੋੜਨ ਵਿੱਚ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ ਹੈ । ਖੁਫ਼ੀਆ ਜਾਣਕਾਰੀ ਜੁਟਾਉਣ ਸਬੰਧੀ ਨੈੱਟਵਰਕ ਵਿਕਸਿਤ ਕਰਨ ਅਤੇ ਸਾਂਝੀਆਂ ਕਾਰਵਾਈਆਂ ਵਿੱਢਣ ਦੇ ਨਾਲ-ਨਾਲ ਪੁਲਿਸ ਇਹ ਵੀ ਯਕੀਨੀ ਬਣਾ ਰਹੀ ਹੈ ਕਿ ਅਪਰਾਧੀ ਭੂਗੋਲਿਕ ਸਰਹੱਦਾਂ ਦਾ ਫ਼ਾਇਦਾ ਨਾ ਉਠਾ ਸਕਣ।

ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ, “ਅਸੀਂ ਆਪਣੇ ਮਕਸਦ ਪ੍ਰਤੀ ਪੂਰੀ ਤਰ੍ਹਾਂ ਸਪੱਸ਼ਟ ਹਾਂ—ਅਪਰਾਧੀ ਇੱਥੇ ਅਪਰਾਧ ਕਰਕੇ ਬਚ ਨਹੀਂ ਸਕਦੇ। ਪੰਜਾਬ ਪੁਲਿਸ ਉਨ੍ਹਾਂ ਨੂੰ ਹਰ ਹੀਲੇ ਕਾਬੂ ਕਰੇਗੀ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣਾ ਯਕੀਨੀ ਬਣਾਏਗੀ। ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਕਾਰਵਾਈ ਦੇ ਫੈਸਲਾਕੁੰਨ 148ਵੇਂ ਦਿਨ ਵਿੱਚ ਦਾਖ਼ਲ ਹੋ ਚੁੱਕੀ ਹੈ ਅਤੇ ਅਸੀਂ ਕਿਸੇ ਵੀ ਹਾਲਤ ਵਿੱਚ ਅਪਰਾਧੀਆਂ ਨੂੰ ਨਹੀਂ ਛੱਡਾਂਗੇ। ਮੁਹਿੰਮ ਸ਼ੁਰੂ ਹੋਣ ਤੋਂ ਹੁਣ ਤੱਕ 37,757 ਸਮਾਜ ਵਿਰੋਧੀ ਤੱਤਾਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਸੂਬਾ ਪੁਲਿਸ ਦੀ ਅਪਰਾਧ ਨਾਲ ਨਜਿੱਠਣ ਦੀ ਵਚਨਬੱਧਤਾ ਪ੍ਰਤੱਖ ਪ੍ਰਮਾਣ ਹੈ। ਮੈਂ ਹੋਰ ਸੂਬਿਆਂ ਦੇ ਪੁਲਿਸ ਕਰਮਚਾਰੀਆਂ ਦਾ ਵੀ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਜਾਣਕਾਰੀ ਸਾਂਝੀ ਕਰਨ ਵਿੱਚ ਸਾਡਾ ਸਹਿਯੋਗ ਕੀਤਾ।”

ਗੈਂਗਸਟਰ ਅਕਸਰ ਇੱਕ ਸੂਬੇ ਵਿੱਚ ਬੈਠ ਕੇ ਦੂਜੇ ਸੂਬੇ ਵਿੱਚ ਅਪਰਾਧਾਂ ਨੂੰ ਅੰਜਾਮ ਦਿੰਦੇ ਹਨ, ਇਸੇ ਨਸ਼ਾ ਤਸਕਰ ਵੀ ਵੱਖ-ਵੱਖ ਸੂਬਿਆਂ ਦੇ ਰਸਤਿਆਂ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦੇ ਹਨ। ਹੁਣ ਤੱਕ ਕੁੱਲ 68,682 ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ਨੇ ਆਪਣੇ ਸਭ ਤੋਂ ਪ੍ਰਭਾਵਸ਼ਾਲੀ ਹਥਿਆਰਾਂ ਵਿੱਚੋਂ ਇੱਕ—ਅੰਤਰਰਾਜੀ ਸਹਿਯੋਗ—ਨੂੰ ਹੋਰ ਮਜ਼ਬੂਤ ਕੀਤਾ ਹੈ।

ਇਹ ਰਣਨੀਤੀ ਸੂਬੇ ਦੀ ਚੱਲ ਰਹੀ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦਾ ਅਧਾਰ ਬਣ ਚੁੱਕੀ ਹੈ, ਜਿਸ ਤਹਿਤ ਪੰਜਾਬ ਪੁਲਿਸ ਸਿਰਫ਼ ਵਿਅਕਤੀਗਤ ਅਪਰਾਧੀਆਂ ਨੂੰ ਹੀ ਨਹੀਂ, ਸਗੋਂ ਸੰਗਠਿਤ ਅਪਰਾਧ ਨੂੰ ਸ਼ਹਿ ਦੇਣ ਵਾਲੇ ਪੂਰੇ ਤੰਤਰ ਨੂੰ ਨਿਸ਼ਾਨਾ ਬਣਾ ਰਹੀ ਹੈ।

ਅੰਤਰਰਾਜੀ ਸਹਿਯੋਗ ਤਹਿਤ ਪ੍ਰਮੁੱਖ ਸਫ਼ਲਤਾਵਾਂ

* ਆਈਐੱਸਆਈ ਸਮਰਥਿਤ ਜਾਸੂਸੀ ਅਤੇ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼:
ਸਭ ਤੋਂ ਮਹੱਤਵਪੂਰਨ ਸਫ਼ਲਤਾਵਾਂ ਵਿੱਚੋਂ ਇੱਕ ਆਈਐੱਸਆਈ ਸਮਰਥਿਤ ਜਾਸੂਸੀ ਅਤੇ ਅੱਤਵਾਦੀ ਨੈੱਟਵਰਕ ਨੂੰ ਤਬਾਹ ਕਰਨਾ ਰਿਹਾ, ਜਿਸਦਾ ਸਬੰਧ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਦੱਸਿਆ ਜਾਂਦਾ ਹੈ । ਪੰਜਾਬ ਅਤੇ ਦਿੱਲੀ ਵਿੱਚ ਸਾਂਝੇ ਤੌਰ ‘ਤੇ ਚਲਾਏ ਗਏ ਇਸ ਆਪ੍ਰੇਸ਼ਨ ਵਿੱਚ 11 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਾਂਚ ਵਿੱਚ ਇੱਕ ਅਜਿਹੇ ਸੰਗਠਿਤ ਨੈੱਟਵਰਕ ਦਾ ਖੁਲਾਸਾ ਹੋਇਆ, ਜੋ ਸੁਰੱਖਿਅਤ ਸੰਚਾਰ ਮਾਧਿਅਮਾਂ ਅਤੇ ਰਿਮੋਟ ਕੰਟਰੋਲ ਕੈਮਰਿਆਂ ਰਾਹੀਂ ਸੰਵੇਦਨਸ਼ੀਲ ਜਾਣਕਾਰੀਆਂ ਇਕੱਠੀਆਂ ਕਰਕੇ ਸਰਹੱਦ ਪਾਰ ਆਪਣੇ ਹੈਂਡਲਰਾਂ ਤੱਕ ਪਹੁੰਚਾਉਂਦਾ ਸੀ।

* ਗੈਂਗਸਟਰ ਸਿੰਡੀਕੇਟਾਂ ਖ਼ਿਲਾਫ਼ ਕਾਰਵਾਈ
ਇਸੇ ਰਣਨੀਤੀ ਤਹਿਤ ਪੰਜਾਬ ਪੁਲਿਸ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਵਿੱਚ ਗੈਂਗਸਟਰ ਨੈੱਟਵਰਕਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕਰ ਰਹੀ ਹੈ। ਖ਼ਾਸ ਤੌਰ ‘ਤੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨਾਲ ਜੁੜੇ ਗਿਰੋਹ ਵੱਖ-ਵੱਖ ਸੂਬਿਆਂ ਵਿੱਚ ਸਰਗਰਮ ਨੈੱਟਵਰਕ ਬਣਾਈ ਰੱਖਦੇ ਹਨ ਅਤੇ ਗ੍ਰਿਫ਼ਤਾਰੀ ਤੋਂ ਬਚਣ ਲਈ ਅੰਤਰਰਾਜੀ ਆਵਾਜਾਈ ਦਾ ਸਹਾਰਾ ਲੈਂਦੇ ਹਨ।

* ਦਿੱਲੀ ਵਿੱਚ ਕਾਰਵਾਈ
ਇਸ ਸਾਲ ਦੀ ਸ਼ੁਰੂਆਤ ਵਿੱਚ ਵੱਖ-ਵੱਖ ਸੂਬਿਆਂ ਦੀਆਂ ਪੁਲਿਸ ਫੋਰਸਾਂ ਦੇ ਸਾਂਝੇ ਯਤਨਾਂ ਨਾਲ ਦਿੱਲੀ ਵਿੱਚ ਲਾਰੈਂਸ ਬਿਸ਼ਨੋਈ ਗਿਰੋਹ ਨਾਲ ਸਬੰਧਤ ਕਈ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

* ਗੋਲਡੀ ਬਰਾੜ ਦੇ ਵਸੂਲੀ ਮਾਡਿਊਲ ਦਾ ਪਰਦਾਫਾਸ਼
ਇਸੇ ਦੌਰਾਨ ਪੰਜਾਬ ਪੁਲਿਸ ਨੇ ਗੋਲਡੀ ਬਰਾੜ ਨਾਲ ਜੁੜੇ ਇੱਕ ਫਿਰੌਤੀ ਵਸੂਲੀ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਪੰਜਾਬ ਤੋਂ ਬਾਹਰ ਤੱਕ ਫੈਲੇ ਨੈੱਟਵਰਕ ਨੂੰ ਤਬਾਹ ਕੀਤਾ।

* ਅੰਤਰਰਾਜੀ ਲੁੱਟਖੋਹ ਗਿਰੋਹ ਦਾ ਪਰਦਾਫਾਸ਼
ਹਾਲ ਹੀ ਵਿੱਚ ਖੰਨਾ ਪੁਲਿਸ ਨੇ ਪੰਜਾਬ, ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਚੋਰੀ, ਲੁੱਟ ਅਤੇ ਸਨੈਚਿੰਗ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਇੱਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ। ਪੁਲਿਸ ਦਰਮਿਆਨ ਬਿਹਤਰ ਤਾਲਮੇਲ ਅਤੇ ਸਹਿਯੋਗ ਤੋਂ ਬਾਅਦ ਮੁਲਜ਼ਮਾਂ ਨੂੰ ਉੱਤਰ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ ਗਿਆ।

* ਡਰੋਨ ਤਸਕਰੀ ਨੈੱਟਵਰਕ ਦਾ ਪਰਦਾਫਾਸ਼
ਉੱਤਰਾਖੰਡ ਸਪੈਸ਼ਲ ਟਾਸਕ ਫੋਰਸ (ਐੱਸਟੀਐੱਫ) ਅਤੇ ਪੰਜਾਬ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਵਿੱਚ ਪੰਜਾਬ ਦੇ ਇੱਕ ਫ਼ਰਾਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜੋ ਪਾਕਿਸਤਾਨ ਤੋਂ ਡਰੋਨਾਂ ਰਾਹੀਂ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ੀਲੇ ਪਦਾਰਥ ਭਾਰਤ ਵਿੱਚ ਪਹੁੰਚਾਉਣ ਵਾਲੇ ਸਰਹੱਦ ਪਾਰ ਦੇ ਨੈੱਟਵਰਕ ਨਾਲ ਜੁੜਿਆ ਹੋਇਆ ਸੀ।

* ਜੰਮੂ-ਕਸ਼ਮੀਰ ਪੁਲਿਸ ਨਾਲ ਸਾਂਝਾ ਆਪ੍ਰੇਸ਼ਨ
ਹਾਲ ਹੀ ਵਿੱਚ ਜੰਮੂ-ਕਸ਼ਮੀਰ ਪੁਲਿਸ ਅਤੇ ਪੰਜਾਬ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਵਿੱਚ ਅੰਮ੍ਰਿਤਸਰ ਦੇ ਇੱਕ ਫਲੈਟ ਤੋਂ ਇੱਕ ਏਕੇ-47 ਰਾਈਫ਼ਲ, ਇੱਕ ਪਿਸਤੌਲ ਅਤੇ ਲਗਭਗ 500 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ। ਜ਼ਿਕਰਯੋਗ ਹੈ ਕਿ ਫ਼ਰਾਰ ਮੁਲਜ਼ਮ ਸਬੰਧੀ ਜੰਮੂ ਪੁਲਿਸ ਨੂੰ ਮਿਲੀ ਖ਼ਾਸ ਖੁਫ਼ੀਆ ਇਤਲਾਹ ‘ਤੇ ਇਹ ਆਪ੍ਰੇਸ਼ਨ ਚਲਾਇਆ ਗਿਆ। ਇਸ ‘ਤੇ ਕਾਰਵਾਈ ਕਰਦਿਆਂ ਜੰਮੂ ਪੁਲਿਸ ਅਤੇ ਪੰਜਾਬ ਪੁਲਿਸ ਦੀਆਂ ਸਾਂਝੀਆਂ ਟੀਮਾਂ ਨੇ ਫਲੈਟ ‘ਤੇ ਛਾਪੇਮਾਰੀ ਕੀਤੀ ਅਤੇ ਹਥਿਆਰਾਂ ਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ।

ਡੀਜੀਪੀ ਗੌਰਵ ਯਾਦਵ ਨੇ ਕਿਹਾ, “ਅਪਰਾਧੀ ਅਤੇ ਦੇਸ਼ ਵਿਰੋਧੀ ਤੱਤ ਅਕਸਰ ਸੂਬਿਆਂ ਦੀਆਂ ਸਰਹੱਦਾਂ ਤੋਂ ਪਰੇ ਕੰਮ ਕਰਦੇ ਹਨ, ਇਸ ਲਈ ਪੁਲਿਸ ਨੂੰ ਵੀ ਸਰਹੱਦਾਂ ਤੋਂ ਅਗਾਂਹ ਜਾ ਕੇ ਕੰਮ ਕਰਨਾ ਹੋਵੇਗਾ। ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਦੇਸ਼ ਭਰ ਦੀਆਂ ਸਹਿਯੋਗੀ ਏਜੰਸੀਆਂ ਨਾਲ ਬਿਹਤਰ ਤਾਲਮੇਲ ਵਾਲੀ ਰਣਨੀਤੀ ਅਪਣਾਈ ਹੈ। ਸਾਡਾ ਸੰਦੇਸ਼ ਬਿਲਕੁਲ ਸਪੱਸ਼ਟ ਹੈ—ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰੇ ਨੂੰ ਢਾਹ ਲਾਉਣ ਵਾਲਿਆਂ ਨੂੰ ਕਿਤੇ ਵੀ ਸੁਰੱਖਿਅਤ ਪਨਾਹ ਨਹੀਂ ਮਿਲੇਗੀ, ਭਾਵੇਂ ਉਹ ਕਿਤੇ ਵੀ ਲੁਕੇ ਹੋਣ ।”

ਪੰਜਾਬ ਪੁਲਿਸ ਲਈ ਇਹ ਸਾਕਾਰਾਤਮਕ ਦ੍ਰਿਸ਼ਟੀਕੋਣ ਸੰਗਠਿਤ ਅਪਰਾਧ ਵਿਰੁੱਧ ਲੜਾਈ ਦੀ ਮਹੱਤਵਪੂਰਨ ਪਛਾਣ ਬਣ ਕੇ ਉੱਭਰ ਰਿਹਾ ਹੈ ਅਤੇ ਸੂਬੇ ਵਿੱਚ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...