ਸ਼੍ਰੋਮਣੀ ਕਮੇਟੀ ਨੇ ਸ਼ਰਧਾ ਨਾਲ ਮਨਾਇਆ ਪੰਜਵੇਂ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ

by | Jun 19, 2026 | breaking news, daily, religion | 0 comments

ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਹੋਏ ਗੁਰਮਤਿ ਸਮਾਗਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਥੇ ਸਥਿਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਕਰਮਜੀਤ ਸਿੰਘ ਤੇ ਭਾਈ ਬਲਰਾਜ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਇਤਿਹਾਸ ਸਬੰਧੀ ਕਥਾ ਵਿਚਾਰ ਕੀਤੀ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਇਤਿਹਾਸ ਤੋਂ ਪ੍ਰੇਰਨਾ ਲੈਣ ਦੀ ਅਪੀਲ ਕਰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਆ। ਇਸ ਮੌਕੇ ਸਜਾਏ ਗਏ ਗੁਰਮਤਿ ਸਮਾਗਮ ਦੌਰਾਨ ਕਥਾਵਾਚਕ ਭਾਈ ਵਿਸਾਲ ਸਿੰਘ ਨੇ ਕਥਾ ਵਿਚਾਰਾਂ ਕੀਤੀਆਂ ਅਤੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸਮਾਗਮ ਸਮੇਂ ਢਾਡੀ, ਕਵੀਸ਼ਰ ਤੇ ਪ੍ਰਚਾਰਕ ਸਿੰਘਾਂ ਨੇ ਸੰਗਤਾਂ ਨੂੰ ਗੁਰ-ਇਤਿਹਾਸ ਸਰਵਨ ਕਰਵਾਇਆ।
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸਮੇਤ ਗੁਰਧਾਮਾਂ ਤੇ ਸ਼ਰਧਾ ਨਾਲ ਹਾਜ਼ਰੀ ਭਰੀ। ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਵਿਸ਼ੇਸ ਤੌਰ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ ਸਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਮੈਨੇਜਰ ਸ. ਨਰਿੰਦਰ ਸਿੰਘ, ਸ. ਜਤਿੰਦਰਪਾਲ ਸਿੰਘ, ਵਧੀਕ ਮੈਨੇਜਰ ਸ. ਗੁਰਿੰਦਰ ਸਿੰਘ ਦੇਵੀਦਾਸਪੁਰਾ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਪ੍ਰਚਾਰਕ ਕਮ ਨਿਗਰਾਨ ਭਾਈ ਬਲਵੰਤ ਸਿੰਘ ਐਨੋਕੋਟ ਸਮੇਤ ਸੰਗਤਾਂ ਹਾਜਰ ਸਨ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਅਸਿਸਟੈਂਟ, ਸ਼੍ਰੋਮਣੀ ਕਮੇਟੀ।
ਸੰਪਰਕ: 81461-01114

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...