24 ਜੂਨ ਨੂੰ ਮੋਹਾਲੀ ਵਿਖੇ ਕਰਵਾਈ ਜਾਵੇਗੀ ਐਨ.ਆਰ.ਆਈ. ਮਿਲਣੀ 2026: ਡਾ. ਰਵਜੋਤ ਸਿੰਘ

by | Jun 22, 2026 | daily, politics | 0 comments

ਕਿਹਾ, ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ ਸਬੰਧ ਹੋਰ ਮਜ਼ਬੂਤ ਕਰਨ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਪ੍ਰਭਾਵਸ਼ਾਲੀ ਨਿਪਟਾਰੇ ਲਈ ਮਹੱਤਵਪੂਰਨ ਮੰਚ ਸਾਬਤ ਹੋਵੇਗੀ ਐਨ.ਆਰ.ਆਈ. ਮਿਲਣੀ

ਐੱਸ.ਏ.ਐੱਸ. ਨਗਰ (ਮੋਹਾਲੀ), ਰੂਪਨਗਰ, ਫ਼ਤਹਿਗੜ੍ਹ ਸਾਹਿਬ ਅਤੇ ਪਟਿਆਲਾ ਜ਼ਿਲ੍ਹਿਆਂ ਨਾਲ ਸਬੰਧਤ ਐਨ.ਆਰ.ਆਈਜ਼ ਨੂੰ ਸ਼ਮੂਲੀਅਤ ਦਾ ਸੱਦਾ

ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 24 ਜੂਨ, 2026 ਨੂੰ ਐਮਿਟੀ ਯੂਨੀਵਰਸਿਟੀ, ਮੋਹਾਲੀ ਵਿਖੇ “ਐਨ.ਆਰ.ਆਈ. ਮਿਲਣੀ 2026” ਦਾ ਆਯੋਜਨ ਕੀਤਾ ਜਾ ਰਿਹਾ ਹੈ।

ਕੈਬਨਿਟ ਮੰਤਰੀ ਨੇ ਹੋਰ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਇਹ ਸਮਾਗਮ ਪੰਜਾਬ ਸਰਕਾਰ ਵੱਲੋਂ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ ਆਪਣੇ ਸਬੰਧ ਹੋਰ ਮਜ਼ਬੂਤ ਕਰਨ ਅਤੇ ਗੈਰ-ਨਿਵਾਸੀ ਭਾਰਤੀਆਂ (ਐਨ.ਆਰ.ਆਈਜ਼) ਨੂੰ ਦਰਪੇਸ਼ ਸਮੱਸਿਆਵਾਂ ਦੇ ਸਮੇਂ ਸਿਰ ਹੱਲ ਲਈ ਕੀਤੇ ਜਾ ਰਹੇ ਲਗਾਤਾਰ ਯਤਨਾਂ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ “ਐਨ.ਆਰ.ਆਈ. ਮਿਲਣੀ 2026” ਐਨ.ਆਰ.ਆਈਜ਼ ਅਤੇ ਪੰਜਾਬ ਸਰਕਾਰ ਦਰਮਿਆਨ ਸਿੱਧੇ ਸੰਵਾਦ ਲਈ ਇੱਕ ਮਹੱਤਵਪੂਰਨ ਮੰਚ ਸਾਬਤ ਹੋਵੇਗੀ, ਜਿੱਥੇ ਭਾਗੀਦਾਰ ਆਪਣੀਆਂ ਸਮੱਸਿਆਵਾਂ ਅਤੇ ਸੁਝਾਅ ਸਾਂਝੇ ਕਰ ਸਕਣਗੇ ਅਤੇ ਆਪਣੇ ਜ਼ਿਲ੍ਹਿਆਂ ਅਤੇ ਸੂਬੇ ਨਾਲ ਸਬੰਧਤ ਮਾਮਲਿਆਂ ਦੇ ਹੱਲ ਲਈ ਸਰਕਾਰ ਨਾਲ ਸਿੱਧੀ ਗੱਲਬਾਤ ਕਰ ਸਕਣਗੇ।

ਇਸ ਪਹਿਲਕਦਮੀ ਦੀ ਮਹੱਤਤਾ ਉਜਾਗਰ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਸਮਾਗਮ ਦੇ ਮੁੱਖ ਉਦੇਸ਼ ਐਨ.ਆਰ.ਆਈ. ਭਾਈਚਾਰੇ ਨਾਲ ਸਾਰਥਕ ਸੰਪਰਕ ਨੂੰ ਉਤਸ਼ਾਹਿਤ ਕਰਨਾ, ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਢੰਗ ਨਾਲ ਨਿਪਟਾਰਾ ਕਰਨਾ ਅਤੇ ਸ਼ਿਕਾਇਤ ਨਿਵਾਰਣ ਲਈ ਮੌਜੂਦਾ ਸੰਸਥਾਗਤ ਪ੍ਰਣਾਲੀਆਂ ਨੂੰ ਹੋਰ ਮਜ਼ਬੂਤ ਕਰਨਾ ਹਨ। ਉਨ੍ਹਾਂ ਕਿਹਾ ਕਿ ਐਨ.ਆਰ.ਆਈ. ਮਾਮਲੇ ਵਿਭਾਗ ਇਸ ਉਪਰਾਲੇ ਰਾਹੀਂ ਆਪਣੀ ਪਹੁੰਚ ਨੂੰ ਹੋਰ ਵਿਸਤਾਰ ਦੇਣ ਅਤੇ ਪੰਜਾਬ ਅਤੇ ਵਿਸ਼ਵ ਭਰ ਵਿੱਚ ਵੱਸਦੇ ਪੰਜਾਬੀਆਂ ਦਰਮਿਆਨ ਮਜ਼ਬੂਤ ਰਿਸ਼ਤੇ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਐੱਸ.ਏ.ਐੱਸ. ਨਗਰ (ਮੋਹਾਲੀ), ਰੂਪਨਗਰ, ਫ਼ਤਹਿਗੜ੍ਹ ਸਾਹਿਬ ਅਤੇ ਪਟਿਆਲਾ ਜ਼ਿਲ੍ਹਿਆਂ ਨਾਲ ਸਬੰਧਤ ਐਨ.ਆਰ.ਆਈਜ਼ ਨੂੰ ਇਸ ਪ੍ਰੋਗਰਾਮ ਵਿੱਚ ਸ਼ਮੂਲੀਅਤ ਲਈ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਇਨ੍ਹਾਂ ਜ਼ਿਲ੍ਹਿਆਂ ਦੇ ਸਾਰੇ ਯੋਗ ਐਨ.ਆਰ.ਆਈਜ਼ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਲਾਭ ਉਠਾਉਣ, ਸੀਨੀਅਰ ਸਰਕਾਰੀ ਅਧਿਕਾਰੀਆਂ ਨਾਲ ਸਿੱਧਾ ਸੰਵਾਦ ਕਰਨ ਅਤੇ ਆਪਣੀਆਂ ਸਮੱਸਿਆਵਾਂ ਸਬੰਧਤ ਅਥਾਰਟੀਆਂ ਦੇ ਧਿਆਨ ਵਿੱਚ ਲਿਆਉਣ।

ਉਨ੍ਹਾਂ ਨੇ ਸੁਚਾਰੂ ਪ੍ਰਬੰਧਾਂ ਅਤੇ ਅਗਾਊਂ ਯੋਜਨਾਬੰਦੀ ਨੂੰ ਯਕੀਨੀ ਬਣਾਉਣ ਲਈ ਇੱਛੁਕ ਭਾਗੀਦਾਰਾਂ ਨੂੰ ਆਨਲਾਈਨ ਰਜਿਸਟ੍ਰੇਸ਼ਨ ਫਾਰਮ ਰਾਹੀਂ ਆਪਣੀ ਰਜਿਸਟ੍ਰੇਸ਼ਨ https://forms.gle/PZjpvKuEA2iPRU6D9 ਲਿੰਕ ਰਾਹੀਂ ਕਰਵਾਉਣ ਦੀ ਅਪੀਲ ਵੀ ਕੀਤੀ।

ਰਜਿਸਟ੍ਰੇਸ਼ਨ ਦੌਰਾਨ ਭਾਗੀਦਾਰਾਂ ਨੂੰ ਆਪਣਾ ਪੂਰਾ ਨਾਮ, ਪਤਾ, ਸੰਪਰਕ ਨੰਬਰ, ਈ-ਮੇਲ ਆਈ.ਡੀ. ਅਤੇ ਆਪਣੇ ਜ਼ਿਲ੍ਹੇ ਨਾਲ ਸਬੰਧਤ ਕਿਸੇ ਵੀ ਪਹਿਲਾਂ ਦਰਜ ਸ਼ਿਕਾਇਤ ਜਾਂ ਸਮੱਸਿਆ ਦਾ ਵੇਰਵਾ ਸਹੀ ਢੰਗ ਨਾਲ ਮੁਹੱਈਆ ਕਰਵਾਉਣ ਲਈ ਕਿਹਾ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਜਾਣਕਾਰੀ ਸਮਾਗਮ ਦੌਰਾਨ ਉਠਾਏ ਜਾਣ ਵਾਲੇ ਮਾਮਲਿਆਂ ਦੇ ਪ੍ਰਭਾਵਸ਼ਾਲੀ ਅਤੇ ਸਮੇਂ ਸਿਰ ਨਿਪਟਾਰੇ ਵਿੱਚ ਵਿਭਾਗ ਦੀ ਸਹਾਇਤਾ ਕਰੇਗੀ।

ਡਾ. ਰਵਜੋਤ ਸਿੰਘ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਐਨ.ਆਰ.ਆਈ. ਭਾਈਚਾਰੇ ਦੇ ਹਿੱਤਾਂ ਦੀ ਰੱਖਿਆ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਜਵਾਬਦੇਹ, ਪਾਰਦਰਸ਼ੀ ਅਤੇ ਲੋਕ-ਕੇਂਦਰਿਤ ਪ੍ਰਸ਼ਾਸਨ ਰਾਹੀਂ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਐਨ.ਆਰ.ਆਈ. ਮਿਲਣੀ 2026 ਸੰਵਾਦ, ਸਹਿਯੋਗ ਅਤੇ ਸਮੱਸਿਆਵਾਂ ਦੇ ਹੱਲ ਲਈ ਇੱਕ ਪ੍ਰਭਾਵਸ਼ਾਲੀ ਮੰਚ ਵਜੋਂ ਉਭਰੇਗੀ ਅਤੇ ਨਾਲ ਹੀ ਪੰਜਾਬ ਅਤੇ ਵਿਸ਼ਵ ਭਰ ਵਿੱਚ ਵੱਸਦੇ ਪੰਜਾਬੀਆਂ ਦਰਮਿਆਨ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰੇਗੀ।

ਕੈਬਨਿਟ ਮੰਤਰੀ ਨੇ ਸਬੰਧਤ ਜ਼ਿਲ੍ਹਿਆਂ ਦੇ ਸਾਰੇ ਯੋਗ ਐਨ.ਆਰ.ਆਈਜ਼ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿੱਚ ਸਰਗਰਮ ਭਾਗੀਦਾਰੀ ਕਰਨ ਅਤੇ ਵਿਸ਼ਵ ਭਰ ਦੇ ਪੰਜਾਬੀ ਭਾਈਚਾਰੇ ਲਈ ਐਨ.ਆਰ.ਆਈ. ਮਿਲਣੀ 2026 ਨੂੰ ਇੱਕ ਅਰਥਪੂਰਨ ਅਤੇ ਸਫਲ ਸਮਾਗਮ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...