ਪੰਜਾਬ ਦੇ ਮੁੱਖ ਮੰਤਰੀ ਗੁਰੂ ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ ਭਗਵੰਤ ਸਿੰਘ ਦੀ ਇਤਰਾਜ਼ਯੋਗ ਵੀਡੀਓ

by | Jun 24, 2026 | daily, politics | 0 comments

ਪੰਜਾਬ ਦੇ ਮੁੱਖ ਮੰਤਰੀ ਗੁਰੂ ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ ਭਗਵੰਤ ਸਿੰਘ ਦੀ ਇਤਰਾਜ਼ਯੋਗ ਵੀਡੀਓ ਦੇ ਮਾਮਲੇ ਵਿੱਚ ਜਾਅਲੀ ਫੋਰੈਂਸਿਕ ਰਿਪੋਰਟਾਂ ਤਿਆਰ ਕਰਵਾ ਸਿੱਖ ਸੰਗਤ ਅਤੇ ਪੰਜਾਬ ਦੇ ਲੋਕਾਂ ਨਾਲ ਧੋਖਾ ਕਰਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਝੂਠਾ ਸਾਬਤ ਕਰਨ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਜੋ ਹਰਿਆਣਾ ਪੁਲਿਸ ਨੇ ਪਰਚਾ ਦਰਜ ਕੀਤਾ ਹੈ ਇਹ ਬਹੁਤ ਹੀ ਗੰਭੀਰ ਮਾਮਲਾ ਹੈ। ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੀਡੀਆ ਸਲਾਹਕਾਰ ਸ. ਜਸਕਰਨ ਸਿੰਘ ਨੇ ਇਹ ਪ੍ਰਗਟਾਵਾ ਕਰਦਿਆਂ ਜਾਰੀ ਅਧਿਕਾਰਤ ਬਿਆਨ ਵਿੱਚ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇਣ ਵਾਲਿਆਂ ਦਾ ਹਸ਼ਰ ਮਾੜਾ ਹੀ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਦੀ ਇੱਕ ਹੋਰ ਵੀਡੀਓ ਜਿਸ ਵਿੱਚ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰੂ ਖ਼ਾਲਸਾ ਪੰਥ ਵਿਰੁੱਧ ਬਹੁਤ ਹੀ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਕਰ ਰਿਹਾ ਹੈ ਵੀ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਸਿੱਖ ਵਿਰੋਧੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇਣ ਵਾਲੀਆਂ ਸ਼ਕਤੀਆਂ ਨੂੰ ਇਹ ਚੇਤੇ ਰੱਖਣਾ ਚਾਹੀਦਾ ਹੈ ਕਿ ਤੁਸੀਂ ਦੁਨਿਆਵੀ ਤੌਰ ’ਤੇ ਕਿਸੇ ਨੂੰ ਧੋਖਾ ਦੇ ਸਕਦੇ ਹੋ ਪਰੰਤੂ ਗੁਰੂ ਸਾਹਿਬ ਅਤੇ ਉਨ੍ਹਾਂ ਦੇ ਸੱਚੇ ਤਖ਼ਤ ਨੂੰ ਕੋਈ ਧੋਖਾ ਨਹੀਂ ਦੇ ਸਕਦਾ।
ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਬਖ਼ਸ਼ਿੰਦ ਸਤਿਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਸੱਚਾ ਤਖ਼ਤ ਹੈ ਅਤੇ ਜਿਸ ਤਰ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਿੱਖ ਸੰਗਤ ਨਾਲ ਧੋਖਾ ਕਰਨ ਦੀ ਕੋਸ਼ਿਸ਼ ਕੀਤੀ ਹੈ ਇਹ ਬਹੁਤ ਹੀ ਨੀਵੇਂ ਪੱਧਰ ਦੀ ਸਿਆਸਤ ਹੈ, ਜਿਸ ਤੋਂ ਹਰ ਸਿੱਖ, ਗੁਰੂ ਨਾਨਕ ਨਾਮ ਲੇਵਾ ਅਤੇ ਪੰਜਾਬੀ ਨੂੰ ਸੁਚੇਤ ਹੋਣਾ ਅਤਿ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਿਹੜੇ-ਜਿਹੜੇ ਵੀ ਲੋਕ ਇਸ ਸਾਜ਼ਸ਼ ਵਿੱਚ ਸ਼ਾਮਲ ਹਨ ਉਹ ਆਪਣੀ ਅੰਤਰ ਆਤਮਾ ਵਿੱਚ ਝਾਤੀ ਮਾਰਨ ਅਤੇ ਚੇਤੇ ਰੱਖਣ ਕਿ ਗੁਰੂ ਤੋਂ ਬੇਮੁਖ ਹੋਇਆਂ ਕਿਤੇ ਵੀ ਢੋਈ ਨਹੀਂ ਮਿਲਦੀ ਅਤੇ ਕੁਲਾਂ ਤੱਕ ਇਸ ਦਾ ਦਾਗ ਨਹੀਂ ਲਹਿੰਦਾ।
ਸ. ਜਸਕਰਨ ਸਿੰਘ ਨੇ ਕਿਹਾ ਕਿ ਹਰਿਆਣਾ ਪੁਲਿਸ ਨੂੰ ਇਸ ਮਾਮਲੇ ਵਿੱਚ ਪੂਰੀ ਗੰਭੀਰਤਾ ਨਾਲ ਜਾਂਚ ਕਰਦਿਆਂ ਇਸ ਸਾਜ਼ਸ਼ ਵਿੱਚ ਸ਼ਾਮਲ ਹਰ ਵਿਅਕਤੀ ਨੂੰ ਨਸ਼ਰ ਕਰਨ ਦੇ ਨਾਲ-ਨਾਲ ਸਖ਼ਤ ਸਜ਼ਾ ਦੇਣੀ ਚਾਹੀਦੀ ਹੈ।

ਜਸਕਰਨ ਸਿੰਘ, 9876689930

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...