ਪੰਜਾਬ ਵਿੱਚ ਟੈਕਨੀਕਲ ਗ੍ਰੇਡ ਦੇ ਨਾਮ ‘ਤੇ ਹੋ ਰਹੇ ਯੂਰੀਆ ਖਾਦ ਘੁਟਾਲੇ ਦੀ ਨਿਰਪੱਖ ਜਾਂਚ ਲਈ ਰਾਜਪਾਲ ਪੰਜਾਬ ਨੂੰ ਮਿਲੇਗਾ ਐਸਕੇਐਮ ਗੈਰ ਸਿਆਸੀ ਦਾ ਵਫ਼ਦ

by | Jun 25, 2026 | AGRICULTURE UPDATES, daily, politics | 0 comments

ਪੰਜਾਬ ਵਿੱਚ ਟੈਕਨੀਕਲ ਗ੍ਰੇਡ ਦੇ ਨਾਮ ‘ਤੇ ਹੋ ਰਹੇ ਯੂਰੀਆ ਖਾਦ ਘੁਟਾਲੇ ਦੀ ਨਿਰਪੱਖ ਜਾਂਚ ਲਈ ਰਾਜਪਾਲ ਪੰਜਾਬ ਨੂੰ ਮਿਲੇਗਾ ਐਸਕੇਐਮ ਗੈਰ ਸਿਆਸੀ ਦਾ ਵਫ਼ਦ : ਐਸਕੇਐਮ ਗੈਰ ਸਿਆਸੀ
ਕਿਸਾਨਾਂ ਨੂੰ ਸਬਸਿਡੀ ‘ਤੇ ਦਿੱਤੀ ਜਾਣ ਵਾਲੀ ਯੂਰੀਆ ਖਾਦ ਟੈਕਨੀਕਲ ਗ੍ਰੇਡ ਦੇ ਗੱਟਿਆਂ ਵਿੱਚ ਭਰ ਕੇ ਵੇਰਕਾ ਅਤੇ ਮਾਰਕਫੈਡ ਦੀਆਂ ਫੀਡ ਫੈਕਟਰੀਆਂ ਵਿੱਚ ਭੇਜੀ ਜਾ ਰਹੀ ਹੈ : ਐਸ ਕੇ ਐਮ ਗੈਰ ਸਿਆਸੀ
ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਭਾਰਤ ਦੇ ਆਗੂ ਗੁਰਸੇਵਕ ਸਿੰਘ ਧਾਲੀਵਾਲ ਇੰਦਰਜੀਤ ਸਿੰਘ ਕੋਟਬੁੱਢਾ, ਲਖਵਿੰਦਰ ਸਿੰਘ ਔਲਖ, ਸੁਖਜੀਤ ਸਿੰਘ ਹਰਦੋਝੰਡੇ, ਗੁਰਿੰਦਰ ਸਿੰਘ ਭੰਗੂ, ਅਤੇ ਬਚਿੱਤਰ ਸਿੰਘ ਕੋਟਲਾ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਬੀਤੇ ਦਿਨ ਵੇਰਕਾ ਕੈਟਲ ਫੀਡ ਫੈਕਟਰੀ ਘਣੀਏ ਕੇ ਬਾਂਗਰ ਵਿੱਚ ਵੱਡੀ ਮਾਤਰਾ ਵਿੱਚ ਸਬਸਿਡੀ ਵਾਲੀ ਯੂਰੀਆ ਖਾਦ ਨੂੰ ਟੈਕਨੀਕਲ ਗ੍ਰੇਡ ਦੇ ਗੱਟਿਆਂ ਵਿੱਚ ਭਰ ਕੇ ਸਪਲਾਈ ਕੀਤੇ ਜਾਣ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ।
ਆਗੂਆਂ ਨੇ ਦੱਸਿਆ ਕਿ ਉਹ ਖੁਦ ਮੌਕੇ ‘ਤੇ ਪਹੁੰਚੇ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਮੁੱਖ ਖੇਤੀਬਾੜੀ ਅਫ਼ਸਰ ਸ਼ਹਿਬਾਜ਼ ਸਿੰਘ ਚੀਮਾ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ। ਮੁੱਢਲੀ ਜਾਂਚ ਦੌਰਾਨ ਪਾਇਆ ਗਿਆ ਕਿ 50 ਕਿਲੋ ਦੇ ਯੂਰੀਆ ਬੈਗਾਂ ਉੱਪਰ ਨਾ ਤਾਂ ਨਿਰਮਾਤਾ ਕੰਪਨੀ ਦਾ ਨਾਮ ਦਰਜ ਸੀ ਅਤੇ ਨਾ ਹੀ ਕੋਈ ਬੈਚ ਨੰਬਰ ਜਾਂ ਨਿਰਮਾਣ ਮਿਤੀ ਲਿਖੀ ਹੋਈ ਸੀ। ਉਨ੍ਹਾਂ ਕਿਹਾ ਕਿ ਟੈਕਨੀਕਲ ਗ੍ਰੇਡ ਯੂਰੀਆ ਆਮ ਤੌਰ ‘ਤੇ ਮਿਲਕੀ ਵਾਈਟ ਰੰਗ ਦੀ ਹੁੰਦੀ ਹੈ, ਜਦਕਿ ਖੇਤਾਂ ਵਿੱਚ ਵਰਤੀ ਜਾਣ ਵਾਲੀ ਨੀਮ ਕੋਟਡ ਯੂਰੀਆ ਦਾ ਰੰਗ ਵੱਖਰਾ ਹੁੰਦਾ ਹੈ।
ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਜਾਂਚ ਲਈ ਚਾਰ ਨਮੂਨੇ ਭਰੇ ਗਏ ਹਨ ਅਤੇ ਮੌਜੂਦਾ ਸਟਾਕ ਨੂੰ ਅਗਲੇ ਹੁਕਮਾਂ ਤੱਕ ਵਰਤੋਂ ਤੋਂ ਰੋਕ ਦਿੱਤਾ ਗਿਆ ਹੈ। ਆਗੂਆਂ ਨੇ ਦੱਸਿਆ ਕਿ ਵੇਰਕਾ ਫੀਡ ਫੈਕਟਰੀ ਵਿੱਚ ਯੂਰੀਆ ਦੀ ਸਪਲਾਈ ਇੰਡੋ ਔਰਗੈਨਿਕ, ਗਿੱਦੜਬਾਹਾ ਅਤੇ ਮਨੀਸ਼ਾ ਟਰੇਡਿੰਗ ਕੰਪਨੀ, ਦਿੱਲੀ ਵੱਲੋਂ ਕੀਤੀ ਗਈ ਹੈ। ਉਨ੍ਹਾਂ ਦੋਵਾਂ ਸਪਲਾਇਰਾਂ ਨੂੰ ਸ਼ੱਕ ਦੇ ਘੇਰੇ ਵਿੱਚ ਦੱਸਦਿਆਂ ਕਿਹਾ ਕਿ ਮਨੀਸ਼ਾ ਟਰੇਡਿੰਗ ਕੰਪਨੀ ਖ਼ਿਲਾਫ਼ 18 ਜੂਨ 2026 ਨੂੰ ਸਾਵਲੀ, ਵਡੋਦਰਾ (ਗੁਜਰਾਤ) ਵਿੱਚ ਮੁਕੱਦਮਾ ਨੰਬਰ 11197047260 ਦਰਜ ਕੀਤਾ ਗਿਆ ਹੈ, ਜਿਸ ਵਿੱਚ ਨੀਮ ਕੋਟਡ ਯੂਰੀਆ ਨੂੰ ਫੈਕਟਰੀਆਂ ਵਿੱਚ ਸਪਲਾਈ ਕਰਨ ਦੇ ਦੋਸ਼ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਇੰਡੋ ਔਰਗੈਨਿਕ, ਗਿੱਦੜਬਾਹਾ ਵੱਲੋਂ ਫਰਜ਼ੀ ਜੀਐਸਟੀ ਬਿੱਲਾਂ ਰਾਹੀਂ ਟੈਕਨੀਕਲ ਗ੍ਰੇਡ ਦੇ ਗੱਟਿਆਂ ਦੀ ਛਪਾਈ ਕਰਵਾ ਕੇ ਭਾਰਤ ਸਰਕਾਰ ਵੱਲੋਂ ਸਬਸਿਡੀ ‘ਤੇ 266.50 ਰੁਪਏ ਪ੍ਰਤੀ ਬੈਗ ਦੇ ਹਿਸਾਬ ਨਾਲ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਯੂਰੀਆ ਖਾਦ ਨੂੰ ਟੈਕਨੀਕਲ ਗ੍ਰੇਡ ਦੇ ਗੱਟਿਆਂ ਵਿੱਚ ਭਰ ਕੇ 3000 ਤੋਂ 4100 ਰੁਪਏ ਪ੍ਰਤੀ 50 ਕਿਲੋ ਬੈਗ ਦੇ ਹਿਸਾਬ ਨਾਲ ਵੇਰਕਾ, ਮਾਰਕਫੈਡ, ਸ਼ਰਾਬ ਫੈਕਟਰੀਆਂ, ਇਥੇਨੋਲ ਪਲਾਂਟਾਂ ਅਤੇ ਪਲਾਈ ਬੋਰਡ ਉਦਯੋਗਾਂ ਨੂੰ ਸਪਲਾਈ ਕੀਤਾ ਜਾ ਰਿਹਾ ਹੈ।
ਆਗੂਆਂ ਨੇ ਕਿਹਾ ਕਿ ਇਸ ਨਾਲ ਹਜ਼ਾਰਾਂ ਕਰੋੜ ਰੁਪਏ ਦਾ ਯੂਰੀਆ ਘੁਟਾਲਾ ਹੋ ਰਿਹਾ ਹੈ ਅਤੇ ਕਿਸਾਨਾਂ ਦੇ ਹੱਕਾਂ ਦੀ ਲੁੱਟ, ਜੀਐਸਟੀ ਚੋਰੀ ਅਤੇ ਸਰਕਾਰੀ ਤੰਤਰ ਨਾਲ ਮਿਲੀਭੁਗਤ ਕਰਕੇ ਵੱਡੀ ਧੋਖਾਧੜੀ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇੱਕ ਸੰਗਠਿਤ ਗਿਰੋਹ ਦੇਸ਼ ਦੇ ਕਈ ਰਾਜਾਂ ਵਿੱਚ ਇਸ ਗੈਰਕਾਨੂੰਨੀ ਧੰਦੇ ਵਿੱਚ ਸ਼ਾਮਲ ਹੈ। ਲਖਵਿੰਦਰ ਸਿੰਘ ਔਲਖ ਨੇ ਦੱਸਿਆ ਕਿ ਹਰਿਆਣਾ ਵਿੱਚ ਵੀ ਇਨ੍ਹਾਂ ਲੋਕਾਂ ਖ਼ਿਲਾਫ਼ 31 ਮਈ ਅਤੇ 18 ਜੂਨ 2026 ਨੂੰ ਮੁਕੱਦਮਾ ਨੰਬਰ 0179 ਅਤੇ 0125 ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਟੈਕਨੀਕਲ ਗ੍ਰੇਡ ਯੂਰੀਆ ਘੁਟਾਲੇ ਸਬੰਧੀ ਉਨ੍ਹਾਂ ਕੋਲ ਕਾਫ਼ੀ ਦਸਤਾਵੇਜ਼ੀ ਸਬੂਤ ਅਤੇ ਇਸ ਵਿੱਚ ਸ਼ਾਮਲ ਵਿਅਕਤੀਆਂ ਦੀ ਸੂਚੀ ਮੌਜੂਦ ਹੈ। ਉਨ੍ਹਾਂ ਐਲਾਨ ਕੀਤਾ ਕਿ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਭਾਰਤ ਦਾ ਇੱਕ ਵਫ਼ਦ ਜਲਦ ਹੀ ਮਾਨਯੋਗ ਰਾਜਪਾਲ ਪੰਜਾਬ ਨਾਲ ਮੁਲਾਕਾਤ ਕਰਕੇ ਸਾਰੇ ਸਬੂਤ ਸੌਂਪੇਗਾ ਅਤੇ ਕੇਂਦਰੀ ਜਾਂਚ ਏਜੰਸੀਆਂ ਤੋਂ ਇਸ ਬਹੁਕਰੋੜੀ ਘੁਟਾਲੇ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕਰੇਗਾ।
ਜਾਰੀ ਕਰਤਾ :
ਲਖਵਿੰਦਰ ਸਿੰਘ ਔਲਖ
ਆਗੂ, ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਭਾਰਤ
ਮੋਬਾਈਲ: 9254100616

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...