ਤਖਤ ਸ੍ਰੀ ਹਜ਼ੂਰ ਸਾਹਿਬ ਬੋਰਡ ਦਾ ਖੁਦਮੁਖ਼ਤਿਆਰ ਸਰੂਪ ਬਰਕਰਾਰ ਰੱਖਿਆ ਜਾਵੇ: ਹਰਸਿਮਰਤ ਕੌਰ ਬਾਦਲ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਕੀਤੀ ਅਪੀਲ

by | Jun 26, 2026 | breaking news, daily, politics | 0 comments

ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਦੇ ਉਲਟ ਬੋਰਡ ਵਿਚ ਸਰਕਾਰੀ ਨਾਮਜ਼ਦ ਪ੍ਰਤੀਨਿਧਾਂ ਦੀ ਗਿਣਤੀ ਵਧਾਉਣ ਬਾਰੇ ਨਵੇਂ ਕਾਨੂੰਨ ਦੇ ਖਰੜੇ ਨੂੰ ਵਾਪਸ ਲਿਆ ਜਾਵੇ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਮਹਾਰਾਸ਼ਟਰ ਦੇ ਮੁੱਖ ਮੰਤਰੀ ਸ੍ਰੀ ਦੇਵੇਂਦਰ ਫੜਨਵੀਸ ਨੂੰ ਅਪੀਲ ਕੀਤੀ ਕਿ ਤਖਤ ਸ੍ਰੀ ਹਜ਼ੂਰ ਸਾਹਿਬ ਬੋਰਡ ਦੇ ਖੁਦਮੁਖ਼ਤਿਆਰ ਸਰੂਪ ਨੂੰ ਬਰਕਰਾਰ ਰੱਖਿਆ ਜਾਵੇ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ ਦੇ ਉਲਟ ਬੋਰਡ ਵਿਚ ਸਰਕਾਰੀ ਪ੍ਰਤੀਨਿਧਾਂ ਦੀ ਗਿਣਤੀ ਵਧਾਉਣ ਲਈ ਤਿਆਰ ਕੀਤੇ ਗਏ ਕਾਨੂੰਨ ਦੇ ਖਰੜੇ ਨੂੰ ਵਾਪਸ ਲਿਆ ਜਾਵੇ।
ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿਚ ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਸਿੱਖ ਕੌਮ ਵਿਚ ਇਸ ਗੱਲ ਦਾ ਰੋਸ ਹੈ ਕਿ ਸਿੱਖ ਕੌਮ ਦੀ ਸਭ ਤੋਂ ਵੱਡੀ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਾਂ ਹਜ਼ੂਰੀ ਸੱਚਖੰਡ ਦੀਵਾਨ ਸਮੇਤ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਖਿਆਲ ਰੱਖੇ ਬਗੈਰ ਇਕ ਸਰਕਾਰੀ ਕਮੇਟੀ ਦੀਆਂ ਸਿਫਾਰਸ਼ਾਂ ’ਤੇ ਤਖ਼ਤ ਬੋਰਡ ਦੇ ਸਰੂਪ ਵਿਚ ਵਿਆਪਕ ਤਬਦੀਲੀ ਕੀਤੇ ਜਾਣ ਦੀ ਤਿਆਰੀ ਕੀਤੀ ਗਈ ਹੈ। ਉਹਨਾਂ ਮੁੱਖ ਮੰਤਰੀ ਨੂੰ ਕਿਹਾ ਕਿ ਸਿੱਖ ਸੰਸਥਾਵਾਂ ਨਾਲ ਕੋਈ ਸਲਾਹ ਮਸ਼ਵਰਾ ਨਾ ਕੀਤੇ ਜਾਣ ਕਾਰਨ ਇਹ ਪ੍ਰਭਾਵ ਬਣ ਰਿਹਾ ਹੈ ਕਿ ਬੋਰਡ ਦੀ ਖੁਦਮੁਖ਼ਤਿਆਰੀ ਖ਼ਤਮ ਕਰਨ ਦੇ ਯਤਨਾਂ ਤਹਿਤ ਇਹ ਕਦਮ ਚੁੱਕਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਦੁਨੀਆਂ ਭਰ ਦੇ ਸਿੱਖ ਇਸ ਕਦਮ ਨੂੰ ਗੁਰੂ ਘਰ ਦੇ ਪ੍ਰਬੰਧਾਂ ’ਤੇ ਪੂਰਨ ਕਬਜ਼ਾ ਕਰਨ ਅਤੇ ਸਿੱਖ ਕੌਮ ਨੂੰ ਨੁਕਸਾਨ ਪਹੁੰਚਾਉਣ ਦੇ ਯਤਨ ਵਜੋਂ ਵੇਖ ਰਹੇ ਹਨ।
ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੌਮ ਵਿਚ ਇਹ ਇਕ ਰਾਇ ਹੈ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਮਰਿਆਦਾ, ਪ੍ਰਬੰਧਾਂ ਅਤੇ ਧਾਰਮਿਕ ਖੁਦਮੁਖ਼ਤਿਆਰੀ ਵਿਚ ਕਿਸੇ ਵੀ ਤਬਦੀਲੀ ਦਾ ਫੈਸਲਾ ਇਕਪਾਸੜ ਤੌਰ ’ਤੇ ਨਹੀਂ ਲਿਆ ਜਾਣਾ ਚਾਹੀਦਾ। ਉਹਨਾਂ ਕਿਹਾ ਕਿ ਪਹਿਲਾਂ ਫਰਵਰੀ 2024 ਵਿਚ ਮਹਾਰਾਸ਼ਟਰ ਸਰਕਾਰ ਨੇ ਐਕਟ ਵਿਚ ਸੋਧ ਕੀਤੀ ਜਿਸ ਨਾਲ ਬੋਰਡ ਦੇ 17 ਮੈਂਬਰਾਂ ਵਿਚੋਂ 12 ਨੂੰ ਸਰਕਾਰ ਸਿੱਧੇ ਤੌਰ ’ਤੇ ਨਾਮਜ਼ਦ ਕਰਨ ਦੇ ਸਮਰਥ ਬਣੀ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਪ੍ਰਤੀਨਿਧਤਾ ਘਟਾਈ ਗਈ ਤੇ ਚੀਫ ਖਾਲਸਾ ਦੀਵਾਨ ਅਤੇ ਹਜ਼ੂਰੀ ਸੱਚਖੰਡ ਦੀਵਾਨ ਦੀ ਪ੍ਰਤੀਨਿਧਤਾ ਖ਼ਤਮ ਹੀ ਕਰ ਦਿੱਤੀ ਗਈ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਸਥਾਨਕ ਸਿੱਖ ਸੰਗਠਨਾਂ ਦੇ ਜ਼ੋਰਦਾਰ ਵਿਰੋਧ ਤੋਂ ਬਾਅਦ ਇਹ ਸੋਧ ਵਾਪਸ ਲੈ ਲਈ ਗਈ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਸਰਕਾਰ ਨੇ ਹੁਣ ਨਵੇਂ ਐਕਟ ਤਹਿਤ ਬੋਰਡ ਦੇ ਢਾਂਚੇ ਵਿਚ ਉਹੋ ਜਿਹੀਆਂ ਹੀ ਤਬਦੀਲੀਆਂ ਕਰਨ ਦਾ ਹੀ ਫੈਸਲਾ ਕੀਤਾ ਹੈ।
ਸਰਦਾਰਨੀ ਬਾਦਲ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਸਿੱਖ ਨੂੰ ਆਪਣੀਆਂ ਰਵਾਇਤਾਂ ਮੁਤਾਬਕ ਆਪਣੇ ਪ੍ਰਬੰਧ ਚਲਾਉਣ ਦਿੱਤੇ ਜਾਣ। ਉਹਨਾਂ ਕਿਹਾ ਕਿ ਤਖ਼ਤ ਪ੍ਰਬੰਧਕਾਂ ਨੇ ਪੁਰਾਣਾ ਐਕਟ ਖਾਰਜ ਕਰਨ ਦੇ ਮਹਾਰਾਸ਼ਟਰ ਸਰਕਾਰ ਦੇ ਫੈਸਲੇ ਵਿਰੁੱਧ ’ਗੁਰਮਤਾ’ ਵੀ ਪਾਸ ਕੀਤਾ ਹੈ। ਉਹਨਾਂ ਕਿਹਾ ਕਿ ਇਸ ਲਈ ਨਵੇਂ ਕਾਨੂੰਨ ਦਾ ਖਰੜਾ ਵਾਪਸ ਲੈ ਕੇ ਪੁਰਾਣੇ ਐਕਟ ਨੂੰ ਹੀ ਲਾਗੂ ਰਹਿਣ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਸ ਨਾਲ ਉਹ ਤਣਾਅ ਵੀ ਘਟੇਗਾ ਜੋ ਸਿੱਖ ਕੌਮ ਵਿਚ ਪੈਦਾ ਹੋਇਆ ਹੈ ਕਿਉਂਕਿ ਸਿੱਖ ਕੌਮ ਮਹਿਸੂਸ ਕਰਦੀ ਹੈ ਕਿ ਮਹਾਰਾਸ਼ਟਰ ਸਰਕਾਰ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖਲ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਸਰਦਾਰਨੀ ਬਾਦਲ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਮਸਲੇ ਨੂੰ ਛੇਤੀ ਤੋਂ ਛੇਤੀ ਹੱਲ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸੱਤ ਦਹਾਕੇ ਪੁਰਾਣੇ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ 1956 ਦੇ ਤਹਿਤ ਸਿੱਖਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਨਾਲ ਜੁੜੇ ਗੁਰਧਾਮਾਂ ਦਾ ਪ੍ਰਬੰਧ ਚਲਾਉਣ ਦੀ ਪੂਰਨ ਖੁਦਮੁਖ਼ਤਿਆਰੀ ਹਾਸਲ ਹੈ। ਉਹਨਾਂ ਕਿਹਾ ਕਿ ਨਵੇਂ ਤਜਵੀਜ਼ਸ਼ੁਦਾ ਐਕਟ ਜੋ ਆਉਂਦੇ ਸੈਸ਼ਨ ਵਿਚ ਰਾਜ ਵਿਧਾਨ ਸਭਾ ਵਿਚ ਪ੍ਰਵਾਨਗੀ ਵਾਸਤੇ ਪੇਸ਼ ਕੀਤਾ ਜਾਣਾ ਹੈ, ਦੇ ਤਹਿਤ ਇਹ ਖੁਦਮੁਖ਼ਤਿਆਰੀ ਵਾਪਸ ਲਈ ਜਾ ਰਹੀ ਹੈ ਤੇ ਇਸਦੀ ਥਾਂ ਸਰਕਾਰੀ ਕੰਟਰੋਲ ਸਥਾਪਿਤ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅਜਿਹਾ ਸਿੱਖ ਕੌਮ ਦੀਆਂ ਭਾਵਨਾਵਾਂ ਦੇ ਉਲਟ ਕੀਤਾ ਜਾ ਰਿਹਾ ਹੈ ਤੇ ਇਸਦੀ ਸਮੀਖਿਆ ਹੋਣੀ ਚਾਹੀਦੀ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...