ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਵਿੱਚ 500 ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ

by | Jun 28, 2026 | breaking news, daily, health, lifestyle, politics | 0 comments

ਨਵੇਂ ਜਿੰਮ ਖੁੱਲ੍ਹਣ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਰ ਮਜ਼ਬੂਤੀ ਹੋਵੇਗੀ ਅਤੇ ਨੌਜਵਾਨਾਂ ਵਿੱਚ ਖੇਡ ਸੱਭਿਆਚਾਰ ਪ੍ਰਫੁੱਲਤ ਹੋਵੇਗਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨਾ

ਸਾਡੀ ਸਰਕਾਰ ਦਾ ਟੀਚਾ ਪੂਰੇ ਪੰਜਾਬ ਵਿੱਚ 3,000 ਆਧੁਨਿਕ ਪੇਂਡੂ ਜਿੰਮ ਅਤੇ 3,100 ਖੇਡ ਮੈਦਾਨ ਤਿਆਰ ਕਰਨਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਭਰ ਵਿੱਚ ਪਿੰਡਾਂ ਦੇ ਛੱਪੜਾਂ ਦੀ ਕਾਇਆਕਲਪ ਕੀਤੀ ਜਾਵੇਗੀ, ਸੋਧੇ ਹੋਏ ਪਾਣੀ ਦੀ ਵਰਤੋਂ ਖੇਤੀਬਾੜੀ ਲਈ ਕੀਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਨਸ਼ਾ ਮੁਕਤ, ਸਿਹਤਮੰਦ ਅਤੇ ਖੇਡ ਸੱਭਿਆਚਾਰ ਵਾਲਾ ਸੂਬਾ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਅੱਜ ਸੂਬੇ ਭਰ ਵਿੱਚ 500 ਆਧੁਨਿਕ ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ ਕਰਕੇ ਇੱਕ ਹੋਰ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਪਹਿਲਾਂ ਹੀ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣ ਲਈ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨਾ ਹੈ। 1,791 ਕਰੋੜ ਰੁਪਏ ਦੇ ਰਿਕਾਰਡ ਖੇਡ ਬਜਟ ਦੇ ਸਹਿਯੋਗ ਨਾਲ ਸੂਬਾ ਸਰਕਾਰ ਪੰਜਾਬ ਭਰ ਵਿੱਚ 3,000 ਆਧੁਨਿਕ ਪੇਂਡੂ ਜਿੰਮ ਸਥਾਪਤ ਕਰ ਰਹੀ ਹੈ ਅਤੇ 3,100 ਖੇਡ ਮੈਦਾਨ ਵਿਕਸਤ ਕਰ ਰਹੀ ਹੈ, ਅਤੇ ਇਸ ਦੇ ਨਾਲ ਹੀ ਟਿਕਾਊ ਖੇਤੀਬਾੜੀ ਵਰਤੋਂ ਲਈ ਪਿੰਡਾਂ ਦੇ ਛੱਪੜਾਂ ਦੇ ਨਵੀਨੀਕਰਨ ਲਈ ਵੱਡੇ ਪੱਧਰ ‘ਤੇ ਮੁਹਿੰਮ ਚਲਾਈ ਜਾ ਰਹੀ ਹੈ।
ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਪੰਜਾਬ ਦੇ ਨੌਜਵਾਨਾਂ ਅਤੇ ਖੇਡ ਜਗਤ ਲਈ ਇੱਕ ਇਤਿਹਾਸਕ ਦਿਨ ਹੈ। ਇਹ ਪੇਂਡੂ ਜਿੰਮ ਅਤੇ ਖੇਡ ਮੈਦਾਨ ਸਾਡੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਅਸੀਂ ਫ਼ਰੀਦਕੋਟ ਦੇ ਪਿੰਡ ਚੰਦ ਬਾਜਾ ਤੋਂ 500 ਪੇਂਡੂ ਜਿੰਮਾਂ ਦਾ ਉਦਘਾਟਨ ਕੀਤਾ ਹੈ, ਅਤੇ ਮੈਂ ਪੰਜਾਬ ਦੇ ਨੌਜਵਾਨਾਂ ਨੂੰ ਇਸ ਵਿਲੱਖਣ ਅਤੇ ਇਤਿਹਾਸਕ ਪਹਿਲਕਦਮੀ ‘ਤੇ ਵਧਾਈ ਦਿੰਦਾ ਹਾਂ। ਸਾਡਾ ਇੱਕੋ ਇੱਕ ਸੁਪਨਾ ਨਸ਼ਾ ਮੁਕਤ, ਸਿਹਤਮੰਦ ਅਤੇ ਰੰਗਲਾ ਪੰਜਾਬ ਬਣਾਉਣਾ ਹੈ।”
ਮੁੱਖ ਮੰਤਰੀ ਨੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ ਖੇਡਾਂ ਲਈ 1,791 ਕਰੋੜ ਰੁਪਏ ਦਾ ਰਿਕਾਰਡ ਬਜਟ ਰੱਖਿਆ ਗਿਆ ਹੈ। ਸਾਡੇ ਨੌਜਵਾਨਾਂ ਨੂੰ ਖੇਡ ਮੈਦਾਨ ਅਤੇ ਆਧੁਨਿਕ ਜਿੰਮ ਤੱਕ ਪਹੁੰਚ ਪ੍ਰਦਾਨ ਕਰਨਾ ਸਾਡੀਆਂ ਪ੍ਰਮੁੱਖ ਤਰਜੀਹਾਂ ਵਿੱਚੋਂ ਇੱਕ ਹੈ। ਅਸੀਂ ਲਗਭਗ 200 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਭਰ ਵਿੱਚ 3,000 ਆਧੁਨਿਕ ਪੇਂਡੂ ਜਿੰਮ ਸਥਾਪਤ ਕਰਨ ਦਾ ਟੀਚਾ ਰੱਖਿਆ ਹੈ।”
ਉਨ੍ਹਾਂ ਅੱਗੇ ਕਿਹਾ, “ਇਹ ਸਿਰਫ਼ ਜਿੰਮ ਨਹੀਂ ਹਨ। ਇਹ ਪੰਜਾਬ ਦੇ ਨੌਜਵਾਨਾਂ ਦੇ ਸਿਹਤਮੰਦ ਤੇ ਰੌਸ਼ਨ ਭਵਿੱਖ ਦੀ ਨੀਂਹ ਹਨ। ਇਸ ਦੇ ਨਾਲ ਹੀ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ 3,100 ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 250 ਖੇਡ ਮੈਦਾਨ ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ।”
ਇੱਕ ਹੋਰ ਪ੍ਰਮੁੱਖ ਪਹਿਲਕਦਮੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਨੇ ਸੂਬੇ ਭਰ ਦੇ ਪਿੰਡਾਂ ਦੇ ਛੱਪੜਾਂ ਦੇ ਨਵੀਨੀਕਰਨ ਲਈ ਵਿਆਪਕ ਮੁਹਿੰਮ ਵੀ ਸ਼ੁਰੂ ਕੀਤੀ ਹੈ। ਇਹਨਾਂ ਛੱਪੜਾਂ ਦੀ ਸਫ਼ਾਈ ਲਈ ਵਿਸਥਾਰਤ ਯੋਜਨਾ ਪਹਿਲਾਂ ਹੀ ਤਿਆਰ ਕੀਤੀ ਜਾ ਚੁੱਕੀ ਹੈ ਅਤੇ ਸੋਧੇ ਹੋਏ ਪਾਣੀ ਦੀ ਵਰਤੋਂ ਖੇਤੀਬਾੜੀ ਦੇ ਉਦੇਸ਼ਾਂ ਲਈ ਕੀਤੀ ਜਾਵੇਗੀ। ਇਸ ਪਹਿਲਕਦਮੀ ਨਾਲ ਜ਼ਮੀਨ ਹੇਠਲੇ ਪਾਣੀ ‘ਤੇ ਨਿਰਭਰਤਾ ਘਟਾਉਣ ਅਤੇ ਟਿਕਾਊ ਪਾਣੀ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਵਿੱਚ ਮਦਦ ਮਿਲੇਗੀ।”
‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “1 ਜੁਲਾਈ ਤੋਂ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਮੋਬਾਈਲ ਫੋਨਾਂ ‘ਤੇ ਸਹਾਇਤਾ ਰਾਸ਼ੀ ਬਾਰੇ ਨੋਟੀਫਿਕੇਸ਼ਨ ਮਿਲਣੇ ਸ਼ੁਰੂ ਹੋ ਜਾਣਗੇ, ਜੋ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕੀਤੇ ਜਾਣਗੇ। ਪੰਜਾਬ ਦੀਆਂ ਅਨੁਸੂਚਿਤ ਜਾਤੀ (ਐਸ.ਸੀ.) ਨਾਲ ਸਬੰਧਤ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਜਦਕਿ ਬਾਕੀ ਸਾਰੇ ਵਰਗਾਂ ਦੀਆਂ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਮਿਲਣਗੇ। ਜਿਹੜੀਆਂ ਔਰਤਾਂ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ ਲੈ ਰਹੀਆਂ ਹਨ, ਉਹ ਵੀ ਇਸ ਸਕੀਮ ਅਧੀਨ ਯੋਗ ਹੋਣਗੀਆਂ।”
ਉਨ੍ਹਾਂ ਕਿਹਾ, “ਇਸ ਇਤਿਹਾਸਕ ਪਹਿਲਕਦਮੀ ਤੋਂ ਪੰਜਾਬ ਦੀਆਂ ਲਗਭਗ 97 ਫੀਸਦੀ ਔਰਤਾਂ ਨੂੰ ਲਾਭ ਮਿਲਣ ਦੀ ਉਮੀਦ ਹੈ। ਸੂਬਾ ਸਰਕਾਰ ਨੇ ਇਸ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਪਹਿਲਾਂ ਹੀ 9,300 ਕਰੋੜ ਰੁਪਏ ਦੇ ਬਜਟ ਪ੍ਰਬੰਧ ਕੀਤਾ ਹੈ।”
ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕਈ ਹੋਰ ਪਤਵੰਤੇ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...