ਮਾਨ ਸਰਕਾਰ ਵੱਲੋਂ 62 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਨਾਲ ਸੈਰ ਸਪਾਟੇ ਨੂੰ ਹੁਲਾਰਾ

by | Jul 15, 2026 | daily, lifestyle, politics | 0 comments

ਸੈਰ ਸਪਾਟਾ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ

ਵਿਰਾਸਤ ਦੀ ਸੰਭਾਲ ਅਤੇ ਸੈਲਾਨੀਆਂ ਲਈ ਬਿਹਤਰ ਸਹੂਲਤਾਂ ਯਕੀਨੀ ਬਣਾਉਣ ਲਈ ਪ੍ਰਾਜੈਕਟ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਸਰਕਾਰ ਸੂਬੇ ਵਿੱਚ 62 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਸੈਰ ਸਪਾਟਾ ਅਤੇ ਵਿਰਾਸਤੀ ਬੁਨਿਆਦੀ ਢਾਂਚੇ ਦੇ ਪ੍ਰਾਜੈਕਟ ਸਥਾਪਤ ਕਰ ਰਹੀ ਹੈ ਤਾਂ ਜੋ ਸੈਰ ਸਪਾਟੇ ਨੂੰ ਹੁਲਾਰਾ ਦਿੱਤਾ ਜਾ ਸਕੇ, ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਿਆ ਜਾ ਸਕੇ ਅਤੇ ਆਰਥਿਕ ਵਿਕਾਸ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਸਕਣ।

ਇਨ੍ਹਾਂ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਾਰੀਆਂ ਕਾਰਜਕਾਰੀ ਏਜੰਸੀਆਂ ਨੂੰ ਉੱਚ ਗੁਣਵੱਤਾ ਦੇ ਮਾਪਦੰਡਾਂ ਨੂੰ ਕਾਇਮ ਰੱਖਦਿਆਂ ਇਨ੍ਹਾਂ ਪ੍ਰਾਜੈਕਟਾਂ ਦੇ ਕੰਮ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ ਸੈਲਾਨੀਆਂ ਲਈ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਹੋਵੇਗਾ, ਇਤਿਹਾਸਕ ਅਤੇ ਸੱਭਿਆਚਾਰਕ ਵਿਰਾਸਤ ਦੀ ਸੰਭਾਲ ਹੋਵੇਗੀ ਅਤੇ ਰੁਜ਼ਗਾਰ ਤੇ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ।

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸੇ ਵੀ ਪ੍ਰਾਜੈਕਟ ਦੀ ਗੁਣਵੱਤਾ ਨਾਲ ਸਮਝੌਤਾ ਕੀਤੇ ਬਿਨਾਂ ਨਿਰਧਾਰਤ ਸਮਾਂ ਸੀਮਾ ਅੰਦਰ ਕੰਮ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਦੀ ਵਿਲੱਖਣ ਸੱਭਿਆਚਾਰਕ ਪਛਾਣ ਨੂੰ ਸੰਭਾਲਣ ਦੀ ਦੂਰਅੰਦੇਸ਼ੀ ਸੋਚ ਨੂੰ ਸਾਕਾਰ ਕਰਦੀਆਂ ਹਨ।

ਸੌਂਦ ਨੇ ਕਿਹਾ ਕਿ ਸਾਡੀ ਸਰਕਾਰ ਪੰਜਾਬ ਦੀ ਇਤਿਹਾਸਕ, ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਦੇਸ਼ ਅਤੇ ਵਿਦੇਸ਼ ਦੇ ਸੈਲਾਨੀਆਂ ਤੱਕ ਪਹੁੰਚਾਉਣ ਲਈ ਸੈਰ ਸਪਾਟਾ ਬੁਨਿਆਦੀ ਢਾਂਚੇ ਵਿੱਚ ਲਗਾਤਾਰ ਨਿਵੇਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ ਸੈਲਾਨੀਆਂ ਦਾ ਤਜਰਬਾ ਹੋਰ ਬਿਹਤਰ ਹੋਵੇਗਾ, ਸਥਾਨਕ ਆਰਥਿਕਤਾ ਨੂੰ ਹੁਲਾਰਾ ਮਿਲੇਗਾ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਲਗਭਗ 11 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦੇ ਪ੍ਰਵੇਸ਼ ਦੁਆਰ ‘ਤੇ ਬਣਾਏ ਜਾ ਰਹੇ ਵਿਰਾਸਤੀ ਸੁਆਗਤ ਗੇਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸੂਬੇ ਵਿੱਚ ਦਾਖਲ ਹੋਣ ਵਾਲੇ ਸੈਲਾਨੀਆਂ ਲਈ ਸ਼ਾਨਦਾਰ ਅਤੇ ਆਕਰਸ਼ਕ ਪ੍ਰਵੇਸ਼ ਦੁਆਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ 8.30 ਕਰੋੜ ਰੁਪਏ ਦੀ ਲਾਗਤ ਵਾਲੇ ਮਲੋਟ ਕਰਾਫਟ ਕੋਰੀਡੋਰ ਪ੍ਰਾਜੈਕਟ ਦੀ ਵੀ ਸਮੀਖਿਆ ਕੀਤੀ। ਇਹ ਪ੍ਰਾਜੈਕਟ ਪੰਜਾਬ ਦੀਆਂ ਰਵਾਇਤੀ ਕਲਾਵਾਂ ਨੂੰ ਉਤਸ਼ਾਹਿਤ ਕਰਨ, ਸਥਾਨਕ ਕਾਰੀਗਰਾਂ ਨੂੰ ਸਹਾਰਾ ਦੇਣ ਅਤੇ ਸੈਲਾਨੀਆਂ ਲਈ ਇੱਕ ਆਕਰਸ਼ਕ ਸੱਭਿਆਚਾਰਕ ਕੇਂਦਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ।

ਮੰਤਰੀ ਨੇ ਸੰਗਰੂਰ ਜ਼ਿਲ੍ਹੇ ਦੇ ਸੁਨਾਮ ਸ਼ਹਿਰ ਦੇ ਪ੍ਰਵੇਸ਼ ਦੁਆਰ ‘ਤੇ ਯਾਦਗਾਰੀ ਗੇਟ ਦੀ ਉਸਾਰੀ, ਸ਼ਹੀਦ ਊਧਮ ਸਿੰਘ ਮੈਮੋਰੀਅਲ ਮਿਊਜ਼ੀਅਮ ਦੇ ਵਿਸਥਾਰ ਅਤੇ ਆਡੀਟੋਰੀਅਮ ਦੀ ਉਸਾਰੀ ਲਈ 14.30 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਮਹਾਨ ਸ਼ਹੀਦ ਨੂੰ ਸੱਚੀ ਸ਼ਰਧਾਂਜਲੀ ਦੇਣ ਦੇ ਨਾਲ-ਨਾਲ ਸੂਬੇ ਦੇ ਵਿਰਾਸਤੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰੇਗਾ।

ਸੌਂਦ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਦੀ ਹੈਰੀਟੇਜ ਸਟਰੀਟ ਦੇ ਵਿਕਾਸ ਅਤੇ ਸੁੰਦਰੀਕਰਨ ਲਈ 9 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਸ਼ਰਧਾਲੂਆਂ ਅਤੇ ਸੈਲਾਨੀਆਂ ਨੂੰ ਬਿਹਤਰ ਆਧਿਆਤਮਿਕ ਅਤੇ ਸੈਰ ਸਪਾਟਾ ਅਨੁਭਵ ਮਿਲੇਗਾ।

ਕਪੂਰਥਲਾ ਜ਼ਿਲ੍ਹੇ ਦੀ ਕਾਂਜਲੀ ਵੈਟਲੈਂਡ ਵਿਖੇ 20 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਤ ਕੀਤੇ ਜਾ ਰਹੇ ਈਕੋ ਟੂਰਿਜ਼ਮ ਐਕਸਪੀਰੀਅੰਸ ਪ੍ਰਾਜੈਕਟ ਦੀ ਵੀ ਸਮੀਖਿਆ ਕੀਤੀ ਗਈ, ਜਿਸ ਵਿੱਚ ਪੰਜ ਸਾਲਾਂ ਲਈ ਇਸ ਦਾ ਸੰਚਾਲਨ, ਰੱਖ-ਰਖਾਅ ਅਤੇ ਪ੍ਰਬੰਧਨ ਵੀ ਸ਼ਾਮਲ ਹੈ। ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਵਾਤਾਵਰਣ ਪੱਖੀ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਇਸ ਮਹੱਤਵਪੂਰਨ ਵੈਟਲੈਂਡ ਦੀ ਸੰਭਾਲ ਵੀ ਯਕੀਨੀ ਬਣਾਏਗਾ।

ਸਮੇਂ ਸਿਰ ਪ੍ਰਾਜੈਕਟ ਮੁਕੰਮਲ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਸੌਂਦ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਕੰਮਾਂ ਦੀ ਨਿਯਮਤ ਨਿਗਰਾਨੀ ਕੀਤੀ ਜਾਵੇ, ਕਿਸੇ ਵੀ ਰੁਕਾਵਟ ਦਾ ਤੁਰੰਤ ਹੱਲ ਕੀਤਾ ਜਾਵੇ ਅਤੇ ਉਸਾਰੀ ਤੇ ਵਿਕਾਸ ਕਾਰਜਾਂ ਵਿੱਚ ਉੱਚ ਗੁਣਵੱਤਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਪ੍ਰਾਜੈਕਟ ਨਿਰਧਾਰਤ ਸਮੇਂ ਅੰਦਰ ਮੁਕੰਮਲ ਹੋਣੇ ਚਾਹੀਦੇ ਹਨ ਤਾਂ ਜੋ ਲੋਕਾਂ ਨੂੰ ਜਲਦੀ ਤੋਂ ਜਲਦੀ ਬਿਹਤਰ ਸੈਰ ਸਪਾਟਾ ਸਹੂਲਤਾਂ ਦਾ ਲਾਭ ਮਿਲ ਸਕੇ।

ਮੀਟਿੰਗ ਵਿੱਚ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਕੱਤਰ ਸ੍ਰੀ ਕੁਮਾਰ ਅਮਿਤ, ਡਾਇਰੈਕਟਰ ਸ੍ਰੀ ਸੰਜੀਵ ਤਿਵਾੜੀ ਅਤੇ ਹੋਰ ਸਬੰਧਤ ਅਧਿਕਾਰੀ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...