ਪ੍ਰਧਾਨ ਮੰਤਰੀ ਮੋਦੀ 17 ਜੁਲਾਈ ਨੂੰ ਪੰਜਾਬ ਦੇ ਚਾਰ ਅੰਮ੍ਰਿਤ ਭਾਰਤ ਰੇਲਵੇ ਸਟੇਸ਼ਨਾਂ ਦਾ ਕਰਨਗੇ ਉਦਘਾਟਨ: ਕੇਵਲ ਸਿੰਘ ਢਿੱਲੋਂ

by | Jul 15, 2026 | daily, politics | 0 comments

ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਪ੍ਰਧਾਨ ਮੰਤਰੀ ਮੋਦੀ ਪੰਜਾਬ ਦੇ ਚਾਰ ਆਧੁਨਿਕ ਰੇਲਵੇ ਸਟੇਸ਼ਨਾਂ ਦਾ ਕਰਨਗੇ ਉਦਘਾਟਨ: ਕੇਵਲ ਸਿੰਘ ਢਿੱਲੋਂ

ਪ੍ਰਧਾਨ ਮੰਤਰੀ ਮੋਦੀ 17 ਜੁਲਾਈ ਨੂੰ ਪੰਜਾਬ ਦੇ ਚਾਰ ਨਵੀਨੀਕਰਨ ਕੀਤੇ ਗਏ ਰੇਲਵੇ ਸਟੇਸ਼ਨਾਂ ਦਾ ਕਰਨਗੇ ਉਦਘਾਟਨ: ਕੇਵਲ ਸਿੰਘ ਢਿੱਲੋਂ

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਦੇਸ਼ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਅੱਜ ਜਾਣਕਾਰੀ ਦਿੱਤੀ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ 17 ਜੁਲਾਈ ਨੂੰ ਦੁਪਹਿਰ ਲਗਭਗ 3:00 ਵਜੇ ਅਭਿਲਾਸ਼ੀ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਪੰਜਾਬ ਦੇ ਚਾਰ ਮੁੜ ਵਿਕਸਤ ਰੇਲਵੇ ਸਟੇਸ਼ਨਾਂ ਦਾ ਉਦਘਾਟਨ ਕਰਨਗੇ।

ਢਿੱਲੋਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ ਖੁਦ ਕਰਨਗੇ, ਜਦਕਿ ਐੱਸ.ਏ.ਐੱਸ. ਨਗਰ (ਮੋਹਾਲੀ) ਰੇਲਵੇ ਸਟੇਸ਼ਨ, ਸ੍ਰੀ ਮੁਕਤਸਰ ਸਾਹਿਬ ਰੇਲਵੇ ਸਟੇਸ਼ਨ ਅਤੇ ਸ੍ਰੀ ਅਨੰਦਪੁਰ ਸਾਹਿਬ ਰੇਲਵੇ ਸਟੇਸ਼ਨ ਨੂੰ ਵਰਚੁਅਲ ਮਾਧਿਅਮ ਰਾਹੀਂ ਰਾਸ਼ਟਰ ਨੂੰ ਸਮਰਪਿਤ ਕਰਨਗੇ।

ਢਿੱਲੋਂ ਨੇ ਇਸ ਨੂੰ ਪੰਜਾਬ ਦੇ ਰੇਲਵੇ ਬੁਨਿਆਦੀ ਢਾਂਚੇ ਲਈ ਇੱਕ ਇਤਿਹਾਸਕ ਪਲ ਕਰਾਰ ਦਿੰਦਿਆਂ ਕਿਹਾ ਕਿ ਇਨ੍ਹਾਂ ਸਟੇਸ਼ਨਾਂ ਨੂੰ ਆਧੁਨਿਕ ਅਤੇ ਯਾਤਰੀ-ਅਨੁਕੂਲ ਆਵਾਜਾਈ ਕੇਂਦਰਾਂ ਵਜੋਂ ਵਿਕਸਤ ਕੀਤਾ ਗਿਆ ਹੈ। ਇੱਥੇ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰਨ ਦੇ ਨਾਲ-ਨਾਲ ਸਥਾਨਕ ਵਿਰਾਸਤ ਅਤੇ ਵਾਸਤੂਕਲਾ ਦੀ ਪਛਾਣ ਨੂੰ ਵੀ ਸੁਰੱਖਿਅਤ ਰੱਖਿਆ ਗਿਆ ਹੈ। ਮੁੜ ਵਿਕਾਸ ਦੇ ਤਹਿਤ ਯਾਤਰੀਆਂ ਲਈ ਬਿਹਤਰ ਸਹੂਲਤਾਂ, ਸੁਗਮ ਪਹੁੰਚ, ਆਧੁਨਿਕ ਉਡੀਕ ਹਾਲ, ਵਿਸ਼ਾਲ ਕਾਂਕੋਰਸ, ਅੱਪਗ੍ਰੇਡ ਕੀਤੇ ਪਲੇਟਫਾਰਮ, ਲਿਫਟਾਂ, ਐਸਕੇਲੇਟਰ ਅਤੇ ਹੋਰ ਯਾਤਰੀ-ਅਨੁਕੂਲ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ।

ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਦੂਰਅੰਦੇਸ਼ੀ ਅਗਵਾਈ ਹੇਠ ਭਾਰਤ ਅੱਜ ਦੁਨੀਆ ਦੀਆਂ ਸਭ ਤੋਂ ਤੇਜ਼ੀ ਨਾਲ ਵਿਕਾਸ ਕਰ ਰਹੀਆਂ ਵੱਡੀਆਂ ਅਰਥਵਿਵਸਥਾਵਾਂ ਵਿੱਚ ਸ਼ਾਮਲ ਹੋ ਗਿਆ ਹੈ। ਪਿਛਲੇ ਇੱਕ ਦਹਾਕੇ ਦੌਰਾਨ ਦੇਸ਼ ਨੇ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਖੇਤਰ ਵਿੱਚ ਬੇਮਿਸਾਲ ਤਰੱਕੀ ਕੀਤੀ ਹੈ। ਵਿਸ਼ਵ-ਪੱਧਰੀ ਰਾਸ਼ਟਰੀ ਮਾਰਗਾਂ ਅਤੇ ਐਕਸਪ੍ਰੈੱਸਵੇਜ਼, ਆਧੁਨਿਕ ਹਵਾਈ ਅੱਡਿਆਂ, ਅਤਿਆਧੁਨਿਕ ਰੇਲਵੇ ਬੁਨਿਆਦੀ ਢਾਂਚੇ, ਮੈਟਰੋ ਨੈੱਟਵਰਕ, ਲਾਜਿਸਟਿਕਸ ਕੋਰੀਡੋਰਾਂ, ਬੰਦਰਗਾਹਾਂ ਅਤੇ ਡਿਜ਼ਿਟਲ ਕਨੈਕਟੀਵਿਟੀ ਦੇ ਵਿਸਥਾਰ ਲਈ ਵੱਡੇ ਪੱਧਰ ‘ਤੇ ਨਿਵੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਵਰਗੀਆਂ ਪਹਿਲਕਦਮੀਆਂ ਰਾਹੀਂ ਭਾਰਤੀ ਰੇਲਵੇ ਦਾ ਕਾਇਆਕਲਪ ਪ੍ਰਧਾਨ ਮੰਤਰੀ ਮੋਦੀ ਦੀ ਵਿਕਸਿਤ, ਮਜ਼ਬੂਤ, ਬਿਹਤਰ ਸੰਪਰਕ ਵਾਲੇ ਅਤੇ ਵਿਸ਼ਵ ਪੱਧਰ ‘ਤੇ ਮੁਕਾਬਲੇਯੋਗ ਭਾਰਤ ਦੇ ਨਿਰਮਾਣ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਸ ਦੇ ਨਾਲ ਹੀ ਇਹ ਆਰਥਿਕ ਵਿਕਾਸ, ਨਿਵੇਸ਼, ਸੈਰ-ਸਪਾਟੇ ਅਤੇ ਰੋਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਕਰ ਰਿਹਾ ਹੈ।

ਢਿੱਲੋਂ ਨੇ ਕਿਹਾ ਕਿ ਇਨ੍ਹਾਂ ਚਾਰ ਰੇਲਵੇ ਸਟੇਸ਼ਨਾਂ ਦਾ ਉਦਘਾਟਨ ਪੰਜਾਬ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਜਨਤਕ ਸਹੂਲਤਾਂ ਮੁਹੱਈਆ ਕਰਵਾਉਣ ਪ੍ਰਤੀ ਕੇਂਦਰ ਸਰਕਾਰ ਦੀ ਅਟੱਲ ਵਚਨਬੱਧਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਰੇਲ, ਸੜਕ ਅਤੇ ਹੋਰ ਮਹੱਤਵਪੂਰਨ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਵਿੱਚ ਲਗਾਤਾਰ ਨਿਵੇਸ਼ ਰਾਹੀਂ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...