ਅੰਮ੍ਰਿਤਸਰ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਆਈ.ਐਸ.ਆਈ. ਦਾ ਕਾਰਕੁਨ ਹੈਂਡ ਗ੍ਰਨੇਡ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ

by | Jul 16, 2026 | breaking news, crime, politics | 0 comments

ਗ੍ਰਿਫ਼ਤਾਰ ਮੁਲਜ਼ਮ ਨੂੰ ਪੁਲਿਸ ਅਦਾਰਿਆਂ ਅਤੇ ਜਨਤਕ ਥਾਵਾਂ ਨੂੰ ਨਿਸ਼ਾਨਾ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਸਨ: ਡੀ.ਜੀ.ਪੀ. ਗੌਰਵ ਯਾਦਵ
ਮੁਲਜ਼ਮ ਇੰਸਟਾਗ੍ਰਾਮ ਰਾਹੀਂ ਸਰਹੱਦ ਪਾਰ ਦੇ ਆਈ.ਐਸ.ਆਈ. ਹੈਂਡਲਰਾਂ ਦੇ ਸੰਪਰਕ ਵਿੱਚ ਸੀ: ਸੀ.ਪੀ. ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵਿਅਕਤੀ ਨੂੰ ਹੈਂਡ ਗ੍ਰਨੇਡ, 9 ਐਮ.ਐਮ. ਗਲਾਕ ਪਿਸਤੌਲ ਅਤੇ ਚਾਰ ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਦੀ ਅੱਤਵਾਦੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਸੁਮਿਤ ਕੁਮਾਰ ਉਰਫ਼ ਪੰਡਿਤ (24) ਵਜੋਂ ਹੋਈ ਹੈ, ਜੋ ਰੂਪਨਗਰ ਦੇ ਪਿੰਡ ਸੁਖਸਾਲ ਦਾ ਰਹਿਣ ਵਾਲਾ ਹੈ ਅਤੇ ਮੌਜੂਦਾ ਸਮੇਂ ਅੰਮ੍ਰਿਤਸਰ ਦੇ ਪੰਡੋਰੀ ਵੜੈਚ ਵਿਖੇ ਰਹਿ ਰਿਹਾ ਸੀ। ਹੈਂਡ ਗ੍ਰਨੇਡ ਅਤੇ ਪਿਸਤੌਲ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਸ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ।
ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਇੰਸਟਾਗ੍ਰਾਮ ਰਾਹੀਂ ਸਰਹੱਦ ਪਾਰ ਦੇ ਆਈ.ਐਸ.ਆਈ. ਹੈਂਡਲਰਾਂ ਦੇ ਸੰਪਰਕ ਵਿੱਚ ਸੀ ਅਤੇ ਉਸ ਨੂੰ ਅਮਨ-ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਲਈ ਪੁਲਿਸ ਅਦਾਰਿਆਂ ਅਤੇ ਜਨਤਕ ਥਾਵਾਂ ਨੂੰ ਨਿਸ਼ਾਨਾ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਸਨ। ਉਨ੍ਹਾਂ ਦੱਸਿਆ ਕਿ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਇਸ ਵਿੱਚ ਸ਼ਾਮਲ ਹੋਰ ਸਹਿਯੋਗੀਆਂ ਤੇ ਹੈਂਡਲਰਾਂ ਦੀ ਪਛਾਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ (ਸੀ.ਪੀ.) ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਖਤਾ ਖੁਫ਼ੀਆ ਜਾਣਕਾਰੀ ਅਤੇ ਤਕਨੀਕੀ ਨਿਗਰਾਨੀ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਸੁਮਿਤ ਕੁਮਾਰ ਉਰਫ਼ ਪੰਡਿਤ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਸ਼ੁਰੂ ਵਿੱਚ ਉਸ ਦੇ ਕਬਜ਼ੇ ਵਿੱਚੋਂ ਇੱਕ ਗਲਾਕ ਪਿਸਤੌਲ ਅਤੇ ਚਾਰ ਜਿੰਦਾ ਕਾਰਤੂਸ ਬਰਾਮਦ ਹੋਏ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦੇ ਖੁਲਾਸਿਆਂ ਦੇ ਅਧਾਰ ‘ਤੇ ਪੁਲਿਸ ਟੀਮਾਂ ਨੇ ਇੱਕ ਹੋਰ ਹੈਂਡ ਗ੍ਰਨੇਡ ਬਰਾਮਦ ਕੀਤਾ, ਜਿਸ ਨਾਲ ਉਕਤ ਮੁਲਜ਼ਮ ਦੇ ਸਰਹੱਦ ਪਾਰ ਦੇ ਹੈਂਡਲਰਾਂ ਨਾਲ ਸਬੰਧਾਂ ਦਾ ਖੁਲਾਸਾ ਹੋਇਆ ਅਤੇ ਇੱਕ ਵੱਡੀ ਸਾਜ਼ਿਸ਼ ਦਾ ਪਰਦਾਫਾਸ਼ ਹੋ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੇ ਅਪਰਾਧਕ ਪਿਛੋਕੜ ਦੀ ਹੋਰ ਪੜਤਾਲ ਤੋਂ ਪਤਾ ਲੱਗਾ ਹੈ ਕਿ ਉਸ ਖਿਲਾਫ਼ ਪਹਿਲਾਂ ਵੀ ਐਨ.ਡੀ.ਪੀ.ਐਸ. ਐਕਟ ਤਹਿਤ ਅਪਰਾਧਕ ਮਾਮਲਾ ਦਰਜ ਹੈ।
ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਥਾਣਾ ਕੈਂਟ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25(6,7,8), ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 113 ਅਤੇ ਵਿਸਫੋਟਕ ਐਕਟ ਦੀਆਂ ਧਾਰਾਵਾਂ 4 ਅਤੇ 5 ਤਹਿਤ ਐਫ.ਆਈ.ਆਰ. ਨੰਬਰ 109 ਮਿਤੀ 21.06.2026 ਦਰਜ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...