ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ

by | Jul 17, 2026 | breaking news, politics | 0 comments

ਅਮਨ ਅਰੋੜਾ ਨੇ ਕੈਡਿਟਾਂ ਦੀ ਕੀਤੀ ਸ਼ਲਾਘਾ ਅਤੇ ਸਿਖਲਾਈ ਵਿੱਚ ਸਫਲਤਾ ਦੀ ਕੀਤੀ ਕਾਮਨਾ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਰੱਖਿਆ ਸੇਵਾਵਾਂ ਦੀਆਂ ਵੱਖ-ਵੱਖ ਅੰਡਰ-ਗਰੈਜੂਏਟ ਅਤੇ ਪ੍ਰੀ-ਕਮਿਸ਼ਨਿੰਗ ਸਿਖਲਾਈ ਅਕੈਡਮੀਆਂ ਵਿੱਚ ਚੋਣ ਹੋਈ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਸੱਤਾ ਸੰਭਾਲਣ ਤੋਂ ਬਾਅਦ ਇਸ ਇੰਸਟੀਚਿਊਟ ਦੇ ਕੁੱਲ 175 ਕੈਡਿਟਾਂ ਦੀ ਚੋਣ ਹੋਈ ਹੈ।

ਇਨ੍ਹਾਂ ਕੈਡਿਟਾਂ ਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ), ਇੰਡੀਅਨ ਮਿਲਟਰੀ ਅਕੈਡਮੀ (ਆਈਐਮਏ), ਇੰਡੀਅਨ ਨੇਵਲ ਅਕੈਡਮੀ (ਆਈਐਨਏ), ਏਅਰ ਫੋਰਸ ਅਕੈਡਮੀ (ਏਐਫਏ) ਅਤੇ ਆਫੀਸਰਜ਼ ਟ੍ਰੇਨਿੰਗ ਅਕੈਡਮੀ (ਓਟੀਏ) ਸਮੇਤ ਦੇਸ਼ ਦੀਆਂ ਪ੍ਰਮੁੱਖ ਰੱਖਿਆ ਸੰਸਥਾਵਾਂ ਵਿੱਚ ਦਾਖਲਾ ਪ੍ਰਾਪਤ ਕੀਤਾ ਹੈ।

ਸੰਸਥਾ ਦੇ 16 ਕੈਡਿਟ ਅੰਡਰ ਗਰੈਜੂਏਟ ਸਿਖਲਾਈ ਲਈ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ), ਖੜਕਵਾਸਲਾ ਵਿਖੇ ਐਨਡੀਏ -156 ਕੋਰਸ ਵਿੱਚ ਸ਼ਾਮਲ ਹੋਏ ਹਨ। ਚੁਣੇ ਗਏ ਕੈਡਿਟਾਂ ਵਿੱਚ ਮੋਹਾਲੀ ਤੋਂ ਅਭਿਸ਼, ਅਗਮਜੀਤ ਵਿਰਕ, ਭੁਵਨ ਧੀਮਾਨ ਅਤੇ ਵਿਸ਼ੇਸ਼ ਕਰਦਵਾਲ ਸ਼ਾਮਲ ਹਨ ਜਦਕਿ ਮਲੇਰਕੋਟਲਾ ਤੋਂ ਗੁਰਕਰਨਜੀਤ ਸਿੰਘ; ਗੁਰਦਾਸਪੁਰ ਤੋਂ ਪਰਮਜੋਤ ਸਿੰਘ ਅਤੇ ਰਾਜਪਾਲ ਸਿੰਘ; ਬਠਿੰਡਾ ਤੋਂ ਗੁਨਤਾਜ਼ ਸਚਦੇਵਾ; ਅੰਮ੍ਰਿਤਸਰ ਤੋਂ ਏਕਨੂਰ ਸਿੰਘ ਅਤੇ ਲਵਿਸ਼; ਪਠਾਨਕੋਟ ਤੋਂ ਸੁਖਮਨਜੀਤ ਸਿੰਘ ਮਾਨ; ਬਰਨਾਲਾ ਤੋਂ ਚੰਨਪ੍ਰੀਤ ਸਿੰਘ ਸਿੱਧੂ; ਫਰੀਦਕੋਟ ਤੋਂ ਅਰਮਾਨ ਸ਼ਰਮਾ; ਰੂਪਨਗਰ ਤੋਂ ਹਰਸ਼ਵੀਰ ਸਿੰਘ; ਪਟਿਆਲਾ ਤੋਂ ਦੀਪਇੰਦਰ ਸਿੰਘ ਅਤੇ ਹੁਸ਼ਿਆਰਪੁਰ ਤੋਂ ਜਸਜੋਤ ਸਿੰਘ ਸ਼ਾਮਲ ਹਨ।

ਇਸ ਤੋਂ ਇਲਾਵਾ ਹੁਸ਼ਿਆਰਪੁਰ ਤੋਂ ਅਭੈ ਪ੍ਰਤਾਪ ਸਿੰਘ ਢਿੱਲੋਂ ਇੰਡੀਅਨ ਨੇਵਲ ਅਕੈਡਮੀ (ਆਈ.ਐਨ.ਏ.), ਇਜ਼ੀਮਾਲਾ ਵਿੱਚ ਸ਼ਾਮਲ ਹੋਏ ਹਨ। ਇਸੇ ਤਰ੍ਹਾਂ ਗੁਰਦਾਸਪੁਰ ਦੇ ਮਨਨੂਰਪ੍ਰੀਤ ਸਿੰਘ, ਪਠਾਨਕੋਟ ਤੋਂ ਸੰਕੇਤ ਅਤੇ ਜਲੰਧਰ ਤੋਂ ਸਮਰਥ ਸਿੰਘ ਢਿੱਲੋਂ ਨੇ ਮਿਲਟਰੀ ਕਾਲਜ ਆਫ ਇਲੈਕਟ੍ਰੋਨਿਕਸ ਐਂਡ ਮਕੈਨੀਕਲ ਇੰਜੀਨੀਅਰਿੰਗ, ਸਿਕੰਦਰਾਬਾਦ ਅਤੇ ਮਿਲਟਰੀ ਕਾਲਜ ਆਫ ਟੈਲੀਕਮਿਊਨੀਕੇਸ਼ਨ ਇੰਜੀਨੀਅਰਿੰਗ, ਮਹੂ ਵਿਖੇ ਟੀਈਐਸ-55 ਕੋਰਸ ਵਿੱਚ ਦਾਖਲਾ ਹਾਸਲ ਕੀਤਾ ਹੈ।

ਇਸੇ ਤਰ੍ਹਾਂ ਇਸ਼ਪ੍ਰੀਤ ਸਿੰਘ ਢਿੱਲੋਂ ਨੇ ਆਫੀਸਰਜ਼ ਟਰੇਨਿੰਗ ਅਕੈਡਮੀ (ਓ.ਟੀ.ਏ.), ਚੇਨਈ ਵਿੱਚ ਦਾਖ਼ਲਾ ਲਿਆ ਹੈ। ਲੁਧਿਆਣਾ ਤੋਂ ਮਨਵੀਰ ਸਿੰਘ ਬੇਦੀ ਨੇ ਇੰਡੀਅਨ ਨੇਵਲ ਅਕੈਡਮੀ (ਆਈ.ਐਨ.ਏ.), ਇਜ਼ੀਮਾਲਾ ਵਿੱਚ ਐਨ.ਓ.ਸੀ. (ਐਕਸਟੈਂਸ਼ਨ) ਕੋਰਸ ਲਈ ਦਾਖ਼ਲਾ ਲਿਆ ਹੈ, ਜਦਕਿ ਪਠਾਨਕੋਟ ਤੋਂ ਜਸਨੂਰ ਸਿੰਘ ਨੇ ਏਅਰ ਫੋਰਸ ਅਕੈਡਮੀ (ਏ.ਐਫ.ਏ.), ਡੁੰਡੀਗਲ ਵਿਖੇ ਦਾਖਲਾ ਲਿਆ ਹੈ।

ਰੂਪਨਗਰ ਤੋਂ ਸੁਖਰਾਜ ਸਿੰਘ ਹੀਰਾ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਜਗਬੀਰ ਸਿੰਘ ਇੰਡੀਅਨ ਮਿਲਟਰੀ ਅਕੈਡਮੀ (ਆਈ.ਐਮ.ਏ.), ਦੇਹਰਾਦੂਨ ਵਿੱਚ ਸ਼ਾਮਲ ਹੋਏ ਹਨ।

ਇਹਨਾਂ ਕੈਡਿਟਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਉਨ੍ਹਾਂ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਨੇ ਕੈਡਿਟਾਂ ਨੂੰ ਤਨਦੇਹੀ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ।

ਸੰਸਥਾ ਦੇ ਡਾਇਰੈਕਟਰ ਮੇਜਰ ਜਨਰਲ ਅਜੇ ਐਚ. ਚੌਹਾਨ, ਵੀ.ਐਸ.ਐਮ. (ਸੇਵਾਮੁਕਤ) ਨੇ ਚੁਣੇ ਗਏ ਕੈਡਿਟਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸੰਸਥਾ ਦੇ 25 ਕੈਡਿਟ ਇਸ ਸਮੇਂ ਐਸ.ਐਸ.ਬੀ. ਇੰਟਰਵਿਊ ਅਤੇ ਮੈਡੀਕਲ ਪ੍ਰਕਿਰਿਆ ਅਧੀਨ ਹਨ। ਉਨ੍ਹਾਂ ਕਿਹਾ ਕਿ ਸੰਸਥਾ ਹਥਿਆਰਬੰਦ ਬਲਾਂ ਲਈ ਵਿਦਿਆਰਥੀਆਂ ਨੂੰ ਸਿਖਲਾਈ ਦੇਣ ਵਾਲੀ ਪ੍ਰਮੁੱਖ ਸੰਸਥਾ ਵਜੋਂ ਉਭਰੀ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...