ਬੇਅਦਬੀ ਦੇ ਦੋਸ਼ੀਆਂ ਨੂੰ ਕਦੇ ਸਜਾ ਵੀ ਮਿਲੇਗੀ ਜਾਂ ਸਿਰਫ ਸੰਮਨ, ਪੇਸ਼ੀਆਂ ਹੀ ਹੁੰਦੀਆਂ ਰਹਿਣਗੀਆਂ- ਗਿਆਨੀ ਹਰਪ੍ਰੀਤ ਸਿੰਘ।

by | Jul 17, 2026 | daily, politics, religion | 0 comments

ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਲਿਖਤੀ ਪ੍ਰੈੱਸ ਬਿਆਨ ਵਿੱਚ ਸਵਾਲ ਕਰਦਿਆਂ ਕਿਹਾ ਕਿ ਬੇਅਦਬੀਆਂ, ਬਹਿਬਲ ਕਲਾਂ ਅਤੇ ਕੋਟਕਪੂਰਾ ਦੇ ਦੋਸ਼ੀਆਂ ਨੂੰ ਕਦੇ ਸਜਾ ਵੀ ਮਿਲੇਗੀ ਜਾਂ ਹਰ ਵਾਰ ਨਵੀਂ ਸਿੱਟ ਬਣਾ ਕੇ ਪੇਸ਼ੀਆਂ ਲਈ ਸੰਮਨ ਹੀ ਭੇਜੇ ਜਾਂਦੇ ਰਹਿਣਗੇ। ਉਹਨਾਂ ਯਾਦ ਕਰਾਇਆ ਕਿ ਜੂਨ 2015 ਵਿੱਚ ਅਕਾਲੀ ਦਲ ਦੀ ਸਰਕਾਰ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਹੋਏ ਸਨ। ਜਿਸਦੀ ਬੇਅਦਬੀ ਕਰਨ ਲਈ ਕੌਮ ਨੂੰ ਵੰਗਾਰਦੇ ਹੋਏ ਸਤੰਬਰ ਮਹੀਨੇ ਵਿੱਚ ਕੰਧਾਂ ਉੱਤੇ ਸ਼ਰੇਆਮ ਪੋਸਟਰ ਲਾਏ ਗਏ। ਪੋਸਟਰ ਲਾਉਣ ਵਾਲਿਆਂ ਨੇ ਆਪਣੀ ਗੱਲ ਸੱਚ ਕਰ ਵਿਖਾਈ ਅਤੇ ਅਕਤੂਬਰ ਮਹੀਨੇ ਤੋਂ ਬੇਅਦਬੀਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ। ਉਸ ਵੇਲੇ ਬੁਰਜ ਜਵਾਹਰ ਸਿੰਘ ਵਾਲਾ ਦੇ ਲੋਕਾਂ ਨੇ ਡੇਰਾ ਸਿਰਸਾ ਦੇ ਪੈਰੋਕਾਰਾਂ ਦਾ ਨਾਮ ਲਿਆ ਸੀ, ਪਰ ਉਹਨਾਂ ਤੋਂ ਪੁੱਛਗਿੱਛ ਤੱਕ ਨਾ ਕੀਤੀ ਗਈ। ਉਲਟਾ ਗ੍ਰੰਥੀ ਸਿੰਘ ਦੇ ਪਰਿਵਾਰ ਅਤੇ ਕੁਝ ਹੋਰ ਅੰਮ੍ਰਿਤਧਾਰੀ ਸਿੱਖ ਨੌਜਵਾਨਾਂ ‘ਤੇ ਭਾਰੀ ਤਸ਼ੱਦਦ ਕੀਤਾ ਗਿਆ। ਉਸ ਵੇਲੇ ਦੇ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪ੍ਰੈੱਸ ਕਾਨਫਰੰਸ ਕਰਕੇ ਬੇਅਦਬੀਆਂ ਪਿੱਛੇ ਵਿਦੇਸ਼ੀ ਹੱਥ ਹੋਣ ਦੀ ਗੱਲ ਕਹੀ ਸੀ। ਪਰ ਉਹ ਕਿਸੇ ਵੀ ਦੋਸ਼ੀ ਨੂੰ ਸਜਾ ਨਾ ਦਵਾ ਸਕੇ। ਕੈਪਟਨ ਅੰਮਰਿੰਦਰ ਸਿੰਘ ਦੀ ਸਰਕਾਰ ਨੇ ਦੋਸ਼ੀਆਂ ਨੂੰ ਸਜਾ ਦਿਵਾਉਣ ਦਾ ਵਾਅਦਾ ਕਰਕੇ ਬਰਗਾੜੀ ਮੋਰਚਾ ਵੀ ਖਤਮ ਕਰਵਾ ਦਿੱਤਾ ਪਰ ਕੋਈ ਵਾਅਦਾ ਵਫਾ ਨਾਂ ਕੀਤਾ। ਕੈਪਟਨ ਦੀ ਇਸ ਵਾਅਦਾ ਖਿਲਾਫੀ ਦਾ ਫਾਇਦਾ ਅਰਵਿੰਦ ਕੇਜਰੀਵਾਲ ਨੇ ਉਠਾਉਂਦਿਆਂ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਨਾਲ ਲੈ ਕੇ ਗਾਰੰਟੀ ਦਿੱਤੀ ਸੀ ਕਿ ਚੌਵੀ ਘੰਟਿਆਂ ਵਿੱਚ ਬੇਅਦਬੀਆਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਦਾ ਇਨਸਾਫ ਕਰ ਦਿੱਤਾ ਜਾਵੇਗਾ। ਪਰ ਸਾਢੇ ਚਾਰ ਸਾਲਾਂ ਵਿੱਚ ਉਸ ਗਾਰੰਟੀ ਨੂੰ ਪੈਰਾਂ ਹੇਠ ਰੋਲਣ ਤੋਂ ਬਾਦ ਹੁਣ ਵੀ ਸਿਰਫ ਨਵੀਂ ਸਿੱਟ ਬਣੀ ਹੈ ਜੋ ਅਜੇ ਸੰਮਨ ਕਰ ਰਹੀ ਹੈ। ਕਦੋਂ ਇਹ ਸਿੱਟ ਪੁੱਛਗਿੱਛ ਪੂਰੀ ਕਰਕੇ ਰਿਪੋਰਟ ਦੇਵੇਗੀ ਅਤੇ ਕਦੋਂ ਉਸ ਰਿਪੋਰਟ ਉੱਤੇ ਕਾਰਵਾਈ ਹੋਵੇਗੀ?
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਦੋਂ ਪਹਿਲਾਂ ਬਣੀਆਂ ਸਿੱਟਾਂ ਸਭ ਦੇ ਬਿਆਨ ਨੋਟ ਕਰਕੇ ਰਿਪੋਰਟ ਬਣਾ ਚੁੱਕੀਆਂ ਹਨ ਤਾਂ ਹੁਣ ਲਗਦਾ ਹੈ ਕਿ ਨਵੇਂ ਸਿਰੇ ਤੋਂ ਕੀਤੇ ਜਾ ਰਹੇ ਸੰਮਨ ਸਿਰਫ ਇਨਸਾਫ ਦੇਣ ਵਿੱਚ ਦੇਰੀ ਕਰਨ ਲਈ ਹੀ ਹਨ। ਸਭ ਜਾਣਦੇ ਹਨ ਕਿ ਦੇਰੀ ਦਾ ਮਤਲਬ ਇਨਸਾਫ ਦੇਣ ਤੋਂ ਸਪੱਸ਼ਟ ਨਾਂਹ ਹੁੰਦੀ ਹੈ। ਜੇ ਪੰਜਾਬ ਸਰਕਾਰ ਸੱਚਮੁੱਚ ਇਨਸਾਫ ਦੇਣਾ ਚਾਹੁੰਦੀ ਹੈ ਤਾਂ ਪਿਛਲੀਆਂ ਸਾਰੀਆਂ ਰਿਪੋਰਟਾਂ ਦੇ ਆਧਾਰ ‘ਤੇ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ। ਕਿਉਂਕਿ ਇਹ ਸਿੱਖਾਂ ਦੇ ਜਾਗਤ ਜੋਤ ਗੁਰੂ ਦੀ ਬੇਅਦਬੀ ਦਾ ਮਾਮਲਾ ਹੈ, ਇਸ ਲਈ ਇਸ ਸਰਕਾਰ ਨੂੰ ਆਪਣੇ ਤੋਂ ਪਹਿਲੀਆਂ ਦੋ ਸਰਕਾਰਾਂ ਦਾ ਹਸ਼ਰ ਜਰੂਰ ਯਾਦ ਰੱਖਣਾ ਚਾਹੀਦਾ ਹੈ। ਪ੍ਰੈੱਸ ਨੂੰ ਇਹ ਬਿਆਨ ਮੀਡੀਆ ਇੰਚਾਰਜ ਸ ਤੇਜਿੰਦਰ ਸਿੰਘ ਪੰਨੂੰ ਵੱਲੋਂ ਜਾਰੀ ਕੀਤਾ ਗਿਆ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...