ਪੰਜਾਬ ਦੇ ਰਾਜਪਾਲ ਅਤੇ ਕੇਂਦਰੀ ਰਾਜ ਮੰਤਰੀ ਵੱਲੋਂ 1,044 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

by | Jul 17, 2026 | breaking news, politics | 0 comments

ਵਿਸ਼ਵ ਯੁਵਾ ਹੁਨਰ ਦਿਵਸ ਦੇ ਮੌਕੇ ‘ਤੇ ਸਨ ਫਾਊਂਡੇਸ਼ਨ ਵੱਲੋਂ ਚਲਾਏ ਜਾ ਰਹੇ ਮਲਟੀ ਸਕਿਲ ਡਿਵੈਲਪਮੈਂਟ ਸੈਂਟਰਾਂ (ਐੱਮ.ਐੱਸ.ਡੀ.ਸੀ.) ਦਾ ਸ਼ਾਨਦਾਰ ਕਨਵੋਕੇਸ਼ਨ ਸਮਾਰੋਹ ਅੱਜ ਵਰਲਡ ਸਕਿਲ ਕੈਂਪਸ ਆਫ ਐਕਸੀਲੈਂਸ, ਸਰਕਾਰੀ ਆਈ.ਟੀ.ਆਈ. ਕੈਂਪਸ, ਗਿੱਲ ਰੋਡ, ਲੁਧਿਆਣਾ ਵਿਖੇ ਆਯੋਜਿਤ ਕੀਤਾ ਗਿਆ। ਇਸ ਮੌਕੇ ਸਨ ਫਾਊਂਡੇਸ਼ਨ ਦੇ ਪੰਜਾਬ ਭਰ ਦੇ ਹੁਨਰ ਵਿਕਾਸ ਕੇਂਦਰਾਂ ਤੋਂ ਸਿਖਲਾਈ ਪ੍ਰਾਪਤ 1,044 ਨੌਜਵਾਨਾਂ ਨੂੰ ਸਰਟੀਫਿਕੇਟ ਅਤੇ ਨਿਯੁਕਤੀ ਪੱਤਰ ਪ੍ਰਦਾਨ ਕੀਤੇ ਗਏ।

ਸਮਾਰੋਹ ਵਿੱਚ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਕੌਸ਼ਲ ਵਿਕਾਸ ਅਤੇ ਉਦਯਮਤਾ ਮੰਤਰਾਲੇ ਦੇ ਕੇਂਦਰੀ ਰਾਜ ਮੰਤਰੀ (ਸੁਤੰਤਰ ਪ੍ਰਭਾਰ) ਸ੍ਰੀ ਜਯੰਤ ਚੌਧਰੀ ਨੇ ਸਮਾਰੋਹ ਦੀ ਪ੍ਰਧਾਨਗੀ ਕੀਤੀ। ਇਸ ਸਮਾਗਮ ਦੀ ਮੇਜ਼ਬਾਨੀ ਪਦਮ ਸ਼੍ਰੀ ਡਾ. ਵਿਕਰਮਜੀਤ ਸਿੰਘ ਸਾਹਨੀ, ਰਾਜ ਸਭਾ ਮੈਂਬਰ ਅਤੇ ਸਨ ਫਾਊਂਡੇਸ਼ਨ ਦੇ ਚੇਅਰਮੈਨ ਨੇ ਕੀਤੀ।

ਇਸ ਸਮਾਗਮ ਵਿੱਚ ਪੰਜਾਬ ਭਰ ਤੋਂ 3,000 ਤੋਂ ਵੱਧ ਨੌਜਵਾਨਾਂ, ਉਦਯੋਗ ਜਗਤ ਦੇ ਨੁਮਾਇੰਦਿਆਂ, ਸਿੱਖਿਆ ਸੰਸਥਾਵਾਂ, ਰੁਜ਼ਗਾਰਦਾਤਾਵਾਂ ਅਤੇ ਵੱਖ-ਵੱਖ ਖੇਤਰਾਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਾਗ ਲਿਆ, ਜਿਸ ਕਾਰਨ ਇਹ ਪੰਜਾਬ ਵਿੱਚ ਵਿਸ਼ਵ ਯੁਵਾ ਹੁਨਰ ਦਿਵਸ ਦੇ ਸਭ ਤੋਂ ਵੱਡੇ ਸਮਾਗਮਾਂ ਵਿੱਚੋਂ ਇੱਕ ਬਣ ਗਿਆ।

ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਹੁਨਰ ਵਿਕਾਸ ਅਤੇ ਰੁਜ਼ਗਾਰ ਸਿਰਜਣ ਦੇ ਖੇਤਰ ਵਿੱਚ ਸਨ ਫਾਊਂਡੇਸ਼ਨ ਵੱਲੋਂ ਕੀਤੇ ਜਾ ਰਹੇ ਸ਼ਾਨਦਾਰ ਕਾਰਜਾਂ ਦੀ ਭਰਪੂਰ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਪਦਮ ਸ਼੍ਰੀ ਡਾ. ਵਿਕਰਮਜੀਤ ਸਿੰਘ ਸਾਹਨੀ ਦੀ ਦੂਰਅੰਦੇਸ਼ੀ ਅਗਵਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਫਾਊਂਡੇਸ਼ਨ ਦੀਆਂ ਪਹਿਲਕਦਮੀਆਂ ਪੰਜਾਬ ਦੇ ਹਜ਼ਾਰਾਂ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਦੇ ਨਾਲ-ਨਾਲ ਉਨ੍ਹਾਂ ਲਈ ਸਨਮਾਨਜਨਕ ਰੁਜ਼ਗਾਰ ਦੇ ਮੌਕੇ ਵੀ ਯਕੀਨੀ ਬਣਾ ਰਹੀਆਂ ਹਨ।

ਕੇਂਦਰੀ ਰਾਜ ਮੰਤਰੀ (ਸੁਤੰਤਰ ਪ੍ਰਭਾਰ) ਸ੍ਰੀ ਜਯੰਤ ਚੌਧਰੀ ਨੇ ਪੰਜਾਬ ਵਿੱਚ ਵਿਸ਼ਵ ਪੱਧਰੀ ਹੁਨਰ ਵਿਕਾਸ ਕੇਂਦਰ ਸਥਾਪਤ ਕਰਨ ਲਈ ਪਦਮ ਸ਼੍ਰੀ ਡਾ. ਵਿਕਰਮਜੀਤ ਸਿੰਘ ਸਾਹਨੀ ਅਤੇ ਸਨ ਫਾਊਂਡੇਸ਼ਨ ਦੀ ਟੀਮ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸਨ ਫਾਊਂਡੇਸ਼ਨ ਨੂੰ ਹੁਨਰ ਵਿਕਾਸ ਅਤੇ ਰੁਜ਼ਗਾਰ ਦੇ ਖੇਤਰ ਵਿੱਚ ਇੱਕ ਮਿਸਾਲੀ ਸੰਸਥਾ ਕਰਾਰ ਦਿੰਦਿਆਂ ਨੌਜਵਾਨਾਂ ਦੇ ਸਸ਼ਕਤੀਕਰਨ ਅਤੇ ਰਾਸ਼ਟਰ ਨਿਰਮਾਣ ਵਿੱਚ ਡਾ. ਸਾਹਨੀ ਦੇ ਵਿਲੱਖਣ ਯੋਗਦਾਨ ਲਈ ਉਨ੍ਹਾਂ ਨੂੰ ਵਧਾਈ ਦਿੱਤੀ।

ਇਸ ਮੌਕੇ ਸੰਬੋਧਨ ਕਰਦਿਆਂ ਰਾਜ ਸਭਾ ਮੈਂਬਰ ਅਤੇ ਸਨ ਫਾਊਂਡੇਸ਼ਨ ਦੇ ਚੇਅਰਮੈਨ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਕਿ ਹੁਨਰ ਵਿਕਾਸ ਅਤੇ ਰੁਜ਼ਗਾਰ ਸਿਰਜਣਾ ਪੰਜਾਬ ਵਿੱਚ ਬੇਰੁਜ਼ਗਾਰੀ, ਨਸ਼ਾਖੋਰੀ ਅਤੇ ਪਰਵਾਸ ਵਰਗੀਆਂ ਚੁਣੌਤੀਆਂ ਦਾ ਸਭ ਤੋਂ ਪ੍ਰਭਾਵਸ਼ਾਲੀ ਹੱਲ ਹੈ। ਉਨ੍ਹਾਂ ਦੱਸਿਆ ਕਿ ਸਨ ਫਾਊਂਡੇਸ਼ਨ ਅੱਜ ਪੰਜਾਬ ਭਰ ਵਿੱਚ ਆਪਣੇ ਮਲਟੀ ਸਕਿਲ ਡਿਵੈਲਪਮੈਂਟ ਸੈਂਟਰਾਂ ਦੇ ਨੈੱਟਵਰਕ ਰਾਹੀਂ ਉਦਯੋਗ ਨਾਲ ਜੁੜੀ ਅਤੇ ਭਵਿੱਖ ਦੀਆਂ ਲੋੜਾਂ ਅਨੁਸਾਰ ਸਿਖਲਾਈ ਦੇ ਕੇ ਹਰ ਸਾਲ 5,000 ਤੋਂ ਵੱਧ ਨੌਜਵਾਨਾਂ ਨੂੰ ‘ਸਕਿਲ ਫਾਰ ਜੌਬਸ’ ਮੁਹਿੰਮ ਤਹਿਤ ਰੁਜ਼ਗਾਰ ਲਈ ਤਿਆਰ ਕਰ ਰਿਹਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸਨ ਫਾਊਂਡੇਸ਼ਨ ਦੇ ਕੇਂਦਰਾਂ ਤੋਂ ਸਿਖਲਾਈ ਪ੍ਰਾਪਤ ਹਜ਼ਾਰਾਂ ਨੌਜਵਾਨਾਂ ਨੂੰ ਇੰਡੀਗੋ ਏਅਰਲਾਈਨਜ਼, ਤਾਜ ਹੋਟਲਜ਼, ਮੈਰੀਅਟ, ਰੈਡੀਸਨ, ਸ਼ਾਹੀ ਐਕਸਪੋਰਟਸ, ਏਵਨ ਸਾਈਕਲਜ਼ ਸਮੇਤ ਨਿਰਮਾਣ, ਸਿਹਤ ਸੰਭਾਲ ਅਤੇ ਸੇਵਾ ਖੇਤਰ ਦੀਆਂ ਕਈ ਨਾਮਵਰ ਕੰਪਨੀਆਂ ਵਿੱਚ ਰੁਜ਼ਗਾਰ ਮਿਲਿਆ ਹੈ।

ਡਾ. ਸਾਹਨੀ ਨੇ ਕਿਹਾ ਕਿ ਸਨ ਫਾਊਂਡੇਸ਼ਨ ਬਾਜ਼ਾਰ ਦੀ ਮੰਗ ਅਨੁਸਾਰ ਕੋਰਸ ਤਿਆਰ ਕਰਕੇ ਉਦਯੋਗਾਂ ਦੀਆਂ ਲੋੜਾਂ ਅਤੇ ਨੌਜਵਾਨਾਂ ਦੀਆਂ ਉਮੀਦਾਂ ਵਿਚਕਾਰ ਪਾੜੇ ਨੂੰ ਸਫਲਤਾਪੂਰਵਕ ਪੂਰਾ ਕਰ ਰਹੀ ਹੈ ਅਤੇ ਨੌਜਵਾਨਾਂ ਲਈ ਸਨਮਾਨਜਨਕ ਰੁਜ਼ਗਾਰ ਦੇ ਮੌਕੇ ਯਕੀਨੀ ਬਣਾ ਰਹੀ ਹੈ।

ਸਮਾਰੋਹ ਦੌਰਾਨ ਪਤਵੰਤੇ ਮਹਿਮਾਨਾਂ ਨੇ ਵਰਲਡ ਸਕਿਲ ਕੈਂਪਸ ਆਫ ਐਕਸੀਲੈਂਸ ਦਾ ਦੌਰਾ ਵੀ ਕੀਤਾ। ਉਨ੍ਹਾਂ ਨੇ ਸਿਖਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਆਰਟੀਫ਼ਿਸ਼ਲ ਇੰਟੈਲੀਜੈਂਸ, ਐਡਵਾਂਸਡ ਮੈਨੂਫੈਕਚਰਿੰਗ, ਹੋਸਪਿਟੈਲਿਟੀ, ਹੈਲਥਕੇਅਰ ਅਤੇ ਹੋਰ ਉਭਰਦੇ ਖੇਤਰਾਂ ਨਾਲ ਸਬੰਧਤ ਹੁਨਰਾਂ ਦੀਆਂ ਪ੍ਰਦਰਸ਼ਨੀਆਂ ਅਤੇ ਲਾਈਵ ਡੈਮੋਨਸਟ੍ਰੇਸ਼ਨਾਂ ਦਾ ਜਾਇਜ਼ਾ ਲਿਆ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...