ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ ਗ੍ਰਿਫ਼ਤਾਰ; 5.5 ਕਿਲੋਗ੍ਰਾਮ ਹੈਰੋਇਨ, ਦੋ ਪਿਸਤੌਲ ਬਰਾਮਦ

by | Jul 20, 2026 | breaking news, crime, daily, politics | 0 comments

ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀਆਂ ਖੇਪਾਂ ਅਪਰਾਧਿਕ ਤੱਤਾਂ ਨੂੰ ਡਿਲੀਵਰ ਕੀਤੀਆਂ ਜਾਣੀਆਂ ਸਨ: ਡੀਜੀਪੀ ਗੌਰਵ ਯਾਦਵ

ਹੋਰ ਜਾਂਚ ਜਾਰੀ; ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਚਾਰ ਵਿਅਕਤੀਆਂ ਨੂੰ 5.557 ਕਿਲੋਗ੍ਰਾਮ ਹੈਰੋਇਨ ਅਤੇ ਦੋ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਕਾਸ਼ ਸੰਧੂ (30) ਵਾਸੀ ਰਾਮਬਾਗ, ਅੰਮ੍ਰਿਤਸਰ; ਸੁਨੀਲ ਸਰੋਜ (40), ਵਾਸੀ ਖਾਈ ਮੁਹੱਲਾ, ਅੰਮ੍ਰਿਤਸਰ; ਹਰਵਿੰਦਰ ਸਿੰਘ ਉਰਫ਼ ਚਮਕੌਰ (32) ਅਤੇ ਵੰਸ਼ ਸਿੰਘ (40), ਦੋਵੇਂ ਵਾਸੀ ਪਿੰਡ ਛੀਦਾਂ, ਅੰਮ੍ਰਿਤਸਰ ਵਜੋਂ ਹੋਈ ਹੈ। ਦੋਸ਼ੀ ਅਕਾਸ਼ ਸੰਧੂ, ਸੁਨੀਲ ਸਰੋਜ ਅਤੇ ਹਰਵਿੰਦਰ ਉਰਫ਼ ਚਮਕੌਰ ਆਦਤਨ ਅਪਰਾਧੀ ਹਨ ਜਿਨ੍ਹਾਂ ਵਿਰੁੱਧ ਪਹਿਲਾਂ ਹੀ ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਹਨ।

ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ 9 ਐਮਐਮ ਗਲੌਕ ਅਤੇ ਇੱਕ .30 ਬੋਰ ਪਿਸਤੌਲ ਸ਼ਾਮਲ ਹਨ। ਇਸ ਤੋਂ ਇਲਾਵਾ, ਪੁਲਿਸ ਟੀਮ ਨੇ ਉਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਖੇਤਰ ਵਿੱਚ ਅਪਰਾਧਿਕ ਤੱਤਾਂ ਨੂੰ ਡਿਲੀਵਰ ਕਰਨ ਲਈ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰਦੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਸ਼ਾਮਲ ਸਾਰੇ ਸਾਥੀਆਂ ਦੀ ਪਛਾਣ ਕਰਨ ਲਈ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਖੁਫੀਆ ਜਾਣਕਾਰੀ ਦੇ ਅਧਾਰ ‘ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਪਹਿਲਾਂ ਦੋਸ਼ੀ ਆਕਾਸ਼ ਸੰਧੂ ਨੂੰ 192 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਜਦੋਂ ਕਿ ਉਸਦੇ ਖੁਲਾਸੇ ਦੇ ਆਧਾਰ ‘ਤੇ ਹੋਰ 776 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ, ਦੋਸ਼ੀ ਆਕਾਸ਼ ਸੰਧੂ ਨੇ ਖੁਲਾਸਾ ਕੀਤਾ ਕਿ ਉਸਨੇ ਇਹ ਹੈਰੋਇਨ ਦੋਸ਼ੀ ਸੁਨੀਲ ਸਰੋਜ ਤੋਂ ਪ੍ਰਾਪਤ ਕੀਤੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਦੋਸ਼ੀ ਸੁਨੀਲ ਸਰੋਜ ਨੂੰ 4.589 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ।

ਸੀਪੀ ਨੇ ਦੱਸਿਆ ਕਿ ਜਾਂਚ ਦੌਰਾਨ, ਪੁਲਿਸ ਟੀਮਾਂ ਨੇ ਦੋ ਹੋਰ ਮੁਲਜ਼ਮਾਂ, ਹਰਵਿੰਦਰ ਸਿੰਘ ਉਰਫ਼ ਚਮਕੌਰ ਅਤੇ ਵੰਸ਼ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਆਧੁਨਿਕ ਪਿਸਤੌਲ ਬਰਾਮਦ ਕੀਤੇ।

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਹਰਵਿੰਦਰ ਉਰਫ਼ ਚਮਕੌਰ ਥਾਣਾ ਛੇਹਰਟਾ ਵਿਖੇ ਦਰਜ ਵਪਾਰਕ ਮਾਤਰਾ ਵਿੱਚ ਹੈਰੋਇਨ ਦੀ ਬਰਾਮਦਗੀ ਸਬੰਧੀ ਇੱਕ ਕੇਸ ਵਿੱਚ ਵੀ ਲੋੜੀਂਦਾ ਸੀ। ਜਾਂਚ ਦੌਰਾਨ ਪਤਾ ਲੱਗਾ ਕਿ ਗ੍ਰਿਫ਼ਤਾਰ ਮੁਲਜ਼ਮ ਹਰਵਿੰਦਰ ਉਰਫ਼ ਚਮਕੌਰ ਅਤੇ ਵੰਸ਼ ਸਿੰਘ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਸਥਿਤ ਇੱਕੋ ਪਿੰਡ ਦੇ ਵਸਨੀਕ ਹਨ ਜੋ ਸਰਹੱਦ ਪਾਰੋਂ ਨਾਰਕੋ ਅਤੇ ਹਥਿਆਰ ਤਸਕਰੀ ਸਬੰਧੀ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਵਿੱਚ ਉਨ੍ਹਾਂ ਦੀ ਰਣਨੀਤਕ ਭੂਮਿਕਾ ਨੂੰ ਦਰਸਾਉਂਦਾ ਹੈ।

ਇਸ ਸਬੰਧੀ, ਦੋ ਵੱਖ-ਵੱਖ ਕੇਸ ਦਰਜ ਕੀਤੇ ਗਏ ਹਨ ਜਿਹਨਾਂ ਵਿੱਚੋਂ ਪਹਿਲਾ ਕੇਸ ਐਫਆਈਆਰ ਨੰਬਰ 200 ਮਿਤੀ 04.07.2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21-ਬੀ, 21-ਸੀ ਅਤੇ 29 ਅਧੀਨ ਥਾਣਾ ਇਸਲਾਮਾਬਾਦ ਵਿਖੇ ਅਤੇ ਦੂਜਾ ਕੇਸ ਐਫਆਈਆਰ ਨੰਬਰ 154 ਮਿਤੀ 08.07.2026 ਨੂੰ ਆਰਮਜ਼ ਐਕਟ ਦੀ ਧਾਰਾ 25(6,7,8) ਅਧੀਨ ਥਾਣਾ ਛੇਹਰਟਾ ਵਿਖੇ ਦਰਜ ਕੀਤਾ ਗਿਆ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...