ਹਰਬੰਸ ਸੋਢੀ ਦੀ ਵਾਰਤਕ ਪੁਸਤਕ “ ਉਫ਼ ਇਹ ਜ਼ਿੰਦਗੀ “ ਦਾ ਹੋਇਆ ਲੋਕ ਅਰਪਣ

by | Jul 20, 2026 | breaking news, daily, education | 0 comments

ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਕਰਵਾਏ ਗਏ ਇੱਕ ਭਰਵੇਂ ਸਮਾਗਮ ਦੌਰਾਨ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਉੱਘੇ ਲੇਖਕ ਅਤੇ ਪੱਤਰਕਾਰ ਹਰਬੰਸ ਸੋਢੀ ਦੀ ਵਾਰਤਕ ਪੁਸਤਕ “ ਉਫ਼ ਇਹ ਜ਼ਿੰਦਗੀ “ ( ਪੰਜਾਬੀ ਅਤੇ ਹਿੰਦੀ ) ਦਾ ਲੋਕ ਅਰਪਣ ਸਮਾਗਮ ਕੀਤਾ ਗਿਆ । ਅੱਜ ਦੇ ਇਸ ਸਮਾਰੋਹ ਦੀ ਪ੍ਰਧਾਨਗੀ ਸ਼੍ਰੋਮਣੀ ਸਾਹਿਤਕਾਰ ਮਨਮੋਹਨ ਸਿੰਘ ਦਾਊਂ ਨੇ ਕੀਤੀ ਅਤੇ ਸੁਭਾਸ਼ ਭਾਸਕਰ ( ਜਨਰਲ ਸਕੱਤਰ ਸਾਹਿਤ ਅਕਾਦਮੀ ਚੰਡੀਗੜ੍ਹ ) ਇਸ ਮੌਕੇ ਮੁੱਖ ਮਹਿਮਾਨ ਸਨ । ਸਭਾ ਦੇ ਪ੍ਰਧਾਨ ਦੀਪਕ ਸ਼ਰਮਾਂ ਚਨਾਰਥਲ ਨੇ ਸਵਾਗਤੀ ਸ਼ਬਦ ਬੋਲਦਿਆਂ ਕਿਹਾ ਕਿ ਹਰਬੰਸ ਸੋਢੀ ਕਮਾਲ ਦਾ ਲੇਖਕ ਹੈ ਜੋ ਵੱਡੇ ਤੋਂ ਵੱਡਾ ਵਿਅੰਗ ਵੀ ਸਹਿਜ ਰੂਪ ਵਿੱਚ ਕਰ ਜਾਂਦਾ ਹੈ। ਸਭਾ ਦੇ ਸਕੱਤਰ ਸੁਖਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਇਹ ਪੁਸਤਕ ਪਾਠਕਾਂ ਨੂੰ ਜ਼ਿੰਦਗੀ ਦੀਆਂ ਉਨ੍ਹਾਂ ਤਲਖ਼ ਹਕੀਕਤਾਂ ਤੋਂ ਜਾਣੂੰ ਕਰਵਾਉਂਦੀ ਹੈ ਜੋ ਅਕਸਰ ਸਾਡੀ ਨਜ਼ਰ ਤੋਂ ਓਹਲੇ ਰਹਿ ਜਾਂਦੀਆਂ ਹਨ । ਡਾ. ਅਵਤਾਰ ਸਿੰਘ ਪਤੰਗ ਨੇ ਪਰਚਾ ਪੜ੍ਹਦਿਆਂ ਕਿਹਾ ਕਿ ਕਿਤਾਬ ਦਾ ਵਿਸ਼ਾ ਵਸਤੂ ਬਾ ਕਮਾਲ ਹੈ ਤੇ ਇਸ ਦੀ ਤਰਤੀਬ ਵਾਰ ਸਿਰਜਣਾ ਲਈ ਲੇਖਕ ਵਧਾਈ ਦਾ ਪਾਤਰ ਹੈ। ਹਿੰਦੀ ਵਾਲੀ ਪੁਸਤਕ ਦਾ ਪਰਚਾ ਪੜ੍ਹਦਿਆਂ ਡਾ. ਸੱਤਿਆਪਾਲ ਸਹਿਗਲ ਨੇ ਕਿਹਾ ਕਿ ਇਹ ਕਿਤਾਬ ਸਮਾਜਿਕ ਜੀਵਨ ਦੀਆਂ ਵੱਖ-ਵੱਖ ਪਰਤਾਂ ਨੂੰ ਫਰੋਲਦੀ ਹੋਈ ਸੱਚ ਨੂੰ ਪਾਠਕਾਂ ਦੇ ਸਨਮੁੱਖ ਰੱਖਦੀ ਹੈ । ਮੁੱਖ ਮਹਿਮਾਨ ਵੱਜੋਂ ਬੋਲਿਦਆਂ ਸੁਭਾਸ਼ ਭਾਸਕਰ ਨੇ ਕਿਹਾ ਕਿ ਇਹ ਕਿਤਾਬ ਜ਼ਿੰਦਗੀ ਦੇ ਯਥਾਰਥ ਨੂੰ ਪੇਸ਼ ਕਰਦੀ ਹੈ ਅਤੇ ਇਸ ਦੀ ਵਿਸ਼ੇਸ਼ਤਾ ਇਹ ਹੈ ਕਿ ਤੁਸੀਂ ਇਸ ਨੂੰ ਕਿਤੋਂ ਵੀ ਖੋਲ੍ਹ ਕੇ ਪੜ੍ਹ ਸਕਦੇ ਹੋ ਇਸਦੀ ਰੌਚਿਕਤਾ ਪਾਠਕ ਨੂੰ ਆਪਣੇ ਨਾਲ ਜੋੜੀ ਰੱਖਦੀ ਹੈ । ਪ੍ਰਧਾਨਗੀ ਭਾਸ਼ਨ ਪੇਸ਼ ਕਰਦਿਆਂ ਮਨਮੋਹਨ ਸਿੰਘ ਦਾਊਂ ਨੇ ਕਿਹਾ ਕਿ ਕਿਸੇ ਵੀ ਲਿਖਤ ਵਿੱਚ ਲੇਖਕ ਦੀ ਵੇਦਨਾ ਅਤੇ ਸੰਵੇਦਨਾ ਦਾ ਹੋਣਾ ਜ਼ਰੂਰੀ ਹੈ । ਉਨਾਂ ਕਿਹਾ ਕਿ ਇਹ ਪੁਸਤਕ ਅਜੋਕੇ ਸਮੇਂ ਤੇ ਤਬਸਰਾ ਕਰਦੀ ਹੋਈ ਪਾਠਕ ਨੂੰ ਬੀਤੇ ਸਮੇਂ ਨਾਲ ਜੋੜਦੀ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚੋਂ ਦਾਰਸ਼ਨਿਕਤਾ ਦੇ ਦਰਸ਼ਨ ਹੁੰਦੇ ਹਨ । ਅਜਿਹਿਆਂ ਪੁਸਤਕਾਂ ਬਾਰੇ ਸਾਹਿਤ ਵਿੱਚ ਚਰਚਾ ਲਗਾਤਾਰ ਹੋਣੀ ਚਾਹੀਦੀ ਹੈ । ਸਭਾ ਦੇ ਸਾਬਕਾ ਪ੍ਰਧਾਨ ਬਲਕਾਰ ਸਿੱਧੂ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ।
ਅੱਜ ਦੇ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਲੇਖਕਾਂ ਨੇ ਸ਼ਿਰਕਤ ਕੀਤੀ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...