ਸਾਡੇ ਬਜ਼ੁਰਗ, ਸਾਡਾ ਮਾਣ: ਮਾਨ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਲਈ 1,423.33 ਕਰੋੜ ਰੁਪਏ ਜਾਰੀ — ਡਾ. ਬਲਜੀਤ ਕੌਰ

by | Jul 20, 2026 | breaking news, daily, politics | 0 comments

ਪੰਜਾਬ ਭਰ ਦੇ ਲਗਭਗ 23.77 ਲੱਖ ਸੀਨੀਅਰ ਨਾਗਰਿਕਾਂ ਨੂੰ ਮਿਲ ਰਹੀ ਹੈ ਸਮੇਂ ਸਿਰ ਮਾਲੀ ਸਹਾਇਤਾ

ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼; ਕੋਈ ਵੀ ਯੋਗ ਬਜ਼ੁਰਗ ਬੁਢਾਪਾ ਪੈਨਸ਼ਨ ਦੇ ਲਾਭ ਤੋਂ ਨਾ ਰਹੇ ਵਾਂਝਾ

ਹਰ ਬਜ਼ੁਰਗ ਦੀ ਮਾਣ-ਮਰਿਆਦਾ, ਸੁਰੱਖਿਆ ਅਤੇ ਦੇਖਭਾਲ ਯਕੀਨੀ ਬਣਾਉਣ ਲਈ 4,000 ਕਰੋੜ ਰੁਪਏ ਰਾਖਵੇਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਰ ਬਜ਼ੁਰਗ ਨੂੰ ਇੱਜ਼ਤਮਾਣ ਵਾਲੀ ਜ਼ਿੰਦਗੀ ਦੇ ਕੇ ‘ਰੰਗਲਾ ਪੰਜਾਬ’ ਸਿਰਜਣ ਦੀ ਵਚਨਬੱਧਤਾ ਦੁਹਰਾਈ

ਸੀਨੀਅਰ ਨਾਗਰਿਕਾਂ ਦੀ ਮਾਣ-ਮਰਿਆਦਾ, ਵਿੱਤੀ ਸੁਰੱਖਿਆ ਅਤੇ ਸਤਿਕਾਰਯੋਗ ਜੀਵਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ 2026-27 ਦੌਰਾਨ ਬੁਢਾਪਾ ਪੈਨਸ਼ਨ ਸਕੀਮ ਤਹਿਤ 1,423.33 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਪੱਕਾ ਵਿਸ਼ਵਾਸ ਹੈ ਕਿ ਸਾਡੇ ਬਜ਼ੁਰਗ ਸਾਡੇ ਪਰਿਵਾਰਾਂ ਦਾ ਸਰਮਾਇਆ ਅਤੇ ਸਮਾਜ ਦੀ ਮਜ਼ਬੂਤ ਨੀਂਹ ਹਨ, ਅਤੇ ਉਨ੍ਹਾਂ ਦੀ ਸੁਰੱਖਿਅਤ ਤੇ ਸਨਮਾਨਜਨਕ ਜ਼ਿੰਦਗੀ ਯਕੀਨੀ ਬਣਾਉਣਾ ਸਰਕਾਰ ਦਾ ਮੁਢਲਾ ਫ਼ਰਜ਼ ਹੈ। ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ ਲਗਭਗ 23.77 ਲੱਖ ਸੀਨੀਅਰ ਨਾਗਰਿਕ ਬੁਢਾਪਾ ਪੈਨਸ਼ਨ ਸਕੀਮ ਦਾ ਲਾਭ ਲੈ ਰਹੇ ਹਨ, ਜਿਸ ਸਦਕਾ ਇਹ ਪੰਜਾਬ ਦੀਆਂ ਸਭ ਤੋਂ ਵੱਡੀਆਂ ਅਤੇ ਸਭ ਤੋਂ ਪ੍ਰਭਾਵਸ਼ਾਲੀ ਸਮਾਜਿਕ ਭਲਾਈ ਯੋਜਨਾਵਾਂ ਵਿੱਚੋਂ ਇੱਕ ਬਣ ਗਈ ਹੈ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੌਜੂਦਾ ਵਿੱਤੀ ਸਾਲ ਦੌਰਾਨ ਬੁਢਾਪਾ ਪੈਨਸ਼ਨ ਸਕੀਮ ਲਈ 4,000 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ, ਤਾਂ ਜੋ ਸਾਰੇ ਯੋਗ ਲਾਭਪਾਤਰੀਆਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਸਮੇਂ ਸਿਰ ਵਿੱਤੀ ਸਹਾਇਤਾ ਮਿਲਣੀ ਯਕੀਨੀ ਬਣਾਈ ਜਾ ਸਕੇ।

ਮੰਤਰੀ ਨੇ ਸਮੂਹ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰਾਂ ਅਤੇ ਹੋਰ ਵਿਭਾਗੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਾਰੇ ਯੋਗ ਬਜ਼ੁਰਗਾਂ ਤੱਕ ਪੈਨਸ਼ਨ ਦੀ ਰਾਸ਼ੀ ਸਮੇਂ ਸਿਰ ਪਹੁੰਚਾਉਣ ਨੂੰ ਯਕੀਨੀ ਬਣਾਉਣ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਵੀਆਂ ਅਰਜ਼ੀਆਂ ਦੇ ਨਿਪਟਾਰੇ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇ, ਸ਼ਿਕਾਇਤਾਂ ਦਾ ਤੁਰੰਤ ਹੱਲ ਕੀਤਾ ਜਾਵੇ ਅਤੇ ਇਹ ਪੱਕੇ ਯਤਨ ਕੀਤੇ ਜਾਣ ਕਿ ਕੋਈ ਵੀ ਯੋਗ ਬਜ਼ੁਰਗ ਜਾਗਰੂਕਤਾ ਦੀ ਘਾਟ ਜਾਂ ਦਫ਼ਤਰੀ ਦੇਰੀ ਕਾਰਨ ਇਸ ਸਕੀਮ ਦੇ ਲਾਭ ਤੋਂ ਵਾਂਝਾ ਨਾ ਰਹੇ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਸੁਪਨੇ ਬਾਰੇ ਚਾਨਣਾ ਪਾਉਂਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਇੱਕ ਅਜਿਹਾ ‘ਰੰਗਲਾ ਪੰਜਾਬ’ ਸਿਰਜਣ ਲਈ ਨਿਰੰਤਰ ਕਾਰਜਸ਼ੀਲ ਹੈ, ਜਿੱਥੇ ਹਰ ਬਜ਼ੁਰਗ ਆਪਣੇ ਆਪ ਨੂੰ ਸੁਰੱਖਿਅਤ, ਸਤਿਕਾਰਤ ਅਤੇ ਸਰਕਾਰ ਦੀ ਸਰਪ੍ਰਸਤੀ ਹੇਠ ਮਹਿਸੂਸ ਕਰੇ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦੀ ਭਲਾਈ ਮਾਨ ਸਰਕਾਰ ਦੀਆਂ ਸਭ ਤੋਂ ਪ੍ਰਮੁੱਖ ਤਰਜੀਹਾਂ ਵਿੱਚੋਂ ਇੱਕ ਹੈ ਅਤੇ ਸੂਬੇ ਵਿੱਚ ਸਮਾਜਿਕ ਸੁਰੱਖਿਆ ਦੇ ਘੇਰੇ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਕੈਬਨਿਟ ਮੰਤਰੀ ਨੇ ਸਪੱਸ਼ਟ ਕੀਤਾ ਕਿ ਬੁਢਾਪਾ ਪੈਨਸ਼ਨ ਸਕੀਮ ਤਹਿਤ ਪੰਜਾਬ ਦੇ ਪੱਕੇ ਨਿਵਾਸੀ ਨਿਰਧਾਰਿਤ ਸ਼ਰਤਾਂ ਅਨੁਸਾਰ ਵਿੱਤੀ ਸਹਾਇਤਾ ਲੈਣ ਦੇ ਯੋਗ ਹਨ। ਇਸ ਸਕੀਮ ਅਧੀਨ 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਮਰਦ ਅਤੇ 58 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਸ਼ਾਮਲ ਹਨ, ਬਸ਼ਰਤੇ ਕਿ ਉਨ੍ਹਾਂ ਦੀ ਸਾਰੇ ਸਰੋਤਾਂ ਤੋਂ ਸਾਲਾਨਾ ਆਮਦਨ 60,000 ਰੁਪਏ ਤੋਂ ਵੱਧ ਨਾ ਹੋਵੇ। ਉਨ੍ਹਾਂ ਸਾਰੇ ਯੋਗ ਸੀਨੀਅਰ ਨਾਗਰਿਕਾਂ ਨੂੰ, ਜਿਨ੍ਹਾਂ ਨੇ ਅਜੇ ਤੱਕ ਇਸ ਸਕੀਮ ਤਹਿਤ ਆਪਣਾ ਨਾਮ ਦਰਜ ਨਹੀਂ ਕਰਵਾਇਆ, ਅਪੀਲ ਕੀਤੀ ਕਿ ਉਹ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕਰਨ ਅਤੇ ਇਸ ਅਹਿਮ ਸਮਾਜਿਕ ਸੁਰੱਖਿਆ ਸਕੀਮ ਦੇ ਲਾਭ ਦਾ ਫਾਇਦਾ ਉਠਾਉਣ।

ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਮਾਨ ਸਰਕਾਰ ਲੋਕ-ਪੱਖੀ ਭਲਾਈ ਸਕੀਮਾਂ ਨੂੰ ਇਸੇ ਤਰ੍ਹਾਂ ਜ਼ਮੀਨੀ ਪੱਧਰ ‘ਤੇ ਲਾਗੂ ਰੱਖੇਗੀ ਤਾਂ ਜੋ ਸਾਡੇ ਬਜ਼ੁਰਗ ਆਪਣੀ ਜ਼ਿੰਦਗੀ ਦੇ ਸੁਨਹਿਰੀ ਦਿਨ ਪੂਰੀ ਅਣਖ, ਆਤਮ-ਨਿਰਭਰਤਾ ਅਤੇ ਮਾਨਸਿਕ ਸ਼ਾਂਤੀ ਨਾਲ ਬਤੀਤ ਕਰ ਸਕਣ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...