ਯੂਕੇ ’ਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੱਦਾ: ਸਿੱਖ ਪਛਾਣ, ਗੁਰਮਤਿ ਕਦਰਾਂ-ਕੀਮਤਾਂ ਅਤੇ ਏਕਤਾ ਨੂੰ ਮਜ਼ਬੂਤ ਬਣਾਈਏ ਲੰਡਨ,

by | Jul 21, 2026 | breaking news, daily, politics, religion | 0 comments

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਐਤਵਾਰ ਨੂੰ ਗੁਰਦੁਆਰਾ ਗੁਰੂ ਨਾਨਕ ਗ਼ਰੀਬ ਨਿਵਾਜ ਹਯੇਜ਼ ਲੰਡਨ ਵਿਖੇ ਅਫ਼ਗਾਨਿਸਤਾਨ ਦੀ ਸਿੱਖ ਸੰਗਤ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ 27ਵੇਂ ਬਾਲਾ ਪ੍ਰੀਤਮ ਗੁਰਮਤਿ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਹ ਸਮਾਗਮ ਅਫ਼ਗਾਨੀ ਅਤੇ ਯੂਕੇ ਦੀ ਸਿੱਖ ਸੰਗਤ – ਨਿਹਕਾਮੀ ਸੇਵਾ ਟ੍ਰਸਟ ਯੂਕੇ, ਗੁਰੂ ਹਰਿਗੋਬਿੰਦ ਸਾਹਿਬ ਟ੍ਰਸਟ ਯੂਕੇ, ਗੁਰਦੁਆਰਾ ਗੁਰੂ ਨਾਨਕ ਗ਼ਰੀਬ ਨਿਵਾਜ ਵੱਲੋਂ ਸਾਂਝੇ ਤੌਰ ਉੱਤੇ ਕਰਵਾਏ ਗਏ।
ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤ ਨੇ ਸਮਾਗਮ ਵਿੱਚ ਸ਼ਮੂਲੀਅਤ ਕੀਤੀ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਜਿੱਥੇ ਵੀ ਗਏ, ਉੱਥੇ ਸੰਗਤ ਕਾਇਮ ਹੋਈ। ਗੁਰੂ ਸਾਹਿਬ ਸਰੀਰ ਕਰਕੇ ਭਾਵੇਂ ਅੱਗੇ ਚਲੇ ਗਏ ਪਰ ਸਿੱਖਾਂ ਨੂੰ ਗੁਰਬਾਣੀ ਨਾਲ ਜੋੜ ਕਿ ਗਏ। ਅੱਜ ਵੀ ਸਿੱਖ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਗੁਰਦੁਆਰਾ ਸਾਹਿਬਾਨ ਰਾਹੀਂ ਗੁਰਬਾਣੀ ਨਾਲ ਜੁੜੇ ਹਨ। ਉਨ੍ਹਾਂ ਕਿਹਾ ਕਿ ਜਿਵੇਂ ਵਿਦੇਸ਼ਾਂ ਦੀ ਧਰਤੀ ਉੱਤੇ ਸਿੱਖ ਗੁਰੂ ਘਰਾਂ ਅੰਦਰ ਹਫ਼ਤਾਵਾਰੀ ਸਮਾਗਮ, ਇਕੱਤਰਤਾ ਕਰਕੇ ਸੰਗਤ ਕਰਦੇ ਹਨ ਇਹ ਹਮੇਸ਼ਾ ਕਾਇਮ ਰਹਿਣਾ ਚਾਹੀਦਾ ਹੈ ਤਾਂ ਜੋ ਸਾਡੀ ਨਵੀਂ ਪੀੜ੍ਹੀ ਸਿੱਖੀ ਨਾਲ ਜੁੜੀ ਰਹੀ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਗੁਰਮਤਿ ਦੇ ਨਾਲ ਜੋੜ ਕੇ ਰੱਖਣਾ ਬਹੁਤ ਜ਼ਰੂਰੀ ਹੈ।

ਜਥੇਦਾਰ ਗੜਗੱਜ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸਿੱਖੀ ਬਹੁਤ ਸਿੱਧੀ, ਖੁੱਲ੍ਹੀ ਅਤੇ ਸੌਖੀ ਹੈ, ਜਿਸ ਵਿੱਚ ਕੱਟੜਤਾ, ਛੂਤ ਛਾਤ ਨਹੀਂ ਹੈ, ਇਹ ਸਮੁੱਚੀ ਮਨੁੱਖਤਾ ਨੂੰ ਕਲਾਵੇ ਵਿੱਚ ਲੈਂਦੀ ਹੈ।

ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਇੱਛਾ ਹੈ ਕਿ ਜੋ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਿੱਖ ਬੱਚੇ ਬੱਚੀਆਂ ਦੇ ਜਥੇ ਗੁਰਬਾਣੀ ਕੀਰਤਨ ਕਰਦੇ ਹਨ, ਲਹਿੰਦੇ ਪੰਜਾਬ ਤੋਂ ਅਜਿਹੇ ਸਮਾਗਮਾਂ ਵਿੱਚ ਵਿਦੇਸ਼ਾਂ ਅੰਦਰ ਉਨ੍ਹਾਂ ਬੱਚਿਆਂ ਦੇ ਜਥਿਆਂ ਨੂੰ ਵਿਸ਼ੇਸ਼ ਰੂਪ ਵਿੱਚ ਸੱਦਿਆ ਜਾਵੇ। ਉਨ੍ਹਾਂ ਕਿਹਾ ਕਿ ਗੁਰਬਾਣੀ ਕੀਰਤਨ ਰਾਗ ਅਧਾਰਤ ਸਹਿਜ ਵਿੱਚ ਹੋਣਾ ਚਾਹੀਦਾ ਹੈ, ਕੰਨ ਰਸ ਨਹੀਂ ਬਣਨਾ ਚਾਹੀਦਾ। ਉਨ੍ਹਾਂ ਕਿਹਾ ਕਿ ਕੀਰਤਨੀ ਜਥਿਆਂ ਨੂੰ ਗੁਰਮਤਿ ਸੰਗੀਤ ਪ੍ਰਣਾਲੀ ਤੋਂ ਬਾਹਰ ਨਹੀਂ ਜਾਣਾ ਚਾਹੀਦਾ।

ਜਥੇਦਾਰ ਗੜਗੱਜ ਨੇ ਨਿਹਕਾਮੀ ਸੇਵਾ ਟ੍ਰਸਟ ਯੂਕੇ ਦੇ ਆਗੂ ਭਾਈ ਗਜਿੰਦਰ ਸਿੰਘ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਸੰਗਤ ਨੂੰ ਇਨ੍ਹਾਂ ਦਾ ਸਹਿਯੋਗ ਕਰਨ ਲਈ ਆਖਿਆ।

ਬੀਤੇ ਸਮੇਂ ਯੂਕੇ ਅੰਦਰ ਵਾਪਰੀ ਇੱਕ ਘਟਨਾ ਦੇ ਸੰਦਰਭ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖ ਨੂੰ ਗੁਰੂ ਨੇ ਸ਼ਸਤਰ ਦਿੱਤੇ ਹਨ, ਇਹ ਸਾਡੇ ਉੱਤੇ ਗੁਰੂ ਦੀ ਬਖਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਸਿੱਖ ਸ਼ਸਤਰ ਦੀ ਗਲਤ ਵਰਤੋਂ ਨਹੀਂ ਕਰਦੇ ਅਤੇ ਗੁਰੂ ਦੇ ਜ਼ਾਬਤੇ ਤੇ ਅਨੁਸ਼ਾਸਨ ਵਿੱਚ ਰਹਿੰਦੇ ਹਨ। ਸਿੱਖ ਦਾ ਸ਼ਸਤਰ ਮਜ਼ਲੂਮ ਦੀ ਰਾਖੀ ਤੇ ਆਤਮ ਰੱਖਿਆ ਲਈ ਹੈ, ਇਹ ਕਿਸੇ ਉੱਤੇ ਜ਼ੁਲਮ ਨਹੀਂ ਕਰਦਾ। ਉਨ੍ਹਾਂ ਕਿਹਾ ਕਿ ਸਿੱਖਾਂ ਦਾ ਇਹ ਫਰਜ਼ ਹੈ ਕਿ ਉਹ ਜਿਸ ਮੁਲਕ ਵਿੱਚ ਰਹਿ ਰਹੇ ਹਨ ਉਸ ਦੇ ਵਫ਼ਾਦਾਰ ਰਹਿਣ ਅਤੇ ਉੱਥੋਂ ਦੀ ਤਰੱਕੀ ਲਈ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਸਿੱਖ ਜਿਸ ਮੁਲਕ ਵਿੱਚ ਵੀ ਹਨ ਉੱਥੋਂ ਦੇ ਕਾਨੂੰਨ ਦੇ ਜ਼ਾਬਤੇ ਵਿੱਚ ਰਹਿ ਕੇ ਕਾਰਜ ਕਰਨ। ਸਿੱਖ ਜਬਰ ਅਤੇ ਜ਼ੁਲਮ ਖਿਲਾਫ਼ ਹਮੇਸ਼ਾ ਲੜਦਾ ਹੈ ਲੇਕਿਨ ਕਿਸੇ ਨਾਲ ਧੱਕਾ ਨਹੀਂ ਕਰਦਾ।ਉਨ੍ਹਾਂ ਸੰਗਤ ਨੂੰ ਸਮਾਜ ਸੇਵਾ ਤੇ ਮਨੁੱਖਤਾ ਦੀ ਭਲਾਈ ਦੇ ਕਾਰਜ ਕਰਨ ਲਈ ਆਖਿਆ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਹਰ ਸਿੱਖ ਪਰਿਵਾਰ ਨੇ ਆਪਣੇ ਬੱਚਿਆਂ ਦੇ ਨਾਵਾਂ ਦੇ ਨਾਲ ਸਿੰਘ ਅਤੇ ਕੌਰ ਜ਼ਰੂਰ ਲਗਾਉਣਾ ਹੈ, ਇਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖਸ਼ਿਸ਼ ਕੀਤੀ ਸਾਡੇ ਇੱਕ ਪਰਿਵਾਰ ਅਤੇ ਵਿਲੱਖਣ ਪਛਾਣ ਦੀ ਨਿਸ਼ਾਨੀ ਹੈ। ਅਸੀਂ ਇੱਕ ਸਾਂਝਾ ਪਰਿਵਾਰ ਹਾਂ, ਦੁੱਖ ਸੁੱਖ ਦੇ ਭਾਈਵਾਲ਼ ਹਾਂ ਇਸ ਲਈ ਇੱਕ ਦੂਜੇ ਦੀ ਮਦਦ ਕਰਨੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਬੱਚਿਆਂ ਦੇ ਨਾਮ ਚੜ੍ਹਦੀ ਕਲਾ ਵਾਲੇ ਰੱਖਣੇ ਹਨ, ਅੱਜ ਕੱਲ੍ਹ ਨਾਵਾਂ ਪਿੱਛੇ ਗੋਤ ਲਗਾਉਣ ਦਾ ਰੁਝਾਨ ਹੈ, ਨਾਵਾਂ ਵਿੱਚੋਂ ਸਿੰਘ ਤੇ ਕੌਰ ਮਨਫੀ ਹੋ ਰਹੇ ਹਨ, ਇਹ ਠੀਕ ਗੱਲ ਨਹੀਂ ਹੈ।

ਉਨ੍ਹਾਂ ਕਿਹਾ ਕਿ ਸਿੱਖਾਂ ਜੋੜਿਆਂ ਨੇ ਤਿੰਨ ਤੋਂ ਚਾਰ ਬੱਚੇ ਵੀ ਕਰਨੇ ਹਨ, ਇਹ ਸਾਡੇ ਲਈ ਸਮਾਜਿਕ ਤੇ ਕੌਮੀ ਤੌਰ ਉੱਤੇ ਬਹੁਤ ਜ਼ਰੂਰੀ ਹੈ। ਗੁਰੂ ਨੇ ਸਾਨੂੰ ਕਿਰਤੀ ਬਣਾਇਆ ਹੈ ਇਸ ਲਈ ਇਹ ਚਿੰਤਾ ਨਾ ਕਰੀਏ ਕਿ ਜੇਕਰ ਵੱਧ ਬੱਚੇ ਹੋਣਗੇ ਤਾਂ ਉਨ੍ਹਾਂ ਪਾਲਣ ਪੋਸ਼ਣ, ਪੜ੍ਹਾਈ ਕਿਵੇਂ ਹੋਵੇਗੀ, ਗੁਰੂ ਉੱਤੇ ਭਰੋਸਾ ਰੱਖੀਏ।

ਜਥੇਦਾਰ ਗੜਗੱਜ ਨੇ ਕਿਹਾ ਕਿ ਯੂਕੇ ਵਿੱਚ ਸਿੱਖ ਬੱਚੀਆਂ ਨੂੰ ਵਰਗਲਾਉਣ ਦੇ ਮਾਮਲੇ ਵੀ ਸਾਹਮਣੇ ਆ ਰਹੇ ਹਨ, ਜਿਸ ਤੋਂ ਪੂਰੀ ਤਰ੍ਹਾਂ ਸੁਚੇਤ ਰਹਿਣਾ ਹੈ ਅਤੇ ਆਪਣੇ ਬੱਚਿਆਂ ਨੂੰ ਸਿੱਖੀ ਤੇ ਗੁਰੂ ਘਰ ਨਾਲ ਜੋੜ ਕੇ ਰੱਖਣਾ ਹੈ। ਸਿੱਖ ਰਹਿਤ ਮਰਯਾਦਾ ਵਿੱਚ ਇਹ ਦਰਜ ਹੈ ਕਿ ਸਿੱਖ ਬੱਚੀ ਦਾ ਵਿਆਹ ਸਿੱਖ ਬੱਚੇ ਨਾਲ ਹੀ ਹੋ ਸਕਦਾ ਹੈ, ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਤੀਤ ਕਰੀਏ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਬਾਰੇ ਜਾਣੀਏ ਤੇ ਉਨ੍ਹਾਂ ਨਾਲ ਲਗਾਤਾਰ ਗੱਲਬਾਤ ਕਰੀਏ। ਉਨ੍ਹਾਂ ਕਿਹਾ ਕਿ ਇਹ ਸਿੱਖ ਮਾਪਿਆਂ ਦੀ ਜ਼ਿੰਮੇਵਾਰੀ ਹੈ ਕਿ ਬੱਚਿਆਂ ਨੂੰ ਘਰਾਂ ਵਿੱਚ ਸਿੱਖੀ ਵਾਲਾ ਮਾਹੌਲ ਦੇਣ ਤਾਂ ਜੋ ਇਹ ਵਾੜ ਬੱਚਿਆਂ ਨੂੰ ਬਚਾ ਕੇ ਰੱਖੇ।

ਉਨ੍ਹਾਂ ਸੰਗਤ ਨੂੰ ਸਮੂਹ ਭਾਈਚਾਰਿਆਂ ਤੇ ਕੌਮਾਂ ਨੂੰ ਗਲਵੱਕੜੀ ਵਿੱਚ ਲੈਣ, ਕਿਸੇ ਨਾਲ ਨਫ਼ਰਤ ਜਾਂ ਇਰਖਾ ਨਾ ਕਰਨਾ ਦਾ ਸੰਦੇਸ਼ ਵੀ ਦਿੱਤਾ। ਉਨ੍ਹਾਂ ਵਿਦੇਸ਼ਾਂ ਵਿੱਚ ਵੱਸਦੀ ਸੰਗਤ ਨੂੰ ਸੱਦਾ ਦਿੱਤਾ ਕਿ ਉਹ ਸ੍ਰੀ ਨਨਕਾਣਾ ਸਾਹਿਬ, ਸ੍ਰੀ ਦਰਬਾਰ ਸਾਹਿਬ, ਪੰਜੇ ਤਖ਼ਤ ਸਾਹਿਬਾਨ ਅਤੇ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਦਰਸ਼ਨਾਂ ਲਈ ਜ਼ਰੂਰ ਆਉਣ।

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦਾ ਸਰਵਉੱਚ ਤਖ਼ਤ ਹੈ, ਜਿਸ ਅੱਗੇ ਕੋਈ ਵੀ ਹਾਕਮ ਨਹੀਂ ਅੜ ਸਕਦਾ। ਉਨ੍ਹਾਂ ਸੰਗਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਜੁੜੇ ਰਹਿਣ ਦਾ ਵੀ ਸੰਦੇਸ਼ ਦਿੱਤਾ।

ਇਸ ਮੌਕੇ ਭਾਈ ਗਜਿੰਦਰ ਸਿੰਘ ਖ਼ਾਲਸਾ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਐਡੀਸ਼ਨਲ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸਿੱਖ ਵਿਦਵਾਨ ਭਾਈ ਗੁਰਬਖਸ਼ ਸਿੰਘ ਗੁਲਸ਼ਨ, ਨਾਨਕਸਰ ਬੜੂੰਦੀ ਤੋਂ ਬਾਬਾ ਅਮਰ ਸਿੰਘ ਜੀ, ਸ. ਵਰਿੰਦਰ ਸਿੰਘ, ਸ. ਹਰਪ੍ਰੀਤ ਸਿੰਘ, ਸ. ਅਸ਼ਪਾਲ ਸਿੰਘ, ਸ. ਹਰਿੰਦਰ ਸਿੰਘ, ਸ. ਗੁਰਿੰਦਰ ਸਿੰਘ, ਸ. ਮਨਜੀਤ ਸਿੰਘ, ਸ. ਲੋਚ ਸਿੰਘ, ਸ. ਅਮਰਜੀਤ ਸਿੰਘ, ਸ. ਚਰਨ ਸਿੰਘ, ਸ. ਸੁਖਦੀਪ ਸਿੰਘ ਰੰਧਾਵਾ, ਸ. ਅਜੀਤ ਸਿੰਘ, ਨਿੱਜੀ ਸਹਾਇਕ ਸ. ਬਲਦੇਵ ਸਿੰਘ, ਮੀਡੀਆ ਸਲਾਹਕਾਰ ਸ. ਜਸਕਰਨ ਸਿੰਘ ਆਦਿ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...