ਜ਼ੋਰ ਦੇ ਕੇ ਕਿਹਾ ਕਿ ਉਹਨਾਂ ਨੇ ਦੋ ਘੰਟਿਆਂ ਤੱਕ ਹੋਈ ਪੁੱਛ-ਗਿੱਛ ਦੌਰਾਨ ਐਸ ਆਈ ਟੀ ਵੱਲੋਂ ਪੁੱਛੇ ਸਾਰੇ ਸਵਾਲਾਂ ਦੇ ਜਵਾਬ ਦਿੱਤੇ, ਕਿਹਾ ਕਿ ਐਸ ਆਈ ਟੀ ਦਾ ਗਠਨ ਦੋਸ਼ੀਆਂ ਨੂੰ ਸਜ਼ਾ ਦੁਆਉਣ ਲਈ ਨਹੀਂ ਬਲਕਿ ਮੁੱਦੇ ਦਾ ਸਿਆਸੀਕਰਨ ਕਰਨ ਵਾਸਤੇ ਕੀਤਾ
ਹਜ਼ਾਰਾਂ ਲੋਕਾਂ ਨੇ ਭਾਰੀ ਮੀਂਹ ਦੀ ਪਰਵਾਹ ਨਾ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨਾਲ ਇਕਜੁੱਟਤਾ ਪ੍ਰਗਟਾਈ ਤੇ ਐਲਾਨ ਕੀਤਾ ਕਿ ਉਹ ਬਦਲਾਖੋਰੀ ਦੀ ਇਸ ਕਾਰਵਾਈ ਨਾਲ ਸਿੱਧੇ ਹੋਰ ਕੇ ਨਜਿੱਠਣਗੇ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਉਹਨਾਂ ਵੱਲੋਂ ਗੁਰੂ ਸਾਹਿਬਾਨ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਖਿਲਾਫ ਕੀਤੀਆਂ ਬੇਅਦਬੀ ਵਾਲੀਆਂ ਕਾਰਵਾਈਆਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਵਾਸਤੇ 11 ਸਾਲ ਪੁਰਾਣੇ ਬਹਿਬਲ ਕਲਾਂ ਕੇਸ ਵਿਚ ਉਹਨਾਂ ਨੂੰ ਤਲਬ ਕਰ ਰਹੇ ਹਨ ਅਤੇ ਹੁਣ ਤੱਕ ਇਸਦੀ ਜਾਂਚ ਚਲ ਰਹੀ ਹੈ।
ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਦੋ ਘੰਟੇ ਦੀ ਪੁੱਛ ਗਿੱਛ ਦੌਰਾਨ ਐਸ ਆਈ ਟੀ ਦੇ ਸਾਰੇ ਸਵਾਲਾਂ ਦਾ ਜਵਾਬ ਦਿੱਤਾ, ਨੇ ਕਿਹਾ ਕਿ ਐਸ ਆਈ ਟੀ ਵਾਰ-ਵਾਰ ਉਹੋ ਹੀ ਸਵਾਲ ਕਰ ਰਹੀ ਹੈ। ਉਹਨਾਂ ਕਿਹਾ ਕਿ ਇਹ ਚੌਥੀ ਵਾਰ ਹੈ ਜਦੋਂ ਉਹਨਾਂ ਨੂੰ ਤਲਬ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਮੈਨੂੰ ਪੁੱਛੇ ਗਏ ਸਾਰੇ ਸਵਾਲ ਤੇ ਮੇਰੇ ਜਵਾਬ ਪਹਿਲਾਂ ਹੀ ਪਿਛਲੀਆਂ ਐਸ ਆਈ ਟੀ ਵੱਲੋਂ ਕੈਮਰੇ ਵਿਚ ਰਿਕਾਰਡ ਹਨ ਅਤੇ ਦਸਤਾਵੇਜ਼ੀ ਤੌਰ ’ਤੇ ਉਪਲਬਧ ਹਨ। ਉਹਨਾਂ ਕਿਹਾ ਕਿ ਅੱਜ ਜੋ ਸਵਾਲ ਪੁੱਛੇ ਗਏ, ਉਹ ਸਾਰੇ ਸਿਆਸਤ ਤੋਂ ਪ੍ਰੇਰਿਤ ਸਨ ਤੇ ਦਿੱਲੀ ਦੀ ਆਪ ਟੀਮ ਨੇ ਤਿਆਰ ਕੀਤੇ ਸਨ ਤਾਂ ਜੋ ਇਸ ਮੰਦਭਾਗੀ ਘਟਨਾ ਤੋਂ ਸਿਆਸੀ ਲਾਹਾ ਲਿਆ ਜਾ ਸਕੇ। ਉਹਨਾਂ ਕਿਹਾ ਕਿ ਜਦੋਂ ਵੀ ਮੈਨੂੰ ਤਲਬ ਕੀਤਾ ਗਿਆ, ਮੈਂ ਤੁਰੰਤ ਫੁਰਤੀ ਨਾਲ ਜਵਾਬ ਦਿੱਤਾ ਕਿਉਂਕਿ ਮੈਂ ਚਾਹੁੰਦਾ ਹਾਂ ਕਿ ਇਸ ਮਾਮਲੇ ਦੇ ਦੋਸ਼ੀਆਂ ਨੂੰ ਸਜ਼ਾ ਮਿਲੇ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨਹੀਂ ਚਾਹੁੰਦੀ ਕਿ ਦੋਸ਼ੀਆਂ ਨੂੰ ਸਜ਼ਾ ਮਿਲੇ ਤੇ ਇਸਨੇ ਐਸ ਆਈ ਟੀ ਦਾ ਗਠਨ ਦੋਸ਼ੀਆਂ ਨੂੰ ਸਜ਼ਾ ਦੁਆਉਣ ਵਾਸਤੇ ਨਹੀਂ ਬਲਕਿ ਮਾਮਲੇ ਦੇ ਸਿਆਸੀਕਰਨ ਵਾਸਤੇ ਕੀਤਾ ਹੈ।
ਅੱਜ ਹਜ਼ਾਰਾਂ ਅਕਾਲੀ ਸਮਰਥਕ ਪੰਜਾਬ ਪੁਲਿਸ ਅਫਸਰ ਇੰਸਟੀਚਿਊਟ (ਪੀ ਪੀ ਓ ਆਈ) ਦੇ ਬਾਹਰ ਇਕੱਤਰ ਹੋਏ ਜਿਹਨਾਂ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਇਕਜੁੱਟਤਾ ਪ੍ਰਗਟ ਕੀਤੀ। ਇਸ ਮੌਕੇ ਉਹਨਾਂ ’ਤਖ਼ਤ ਬਦਲ ਦੋ, ਤਾਜ ਬਦਲ ਦਿਓ, ਬੇਈਮਾਨਾਂ ਦਾ ਰਾਜ ਬਦਲ ਦੋ’ ਦੇ ਨਾਅਰੇ ਵੀ ਲਗਾਏ ਅਤੇ ਅਕਾਲੀ ਕੇਡਰ ਨੇ ਸਪਸ਼ਟ ਕੀਤਾ ਕਿ ਉਹ ਬਦਲਾਖੋਰੀ ਦੀ ਇਸ ਕਾਰਵਾਈ ਨਾਲ ਸਿੱਧੇ ਹੋ ਕੇ ਨਿਬੜਨਗੇ।
ਸਰਦਾਰ ਬਾਦਲ ਨੇ ਕੇਡਰ ਨਾਲ ਗੱਲਬਾਤ ਕਰਦਿਆਂ ਭਾਰੀ ਮੀਂਹ ਦੇ ਬਾਵਜੂਦ ਹਜ਼ਾਰਾਂ ਦੀ ਗਿਣਤੀ ਵਿਚ ਆਉਣ ਲਈ ਉਹਨਾਂ ਦਾ ਧੰਨਵਾਦ ਕੀਤਾ ਜਿਹਨਾਂ ਆਪ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਉਹ ਝੂਠ ਦੀ ਰਾਜਨੀਤੀ ਬਰਦਾਸ਼ਤ ਨਹੀਂ ਕਰਨਗੇ।
ਸਰਦਾਰ ਬਾਦਲ ਨੇ ਅੱਜ ਉਹਨਾਂ ਨੂੰ ਤਲਬ ਕਰਨ ਦੀ ਕਾਰਵਾਈ ਨੂੰ ਨਿਰੋਲ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ ਸੱਚਾਈ ਇਹ ਹੈ ਕਿ ਇਹ ਸਿਰਫ ਲੋਕਾਂ ਦਾ ਧਿਆਨ ਪਾਸੇ ਕਰਨ ਵਾਲੀ ਕਾਰਵਾਈ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਅਕਾਲੀ ਦਲ ਤੋਂ ਡਰ ਲੱਗਦਾ ਹੈ। ਇਸੇ ਲਈ ਉਹਨਾਂ ਨੂੰ ਤਲਬ ਕੀਤਾ ਗਿਆ ਤਾਂ ਜੋ ਮੁੱਖ ਮੰਤਰੀ ਵੱਲੋਂ ਗੁਰੂ ਸਾਹਿਬਾਨ ਦੀ ਤਸਵੀਰ ’ਤੇ ਸ਼ਰਾਬ ਦੇ ਛਿੱਟੇ ਮਾਰਨ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ’ਤੇ ਪਿਸ਼ਾਬ ਕਰਨ ਦੀ ਕੀਤੀ ਕੋਸ਼ਿਸ਼ ਨਾਲ ਕੀਤੀ ਬੇਅਦਬੀ ਤੋਂ ਲੋਕਾਂ ਦਾ ਧਿਆਨ ਪਾਸੇ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਲੋਕਾਂ ਵਿਚ ਮੁੱਖ ਮੰਤਰੀ ਪ੍ਰਤੀ ਗੁੱਸੇ ਤੇ ਰੋਸ ਨੂੰ ਘੱਟ ਨਹੀਂ ਕਰ ਸਕਦੀਆਂ।
ਉਹਨਾਂ ਕਿਹਾ ਕਿ ਅਕਾਲੀ ਦਲ ਉਹਨਾਂ ਦੇ ਗੁਨਾਹਾਂ ਨੂੰ ਬੇਨਕਾਬ ਕਰਦਾ ਰਹੇਗਾ ਅਤੇ ਅਜਿਹੀਆਂ ਕਾਰਵਾਈਆਂ ਤੋਂ ਡਰਨ ਵਾਲਾ ਨਹੀਂ ਹੈ। ਉਹਨਾਂ ਕਿਹਾ ਕਿ ਅਸੀਂ ਇਹਨਾਂ ਸਾਰੇ ਗੁਨਾਹਾਂ ਲਈ ਭਗਵੰਤ ਮਾਨ ਨੂੰ ਜ਼ਿੰਮੇਵਾਰ ਠਹਿਰਾਵਾਂਗੇ। ਉਹਨਾਂ ਕਿਹਾਕਿ ਉਹਨਾਂ ਨੂੰ ਇਸੇ ਤਰੀਕੇ ਇਹਨਾਂ ਹੀ ਅਫਸਰਾਂ ਸਾਹਮਣੇ ਤਲਬ ਕੀਤਾ ਜਾਵੇਗਾ ਤੇ ਜ਼ਿੰਮੇਵਾਰ ਠਹਿਰਾਇਆ ਜਾਵੇਗਾ।
ਸਰਦਾਰ ਬਾਦਲ ਨੇ ਸਪਸ਼ਟ ਕੀਤਾ ਕਿ ਪੰਜਾਬੀ ਆਪ ਤੋਂ ਅੱਕ ਚੁੱਕੇ ਹਨ। ਉਹਨਾਂ ਕਿਹਾ ਕਿ ਇਸ ਪਾਰਟੀ ਨੇ ਸੂਬੇ ਅਤੇ ਇਸਦੇ ਸਰੋਤਾਂ ਨੂੰ ਲੁੱਟਣ ਤੋਂ ਇਲਾਵਾ ਕੱਖ ਨਹੀਂ ਕੀਤਾ। ਉਹਨਾਂ ਕਿਹਾ ਕਿ ਪੰਜਾਬੀ ਆਉਂਦੀਆਂ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ ਤਾਂ ਜੋ ਇਸਨੂੰ ਕਰਾਰਾ ਸਬਕ ਸਿਖਾਇਆ ਜਾ ਸਕੇ।
ਉਹਨਾਂ ਨੇ ਮੁੱਖ ਮੰਤਰੀ ਵੱਲੋਂ ਸੂਬੇ ਵਿਚ ਬੇਅਦਬੀ ਦੀਆਂ ਘਟਨਾਵਾਂ ਰੋਕਣ ਵਾਸਤੇ ਕੱਖ ਵੀ ਨਹੀਂ ਕੀਤਾ। ਉਹਨਾਂ ਕਿਹਾ ਕਿ ਪਿਛਲੇ 10 ਸਾਲਾਂ ਵਿਚ ਬੇਅਦਬੀ ਦੀਆਂ 597 ਘਟਨਾਵਾਂ ਵਾਪਰ ਚੁੱਕੀਆਂ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਤਾਂ ਇਹਨਾਂ ਦੀ ਜਾਂਚ ਵੀ ਨਹੀਂ ਕਰਵਾਈ ਜਿਸ ਕਾਰਨ ਦੋਸ਼ੀ ਬਰੀ ਹੋ ਗਏ ਤੇ ਕੇਸ ਰੱਦ ਹੋ ਗਏ। ਉਹਨਾਂ ਕਿਹਾ ਕਿ ਭਗਵੰਤ ਮਾਨ ਨੇ ਤਾਂ ਆਪ ਸੁਲਤਾਨਪੁਰ ਲੋਧੀ ਵਿਚ ਗੁਰੂ ਘਰ ਦੇ ਅੰਦਰ ਪੁਲਿਸ ਭੇਜੀ ਜਿਸ ਕਾਰਨ ਸ੍ਰੀ ਆਖੰਡ ਪਾਠ ਸਾਹਿਬ ਵਿਚ ਵਿਘਨ ਪਿਆ ਤੇ ਉਹਨਾਂ ਵੱਡੀ ਬੇਅਦਬੀ ਕੀਤੀ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਭਗਵੰਤ ਮਾਨ ਨੇ ਇਸ ਸਭ ਨੂੰ ਰੋਕਿਆ ਨਹੀਂ। ਹੁਣ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਗਾ ਰਹੇ ਹਨ। ਉਹਨਾਂ ਕਿਹਾ ਕਿ ਮੈਂ ਸਪਸ਼ਟ ਕਰਨਾ ਚਾਹੁੰਦਾ ਹਾਂ ਕਿ ਜੋ ਕੋਈ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਗਾਉਂਦਾ ਹੈ, ਉਸਦਾ ਕੱਖ ਵੀ ਨਹੀਂ ਰਹਿੰਦਾ।
ਇਸ ਮੌਕੇ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਬਿਕਰਮ ਸਿੰਘ ਮਜੀਠੀਆ, ਜਨਮੇਜਾ ਸਿੰਘ ਸੇਖੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਸਿਕੰਦਰ ਸਿੰਘ ਮਲੂਕਾ, ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਪਰਮਜੀਤ ਸਿੰਘ ਸਰਨਾ, ਐਨ ਕੇ ਸ਼ਰਮਾ ਅਤੇ ਅਰਸ਼ਦੀਪ ਸਿੰਘ ਕਲੇਰ ਵੀ ਅਕਾਲੀ ਦਲ ਦੇ ਪ੍ਰਧਾਨ ਦੇ ਨਾਲ ਸਨ।
ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ
ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

