ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ

by | Jul 23, 2026 | breaking news, politics | 0 comments

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਮੰਗਲਵਾਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਅਗਸਤ ਤੋਂ 10 ਅਗਸਤ ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਸਬੰਧੀ ਫੈਸਲਾ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ, ਜੋ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ 16ਵੀਂ ਪੰਜਾਬ ਵਿਧਾਨ ਸਭਾ ਦਾ 12ਵਾਂ ਇਜਲਾਸ 1 ਮਈ 2026 ਨੂੰ ਸਮਾਪਤ ਹੋਇਆ ਸੀ। ਭਾਰਤ ਦੇ ਸੰਵਿਧਾਨ ਦੀ ਧਾਰਾ 174 ਦੀ ਧਾਰਾ (1) ਅਨੁਸਾਰ, ਰਾਜਪਾਲ ਕੋਲ ਰਾਜ ਵਿਧਾਨ ਸਭਾ ਨੂੰ ਅਜਿਹੇ ਸਮੇਂ ਅਤੇ ਸਥਾਨ ‘ਤੇ ਬੁਲਾਉਣ ਦਾ ਅਧਿਕਾਰ ਹੈ, ਜੋ ਉਹ ਢੁਕਵਾਂ ਸਮਝਦੇ ਹਨ। ਇਸ ਲਈ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਬੁਲਾਉਣ ਦੀ ਸਿਫਾਰਸ਼ ਕੀਤੀ ਹੈ।

ਐੱਸ.ਆਈ. ਰੈਂਕ ‘ਤੇ ਸਿੱਧੀ ਭਰਤੀ ਖ਼ਤਮ ਕਰਨ ਲਈ ‘ਪੰਜਾਬ ਪੁਲਿਸ ਰੂਲਜ਼, 1934’ ਵਿੱਚ ਸੋਧ ਨੂੰ ਮਨਜ਼ੂਰੀ

ਇੱਕ ਹੋਰ ਮਹੱਤਵਪੂਰਨ ਫੈਸਲੇ ਵਿੱਚ ਕੈਬਨਿਟ ਨੇ ਪੰਜਾਬ ਪੁਲਿਸ ਵਿੱਚ ਸਬ-ਇੰਸਪੈਕਟਰ ਰੈਂਕ ‘ਤੇ ਸਿੱਧੀ ਭਰਤੀ ਨੂੰ ਖ਼ਤਮ ਕਰਨ ਲਈ ‘ਪੰਜਾਬ ਪੁਲਿਸ ਰੂਲਜ਼, 1934’ ਵਿੱਚ ਸੋਧ ਨੂੰ ਵੀ ਪ੍ਰਵਾਨਗੀ ਦਿੱਤੀ। ਇਹ ਵੀ ਫੈਸਲਾ ਕੀਤਾ ਗਿਆ ਕਿ ਸਿੱਧੀ ਭਰਤੀ ਏ.ਐੱਸ.ਆਈ. ਰੈਂਕ ‘ਤੇ ਹੋਵੇਗੀ, ਜਿਸ ਵਿੱਚ ਜ਼ਿਲ੍ਹਾ, ਇੰਟੈਲੀਜੈਂਸ, ਇਨਵੈਸਟੀਗੇਸ਼ਨ ਅਤੇ ਟੀ.ਐੱਸ.ਐੱਸ. ਕੈਡਰਾਂ ਵਿੱਚ 30 ਫੀਸਦੀ ਅਤੇ ਆਰਮਡ ਕੈਡਰ ਵਿੱਚ 10 ਫੀਸਦੀ ਭਰਤੀ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਸਬ-ਇੰਸਪੈਕਟਰਾਂ ਦੀਆਂ 50 ਫੀਸਦੀ ਤੱਕ ਅਸਾਮੀਆਂ ਸਿੱਧੀ ਭਰਤੀ ਰਾਹੀਂ ਭਰੀਆਂ ਜਾਂਦੀਆਂ ਸਨ। ਜ਼ਿਕਰਯੋਗ ਹੈ ਕਿ ਏ.ਐਸ.ਆਈ. ਜ਼ਿਆਦਾਤਰ ਮਾਮਲਿਆਂ ਵਿੱਚ ਜਾਂਚ ਅਧਿਕਾਰੀ ਹੁੰਦੇ ਹਨ ਅਤੇ ਤਫਤੀਸ਼ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਇਸ ਲਈ ਏ.ਐਸ.ਆਈ. ਰੈਂਕ ‘ਤੇ ਸਿੱਧੀ ਭਰਤੀ ਨਾਲ ਥਾਣਿਆਂ ਵਿੱਚ ਜਾਂਚ ਅਧਿਕਾਰੀਆਂ ਵਜੋਂ ਨਵੀਂ ਅਤੇ ਉੱਚ-ਸਿੱਖਿਅਤ ਪ੍ਰਤਿਭਾ ਆਵੇਗੀ।

ਵੀ.ਬੀ.-ਜੀ ਰਾਮ ਜੀ ਸਕੀਮ ਨੂੰ ਲਾਗੂ ਕਰਨ ਲਈ ਕੈਬਨਿਟ ਸਬ-ਕਮੇਟੀ ਦੇ ਗਠਨ ਨੂੰ ਹਰੀ ਝੰਡੀ

ਲੋਕ ਹਿੱਤ ਵਿੱਚ ਇੱਕ ਵੱਡਾ ਉਪਰਾਲਾ ਕਰਦਿਆਂ ਕੈਬਨਿਟ ਨੇ ‘ਵਿਕਸਿਤ ਭਾਰਤ – ਗਾਰੰਟੀ ਫਾਰ ਰੋਜ਼ਗਾਰ ਐਂਡ ਆਜੀਵਿਕਾ ਮਿਸ਼ਨ (ਗ੍ਰਾਮੀਣ) ਐਕਟ, 2025’ ਦੇ ਉਪਬੰਧਾਂ ਤਹਿਤ 1 ਜੁਲਾਈ 2026 ਤੋਂ ਪੰਜਾਬ ਵਿੱਚ ‘ਵਿਕਸਿਤ ਭਾਰਤ ਗਰੰਟੀ ਫਾਰ ਰੋਜ਼ਗਾਰ ਐਂਡ ਆਜੀਵਿਕਾ ਮਿਸ਼ਨ (ਗ੍ਰਾਮੀਣ) ਸਕੀਮ’ ਨੂੰ ਲਾਗੂ ਕਰਨ ਲਈ ਕੈਬਨਿਟ ਸਬ-ਕਮੇਟੀ ਦੇ ਗਠਨ ਨੂੰ ਵੀ ਪ੍ਰਵਾਨਗੀ ਦਿੱਤੀ। ਪੇਂਡੂ ਵਿਕਾਸ ਵਿਭਾਗ ਨੂੰ ਸਮੇਂ-ਸਮੇਂ ‘ਤੇ ਸਕੀਮ ਦੀ ਨੋਟੀਫਿਕੇਸ਼ਨ ਅਤੇ ਕਾਰਜਕਾਰੀ ਦਿਸ਼ਾ-ਨਿਰਦੇਸ਼ ਜਾਰੀ ਕਰਨ ਲਈ ਅਧਿਕਾਰਤ ਕੀਤਾ ਗਿਆ ਹੈ। ਵੀ.ਬੀ.-ਜੀ ਰਾਮ ਜੀ ਸਕੀਮ ਪੰਜਾਬ ਵਿੱਚ ਕੇਂਦਰੀ ਸਪਾਂਸਰਡ ਸਕੀਮ ਵਜੋਂ ਲਾਗੂ ਕੀਤੀ ਜਾਵੇਗੀ। ਇਸ ਵਿੱਚ ਕੇਂਦਰ ਅਤੇ ਸੂਬਾ ਸਰਕਾਰ ਦਰਮਿਆਨ ਖਰਚੇ ਦੀ ਹਿੱਸੇਦਾਰੀ 60:40 ਦੇ ਅਨੁਪਾਤ ਵਿੱਚ ਹੋਵੇਗੀ।

ਕਾਲਕਟ ਭਵਨ ਵਿਖੇ ‘ਇੰਟੀਗ੍ਰੇਟਿਡ ਇਨੋਵੇਸ਼ਨ ਐਂਡ ਸਟਾਰਟਅੱਪ ਸੈਂਟਰ’ ਸਥਾਪਿਤ ਕਰਨ ਦੀ ਮਨਜ਼ੂਰੀ

ਉਦਯੋਗ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਕੀਤੇ ਗਏ ਇੱਕ ਹੋਰ ਉਪਰਾਲੇ ਵਿੱਚ ਕੈਬਨਿਟ ਨੇ “ਇੰਟੀਗ੍ਰੇਟਿਡ ਇਨੋਵੇਸ਼ਨ ਐਂਡ ਸਟਾਰਟਅੱਪ ਸੈਂਟਰ” ਸਥਾਪਿਤ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ। ਕੋਰੀਆ ਦੇ ‘ਪੈਂਗਿਓ ਟੈਕਨੋ ਵੈਲੀ’ ਮਾਡਲ ‘ਤੇ ਆਧਾਰਿਤ, ਜੋ ਇੱਕੋ ਈਕੋਸਿਸਟਮ ਦੇ ਤਹਿਤ ਇਨਕਿਊਬੇਸ਼ਨ, ਖੋਜ, ਸਟਾਰਟਅੱਪ ਐਕਸਲਰੇਸ਼ਨ ਅਤੇ ਉਦਯੋਗਿਕ ਸਹਿਯੋਗ ਨੂੰ ਜੋੜਦਾ ਹੈ, ਮੋਹਾਲੀ ਦੇ ਕਾਲਕਟ ਭਵਨ ਵਿਖੇ ਇੰਟੀਗ੍ਰੇਟਿਡ ਇਨੋਵੇਸ਼ਨ ਐਂਡ ਸਟਾਰਟਅੱਪ ਸੈਂਟਰ ਸਥਾਪਿਤ ਕੀਤਾ ਜਾਵੇਗਾ। ਇਹ ਕੇਂਦਰ ਐਗਰੀ-ਟੈਕ ਸਟਾਰਟਅੱਪਸ ਅਤੇ ਹੋਰ ਖੇਤਰਾਂ ਦੇ ਸਟਾਰਟਅੱਪਸ ਦੀਆਂ ਲੋੜਾਂ ਨੂੰ ਪੂਰਾ ਕਰੇਗਾ।

ਦਰਿਆਵਾਂ ਅਤੇ ਡਰੇਨਾਂ ਤੋਂ ਗਾਦ ਕੱਢਣ ਦੀ ਇਜਾਜ਼ਤ ਦੀ ਸਮਾਂ ਸੀਮਾ ਵਧਾਉਣ ਨੂੰ ਮਨਜ਼ੂਰੀ

ਕੈਬਨਿਟ ਨੇ ਕੌਮੀ ਰਾਜਮਾਰਗ ਪ੍ਰੋਜੈਕਟਾਂ ਲਈ ਕੱਢੀ ਗਈ ਸਮੱਗਰੀ ਦੀ ਵਰਤੋਂ ਵਾਸਤੇ ਐਨ.ਐਚ.ਏ.ਆਈ. ਦੁਆਰਾ ਦਰਿਆਵਾਂ ਅਤੇ ਡਰੇਨਾਂ ਤੋਂ ਗਾਦ (ਸਿਲਟ) ਕੱਢਣ ਦੀ ਇਜਾਜ਼ਤ ਦੀ ਸਮਾਂ ਸੀਮਾ ਵਧਾਉਣ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਕੈਬਨਿਟ ਨੇ ਪਹਿਲਾਂ ਐਨ.ਐਚ.ਏ.ਆਈ. ਨੂੰ ਇਸ ਦੀ ਇਜਾਜ਼ਤ ਦੇਣ ਦਾ ਫੈਸਲਾ ਕੀਤਾ ਸੀ, ਪਰ ਸਾਈਟਾਂ ਦੇ ਚਾਲੂ ਹੋਣ ਵਿੱਚ ਦੇਰੀ, ਜੰਗਲਾਤ ਕਲੀਅਰੈਂਸ ਦੇ ਮੁੱਦਿਆਂ, ਸਥਾਨਕ ਸਮੱਸਿਆਵਾਂ ਅਤੇ ਹੋਰ ਕਾਰਨਾਂ ਕਰਕੇ ਗਾਦ ਕੱਢਣ ਦਾ ਕੰਮ ਪ੍ਰਭਾਵਿਤ ਹੋਇਆ ਸੀ ਕਿਉਂਕਿ ਮਨਜ਼ੂਰਸ਼ੁਦਾ ਸਾਈਟਾਂ ‘ਤੇ ਵਰਤੋਂ ਯੋਗ ਸਮੱਗਰੀ ਦੀ ਵੱਡੀ ਮਾਤਰਾ ਅਜੇ ਵੀ ਉਪਲਬਧ ਹੈ ਅਤੇ ਸੂਬੇ ਵਿੱਚ ਚੱਲ ਰਹੇ ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਲਈ ਇਸ ਦੀ ਲੋੜ ਹੈ, ਇਸ ਲਈ ਕੈਬਨਿਟ ਨੇ ਵੱਡੇ ਜਨਤਕ ਹਿੱਤ ਵਿੱਚ ਆਪਣੀ ਸਹਿਮਤੀ ਦਿੱਤੀ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...