ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ ‘ਤੇ ਜ਼ੋਰ

by | Jul 23, 2026 | breaking news, daily, politics | 0 comments

ਮੰਤਰੀ ਸਮੂਹ ਵੱਲੋਂ ਸਾਉਣੀ ਸੀਜ਼ਨ 2026-27 ਅਤੇ ਹਾੜ੍ਹੀ ਸੀਜ਼ਨ 2027-28 ਦੀਆਂ ਤਿਆਰੀਆਂ ਦੀ ਸਮੀਖਿਆ

ਭੰਡਾਰਨ ਦੀ ਸਮੱਸਿਆ ਦੇ ਹੱਲ ਲਈ ਕੇਂਦਰੀ ਖ਼ੁਰਾਕ ਤੇ ਖਪਤਕਾਰ ਮਾਮਲੇ ਮੰਤਰੀ ਨਾਲ ਮੀਟਿੰਗ ਦੀ ਮੰਗ

ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਦੇ ਮੰਤਰੀ ਸਮੂਹ (ਜੀਓਐਮ) ਨੇ ਅੱਜ ਸੈਕਟਰ – 39 ਦੇ ਅਨਾਜ ਭਵਨ ਵਿਖੇ ਆਗਾਮੀ ਸਾਉਣੀ ਸੀਜ਼ਨ 2026-27 ਅਤੇ ਹਾੜ੍ਹੀ ਸੀਜ਼ਨ 2027-28 ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਇੱਕ ਅਹਿਮ ਮੀਟਿੰਗ ਕੀਤੀ।

ਮੰਤਰੀ ਸਮੂਹ ਨੇ ਅਨਾਜ ਦੀ ਚੁਕਾਈ ਦੇ ਅਹਿਮ ਮੁੱਦੇ ‘ਤੇ ਵਿਸਥਾਰਿਤ ਚਰਚਾ ਕੀਤੀ, ਜੋ ਕਿ ਆਗਾਮੀ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ ਭੰਡਾਰਨ ਲਈ ਜਗ੍ਹਾ ਬਣਾਉਣ ਵਾਸਤੇ ਬਹੁਤ ਜ਼ਰੂਰੀ ਹੈ।

ਮੀਟਿੰਗ ਦੌਰਾਨ ਮੰਤਰੀਆਂ ਨੂੰ ਦੱਸਿਆ ਗਿਆ ਕਿ ਇਸ ਸਾਲ ਜਨਵਰੀ ਤੋਂ ਜੁਲਾਈ ਤੱਕ ਸੂਬੇ ਤੋਂ 75.67 ਲੱਖ ਮੀਟ੍ਰਿਕ ਟਨ (ਐਲਐਮਟੀ) ਅਨਾਜ ਦੀ ਚੁਕਾਈ ਹੋਈ ਹੈ, ਜਿਸ ਵਿੱਚ 37.13 ਲੱਖ ਮੀਟ੍ਰਿਕ ਟਨ ਕਣਕ ਅਤੇ 38.54 ਲੱਖ ਮੀਟ੍ਰਿਕ ਟਨ ਝੋਨਾ ਸ਼ਾਮਿਲ ਹਨ।

ਮੰਤਰੀ ਸਮੂਹ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਗਿਆ ਕਿ ਸੂਬੇ ਕੋਲ ਕੁੱਲ 181 ਲੱਖ ਮੀਟ੍ਰਿਕ ਟਨ ਕਵਰਡ ਸਟੋਰੇਜ ਸਮਰੱਥਾ ਉਪਲਬਧ ਹੈ, ਜਦਕਿ ਖੁੱਲ੍ਹੀ ਭੰਡਾਰਨ ਸਮਰੱਥਾ 68 ਲੱਖ ਮੀਟ੍ਰਿਕ ਟਨ ਹੈ।

ਜੀ.ਓ.ਐੱਮ. ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਅਨਾਜ ਦੀ ਤੇਜ਼ੀ ਨਾਲ ਚੁਕਾਈ ਦਾ ਮੁੱਦਾ ਕੇਂਦਰ ਸਰਕਾਰ ਕੋਲ ਲਗਾਤਾਰ ਉਠਾਇਆ ਜਾ ਰਿਹਾ ਹੈ। ਪੰਜਾਬ ਵੱਲੋਂ ਹਰ ਮਹੀਨੇ ਘੱਟੋ-ਘੱਟ 12 ਲੱਖ ਮੀਟ੍ਰਿਕ ਟਨ ਕਣਕ ਅਤੇ ਝੋਨੇ ਦੀ ਚੁਕਾਈ ਕਰਨ ਦੀ ਪੁਰਜ਼ੋਰ ਮੰਗ ਕੀਤੀ ਗਈ ਹੈ, ਪਰ ਮੌਜੂਦਾ ਸਮੇਂ ਇਹ ਦਰ ਮਹਿਜ਼ 5 ਲੱਖ ਮੀਟ੍ਰਿਕ ਟਨ ਪ੍ਰਤੀ ਮਹੀਨਾ ਹੀ ਹੈ।

ਇਸ ਲਈ ਮੰਤਰੀ ਸਮੂਹ ਨੇ ਕੇਂਦਰੀ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਤੋਂ ਅਨਾਜ ਦੀ ਚੁਕਾਈ ਸਮੇਤ ਵੱਖ-ਵੱਖ ਮੁੱਦਿਆਂ ਨੂੰ ਨਿੱਜੀ ਤੌਰ ‘ਤੇ ਉਠਾਉਣ ਲਈ ਮਿਲਣ ਦਾ ਸਮਾਂ ਮੰਗਣ ਦਾ ਫ਼ੈਸਲਾ ਕੀਤਾ ਹੈ।

ਮੀਟਿੰਗ ਦੌਰਾਨ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਆਗਾਮੀ ਝੋਨੇ ਦੇ ਖ਼ਰੀਦ ਸੀਜ਼ਨ ਲਈ ਕੇਂਦਰੀ ਪੂਲ ਵਾਸਤੇ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਮੰਗਿਆ ਗਿਆ ਹੈ। ਝੋਨੇ ਦੀ ਖ਼ਰੀਦ 2,462 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਕਸਟਮ ਮਿਲਿੰਗ ਪਾਲਿਸੀ ਦਾ ਖਰੜਾ ਮਨਜ਼ੂਰੀ ਲਈ ਵਿੱਤ ਵਿਭਾਗ ਨੂੰ ਭੇਜ ਦਿੱਤਾ ਗਿਆ ਹੈ। ਹਾੜ੍ਹੀ ਮਾਰਕੀਟਿੰਗ ਸੀਜ਼ਨ 2027-28 ਸਬੰਧੀ ਕੇਂਦਰ ਸਰਕਾਰ ਵੱਲੋਂ 132 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਦਾ ਟੀਚਾ ਮਿੱਥੇ ਜਾਣ ਦੀ ਸੰਭਾਵਨਾ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੇ ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਮਾਰਕਫੈੱਡ ਦੇ ਐੱਮ.ਡੀ. ਵਿਸ਼ੇਸ਼ ਸਾਰੰਗਲ, ਵਧੀਕ ਸਕੱਤਰ ਪਨਗ੍ਰੇਨ ਕਮਲ ਕੁਮਾਰ ਗਰਗ, ਐਮ ਡੀ ਪਨਸਪ ਬੀ. ਸ਼੍ਰੀਨਿਵਾਸਨ, ਜੀ ਐਮ ਐਫਸੀਆਈ ਨਿਕਿਤਾ ਪਵਾਰ ਅਤੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਵਧੀਕ ਡਾਇਰੈਕਟਰ ਅਜੈਵੀਰ ਸਿੰਘ ਸਰਾਓ ਵੀ ਹਾਜ਼ਿਰ ਸਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...