ਪਿੰਡ ਸਲਾਣੀ ਦੀ ‘ਪਿੰਡ ਰੱਖਿਆ ਕਮੇਟੀ’ ਦਾ ਗਠਨ, ਨਸ਼ਿਆਂ ਖਿਲਾਫ਼ ਜੰਗ ਵਿੱਚ ਪੁਲਿਸ ਅਤੇ ਪ੍ਰਸ਼ਾਸਨ ਦਾ ਸਾਥ ਦੇਣਗੇ ਪਿੰਡ ਵਾਸੀ – ਵਿਧਾਇਕ ਗੈਰੀ ਬੜਿੰਗ

by | Jul 24, 2026 | breaking news, daily, politics | 0 comments

ਪੰਜਾਬ ਨੂੰ ਮੁਕੰਮਲ ਤੌਰ ‘ਤੇ ਨਸ਼ਾ ਮੁਕਤ ਬਣਾਉਣ ਅਤੇ ਨੌਜਵਾਨ ਪੀੜ੍ਹੀ ਦਾ ਭਵਿੱਖ ਸੁਰੱਖਿਅਤ ਕਰਨ ਲਈ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਲਗਾਤਾਰ ਸਾਰਥਕ ਨਤੀਜੇ ਦੇ ਰਹੀ ਹੈ। ਇਸੇ ਮੁਹਿੰਮ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਹਲਕਾ ਅਮਲੋਹ ਦੇ ਪਿੰਡ ਸਲਾਣੀ ਦੀ ‘ਪਿੰਡ ਰੱਖਿਆ ਕਮੇਟੀ’ (Village Defence Committee) ਦਾ ਗਠਨ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਹਲਕਾ ਵਿਧਾਇਕ ਸ. ਗੈਰੀ ਬੜਿੰਗ ਨੇ ਦੱਸਿਆ ਕਿ ਇਸ ਵਿਸ਼ੇਸ਼ ਮੌਕੇ ‘ਤੇ ਪਿੰਡ ਦੀ ਕਮੇਟੀ ਦੇ ਕਨਵੀਨਰ, ਐਕਟਿੰਗ ਪ੍ਰਧਾਨ ਅਤੇ ਹੋਰ ਅਹਿਮ ਮੈਂਬਰਾਂ ਦੀ ਬਕਾਇਦਾ ਨਿਯੁਕਤੀ ਕੀਤੀ ਗਈ ਹੈ। ਇਹ ਨਿਯੁਕਤੀਆਂ ਪਿੰਡ ਦੇ ਮੋਹਤਬਰਾਂ ਅਤੇ ਆਮ ਲੋਕਾਂ ਦੀ ਸਹਿਮਤੀ ਨਾਲ ਕੀਤੀਆਂ ਗਈਆਂ ਹਨ ਤਾਂ ਜੋ ਪਿੰਡ ਵਿੱਚ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇ।
ਵਿਧਾਇਕ ਗੈਰੀ ਬੜਿੰਗ ਨੇ ਸਪੱਸ਼ਟ ਕੀਤਾ ਕਿ ਪਿੰਡ ਪੱਧਰ ‘ਤੇ ਬਣਾਈਆਂ ਜਾ ਰਹੀਆਂ ਇਹ ਕਮੇਟੀਆਂ ਨਸ਼ਿਆਂ ਦੇ ਖਾਤਮੇ ਲਈ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਗੀਆਂ। ਉਹਨਾਂ ਕਿਹਾ ਕਿ ਸਰਕਾਰ ਅਤੇ ਪੁਲਿਸ ਆਪਣੇ ਪੱਧਰ ‘ਤੇ ਸਖ਼ਤ ਕਾਰਵਾਈ ਕਰ ਰਹੀ ਹੈ, ਪਰ ਲੋਕਾਂ ਦੇ ਸਾਥ ਤੋਂ ਬਿਨਾਂ ਇਹ ਜੰਗ ਨਹੀਂ ਜਿੱਤੀ ਜਾ ਸਕਦੀ। ਪਿੰਡ ਸਲਾਣੀ ਦੀ ਇਹ ‘ਪਿੰਡ ਰੱਖਿਆ ਕਮੇਟੀ’ ਜ਼ਮੀਨੀ ਪੱਧਰ ‘ਤੇ ਨਸ਼ਾ ਤਸਕਰਾਂ ਦੀ ਜਾਣਕਾਰੀ ਪ੍ਰਸ਼ਾਸਨ ਤੱਕ ਪਹੁੰਚਾਉਣ ਅਤੇ ਨੌਜਵਾਨਾਂ ਨੂੰ ਜਾਗਰੂਕ ਕਰਨ ਵਿੱਚ ਬਹੁਤ ਕਾਰਗਰ ਸਾਬਤ ਹੋਵੇਗੀ।
ਅੰਤ ਵਿੱਚ ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਵਚਨਬੱਧ ਹੈ ਅਤੇ ਹਲਕੇ ਦੇ ਹਰ ਪਿੰਡ ਨੂੰ ਨਸ਼ਾ ਮੁਕਤ ਕਰਕੇ ‘ਰੰਗਲਾ ਪੰਜਾਬ’ ਸਿਰਜਣ ਦਾ ਸੁਪਨਾ ਪੂਰਾ ਕੀਤਾ ਜਾਵੇਗਾ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...