ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ: ਵੜਿੰਗ

by | Jul 24, 2026 | breaking news, daily, education, politics | 0 comments

ਇਹ ਭਾਜਪਾ ਸਰਕਾਰ ਦਾ ਤਾਨਾਸ਼ਾਹੀ ਅਤੇ ਨਿਰੰਕੁਸ਼ ਕਦਮ

ਸਵਾਲ: ਕੀ ਵਿਦਿਆਰਥੀ ਦੇਸ਼ ਦੀ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ ਹਨ?

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਜੰਤਰ-ਮੰਤਰ ‘ਤੇ ਸ਼ਾਂਤੀਪੂਰਨ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਖ਼ਿਲਾਫ਼ ਸਖ਼ਤ ਅਤੇ ਵਿਵਾਦਿਤ ਨੈਸ਼ਨਲ ਸਿਕਿਉਰਿਟੀ ਐਕਟ (ਐਨਐਸਏ) ਲਾਗੂ ਕਰਨ ਦੇ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

ਇਸ ਦੌਰਾਨ, ਉਨ੍ਹਾਂ ਸਵਾਲ ਕੀਤਾ ਹੈ ਕਿ ਕੀ ਸਰਕਾਰ ਸੱਚਮੁੱਚ ਵਿਦਿਆਰਥੀਆਂ ਨੂੰ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ ਮੰਨਦੀ ਹੈ, ਜਦਕਿ ਉਹ ਤਾਂ ਸਿਰਫ਼ ਨੀਟ ਸਮੇਤ ਵੱਖ-ਵੱਖ ਕੰਪੀਟੀਸ਼ਨ ਦੀਆਂ ਪ੍ਰੀਖਿਆਵਾਂ ਵਿੱਚ ਵਾਰ-ਵਾਰ ਹੋ ਰਹੇ ਪੇਪਰ ਲੀਕ ਦੇ ਮਾਮਲਿਆਂ ਵਿੱਚ ਕਾਰਵਾਈ ਦੀ ਮੰਗ ਕਰ ਰਹੇ ਹਨ।

ਵੜਿੰਗ ਨੇ ਜ਼ੋਰ ਦਿੰਦਿਆਂ, ਕਿਹਾ ਕਿ ਸਰਕਾਰ ਨੂੰ ਅਸਹਿਮਤੀ ਦੀਆਂ ਆਵਾਜ਼ਾਂ ਸੁਣਨ ਦੀ ਬਜਾਏ ਉਨ੍ਹਾਂ ਨੂੰ ਦਬਾਉਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੇ ਸਖ਼ਤ ਅਤੇ ਦਮਨਕਾਰੀ ਕਾਨੂੰਨਾਂ ਦੀ ਵਰਤੋਂ ਆਖ਼ਰਕਾਰ ਸਰਕਾਰ ‘ਤੇ ਹੀ ਉਲਟਾ ਅਸਰ ਪਾਏਗੀ ਅਤੇ ਇਸ ਦੇ ਨਤੀਜੇ ਵੀ ਉਸਨੂੰ ਹੀ ਭੁਗਤਣੇ ਪੈਣਗੇ।

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਮੋਦੀ ਸਰਕਾਰ ਖ਼ਿਲਾਫ਼ ਲੋਕਾਂ ਵਿੱਚ ਪਹਿਲਾਂ ਹੀ ਮੌਜੂਦ ਗੁੱਸਾ ਹੋਰ ਵਧਦਾ ਜਾ ਰਿਹਾ ਹੈ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਇਸ ਅੰਦੋਲਨ ਨਾਲ ਜੁੜ ਰਹੇ ਹਨ। ਉਨ੍ਹਾਂ ਨੇ ਮੁੜ ਤੋਂ ਦੋਹਰਾਇਆ ਕਿ ਕਾਂਗਰਸ ਪਾਰਟੀ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦੇ ਨਾਲ ਡਟ ਕੇ ਖੜ੍ਹੀ ਹੈ ਅਤੇ ਸੜਕਾਂ ਤੋਂ ਲੈ ਕੇ ਸੰਸਦ ਦੇ ਅੰਦਰ ਤੱਕ ਉਨ੍ਹਾਂ ਦੀ ਆਵਾਜ਼ ਬੁਲੰਦ ਕਰੇਗੀ।

ਵੜਿੰਗ ਨੇ ਕਿਹਾ ਕਿ ਐਨਐਸਏ ਲਾਗੂ ਕਰਨ ਦਾ ਫ਼ੈਸਲਾ ਸਿਰਫ਼ ਇਹ ਦਰਸਾਉਂਦਾ ਹੈ ਕਿ ਮੋਦੀ ਸਰਕਾਰ ਘਬਰਾਹਟ ਅਤੇ ਬੇਚੈਨੀ ਵਿੱਚ ਹੈ ਤੇ ਉਹ ਅੰਦਰੋਂ ਕਮਜ਼ੋਰ ਹੋ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜਦੋਂ ਵੀ ਤਾਨਾਸ਼ਾਹ ਸਰਕਾਰਾਂ ਨੇ ਅਜਿਹੇ ਸਖ਼ਤ ਅਤੇ ਦਮਨਕਾਰੀ ਕਦਮ ਚੁੱਕੇ ਹਨ, ਉਨ੍ਹਾਂ ਨੇ ਆਪਣੇ ਪਤਨ ਨੂੰ ਹੀ ਤੇਜ਼ ਕੀਤਾ ਹੈ। ਉਨ੍ਹਾਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਵਿਦਿਆਰਥੀਆਂ ਖ਼ਿਲਾਫ਼ ਦਮਨਕਾਰੀ ਕਾਨੂੰਨਾਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰੇ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...