ਬਰਨਾਲਾ ਵਿੱਚ ਸਫਾਈ ਸੇਵਕਾਂ ‘ਤੇ ਲਾਠੀਚਾਰਜ ਅਮਾਨਵੀ, ‘ਆਪ’ ਸਰਕਾਰ ਦਾ ਮਜ਼ਦੂਰ ਵਿਰੋਧੀ ਚਿਹਰਾ ਹੋਇਆ ਬੇਨਕਾਬ : ਬਲਵਿੰਦਰ ਧਾਲੀਵਾਲ

by | Jul 24, 2026 | breaking news, daily, politics | 0 comments

ਸਫਾਈ ਸੇਵਕ ਯੂਨੀਅਨਾਂ ਨਾਲ ਬਿਨਾਂ ਕਿਸੇ ਦੇਰੀ ਦੇ ਗੱਲਬਾਤ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕਰੇ ਸਰਕਾਰ

ਕਾਂਗਰਸ ਪਾਰਟੀ ਹਮੇਸ਼ਾ ਮਜ਼ਦੂਰਾਂ, ਮੁਲਾਜ਼ਮਾਂ ਅਤੇ ਮਿਹਨਤਕਸ਼ ਵਰਗ ਦੇ ਹੱਕਾਂ ਦੀ ਲੜਾਈ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ

ਸੇਵਾਮੁਕਤ ਆਈਏਐਸ ਅਧਿਕਾਰੀ ਅਤੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਬਰਨਾਲਾ ਵਿੱਚ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸ਼ਾਂਤਮਈ ਧਰਨਾ ਦੇ ਰਹੇ ਸਫਾਈ ਸੇਵਕਾਂ ‘ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਹ ਘਟਨਾ ਆਮ ਆਦਮੀ ਪਾਰਟੀ ਸਰਕਾਰ ਦੀ ਮਜ਼ਦੂਰ ਵਿਰੋਧੀ ਸੋਚ ਅਤੇ ਤਾਨਾਸ਼ਾਹੀ ਰਵੱਈਏ ਦੀ ਇੱਕ ਹੋਰ ਮਿਸਾਲ ਹੈ, ਜਿਸ ਨਾਲ ਸਰਕਾਰ ਦਾ ਅਸਲ ਚਿਹਰਾ ਬੇਨਕਾਬ ਹੋ ਗਿਆ ਹੈ।

ਧਾਲੀਵਾਲ ਨੇ ਬਰਨਾਲਾ ਘਟਨਾ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਲਾਠੀਚਾਰਜ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਜ਼ਖ਼ਮੀ ਮੁਲਾਜ਼ਮਾਂ ਨੂੰ ਤੁਰੰਤ ਵਧੀਆ ਇਲਾਜ ਮੁਹੱਈਆ ਕਰਵਾਇਆ ਜਾਵੇ ਅਤੇ ਸਫਾਈ ਸੇਵਕ ਯੂਨੀਅਨਾਂ ਨਾਲ ਬਿਨਾਂ ਕਿਸੇ ਦੇਰੀ ਦੇ ਗੱਲਬਾਤ ਸ਼ੁਰੂ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਜਿਨ੍ਹਾਂ ਸਫਾਈ ਸੇਵਕਾਂ ਦੇ ਮੋਢਿਆਂ ‘ਤੇ ਸ਼ਹਿਰਾਂ ਅਤੇ ਕਸਬਿਆਂ ਨੂੰ ਸਾਫ਼-ਸੁਥਰਾ ਰੱਖਣ ਦੀ ਜ਼ਿੰਮੇਵਾਰੀ ਹੈ, ਅੱਜ ਉਹੀ ਆਪਣੀਆਂ ਜਾਇਜ਼ ਮੰਗਾਂ ਲਈ ਸੜਕਾਂ ‘ਤੇ ਉਤਰਣ ਅਤੇ ਪੁਲਿਸ ਦੀਆਂ ਲਾਠੀਆਂ ਖਾਣ ਲਈ ਮਜਬੂਰ ਹਨ। ਲੋਕਤੰਤਰ ਵਿੱਚ ਆਪਣੀ ਗੱਲ ਰੱਖਣਾ ਹਰ ਨਾਗਰਿਕ ਦਾ ਸੰਵਿਧਾਨਕ ਹੱਕ ਹੈ, ਪਰ ਪੰਜਾਬ ਵਿੱਚ ਆਪਣੀ ਆਵਾਜ਼ ਉਠਾਉਣ ਵਾਲਿਆਂ ਨੂੰ ਗੱਲਬਾਤ ਦੀ ਥਾਂ ਲਾਠੀਚਾਰਜ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਨ੍ਹਾਂ ਲਾਠੀਚਾਰਜ ਦੌਰਾਨ ਮਹਿਲਾ ਸਫਾਈ ਸੇਵਕਾਂ ਦੇ ਜ਼ਖ਼ਮੀ ਹੋਣ ਦੀਆਂ ਖ਼ਬਰਾਂ ‘ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਮਹਿਲਾਵਾਂ ‘ਤੇ ਇਸ ਤਰ੍ਹਾਂ ਦਾ ਬਲ ਪ੍ਰਯੋਗ ਕਿਸੇ ਵੀ ਸਭਿਆਚਾਰਕ ਸਮਾਜ ਵਿੱਚ ਕਬੂਲਯੋਗ ਨਹੀਂ ਹੈ। ਸਰਕਾਰ ਨੂੰ ਇਸ ਦਾ ਜਵਾਬ ਦੇਣਾ ਚਾਹੀਦਾ ਹੈ।

ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਲੋਕਾਂ, ਮੁਲਾਜ਼ਮਾਂ ਅਤੇ ਮਜ਼ਦੂਰਾਂ ਦੇ ਹਿੱਤਾਂ ਦੀ ਰੱਖਿਆ ਦੇ ਵੱਡੇ-ਵੱਡੇ ਦਾਅਵੇ ਕੀਤੇ ਸਨ, ਪਰ ਅੱਜ ਬੇਰੁਜ਼ਗਾਰ ਨੌਜਵਾਨ, ਠੇਕਾ ਮੁਲਾਜ਼ਮ, ਮਨਰੇਗਾ ਵਰਕਰ, ਕਿਸਾਨ ਅਤੇ ਹੁਣ ਸਫਾਈ ਸੇਵਕ ਵੀ ਸਰਕਾਰ ਦੇ ਦਮਨ ਦਾ ਸ਼ਿਕਾਰ ਹੋ ਰਹੇ ਹਨ। ਇਸ ਤੋਂ ਸਪੱਸ਼ਟ ਹੈ ਕਿ ਇਹ ਸਰਕਾਰ ਗੱਲਬਾਤ ਦੀ ਬਜਾਏ ਡਰ ਅਤੇ ਪੁਲਿਸ ਬਲ ਦੇ ਸਹਾਰੇ ਰਾਜ ਕਰਨਾ ਚਾਹੁੰਦੀ ਹੈ। ਸਰਕਾਰ ਨੂੰ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਹੱਲ ਗੱਲਬਾਤ ਰਾਹੀਂ ਕਰਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਮਜ਼ਦੂਰਾਂ, ਮੁਲਾਜ਼ਮਾਂ ਅਤੇ ਮਿਹਨਤਕਸ਼ ਵਰਗ ਦੇ ਹੱਕਾਂ ਦੀ ਲੜਾਈ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਰਹੀ ਹੈ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਦੇ ਸਨਮਾਨ, ਹੱਕਾਂ ਅਤੇ ਇਨਸਾਫ਼ ਲਈ ਪੂਰੀ ਮਜ਼ਬੂਤੀ ਨਾਲ ਆਵਾਜ਼ ਉਠਾਉਂਦੀ ਰਹੇਗੀ।

ਜਾਰੀਕਰਤਾ:

ਦਫ਼ਤਰ, ਬਲਵਿੰਦਰ ਸਿੰਘ ਧਾਲੀਵਾਲ

ਸੇਵਾਮੁਕਤ ਆਈਏਐਸ ਅਧਿਕਾਰੀ ਅਤੇ ਵਿਧਾਇਕ

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...