ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ

by | Jul 24, 2026 | breaking news, daily, NATIONAL NEWS, politics | 0 comments

ਭੋਪਾਲ ਵਿਖੇ ਰਾਸ਼ਟਰੀ ਕਾਨਫਰੰਸ ਵਿੱਚ ਪੀਐੱਸਐੱਫਸੀ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਨਿਊਟ੍ਰੀਸ਼ਨ ਗਾਰਡਨ, ਪੋਸ਼ਣ ਵਾਟਿਕਾਵਾਂ ਅਤੇ ਅੰਤਰ-ਵਿਭਾਗੀ ਤਾਲਮੇਲ ਨੂੰ ਕੀਤਾ ਉਜਾਗਰ

ਪੰਜਾਬ ਰਾਜ ਖੁਰਾਕ ਕਮਿਸ਼ਨ (ਪੀਐੱਸਐੱਫਸੀ) ਦੇ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਨੇ ਮੱਧ ਪ੍ਰਦੇਸ਼ ਫੂਡ ਕਮਿਸ਼ਨ ਵੱਲੋਂ ਭੋਪਾਲ ਵਿਖੇ ਆਯੋਜਿਤ 2-ਦਿਨਾ ਰਾਸ਼ਟਰੀ ਕਾਨਫਰੰਸ ‘ਐੱਨਐੱਫਐੱਸਏ-2013: ਪ੍ਰਗਤੀ, ਚੁਣੌਤੀਆਂ ਅਤੇ ਅੱਗੇ ਦਾ ਰਸਤਾ’ ਵਿੱਚ ਕਮਿਸ਼ਨ ਦੀਆਂ ਗਤੀਵਿਧੀਆਂ ਅਤੇ ਪ੍ਰਾਪਤੀਆਂ ਨੂੰ ਸਾਂਝਾ ਕੀਤਾ।

ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਸ਼੍ਰੀ ਬਾਲ ਮੁਕੰਦ ਸ਼ਰਮਾ ਨੇ ਕਿਹਾ ਕਿ ਸਿਹਤ, ਖੁਰਾਕ ਤੇ ਸਿਵਲ ਸਪਲਾਈ, ਸਮਾਜਿਕ ਸੁਰੱਖਿਆ ਅਤੇ ਸਿੱਖਿਆ ਵਿਭਾਗਾਂ ਵਿੱਚ ਬਿਹਤਰ ਤਾਲਮੇਲ ਜ਼ਰੂਰੀ ਹੈ ਤਾਂ ਜੋ ਸਰਕਾਰ ਦੀਆਂ ਲੋਕ-ਪੱਖੀ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚ ਸਕੇ।

ਚੇਅਰਮੈਨ ਨੇ ਦੱਸਿਆ ਕਿ ਪੀਐੱਸਐੱਫਸੀ ਵੱਲੋਂ ਅਪ੍ਰੈਲ 2025 ਵਿੱਚ ਪੋਸ਼ਣ ਸੁਰੱਖਿਆ ’ਤੇ ਇੱਕ ਉੱਚ ਪੱਧਰੀ ਵਰਕਸ਼ਾਪ ਕਰਵਾਈ ਗਈ ਸੀ। ਇਸ ਵਿੱਚ ਖੇਤੀਬਾੜੀ, ਜੰਗਲਾਤ ਅਤੇ ਆਯੁਰਵੇਦ ਸਮੇਤ ਵੱਖ-ਵੱਖ ਖੇਤਰਾਂ ਦੇ 39 ਮਾਹਿਰਾਂ ਨੇ ਹਿੱਸਾ ਲਿਆ। ਇਸ ਵਰਕਸ਼ਾਪ ਦੀ ਪ੍ਰਧਾਨਗੀ ਸਾਬਕਾ ਕੇਂਦਰੀ ਖੁਰਾਕ ਸਕੱਤਰ ਬੀ.ਸੀ. ਗੁਪਤਾ ਨੇ ਕੀਤੀ, ਜਿਨ੍ਹਾਂ ਦੇ ਕਾਰਜਕਾਲ ਦੌਰਾਨ ਹੀ ਐੱਨਐੱਫਐੱਸਏ-2013 ਲਾਗੂ ਕੀਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਸਕੂਲਾਂ ਅਤੇ ਆਂਗਨਵਾੜੀਆਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਪੀਐੱਸਐੱਫਸੀ ਦੀਆਂ ਸਿਫ਼ਾਰਸ਼ਾਂ ਤੋਂ ਬਾਅਦ ਸਿੱਖਿਆ ਵਿਭਾਗ ਨੇ ਮਈ 2025 ਵਿੱਚ ਸਕੂਲਾਂ ਨੂੰ ਨਿਊਟ੍ਰੀਸ਼ਨ ਗਾਰਡਨ ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ ਸਨ। ਇਹ ਗਾਰਡਨ ਪੀਏਯੂ ਲੁਧਿਆਣਾ ਅਤੇ ਬਾਗਬਾਨੀ ਵਿਭਾਗ ਵੱਲੋਂ ਤਿਆਰ ਕੀਤੇ ਡਿਜ਼ਾਈਨ ਅਨੁਸਾਰ ਬਣਾਏ ਜਾ ਰਹੇ ਹਨ। ਹਰੇਕ ਗਾਰਡਨ ਵਿੱਚ 21 ਕਿਸਮਾਂ ਦੇ ਫਲਦਾਰ ਪੌਦਿਆਂ ਦੇ ਨਾਲ-ਨਾਲ ਜੜੀ-ਬੂਟੀਆਂ ਅਤੇ ਸਬਜ਼ੀਆਂ ਦੇ ਬਾਗ ਵੀ ਹੋਣਗੇ।

ਇਸੇ ਤਰ੍ਹਾਂ 1000 ਵਰਗ ਫੁੱਟ ਜਾਂ ਵੱਧ ਖੇਤਰ ਵਾਲੀਆਂ ਆਂਗਨਵਾੜੀਆਂ ਵਿੱਚ ਪੋਸ਼ਣ ਵਾਟਿਕਾਵਾਂ ਸਥਾਪਤ ਕੀਤੀਆਂ ਜਾ ਰਹੀਆਂ ਹਨ।

ਮਾਡਲ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਲਈ ਕਮਿਸ਼ਨ ਦੇ 4 ਮੈਂਬਰਾਂ ਨੂੰ ਹਰੇਕ ਨੂੰ 6 ਜ਼ਿਲ੍ਹੇ ਸੌਂਪੇ ਗਏ ਹਨ ਅਤੇ ਉਨ੍ਹਾਂ ਨੂੰ ਹਰ ਜ਼ਿਲ੍ਹੇ ਵਿੱਚ ਇੱਕ ਸਕੂਲ ਗੋਦ ਲੈ ਕੇ ਮਾਡਲ ਗਾਰਡਨ ਵਿਕਸਿਤ ਕਰਨ ਲਈ ਕਿਹਾ ਗਿਆ ਹੈ। ਕਮਿਸ਼ਨ ਐੱਨਆਰਆਈਆਂ ਤੋਂ ਸੀਐੱਸਆਰ ਰਾਹੀਂ ਸਕੂਲਾਂ ਵਿੱਚ ਸਟੀਲ ਦੇ ਵਾਸ਼ਬੇਸਨ ਅਤੇ ਡੈਸਕ ਲਗਵਾਉਣ ਲਈ ਵੀ ਸਹਿਯੋਗ ਮੰਗ ਰਿਹਾ ਹੈ।

ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਪੀਐੱਸਐੱਫਸੀ ਸਕੂਲੀ ਬੱਚਿਆਂ ਲਈ ਦੰਦਾਂ ਅਤੇ ਆਮ ਸਿਹਤ ਸੰਭਾਲ ’ਤੇ ਵੀ ਧਿਆਨ ਦੇ ਰਿਹਾ ਹੈ।

ਮਿਡ-ਡੇਅ ਮੀਲ ਦੇ ਰਸੋਈਏ ਅਤੇ ਸਹਾਇਕਾਂ ਨੂੰ ਸਫਾਈ, ਸਿਹਤ ਅਤੇ ਪੋਸ਼ਣ ਬਾਰੇ ਸਿਖਲਾਈ ਦਿੱਤੀ ਜਾ ਰਹੀ ਹੈ। ਲੋਕਾਂ ਨੂੰ ਪੌਸ਼ਟਿਕ ਖਾਣੇ ਪ੍ਰਤੀ ਜਾਗਰੂਕ ਕਰਨ ਲਈ ‘ਈਟ ਰਾਈਟ ਮੇਲੇ’ ਵੀ ਲਗਾਏ ਜਾ ਰਹੇ ਹਨ।

ਇਸ ਮੌਕੇ ਬਾਲ ਮੁਕੰਦ ਸ਼ਰਮਾ ਨੇ ਨੀਤੀ ਆਯੋਗ ਦੇ ਸਾਬਕਾ ਮੈਂਬਰ ਡਾ. ਰਮੇਸ਼ ਚੰਦ ਨੂੰ ਪੰਜਾਬ ਰਾਜ ਖੁਰਾਕ ਕਮਿਸ਼ਨ ਦੀਆਂ ਪਹਿਲਕਦਮੀਆਂ ਅਤੇ ਪ੍ਰਾਪਤੀਆਂ ਸਬੰਧੀ ਕੌਫੀ ਟੇਬਲ ਬੁੱਕ ਭੇਟ ਕੀਤੀ। ਇਸ ਮੌਕੇ ਮੱਧ ਪ੍ਰਦੇਸ਼ ਫੂਡ ਕਮਿਸ਼ਨ ਦੇ ਚੇਅਰਮੈਨ ਪ੍ਰੋ. ਵੀ.ਕੇ. ਮਲਹੋਤਰਾ ਵੀ ਮੌਜੂਦ ਸਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...