ਮਾਨ ਸਰਕਾਰ ਵੱਲੋਂ 2,769 ਯੋਗ ਪਰਿਵਾਰਾਂ ਨੂੰ ਮਜ਼ਬੂਤ ਕਰਨ ਲਈ ਅਸ਼ੀਰਵਾਦ ਸਕੀਮ ਤਹਿਤ ₹14.12 ਕਰੋੜ ਜਾਰੀ: ਡਾ. ਬਲਜੀਤ ਕੌਰ

by | Jul 25, 2026 | breaking news, daily, politics | 0 comments

ਘੱਟ ਆਮਦਨ ਵਾਲੇ ਪਰਿਵਾਰਾਂ ਦੀਆਂ ਯੋਗ ਧੀਆਂ ਦੇ ਵਿਆਹ ਲਈ ₹51,000 ਦੀ ਵਿੱਤੀ ਸਹਾਇਤਾ

19 ਜ਼ਿਲ੍ਹਿਆਂ ਦੇ 2,769 ਲਾਭਪਾਤਰੀਆਂ ਨੂੰ ਅਸ਼ੀਰਵਾਦ ਸਕੀਮ ਤਹਿਤ ਡਾਇਰੈਕਟ ਬੈਨੇਫਿਟ ਟ੍ਰਾਂਸਫਰ (DBT) ਰਾਹੀਂ ਮਿਲੇਗੀ ਰਾਸ਼ੀ

ਸਰਕਾਰ ਨੇ ਹਰ ਲੋੜਵੰਦ ਪਰਿਵਾਰ ਲਈ ਸਮਾਜਿਕ ਨਿਆਂ, ਗੌਰਵ ਅਤੇ ਵਿੱਤੀ ਸੁਰੱਖਿਆ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਸਰਕਾਰ ਦੀ ਸਰਬਪੱਖੀ ਵਿਕਾਸ ਅਤੇ ਸਮਾਜਿਕ ਨਿਆਂ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਦੱਸਿਆ ਕਿ ਰਾਜ ਸਰਕਾਰ ਨੇ ਵਿੱਤੀ ਸਾਲ 2026-27 ਦੌਰਾਨ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ 2,769 ਯੋਗ ਲਾਭਪਾਤਰੀਆਂ ਲਈ ਅਸ਼ੀਰਵਾਦ ਸਕੀਮ ਤਹਿਤ ₹14.12 ਕਰੋੜ ਦੀ ਰਾਸ਼ੀ ਜਾਰੀ ਕੀਤੀ ਹੈ। ਇਹ ਵਿੱਤੀ ਸਹਾਇਤਾ ਯੋਗ ਪਰਿਵਾਰਾਂ ਨੂੰ ਉਨ੍ਹਾਂ ਦੀਆਂ ਧੀਆਂ ਦੇ ਵਿਆਹ ਦੇ ਖਰਚੇ ਇੱਜ਼ਤ-ਮਾਣ ਨਾਲ ਪੂਰੇ ਕਰਨ ਵਿੱਚ ਮਦਦ ਕਰੇਗੀ ਅਤੇ ਉਨ੍ਹਾਂ ਦੇ ਵਿੱਤੀ ਬੋਝ ਨੂੰ ਘਟਾਏਗੀ।

ਹੋਰ ਵੇਰਵੇ ਸਾਂਝੇ ਕਰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੌਜੂਦਾ ਵਿੱਤੀ ਸਾਲ ਦੌਰਾਨ ਅਸ਼ੀਰਵਾਦ ਪੋਰਟਲ ਰਾਹੀਂ 19 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਦੀਆਂ 2,769 ਯੋਗ ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਇਹ ਸੁਨਿਸ਼ਚਿਤ ਕਰਨ ਲਈ ਕਿ ਹਰ ਯੋਗ ਪਰਿਵਾਰ ਨੂੰ ਸਮੇਂ ਸਿਰ ਵਿੱਤੀ ਸਹਾਇਤਾ ਮਿਲੇ, ਪੰਜਾਬ ਸਰਕਾਰ ਨੇ ₹14.12 ਕਰੋੜ ਜਾਰੀ ਕੀਤੇ ਹਨ, ਜੋ ਕਿ ਪਾਰਦਰਸ਼ੀ, ਕੁਸ਼ਲ ਅਤੇ ਸਮੇਂ ਸਿਰ ਕਲਿਆਣਕਾਰੀ ਲਾਭ ਪਹੁੰਚਾਉਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਮੰਤਰੀ ਨੇ ਦੱਸਿਆ ਕਿ ਲਾਭਪਾਤਰੀਆਂ ਵਿੱਚ ਬਰਨਾਲਾ ਤੋਂ 85, ਬਠਿੰਡਾ ਤੋਂ 61, ਫਰੀਦਕੋਟ ਤੋਂ 31, ਫਿਰੋਜ਼ਪੁਰ ਤੋਂ 91, ਸ੍ਰੀ ਫਤਿਹਗੜ੍ਹ ਸਾਹਿਬ ਤੋਂ 83, ਫਾਜ਼ਿਲਕਾ ਤੋਂ 347, ਗੁਰਦਾਸਪੁਰ ਤੋਂ 401, ਹੁਸ਼ਿਆਰਪੁਰ ਤੋਂ 162, ਜਲੰਧਰ ਤੋਂ 17, ਲੁਧਿਆਣਾ ਤੋਂ 151, ਮੋਗਾ ਤੋਂ 73, ਸ੍ਰੀ ਮੁਕਤਸਰ ਸਾਹਿਬ ਤੋਂ 105, ਪਟਿਆਲਾ ਤੋਂ 556, ਪਠਾਨਕੋਟ ਤੋਂ 61, ਰੂਪਨਗਰ ਤੋਂ 161, ਐਸ.ਏ.ਐਸ. ਨਗਰ (ਮੁਹਾਲੀ) ਤੋਂ 108, ਐਸ.ਬੀ.ਐਸ. ਨਗਰ ਤੋਂ 65, ਸੰਗਰੂਰ ਤੋਂ 94 ਅਤੇ ਮਾਲੇਰਕੋਟਲਾ ਤੋਂ 117 ਲਾਭਪਾਤਰੀ ਸ਼ਾਮਲ ਹਨ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਪੰਜਾਬ ਸਰਕਾਰ ਘੱਟ ਆਮਦਨ ਵਾਲੇ ਪਰਿਵਾਰਾਂ ਦੀਆਂ ਯੋਗ ਧੀਆਂ ਦੇ ਵਿਆਹ ਲਈ ₹51,000 ਦੀ ਵਿੱਤੀ ਸਹਾਇਤਾ ਪ੍ਰਦਾਨ ਕਰਦੀ ਹੈ, ਤਾਂ ਜੋ ਆਰਥਿਕ ਤੰਗੀ ਉਨ੍ਹਾਂ ਦੇ ਜੀਵਨ ਦੇ ਇਸ ਅਹਿਮ ਮੋੜ ‘ਚ ਰੁਕਾਵਟ ਨਾ ਬਣੇ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਣਾ ਚਾਹੀਦਾ ਹੈ, ਗਰੀਬੀ ਰੇਖਾ ਤੋਂ ਹੇਠਾਂ (BPL) ਪਰਿਵਾਰ ਨਾਲ ਸਬੰਧਤ ਹੋਣਾ ਚਾਹੀਦਾ ਹੈ, ਅਤੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਜਾਂ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਹੋਣਾ ਚਾਹੀਦਾ ਹੈ। ਪਰਿਵਾਰ ਦੀ ਸਾਰੇ ਸਰੋਤਾਂ ਤੋਂ ਕੁੱਲ ਸਾਲਾਨਾ ਆਮਦਨ ₹32,790 ਤੋਂ ਵੱਧ ਨਹੀਂ ਹੋਣੀ ਚਾਹੀਦੀ। ਉਨ੍ਹਾਂ ਦੱਸਿਆ ਕਿ ਇੱਕ ਯੋਗ ਪਰਿਵਾਰ ਦੀਆਂ ਵੱਧ ਤੋਂ ਵੱਧ ਦੋ ਧੀਆਂ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ।

ਡਾ. ਬਲਜੀਤ ਕੌਰ ਨੇ ਇਹ ਵੀ ਦੱਸਿਆ ਕਿ ਇਹ ਵਿੱਤੀ ਸਹਾਇਤਾ ਡਾਇਰੈਕਟ ਬੈਨੇਫਿਟ ਟ੍ਰਾਂਸਫਰ (DBT) ਪ੍ਰਣਾਲੀ ਰਾਹੀਂ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਜਾਂਦੀ ਹੈ, ਜਿਸ ਨਾਲ ਪਾਰਦਰਸ਼ਤਾ, ਜਵਾਬਦੇਹੀ ਅਤੇ ਸਮੇਂ ਸਿਰ ਲਾਭ ਮਿਲਣਾ ਸੁਨਿਸ਼ਚਿਤ ਹੁੰਦਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਹ ਸੁਨਿਸ਼ਚਿਤ ਕਰ ਰਹੀ ਹੈ ਕਿ ਭਲਾਈ ਸਕੀਮਾਂ ਹਰ ਲੋੜਵੰਦ ਪਰਿਵਾਰ ਤੱਕ ਪਾਰਦਰਸ਼ੀ ਅਤੇ ਸਮੇਂ ਸਿਰ ਪਹੁੰਚਣ। ਉਨ੍ਹਾਂ ਦੋਹਰਾਇਆ ਕਿ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਭਲਾਈ, ਪਰਿਵਾਰਾਂ ਨੂੰ ਮਾਣ-ਸਤਿਕਾਰ, ਵਿੱਤੀ ਸੁਰੱਖਿਆ ਅਤੇ ਬਰਾਬਰ ਦੇ ਮੌਕੇ ਦੇ ਕੇ ਮਜ਼ਬੂਤ ਕਰਨ ਲਈ ਵਚਨਬੱਧ ਹੈ, ਤਾਂ ਜੋ “ਰੰਗਲਾ ਪੰਜਾਬ” ਦੇ ਨਿਰਮਾਣ ਵਿੱਚ ਕੋਈ ਵੀ ਯੋਗ ਲਾਭਪਾਤਰੀ ਵਾਂਝਾ ਨਾ ਰਹੇ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...