ਚੰਡੀਗੜ੍ਹ ਪ੍ਰਸ਼ਾਸਨ ਦੇ ਮੁੱਖ ਸਕੱਤਰ ਸ਼੍ਰੀ ਐੱਚ. ਰਾਜੇਸ਼ ਪ੍ਰਸਾਦ, ਆਈਏਐੱਸ ਨੇ ਅੱਜ ਸਾਰੇ ਵਿਭਾਗਾਂ ਦੇ ਸਕੱਤਰਾਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਵਿਭਿੰਨ ਵਿਭਾਗਾਂ ਦੇ ਪ੍ਰਮੁੱਖ ਪ੍ਰਸ਼ਾਸਨਿਕ ਅਤੇ ਵਿਕਾਸਾਤਮਕ ਕਾਰਜਾਂ ਦੀ ਸਮੀਖਿਆ ਕੀਤੀ ਗਈ।
ਮੀਟਿੰਗ ਦੇ ਦੌਰਾਨ ਮੁੱਖ ਸਕੱਤਰ ਨੇ ਨਿਰਦੇਸ਼ ਦਿੱਤੇ ਕਿ ਚੰਡੀਗੜ੍ਹ ਪ੍ਰਸ਼ਾਸਨ ਦੇ ਅਧੀਨ ਆਉਣ ਵਾਲੀਆਂ ਸਾਰੀਆਂ ਕਾਰਪੋਰੇਸ਼ਨਾਂ, ਬੋਰਡਾਂ ਅਤੇ ਸੋਸਾਇਟੀਆਂ ਦੇ ਖਾਤਿਆਂ ਦੀ ਨਿਯਮਿਤ ਨਿਗਰਾਨੀ ਸੁਨਿਸ਼ਚਿਤ ਕੀਤੀ ਜਾਵੇ ਅਤੇ ਉਨ੍ਹਾਂ ਦਾ ਸਹੀ ਢੰਗ ਨਾਲ ਰੱਖ-ਰਖਾਅ ਕੀਤਾ ਜਾਵੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਬੋਰਡ ਆਵ੍ ਗਵਰਨਰਸ ਦੀਆਂ ਮੀਟਿੰਗਾਂ ਨਿਰਧਾਰਿਤ ਨਿਯਮਾਂ ਅਨੁਸਾਰ ਆਯੋਜਿਤ ਕੀਤੀਆਂ ਜਾਣ ਅਤੇ ਵਾਰਸ਼ਿਕ ਰਿਪੋਰਟਾਂ ਨਿਰਧਾਰਿਤ ਸਮਾਂ-ਸੀਮਾ ਦੇ ਅੰਦਰ ਪ੍ਰਸਤੁਤ ਕੀਤੀਆਂ ਜਾਣ।
ਨਸ਼ੇ ਦੇ ਵਿਰੁੱਧ ਤਾਲਮੇਲ ਵਾਲੀ ਮੁਹਿੰਮ ਚਲਾਉਣ ‘ਤੇ ਬਲ ਦਿੰਦੇ ਹੋਏ ਮੁੱਖ ਸਕੱਤਰ ਨੇ ਸਾਰੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਅਗਸਤ ਦੇ ਪਹਿਲੇ ਹਫ਼ਤੇ ਤੋਂ ਨਸ਼ਾ ਮੁਕਤ ਭਾਰਤ ਅਭਿਯਾਨ (ਐੱਨਐੱਮਬੀਏ) ਵਿੱਚ ਸਰਗਰਮੀ ਨਾਲ ਹਿੱਸਾ ਲੈਣ ਤਾਕਿ ਚੰਡੀਗੜ੍ਹ ਨੂੰ ਨਸ਼ਾ ਮੁਕਤ ਸ਼ਹਿਰ ਬਣਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਹਰੇਕ ਵਿਭਾਗ ਜਨਜਾਗਰੂਕਤਾ ਪ੍ਰੋਗਰਾਮਾਂ ਅਤੇ ਜਨ ਸੰਪਰਕ ਗਤੀਵਿਧੀਆਂ ਦੇ ਜ਼ਰੀਏ ਇਸ ਅਭਿਯਾਨ ਵਿੱਚ ਆਪਣਾ ਪ੍ਰਭਾਵੀ ਯੋਗਦਾਨ ਸੁਨਿਸ਼ਚਿਤ ਕਰੇ।
ਮੀਟਿੰਗ ਵਿੱਚ ਚੰਡੀਗੜ੍ਹ ਸਟਾਰਟਅਪ ਨੀਤੀ- 2025 ਦੇ ਲਾਗੂਕਰਨ ਦੀ ਸਮੀਖਿਆ ਕੀਤੀ ਗਈ। ਉਦਯੋਗ ਸਕੱਤਰ ਨੇ ਦੱਸਿਆ ਕਿ ਇਹ ਨੀਤੀ ਅਪ੍ਰੈਲ 2025 ਵਿੱਚ ਅਧਿਸੂਚਿਤ ਕੀਤੀ ਗਈ ਸੀ ਅਤੇ ਇਸ ਦੇ ਸੰਚਾਲਨ ਦਿਸ਼ਾ- ਨਿਰਦੇਸ਼ ਜਨਵਰੀ 2026 ਵਿੱਚ ਜਾਰੀ ਕੀਤੇ ਗਏ ਸਟਾਰਟਅਪਸ ਦੀ ਮਾਨਤਾ ਅਤੇ ਇਨਕਿਊਬੇਟਰਾਂ ਦੇ ਪੈਨਲ ਵਿੱਚ ਸ਼ਾਮਲ ਕੀਤੇ ਜਾਣ ਦੀ ਪ੍ਰਕਿਰਿਆ ਨੂੰ ਚੰਡੀਗੜ੍ਹ ਪ੍ਰਸ਼ਾਸਨ ਦੇ ਸਰਵਿਸ ਪਲੱਸ ਪੋਰਟਲ ਦੇ ਜ਼ਰੀਏ ਡਿਜੀਟਾਇਜ਼ ਕੀਤਾ ਗਿਆ ਹੈ। ਹੁਣ ਤੱਕ 13 ਸਟਾਰਟਅਪਸ ਨੇ ਨੀਤੀ ਦੇ ਤਹਿਤ ਮਾਨਤਾ ਲਈ ਅਰਜ਼ੀਆਂ ਦਿੱਤੀਆਂ ਹਨ, ਜਦਕਿ ਇਨਕਿਊਬੇਟਰਾਂ ਤੋਂ ਪੈਨਲ ਵਿੱਚ ਸ਼ਾਮਲ ਹੋਣ ਲਈ ਅਰਜ਼ੀਆਂ ਮੰਗੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਨੀਤੀ ਦੇ ਤਹਿਤ ਉੱਚ ਅਧਿਕਾਰ ਪ੍ਰਾਪਤ ਕਮੇਟੀ ਅਤੇ ਨੀਤੀ ਨਿਗਰਾਨੀ ਅਤੇ ਲਾਗੂਕਰਨ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਮੁੱਖ ਸਕੱਤਰ ਨੇ ਉਦਯੋਗ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਸਟਾਰਟਅਪ ਨੀਤੀ ਦੇ ਪ੍ਰਭਾਵੀ ਲਾਗੂਕਰਨ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਅਧਿਕ ਤੋਂ ਅਧਿਕ ਪਾਤਰ ਸਟਾਰਟਅਪਸ ਅਤੇ ਇਨਕਿਊਬੇਟਰਾਂ ਦੀ ਭਾਗੀਦਾਰੀ ਸੁਨਿਸ਼ਚਿਤ ਕਰਨ ਲਈ ਜਾਗਰੂਕਤਾ ਕੈਂਪ ਅਤੇ ਸੰਵੇਦਨਸ਼ੀਲਤਾ ਪ੍ਰੋਗਰਾਮ ਆਯੋਜਿਤ ਕੀਤੇ ਜਾਣ।
ਮੀਟਿੰਗ ਵਿੱਚ ਗ੍ਰਹਿ ਸਕੱਤਰ ਸ਼੍ਰੀ ਮਨਦੀਪ ਸਿੰਘ ਬਰਾੜ; ਵਿੱਤ ਸਕੱਤਰ ਸ਼੍ਰੀ ਦੀਪਰਵਾ ਲਾਕੜਾ; ਸਕੱਤਰ ਇੰਜੀਨੀਅਰਿੰਗ ਸੁਸ਼੍ਰੀ ਪ੍ਰੇਰਣਾ ਪੁਰੀ; ਨਗਰ ਨਿਗਮ ਚੰਡੀਗੜ੍ਹ ਦੇ
ਕਮਿਸ਼ਨਰ ਸ਼੍ਰੀ ਅਮਿਤ ਕੁਮਾਰ; ਮੁੱਖ ਵਣਪਾਲ ਸ਼੍ਰੀ ਸੌਰਭ ਕੁਮਾਰ; ਸਕੱਤਰ ਪ੍ਰਸੋਨਲ ਸ਼੍ਰੀ ਸਵਪਨਿਲ ਐੱਮ. ਨਾਇਕ; ਡਿਪਟੀ ਕਮਿਸ਼ਨਰ ਸ਼੍ਰੀ ਨਿਸ਼ਾਂਤ ਕੁਮਾਰ ਯਾਦਵ; ਸਕੱਤਰ ਸਮਾਜ ਭਲਾਈ ਸ਼੍ਰੀ ਹਰਪ੍ਰੀਤ ਸਿੰਘ ਸੂਦਨ;
ਮੈਨੇਜਿੰਗ ਡਾਇਰੈਕਟਰ, ਸਿਟਕੋ ਸ਼੍ਰੀ ਆਬਿਦ ਸਈਦ; ਸਕੱਤਰ ਖੁਰਾਕ ਅਤੇ ਸਪਲਾਈ ਸ਼੍ਰੀ ਮਨਸੂਰ ਮੁਹੰਮਦ; ਡਿਪਟੀ ਇੰਸਪੈਕਟਰ ਜਨਰਲ ਆਵ੍ ਪੁਲਿਸ ਸ਼੍ਰੀ ਰਾਜੀਵ ਰੰਜਨ ਸਿੰਘ; ਪੁਲਿਸ ਸੁਪਰਡੈਂਟ ਸ਼੍ਰੀ ਮਨਜੀਤ ਸਿੰਘ ਸ਼ਿਓਰਾਣ ਸਹਿਤ ਹੋਰ ਸੀਨੀਅਰ ਅਧਿਕਾਰੀ ਉਪਸਥਿਤ ਰਹੇ।
