ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ‘ਮਿਸ਼ਨ ਹਰਿਆਲੀ 2026’ ਦਾ ਆਗ਼ਾਜ਼

by | Jul 25, 2026 | breaking news, daily, politics | 0 comments

ਪੰਜਾਬ ਵਿੱਚ ਲਗਾਏ ਜਾਣਗੇ 9 ਲੱਖ ਬੂਟੇ

ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਅਤੇ ਵਾਤਾਵਰਣ ਦੀ ਸੰਭਾਲ ਦੇ ਉਦੇਸ਼ ਨਾਲ ਅਪਣਾ ਪੰਜਾਬ ਫਾਊਂਡੇਸ਼ਨ ਵੱਲੋਂ ਸ਼ੁਰੂ ਕੀਤੀ ਗਈ ਮਹੱਤਵਪੂਰਨ ਮੁਹਿੰਮ ‘ਮਿਸ਼ਨ ਹਰਿਆਲੀ 2026’ ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਤਹਿਤ ਸੂਬੇ ਭਰ ਵਿੱਚ 9 ਲੱਖ ਬੂਟੇ ਲਗਾਏ ਜਾਣਗੇ। ਇਹ ਮੁਹਿੰਮ ਸੀਬਾ ਸਕੂਲ, ਲਹਿਰਾਗਾਗਾ ਦੇ ਕੈਂਪਸ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਸ਼ੁਰੂ ਕੀਤੀ ਗਈ।

ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਗੋਇਲ ਨੇ ਵਿਦਿਆਰਥੀਆਂ ਨੂੰ ਬੂਟੇ ਵੰਡੇ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਬੂਟੇ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨ ਦਾ ਸੰਦੇਸ਼ ਦਿੱਤਾ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਕਿਹਾ ਕਿ ਵਾਤਾਵਰਣ ਦੀ ਸੁਰੱਖਿਆ ਮੌਜੂਦਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਹਰ ਨਾਗਰਿਕ ਨੂੰ ਇਸ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਬੂਟੇ ਲਗਾਉਣਾ ਹੀ ਨਹੀਂ, ਸਗੋਂ ਉਨ੍ਹਾਂ ਦੀ ਸੰਭਾਲ ਕਰਕੇ ਉਨ੍ਹਾਂ ਨੂੰ ਦਰੱਖ਼ਤ ਬਣਾਉਣਾ ਵੀ ਸਾਡੀ ਸਾਂਝੀ ਜ਼ਿੰਮੇਵਾਰੀ ਹੈ।

ਕੈਬਨਿਟ ਮੰਤਰੀ ਨੇ ਆਪਣਾ ਪੰਜਾਬ ਫਾਊਂਡੇਸ਼ਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਬੇ ਭਰ ਵਿੱਚ 9 ਲੱਖ ਬੂਟੇ ਵਿਉਂਤਬੱਧ ਢੰਗ ਨਾਲ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਦਾ ਰਿਕਾਰਡ ਰੱਖਣ ਦਾ ਇਹ ਉਪਰਾਲਾ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸੰਸਥਾਵਾਂ ਸਮਾਜ ਵਿੱਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਲੋਕਾਂ ਨੂੰ ਕੁਦਰਤ ਨਾਲ ਜੋੜਨ ਦਾ ਮਹੱਤਵਪੂਰਨ ਕੰਮ ਕਰ ਰਹੀਆਂ ਹਨ।

ਉਨ੍ਹਾਂ ਨੇ ਸੀਬਾ ਸਕੂਲ ਦੀ ਵੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਸੰਸਥਾ ਵਿਦਿਆਰਥੀਆਂ ਨੂੰ ਕੇਵਲ ਅਕਾਦਮਿਕ ਸਿੱਖਿਆ ਹੀ ਨਹੀਂ, ਸਗੋਂ ਸਮਾਜਿਕ ਜ਼ਿੰਮੇਵਾਰੀਆਂ, ਵਾਤਾਵਰਣ ਸੰਭਾਲ, ਜੀਵਨ ਮੁੱਲਾਂ ਅਤੇ ਵਿਹਾਰਕ ਗਤੀਵਿਧੀਆਂ ਨਾਲ ਵੀ ਜੋੜ ਰਹੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਹਰ ਵਿਦਿਆਰਥੀ ਘੱਟੋ-ਘੱਟ ਇੱਕ ਬੂਟਾ ਜ਼ਰੂਰ ਲਗਾਏ ਅਤੇ ਉਸ ਦੀ ਪੂਰੀ ਦੇਖਭਾਲ ਕਰਕੇ ਉਸ ਨੂੰ ਦਰੱਖ਼ਤ ਬਣਾਏ। ਇਸ ਦੌਰਾਨ ਉਨ੍ਹਾਂ ਨੇ ਬੂਟਿਆਂ ਦੀ ਸਹੀ ਦੇਖਭਾਲ ਅਤੇ ਸੰਭਾਲ ਸਬੰਧੀ ਕਈ ਲਾਭਦਾਇਕ ਨੁਕਤੇ ਵੀ ਸਾਂਝੇ ਕੀਤੇ।

ਸਮਾਗਮ ਦੌਰਾਨ ਆਪਣਾ ਪੰਜਾਬ ਫਾਊਂਡੇਸ਼ਨ ਦੇ ਫਾਊਂਡਰ ਮੈਂਬਰ ਅਤੇ ਸੀਬਾ ਸਕੂਲ ਦੇ ਪ੍ਰਬੰਧਕ ਸ੍ਰੀ ਕੰਵਲਜੀਤ ਸਿੰਘ ਢੀਂਡਸਾ ਨੇ ਕੈਬਨਿਟ ਮੰਤਰੀ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਫਾਊਂਡੇਸ਼ਨ ਦਾ ਉਦੇਸ਼ ਵਾਤਾਵਰਣ ਸੁਰੱਖਿਆ ਨੂੰ ਲੋਕ ਅੰਦੋਲਨ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ‘ਮਿਸ਼ਨ ਹਰਿਆਲੀ 2026’ ਤਹਿਤ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵਿਉਂਤਬੱਧ ਢੰਗ ਨਾਲ 9 ਲੱਖ ਬੂਟੇ ਲਗਾਏ ਜਾਣਗੇ ਅਤੇ ਹਰ ਬੂਟੇ ਦੀ ਨਿਰੰਤਰ ਨਿਗਰਾਨੀ ਅਤੇ ਸੰਭਾਲ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਇਸ ਮੁਹਿੰਮ ਵਿੱਚ ਵਿਦਿਆਰਥੀਆਂ ਵੱਲੋਂ ਦਿਖਾਏ ਜਾ ਰਹੇ ਉਤਸ਼ਾਹ ਅਤੇ ਸਹਿਯੋਗ ਲਈ ਧੰਨਵਾਦ ਵੀ ਪ੍ਰਗਟ ਕੀਤਾ।

ਇਸ ਉਪਰੰਤ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਸੀਬਾ ਸਕੂਲ ਦੇ ਹਰਬਲ ਗਾਰਡਨ ਵਿੱਚ ਬੂਟਾ ਲਗਾ ਕੇ ‘ਮਿਸ਼ਨ ਹਰਿਆਲੀ 2026’ ਦਾ ਰਸਮੀ ਆਗਾਜ਼ ਕੀਤਾ ਅਤੇ ਵਾਤਾਵਰਣ ਸੰਭਾਲ ਦਾ ਸੰਦੇਸ਼ ਦਿੱਤਾ।

ਇਸ ਮੌਕੇ ਵਪਾਰ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਅਰੁਣ ਜਿੰਦਲ, ਮਾਰਕੀਟ ਕਮੇਟੀ ਦੇ ਚੇਅਰਮੈਨ ਸ੍ਰੀ ਸ਼ੀਸ਼ਪਾਲ ਆਨੰਦ, ਸਕੂਲ ਪ੍ਰਬੰਧਕ, ਅਧਿਆਪਕ, ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...