ਇਸੇ ਦੌਰਾਨ ਪੰਜਾਬ ਦੇ ਪੁਲਿਸ ਮਹਾਨਿਰਦੇਸ਼ਕ (DGP) ਨੇ ਵੱਡਾ ਫੈਸਲਾ ਲੈਂਦੇ ਹੋਏ ਬਰਨਾਲਾ ਦੇ ਡੀ.ਐੱਸ.ਪੀ. ਸਤਬੀਰ ਸਿੰਘ ਬੈਂਸ ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ (ਸਸਪੈਂਡ) ਕਰ ਦਿੱਤਾ ਹੈ।
ਡੀ.ਜੀ.ਪੀ. ਦਫ਼ਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ, ਡੀ.ਐੱਸ.ਪੀ. ਸਤਬੀਰ ਸਿੰਘ ਬੈਂਸ ਵਿਰੁੱਧ ਵਿਭਾਗੀ ਕਾਰਵਾਈ ਵੀ ਸ਼ੁਰੂ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ।
ਇਸ ਫੈਸਲੇ ਨੂੰ ਬਰਨਾਲਾ ਲਾਠੀਚਾਰਜ ਮਾਮਲੇ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਪ੍ਰਸ਼ਾਸਨਿਕ ਕਾਰਵਾਈ ਮੰਨਿਆ ਜਾ ਰਿਹਾ ਹੈ।
ਇਸ ਗੱਲ ਦੀ ਪੁਸ਼ਟੀ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਵੱਲੋਂ ਆਪਣੇ ਐਕਸ ਦੇ ਅਕਾਊਂਟ ਦੇ ਉੱਪਰ ਪੋਸਟ ਕਰਕੇ ਕੀਤੀ ਗਈ ਹੈ
