ਬੱਚਿਆਂ ਅਤੇ ਨੌਜਵਾਨਾਂ ਅੰਦਰ ਖੇਡਾਂ ਪ੍ਰਤੀ ਉਤਸ਼ਾਹ ਪੈਦਾ ਕਰਨ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ-ਸ਼ੈਲੀ ਵੱਲ ਪ੍ਰੇਰਿਤ ਕਰਨ ਦੇ ਮਕਸਦ ਨਾਲ ਹਲਕਾ ਅਮਲੋਹ ਤੋਂ ਵਿਧਾਇਕ ਗੈਰੀ ਬੜਿੰਗ ਵੱਲੋਂ ਵੱਖ-ਵੱਖ ਪਿੰਡਾਂ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਮੁਹਿੰਮ ਤਹਿਤ ਉਨ੍ਹਾਂ ਵੱਲੋਂ ਪਿੰਡ ਮੀਆਂਪੁਰ, ਕੰਜਾਰੀ, ਤੰਗਰਾਲਾ, ਸ਼ਾਹਪੁਰ, ਤੂਰਾਂ ਅਤੇ ਕੁੰਭ ਵਿਖੇ ਉਤਸ਼ਾਹੀ ਖਿਡਾਰੀਆਂ ਨੂੰ ਕ੍ਰਿਕਟ, ਵਾਲੀਬਾਲ ਅਤੇ ਫੁੱਟਬਾਲ ਦੀਆਂ ਸਪੋਰਟਸ ਕਿੱਟਾਂ ਵੰਡੀਆਂ ਗਈਆਂ।
ਇਸ ਮੌਕੇ ਖਿਡਾਰੀਆਂ ਅਤੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਲਈ ਲਗਾਤਾਰ ਵੱਡੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਟੀਚਾ ਸਾਡੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਦੂਰ ਰੱਖ ਕੇ ਉਨ੍ਹਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਪੂਰੀ ਤਰ੍ਹਾਂ ਤੰਦਰੁਸਤ ਬਣਾਉਣਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਜਦੋਂ ਸਾਡੇ ਪਿੰਡਾਂ ਦੇ ਗਰਾਊਂਡ ਖਿਡਾਰੀਆਂ ਨਾਲ ਭਰੇ ਹੋਣਗੇ, ਤਾਂ ਹੀ ‘ਰੰਗਲੇ ਪੰਜਾਬ’ ਦਾ ਅਸਲੀ ਸੁਪਨਾ ਸਾਕਾਰ ਹੋਵੇਗਾ। ਵਿਧਾਇਕ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਗਾਉਣ ਅਤੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਮੱਲਾਂ ਮਾਰ ਕੇ ਆਪਣੇ ਮਾਪਿਆਂ, ਪਿੰਡ ਅਤੇ ਹਲਕੇ ਦਾ ਨਾਮ ਰੌਸ਼ਨ ਕਰਨ।
ਇਸ ਮੌਕੇ ਪਿੰਡਾਂ ਦੇ ਮੋਹਤਬਰਾਂ, ਖੇਡ ਕਲੱਬਾਂ ਦੇ ਮੈਂਬਰਾਂ ਅਤੇ ਨੌਜਵਾਨਾਂ ਵੱਲੋਂ ਵਿਧਾਇਕ ਗੈਰੀ ਬੜਿੰਗ ਅਤੇ ਪੰਜਾਬ ਸਰਕਾਰ ਦੇ ਇਸ ਸ਼ਲਾਘਾਯੋਗ ਕਦਮ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ
ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ
ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...
