ਤਰਲੋਚਨ ਸਿੰਘ ਦਾ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨ ਅੱਜ

by | Jul 28, 2026 | breaking news, daily, politics | 0 comments

ਘੱਟ ਗਿਣਤੀਆਂ, ਧਰਮ, ਸਮਾਜ ਤੇ ਸੱਭਿਆਚਾਰ ਨੂੰ ਸਮਰਪਿਤ ਸ਼ਖਸੀਅਤ ਤਰਲੋਚਨ ਸਿੰਘ

ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਵੱਲੋਂ ਪਦਮਸ਼੍ਰੀ ਡਾ. ਰਤਨ ਸਿੰਘ ਜੱਗੀ ਮੈਮੋਰੀਅਲ ਫਾਊਂਡੇਸ਼ਨ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸਮਾਗਮ ਵਿੱਚ ਪਹਿਲੇ ਡਾ ਰਤਨ ਸਿੰਘ ਜੱਗੀ ਯਾਦਗਾਰੀ ਸਨਮਾਨ ਨਾਲ ਸਾਬਕਾ ਸੰਸਦ ਮੈਂਬਰ ਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਸ ਤਰਲੋਚਨ ਸਿੰਘ ਨੂੰ ਸਨਮਾਨਿਆ ਜਾਵੇਗਾ ਜਿਸ ਵਿਚ 51 ਹਜ਼ਾਰ ਰੁਪਏ ਦੀ ਨਗਦ ਰਾਸ਼ੀ, ਦੁਸ਼ਾਲਾ ਤੇ ਸਨਮਾਨ ਚਿੰਨ੍ਹ ਭੇਟਾ ਕੀਤਾ ਜਾਵੇਗਾ।

ਸੈਕਟਰ 16 ਸਥਿਤ ਪੰਜਾਬ ਕਲਾ ਭਵਨ ਵਿਖੇ 27 ਜੁਲਾਈ ਨੂੰ ਸ਼ਾਮ ਸਾਢੇ ਪੰਜ ਵਜੇ ਪਦਮਸ਼੍ਰੀ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਅਤੇ ਡਾ. ਰਤਨ ਸਿੰਘ ਜੱਗੀ ਓਪਨ ਏਅਰ ਥਿਏਟਰ ਦਾ ਉਦਘਾਟਨੀ ਸਮਾਰੋਹ ਭਲਕੇ ਹੋਵੇਗਾ। ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ।

ਸ. ਤਰਲੋਚਨ ਸਿੰਘ, ਘੱਟ ਗਿਣਤੀਆਂ, ਧਰਮ, ਸਮਾਜ ਤੇ ਸੱਭਿਆਚਾਰ ਨੂੰ ਸਮਰਪਿਤ ਉਹ ਸ਼ਖਸੀਅਤ ਹਨ ਜਿਨ੍ਹਾਂ ਆਪਣੀ ਮਿਹਨਤ, ਦੂਰਦਰਸ਼ੀ ਤੇ ਦੂਰਅੰਦੇਸ਼ੀ ਸੋਚ, ਨਿਰਪੱਖ ਪ੍ਰਸ਼ਾਸਨ ਅਤੇ ਮਨੁੱਖਤਾ ਦੀ ਸੇਵਾ ਰਾਹੀਂ ਭਾਰਤ ਦੇ ਜਨ-ਜੀਵਨ ਵਿੱਚ ਵਿਲੱਖਣ ਸਥਾਨ ਬਣਾਇਆ ਹੈ।

ਦੇਸ਼ ਦੀ ਵੰਡ ਦੇ ਦੁੱਖਾਂ ਨੂੰ ਆਪਣੇ ਬਚਪਨ ਵਿੱਚ ਸਹਿਣ ਤੋਂ ਬਾਅਦ ਵੀ ਉਨ੍ਹਾਂ ਨੇ ਹੌਸਲਾ ਨਹੀਂ ਹਾਰਿਆ, ਸਗੋਂ ਸਿੱਖਿਆ, ਸੇਵਾ ਅਤੇ ਸਮਾਜਿਕ ਸਮਰਪਣ ਨੂੰ ਆਪਣੇ ਜੀਵਨ ਦਾ ਮੂਲ ਮੰਤਰ ਬਣਾਇਆ। ਉਹ ਅਰਥ ਸ਼ਾਸਤਰ ਵਿੱਚ ਉੱਚ ਸਿੱਖਿਆ ਪ੍ਰਾਪਤ ਕਰਨ ਉਪਰੰਤ ਲੋਕ ਸੇਵਾ ਵਿੱਚ ਆਏ ਅਤੇ ਆਪਣੇ ਲੰਬੇ ਪ੍ਰਸ਼ਾਸਨਿਕ ਅਤੇ ਜਨਤਕ ਜੀਵਨ ਦੌਰਾਨ ਹਰ ਜ਼ਿੰਮੇਵਾਰੀ ਨੂੰ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਇਆ।

ਸ. ਤਰਲੋਚਨ ਸਿੰਘ ਨੇ ਪੰਜਾਬ ਸਰਕਾਰ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਸੈਰ-ਸਪਾਟਾ ਅਤੇ ਸੱਭਿਆਚਾਰ ਵਿਭਾਗ ਸਮੇਤ ਕਈ ਮਹੱਤਵਪੂਰਨ ਅਹੁਦਿਆਂ ‘ਤੇ ਸੇਵਾ ਨਿਭਾਈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਤੋਂ ਲੈ ਕੇ ਦੇਸ਼ ਦੇ ਰਾਸ਼ਟਰਪਤੀ ਦਫ਼ਤਰ ਤੱਕ ਆਪਣੀਆਂ ਸੇਵਾਵਾਂ ਨਿਭਾਈਆਂ। ਉਨ੍ਹਾਂ ਨੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਉਪ-ਚੇਅਰਮੈਨ ਅਤੇ ਫੇਰ ਚੇਅਰਮੈਨ ਵਜੋਂ ਸੇਵਾਵਾਂ ਨਿਭਾਉਂਦਿਆਂ ਘੱਟ ਗਿਣਤੀਆਂ ਦੇ ਅਧਿਕਾਰਾਂ ਦੀ ਰੱਖਿਆ, ਧਾਰਮਿਕ ਸਦਭਾਵਨਾ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਲਈ ਮਹੱਤਵਪੂਰਨ ਯੋਗਦਾਨ ਦਿੱਤਾ।

ਸ. ਤਰਲੋਚਨ ਸਿੰਘ ਰਾਜ ਸਭਾ ਦੇ ਮੈਂਬਰ ਵਜੋਂ ਵੀ ਸੇਵਾਵਾਂ ਨਿਭਾਈਆਂ ਅਤੇ ਸੰਸਦ ਦੇ ਉਪਰਲੇ ਸਦਨ ਵਿੱਚ ਲੋਕ-ਹਿੱਤ ਦੇ ਅਨੇਕਾਂ ਮੁੱਦੇ ਪ੍ਰਭਾਵਸ਼ਾਲੀ ਢੰਗ ਨਾਲ ਉਠਾਏ। ਹਾਲਾਂਕਿ ਉਹ ਰਾਜ ਸਭਾ ਵਿੱਚ ਹਰਿਆਣਾ ਤੋਂ ਚੁਣੇ ਗਏ ਸਨ ਪ੍ਰੰਤੂ ਉਨ੍ਹਾਂ ਆਪਣੇ ਛੇ ਸਾਲ ਦੇ ਕਾਰਜਕਾਲ ਦੌਰਾਨ ਸਮੁੱਚੀ ਦੁਨੀਆਂ ਵਿੱਚ ਵਸਦੇ ਸਿੱਖਾਂ ਤੇ ਪੰਜਾਬੀਆਂ ਦੇ ਹੱਕ ਵਿੱਚ ਅਵਾਜ਼ ਬੁਲੰਦ ਕੀਤੀ। ਉਨ੍ਹਾਂ ਨੇ ਘੱਟ ਗਿਣਤੀਆਂ ਦੇ ਹੱਕਾਂ, ਪੰਜਾਬੀ ਭਾਸ਼ਾ, ਸਿੱਖ ਵਿਰਾਸਤ, ਰਾਸ਼ਟਰੀ ਏਕਤਾ ਅਤੇ ਸਮਾਜਿਕ ਨਿਆਂ ਨਾਲ ਜੁੜੇ ਵਿਸ਼ਿਆਂ ‘ਤੇ ਨਿਰੰਤਰ ਪਹਿਰਾ ਦਿੱਤਾ।

ਸ. ਤਰਲੋਚਨ ਸਿੰਘ ਭਾਰਤੀ ਓਲੰਪਿਕ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਵੀ ਰਹੇ ਜਿੱਥੇ ਉਨ੍ਹਾਂ ਸਿਹਤਮੰਦ ਸਮਾਜ ਸਿਰਜਣ ਵਿੱਚ ਖੇਡਾਂ ਦੀ ਪ੍ਰਫੁੱਲਤਾ ਲਈ ਵਡੇਰਾ ਯੋਗਦਾਨ ਪਾਇਆ। ਓਲੰਪਿਕ, ਏਸ਼ੀਆ ਤੇ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤੀ ਖੇਡ ਦਲ ਦੇ ਮੈਂਬਰ ਵਜੋਂ ਸੇਵਾਵਾਂ ਨਿਭਾਉਣ ਤੋਂ ਇਲਾਵਾ ਦੇਸ਼ ਅੰਦਰ ਹੋਈਆਂ ਏਸ਼ਿਆਈ ਤੇ ਰਾਸ਼ਟਰਮੰਡਲ ਖੇਡਾਂ ਦੀ ਸਫਲ ਮੇਜ਼ਬਾਨੀ ਵਿੱਚ ਵੱਡਾ ਰੋਲ ਨਿਭਾਇਆ।

ਸ. ਤਰਲੋਚਨ ਸਿੰਘ ਵੱਲੋਂ ਨਿਭਾਈਆਂ ਸੇਵਾਵਾਂ ਨੂੰ ਮਾਨਤਾ ਦਿੰਦੇ ਹੋਏ ਭਾਰਤ ਸਰਕਾਰ ਵੱਲੋਂ ਸਾਲ 2021 ਵਿੱਚ ਉਨ੍ਹਾਂ ਨੂੰ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...