ਕੇਜਰੀਵਾਲ ਦਾ 3 ਮਹੀਨਿਆਂ ‘ਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਨਿਕਲਿਆ ਝੂਠਾ, ਪੰਜਾਬ ਦੀਜਵਾਨੀ ਰੋਜ਼ ਤੋੜ ਰਹੀ ਦਮ: ਢਿੱਲੋਂ

by | Jul 31, 2026 | breaking news, crime, daily, politics | 0 comments

ਨਸ਼ਿਆਂ ਦੇ ਮੁੱਦੇ ‘ਤੇ ਭਾਜਪਾ ਪ੍ਰਧਾਨ ਦਾ ‘ਆਪ’ ਸਰਕਾਰ ‘ਤੇ ਹਮਲਾ, ਜਤਾਈ ਚਿੰਤਾ

ਫੋਕੀ ਇਸ਼ਤਿਹਾਰਬਾਜ਼ੀ ਨਾਲ ਨਹੀਂ, ਮਜ਼ਬੂਤ ਨੀਤੀ ਨਾਲ ਹੋਵੇਗਾ ਨਸ਼ੇ ਦਾ ਖ਼ਾਤਮਾ: ਸੂਬਾ ਪ੍ਰਧਾਨ ਢਿੱਲੋਂ

ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਸਰਕਾਰ ’ਤੇ ਨਸ਼ਿਆਂ ਦੇ ਮੁੱਦੇ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਮਾਨ ਸਰਕਾਰ ਦਾ ‘ਯੁੱਧ ਨਸ਼ਿਆਂ ਵਿਰੁੱਧ’ ਦਾ ਦਾਅਵਾ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋ ਚੁੱਕਾ ਹੈ। ਮੋਹਾਲੀ ਦੀ ਅੰਬ ਸਾਹਿਬ ਕਲੋਨੀ ਵਿੱਚ ਪਿਛਲੇ ਮਹਿਜ਼ 18 ਦਿਨਾਂ ਅੰਦਰ ਨਸ਼ੇ ਦੀ ਓਵਰਡੋਜ਼ ਕਾਰਨ 5 ਨੌਜਵਾਨਾਂ ਦੀ ਹੋਈ ਦੁਖਦਾਈ ਮੌਤ ਨੇ ਸੂਬੇ ਦੇ ਖ਼ੌਫ਼ਨਾਕ ਹਾਲਾਤਾਂ ਨੂੰ ਜੱਗ ਜ਼ਾਹਰ ਕਰ ਦਿੱਤਾ ਹੈ।

ਕੇਵਲ ਸਿੰਘ ਢਿੱਲੋਂ ਨੇ ਅੰਬ ਸਾਹਿਬ ਕਲੋਨੀ ਦੇ ਪੀੜਤ ਪਰਿਵਾਰਾਂ ਦਾ ਦਰਦ ਸਾਂਝਾ ਕਰਦਿਆਂ ਕਿਹਾ ਕੀ ਇਹ ਬਹੁਤ ਹੀ ਦਿਲ ਕੰਬਾਊ ਅਤੇ ਸ਼ਰਮਨਾਕ ਹੈ ਕਿ ਇੱਕੋ ਪਰਿਵਾਰ ਦੀ ਮਾਂ ਦੇ ਦੋਵੇਂ ਪੁੱਤਰ ਨਸ਼ੇ ਦੀ ਬਲੀ ਚੜ੍ਹ ਗਏ। ਇੱਕ ਹੋਰ ਔਰਤ ਆਪਣੇ ਦੋ ਛੋਟੇ ਬੱਚਿਆਂ ਨਾਲ ਇਕੱਲੀ ਰਹਿ ਗਈ ਹੈ, ਕਿਉਂਕਿ ਉਸ ਦਾ ਪਤੀ ਨਸ਼ੇ ਕਾਰਨ ਦੁਨੀਆ ਛੱਡ ਗਿਆ। ਇਹ ਸਿਰਫ਼ ਅੰਕੜੇ ਨਹੀਂ ਹਨ, ਇਹ ਉਹ ਪਰਿਵਾਰ ਹਨ ਜੋ ਸਰਕਾਰ ਦੀ ਵਾਅਦਾਖ਼ਲਾਫ਼ੀ ਕਾਰਨ ਉੱਜੜ ਰਹੇ ਹਨ।

ਢਿੱਲੋਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਪੰਜਾਬੀਆਂ ਨਾਲ ਵਾਅਦਾ ਕੀਤਾ ਸੀ ਕਿ 3 ਮਹੀਨਿਆਂ ਵਿੱਚ ਨਸ਼ਾ ਖ਼ਤਮ ਕਰ ਦਿੱਤਾ ਜਾਵੇਗਾ, ਪਰ ਅੱਜ ਸਥਿਤੀ ਇਹ ਹੈ ਕਿ ਨਸ਼ਾ ਘਟਣ ਦੀ ਬਜਾਏ ਹੋਰ ਵੱਧ ਗਿਆ ਹੈ। ਅੱਜ ਪੰਜਾਬ ਦੀ ਜਵਾਨੀ ਹਰ ਰੋਜ਼ ਦਮ ਤੋੜ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਨਸ਼ਾ ਪੀੜਤ ਪਰਿਵਾਰ ਅਤੇ ਆਮ ਨਾਗਰਿਕ ਨਸ਼ਾ ਤਸਕਰਾਂ ਦਾ ਵਿਰੋਧ ਕਰਦੇ ਹਨ ਤਾਂ ਉਨ੍ਹਾਂ ਨੂੰ ਸ਼ਰੇਆਮ ਧਮਕੀਆਂ ਦਿੱਤੀਆਂ ਜਾਂਦੀਆਂ ਹਨ, ਜਿਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਤਸਕਰਾਂ ਨੂੰ ਪ੍ਰਸ਼ਾਸਨ ਅਤੇ ਸਿਆਸੀ ਸਰਪ੍ਰਸਤੀ ਪ੍ਰਾਪਤ ਹੈ।

ਭਾਜਪਾ ਨੇਤਾ ਨੇ ਅੱਗੇ ਕਿਹਾ ਕਿ ਲੋਕਾਂ ਦਾ ਸਿਸਟਮ ਤੋਂ ਵਿਸ਼ਵਾਸ ਇਸ ਹੱਦ ਤੱਕ ਉੱਠ ਚੁੱਕਾ ਹੈ ਕਿ ਪੀੜਤ ਪਰਿਵਾਰਾਂ ਨੂੰ ਨਸ਼ੇ ਤੋਂ ਤੰਗ ਆ ਕੇ ਆਪਣੇ ਘਰ‌ ਵੇਚਣ ਲਈ ਪੋਸਟਰ ਲਗਾਉਣੇ ਅਤੇ ਧਰਨੇ ਦੇਣ ਲਈ ਮਜ਼ਬੂਰ ਹੋਣਾ ਪੈ ਰਹਾ ਹੈ। ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਅਤੇ ਆਮ ਲੋਕਾਂ ਦਾ ਰੋਸ ‘ਆਪ’ ਸਰਕਾਰ ਦੇ ਫੇਲ੍ਹ ਹੋ ਚੁੱਕੇ ਸਿਸਟਮ ਦੀ ਪ੍ਰਤੱਖ ਨਿਸ਼ਾਨੀ ਹੈ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ‘ਆਪ’ ਸਰਕਾਰ ਦਾ ਝੂਠਾ ਬਦਲਾਅ ਪੰਜਾਬ ਦੇ ਲੋਕਾਂ ਨੂੰ ਬਹੁਤ ਮਹਿੰਗਾ ਪਿਆ ਹੈ, ਜਿਸਨੇ ਪੰਜਾਬ ਨੂੰ ਕਈ ਸਾਲ ਪਿੱਛੇ ਕਰ ਦਿੱਤਾ ਹੈ। ਉਹਨਾਂ ਨਸ਼ਿਆਂ ਨੂੰ ਖਤਮ ਕਰਨ ਲਈ ਇੱਕ ਤਕੜੀ ਯੋਗ ਅਗਵਾਈ ਤੇ ਨੀਤੀ ਦੀ ਲੋੜ ਹੈ ਨਾ ਕਿ ਸਿਰਫ ਇਸ਼ਤਿਹਾਰਬਾਜ਼ੀ ਸਿਸਟਮ ਦੀ ਲੋੜ ਹੈ। ਉਹਨਾਂ ਪੰਜਾਬ ਦੇ ਲੋਕਾਂ ਨੂੰ ਆਪਣੇ ਬੱਚਿਆਂ ਦੇ ਸੁਰੱਖਿਅਤ ਭਵਿੱਖ ਲਈ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬ

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...