ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

by | Jul 31, 2026 | breaking news, daily, politics, religion | 0 comments

ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਨਵੰਬਰ 2026 ਵਿਚ ਭੇਜਿਆ ਜਾਵੇਗਾ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਰਧਾਲੂ ਆਪਣੇ ਪਾਸਪੋਰਟ 10 ਅਗਸਤ 2026 ਤੱਕ ਜਮ੍ਹਾ ਕਰਵਾ ਸਕਣਗੇ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਹੜੇ ਸ਼ਰਧਾਲੂ ਇਸ ਇਤਿਹਾਸਕ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨਾ ਚਾਹੁੰਦੇ ਹਨ ਉਹ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸ਼ਿਫਾਰਸ ਸਹਿਤ 10 ਅਗਸਤ 2026 ਤੀਕ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਯਾਤਰਾ ਵਿਭਾਗ ਵਿਚ ਭੇਜਣ।

ਸ. ਕਾਹਲਵਾਂ ਨੇ ਜਾਣਕਾਰੀ ਦਿੱਤੀ ਕਿ ਸ਼ਰਧਾਲੂਆਂ ਲਈ ਪਾਸਪੋਰਟ ਦੇ ਨਾਲ ਪਛਾਣ ਦੇ ਸਬੂਤ ਵਜੋਂ ਅਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਲਗਾਉਣੀ ਜ਼ਰੂਰੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਆਪਣੇ ਪਾਸਪੋਰਟ ਅਤੇ ਦਸਤਾਵੇਜ਼ ਸ਼੍ਰੋਮਣੀ ਕਮੇਟੀ ਨੂੰ ਦੇਣ ਤਾਂ ਜੋ ਵੀਜ਼ਾ ਪ੍ਰਕਿਰਿਆ ਪੂਰੀ ਕਰਨ ਲਈ ਅਗਲੀ ਕਾਰਵਾਈ ਕੀਤੀ ਜਾ ਸਕੇ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਸਹਾਇਕ, ਸ਼੍ਰੋਮਣੀ ਕਮੇਟੀ।
ਸਸੰਪਰਕ: 81461-01114

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...