ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

by | Jul 31, 2026 | breaking news, daily, politics | 0 comments

80.35 ਕਰੋੜ ਰੁਪਏ ਦੀ ਲਾਗਤ ਨਾਲ 137.13 ਕਿਲੋਮੀਟਰ ਨਹਿਰਾਂ, ਰਜਬਾਹਿਆਂ ਦਾ ਨਵੀਨੀਕਰਨ ਅਤੇ 53.9 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ

ਬਾਦਸ਼ਾਹਪੁਰ ਵਿਖੇ ਘੱਗਰ ਦੇ ਕਿਨਾਰੇ 2.46 ਕਰੋੜ ਰੁਪਏ ਖਰਚ ਕਰਕੇ ਪੱਥਰ ਤੇ ਜਾਲੀ ਲਗਾ ਕੇ ਮਜ਼ਬੂਤ ਕੀਤੇ-ਗੋਇਲ

ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜਲ ਸਰੋਤ ਮੰਤਰੀ ਦਾ ਕੀਤਾ ਧੰਨਵਾਦ

ਜਲ ਸਰੋਤ ਮੰਤਰੀ ਤੇ ਵਿਧਾਇਕ ਵੱਲੋਂ ਪਿੰਡ ਬੂਟਾ ਸਿੰਘ ਵਾਲਾ ਤੇ ਬਾਦਸ਼ਾਹਪੁਰ ਵਿਖੇ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ

ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸ਼ੁਤਰਾਣਾ ਹਲਕੇ ਦੇ ਪਿੰਡ ਬੂਟਾ ਸਿੰਘ ਵਾਲਾ ਅਤੇ ਬਾਦਸ਼ਾਹਪੁਰ ਵਿਖੇ ਨਹਿਰੀ ਪਾਣੀ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਸ਼ੁਤਰਾਣਾ ਦੇ ਵਿਧਾਇਕ ਸ੍ਰੀ ਕੁਲਵੰਤ ਸਿੰਘ ਬਾਜ਼ੀਗਰ ਵੀ ਹਾਜ਼ਰ ਸਨ, ਜਿਨ੍ਹਾਂ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਦਾ ਕਿਸਾਨਾਂ ਨੂੰ ਇਹ ਵੱਡਾ ਤੋਹਫ਼ਾ ਦੇਣ ਲਈ ਧੰਨਵਾਦ ਕੀਤਾ।

ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਸਹੂਲਤ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ੁਤਰਾਣਾ ਹਲਕੇ ਵਿੱਚ 80.35 ਕਰੋੜ ਰੁਪਏ ਦੀ ਲਾਗਤ ਨਾਲ 137.13 ਕਿਲੋਮੀਟਰ ਨਹਿਰਾਂ, ਰਜਬਾਹਿਆਂ ਅਤੇ ਸਬ-ਮਾਈਨਰਾਂ ਦਾ ਨਵੀਨੀਕਰਨ ਕੀਤਾ ਗਿਆ ਹੈ, ਜਿਸ ਨਾਲ 56 ਪਿੰਡਾਂ ਦੀ ਲਗਭਗ 68,500 ਏਕੜ ਜ਼ਮੀਨ ਨੂੰ ਸਿੰਚਾਈ ਲਈ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ।

ਉਨ੍ਹਾਂ ਦੱਸਿਆ ਕਿ ਇਸ ਤਹਿਤ 2 ਨਹਿਰਾਂ, 14 ਕੁੱਲ ਮਾਈਨਰ ਅਤੇ ਸਬ-ਮਾਈਨਰਾਂ ਦਾ ਨਵੀਨੀਕਰਨ ਕੀਤਾ ਗਿਆ ਹੈ। ਇਸ ਤੋਂ ਇਲਾਵਾ 53.9 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ, ਜਿਨ੍ਹਾਂ ’ਤੇ 8.89 ਕਰੋੜ ਰੁਪਏ ਦੀ ਲਾਗਤ ਆਈ ਹੈ। ਇਨ੍ਹਾਂ ਪਾਈਪਲਾਈਨਾਂ ਰਾਹੀਂ 18 ਪਿੰਡਾਂ ਦੀ ਕਰੀਬ 9,302 ਏਕੜ ਜ਼ਮੀਨ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਬਾਦਸ਼ਾਹਪੁਰ ਵਿਖੇ ਘੱਗਰ ਬੰਨ੍ਹ ਮਜ਼ਬੂਤ ਕਰਨ ਦਾ ਜਾਇਜ਼ਾ ਲਿਆ ਅਤੇ ਦੱਸਿਆ ਕਿ ਡਰੇਨੇਜ ਵਿਭਾਗ ਨੇ ਘੱਗਰ ਦੇ ਕਿਨਾਰੇ, ਜਿੱਥੇ ਕਿਤੇ ਢਾਹ ਲੱਗਣ ਦਾ ਖ਼ਦਸ਼ਾ ਸੀ, ਉੱਥੇ 1000 ਫੁੱਟ ਖੇਤਰ ‘ਤੇ 2.46 ਕਰੋੜ ਰੁਪਏ ਖਰਚ ਕਰਕੇ ਪੱਥਰ ਤੇ ਜਾਲੀ ਲਗਾ ਕੇ ਮਜ਼ਬੂਤ ਕੀਤਾ ਹੈ। ਪੱਤਰਕਾਰਾਂ ਵੱਲੋਂ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਬਰਿੰਦਰ ਗੋਇਲ ਨੇ ਕਿਹਾ ਕਿ ਡਰੇਨੇਜ ਵਿਭਾਗ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਹਦਾਇਤ ਅਨੁਸਾਰ ਪਿਛਲੇ ਸਾਲ ਦੌਰਾਨ ਘੱਗਰ ਦੇ ਬੰਨ੍ਹ ਮਜ਼ਬੂਤ ਕਰਨ ਲਈ ਜੋ ਕੰਮ ਕੀਤਾ ਉਹ ਕਦੇ ਪਿਛਲੇ 50 ਸਾਲਾਂ ਵਿੱਚ ਨਹੀਂ ਹੋਇਆ, ਜਿਸ ਕਰਕੇ ਲੰਘੇ ਸਾਲ ਘੱਗਰ ਨਦੀ ਵਿੱਚ ਬਹੁਤਾਤ ‘ਚ ਆਏ ਪਾਣੀ ਦੇ ਬਾਵਜੂਦ ਕਿਸੇ ਵੀ ਥਾਂ ‘ਤੇ ਕੋਈ ਬੰਨ੍ਹ ਨਹੀਂ ਟੁੱਟਿਆ। ਉਨ੍ਹਾਂ ਦੱਸਿਆ ਕਿ ਬਾਦਸ਼ਾਹਪੁਰ ਵਿਖੇ ਵੀ ਖਨੌਰੀ ਦੀ ਤਰ੍ਹਾਂ ਗੇਜ ਲਗਾਈ ਜਾਵੇਗੀ ਅਤੇ ਹੁਣ ਤੱਕ ਹੜ੍ਹਾਂ ਤੋਂ ਬਚਾਅ ਦੇ ਕਾਰਜ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਉਹ ਕਾਰ ਸੇਵਾ, ਲੋਕਾਂ ਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦੀ ਹਨ।

ਇਸ ਮੌਕੇ ਵਿਧਾਇਕ ਸ੍ਰੀ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਕੈਬਨਿਟ ਮੰਤਰੀ ਗੋਇਲ ਤੀਜੀ ਵਾਰ ਸ਼ੁਤਰਾਣਾ ਹਲਕੇ ‘ਚ ਆਕੇ ਉਦਘਾਟਨ ਕਰਕੇ ਗਏ ਹਨ, ਤੇ ਕਿਸਾਨਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੰਜਾਬ ਸਰਕਾਰ ਨੇ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਘੱਗਰ ਤੋਂ ਪਾਰਲੇ ਪਿੰਡਾਂ ਤੱਕ ਵੀ ਇਹ ਸਹੂਲਤ ਪ੍ਰਦਾਨ ਕੀਤੀ ਜਾਵੇਗੀ ਅਤੇ ਇਨ੍ਹਾਂ ਪ੍ਰਾਜੈਕਟਾਂ ਨਾਲ ਕਿਸਾਨਾਂ ਨੂੰ ਵੱਡਾ ਲਾਭ ਮਿਲੇਗਾ ਅਤੇ ਖੇਤੀਬਾੜੀ ਨੂੰ ਹੋਰ ਮਜ਼ਬੂਤੀ ਮਿਲੇਗੀ।

ਕੁਲਵੰਤ ਸਿੰਘ ਨੇ ਪੰਜਾਬ ਸਰਕਾਰ ਅਤੇ ਜਲ ਸਰੋਤ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨ ਪੱਖੀ ਫ਼ੈਸਲਿਆਂ ਨੂੰ ਲਗਾਤਾਰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ।

ਇਸ ਮੌਕੇ ਸਾਬਕਾ ਵਿਧਾਇਕ ਵਨਿੰਦਰ ਕੌਰ ਲੂੰਬਾ, ਡਰੇਨੇਜ ਵਿਭਾਗ ਦੇ ਨਿਗਰਾਨ ਇੰਜੀਨੀਅਰ ਰਜਿੰਦਰ ਘਈ, ਸਿੰਚਾਈ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਗੁਨਦੀਪ ਸਿੰਘ, ਆਕਾਸ਼ ਅਗਰਵਾਲ,
ਸਮੇਤ ਵੱਡੀ ਗਿਣਤੀ ਕਿਸਾਨ, ਇਲਾਕਾ ਨਿਵਾਸੀ ਅਤੇ ਹੋਰ ਪਤਵੰਤੇ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...