ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ‘ ਚ ਸਿਹਤਮੰਦ ਭੋਜਨ ‘ ਤੇ ਜ਼ੋਰ

by | Jul 31, 2026 | breaking news, daily, politics | 0 comments

ਸ਼ੁੱਧ ਭੋਜਨ ਸਿਹਤਮੰਦ ਸਮਾਜ ਦੀ ਨੀਂਹ- ਡਾ. ਬਲਬੀਰ ਸਿੰਘ

ਸੁਰੱਖਿਅਤ ਖੁਰਾਕ ਨਾਲ ਹੀ ਬਣੇਗਾ ਰੰਗਲਾ ਪੰਜਾਬ – ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਹੋਟਲ ਸ਼ੌਰਿਆ ਵਿਖੇ “ਰੰਗਲਾ ਪੰਜਾਬ ਸਾਡੀ ਸਾਂਝੀ ਜ਼ਿੰਮੇਵਾਰੀ—ਸੁਰੱਖਿਅਤ ਅਤੇ ਪੌਸ਼ਟਿਕ ਖੁਰਾਕ, ਚੰਗੀ ਸਿਹਤ ਦਾ ਆਧਾਰ” ਵਿਸ਼ੇ ‘ਤੇ ਕਰਵਾਏ ਗਏ ਫੂਡ ਸੇਫਟੀ ਸੈਮੀਨਾਰ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਹ ਸੈਮੀਨਾਰ ਡਿਪਟੀ ਕਮਿਸ਼ਨਰ ਪਟਿਆਲਾ, ਸਿਵਲ ਸਰਜਨ ਦਫ਼ਤਰ ਅਤੇ ਫੂਡ ਸੇਫਟੀ ਵਿਭਾਗ ਦੇ ਸਾਂਝੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ।

ਸੈਮੀਨਾਰ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ “ਜੈਸਾ ਅੰਨ, ਵੈਸਾ ਮਨ” ਸਿਰਫ਼ ਇੱਕ ਕਹਾਵਤ ਨਹੀਂ, ਸਗੋਂ ਸਿਹਤਮੰਦ ਜੀਵਨ ਦਾ ਮੂਲ ਮੰਤਰ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸ਼ੁੱਧ ਹਵਾ ਅਤੇ ਸਾਫ਼ ਪਾਣੀ ਮਨੁੱਖੀ ਸਿਹਤ ਲਈ ਜ਼ਰੂਰੀ ਹਨ, ਉਸੇ ਤਰ੍ਹਾਂ ਸੁਰੱਖਿਅਤ, ਪੌਸ਼ਟਿਕ ਅਤੇ ਮਿਆਰੀ ਖੁਰਾਕ ਵੀ ਤੰਦਰੁਸਤ ਜੀਵਨ ਦਾ ਅਹਿਮ ਆਧਾਰ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਸਿਰਜੇ ਜਾ ਰਹੇ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਲੋਕਾਂ ਵਿੱਚ ਸਿਹਤਮੰਦ ਖਾਣ-ਪੀਣ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸੇ ਉਦੇਸ਼ ਨਾਲ ਸੂਬਾ ਸਰਕਾਰ ਵੱਲੋਂ ਅਜਿਹੇ ਜਾਗਰੂਕਤਾ ਸੈਮੀਨਾਰ ਲਗਾਤਾਰ ਕਰਵਾਏ ਜਾ ਰਹੇ ਹਨ।

ਸਿਹਤ ਮੰਤਰੀ ਨੇ ਦੱਸਿਆ ਕਿ ਇਸ ਸੈਮੀਨਾਰ ਵਿੱਚ ਖੇਤੀਬਾੜੀ ਯੂਨੀਵਰਸਿਟੀ, ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ (ਗਡਵਾਸੂ) ਦੇ ਮਾਹਿਰਾਂ ਅਤੇ ਕੁਦਰਤੀ ਤੇ ਜੈਵਿਕ ਖੇਤੀ ਕਰਨ ਵਾਲੇ ਕਿਸਾਨਾਂ ਨੇ ਭਾਗ ਲਿਆ। ਉਨ੍ਹਾਂ ਕਿਹਾ ਕਿ ਇਹ ਸੰਸਥਾਵਾਂ ਆਪਸੀ ਤਾਲਮੇਲ ਨਾਲ ਨੌਜਵਾਨ ਪੀੜ੍ਹੀ ਨੂੰ ਰਸਾਇਣ-ਮੁਕਤ ਅਤੇ ਜੈਵਿਕ ਖੁਰਾਕ ਦੇ ਮਹੱਤਵ ਬਾਰੇ ਜਾਗਰੂਕ ਕਰਨਗੀਆਂ। ਉਨ੍ਹਾਂ ਕਿਹਾ ਕਿ ਜੈਵਿਕ ਖੇਤੀ ਕਰਨ ਵਾਲੇ ਕਿਸਾਨ ਰਸਾਇਣਕ ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਤੋਂ ਪਰਹੇਜ਼ ਕਰਦੇ ਹਨ, ਜਿਸ ਨਾਲ ਸਿਹਤਮੰਦ ਅਤੇ ਗੁਣਵੱਤਾ ਭਰਪੂਰ ਅਨਾਜ ਤਿਆਰ ਹੁੰਦਾ ਹੈ।

ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਵੱਧ ਤੋਂ ਵੱਧ ਕੁਦਰਤੀ ਅਤੇ ਜੈਵਿਕ ਖੁਰਾਕ ਅਪਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਿਹਤਮੰਦ ਸਮਾਜ ਦੀ ਨੀਂਹ ਸੁਰੱਖਿਅਤ ਭੋਜਨ ‘ਤੇ ਹੀ ਟਿਕੀ ਹੁੰਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਫੂਡ ਬਿਜ਼ਨਸ ਆਪਰੇਟਰਾਂ ਅਤੇ ਖਾਣ-ਪੀਣ ਵਾਲੀਆਂ ਵਸਤਾਂ ਵੇਚਣ ਵਾਲੇ ਵਿਕਰੇਤਾਵਾਂ ਦੀ ਨਿਯਮਤ ਜਾਂਚ ਕੀਤੀ ਜਾਂਦੀ ਹੈ ਤਾਂ ਜੋ ਲੋਕਾਂ ਨੂੰ ਮਿਆਰੀ ਅਤੇ ਸੁਰੱਖਿਅਤ ਖੁਰਾਕ ਉਪਲਬਧ ਹੋ ਸਕੇ ਅਤੇ ਕਿਸੇ ਵੀ ਤਰ੍ਹਾਂ ਦੀ ਮਿਲਾਵਟ ਜਾਂ ਗੈਰ-ਮਿਆਰੀ ਖੁਰਾਕ ਨੂੰ ਰੋਕਿਆ ਜਾ ਸਕੇ।

ਇਸ ਮੌਕੇ ਫੂਡ ਸੇਫਟੀ ਕਮਿਸ਼ਨਰ ਕੰਵਲਪ੍ਰੀਤ ਬਰਾੜ, ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਡੀਨ ਸੀ.ਓ.ਸੀ.ਐੱਸ. ਕਿਰਨ ਬੈਂਸ, ਵੀਸੀ.ਪੀ.ਏ.ਯੂ. ਡਾ. ਐੱਸ.ਐੱਸ. ਗੋਸਲ, ਵੀ.ਸੀ. ਗਡਵਾਸੂ ਜੇ. ਐਸ. ਗਿੱਲ, ਪਿੰਗਲਵਾੜਾ ਤੋਂ ਸ੍ਰ ਰਾਜਵੀਰ ਸਿੰਘ, ਰਵਨੀਤ ਕੌਰ, ਐਨ.ਜੀ.ਓ. ਮਿਸ ਪ੍ਰਗਤੀ, ਔਰਗੈਨਿਕ ਪ੍ਰੋਡਿਊਸਰ ਸ੍ਰ ਗੁਰਮੀਤ ਸਿੰਘ, ਖੇਤੀ ਵਿਰਾਸਤ ਮਿਸ਼ਨ ਸ਼੍ਰੀ ਉਮੇਂਦਰ ਦੱਤ, ਸਰਪੰਚ ਕਨਸੁਆ ਸ੍ਰ ਹਰਪ੍ਰੀਤ ਸਿੰਘ, ਸੀ.ਈ.ਓ. ਚੇਅਰਜ਼ ਫੂਡ ਐਂਡ ਬੇਵਰੇਜਸ ਸ੍ਰ ਹਰੇਂਦਰ ਪਾਲ ਸਿੰਘ ਲਾਂਬਾ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਕੌਰ, ਸਿਵਲ ਸਰਜਨ ਡਾ. ਸ਼ੈਲੀ ਜੇਟਲੀ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਮਾਹਿਰ, ਕਿਸਾਨ ਅਤੇ ਹੋਰ ਪਤਵੰਤੇ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...