ਬਾਗ਼ਬਾਨੀ ਵਿਭਾਗ ਵਿੱਚ ਭਰਤੀ ਪ੍ਰਕਿਰਿਆ ਜਲਦ ਪੂਰੀ ਕੀਤੀ ਜਾਵੇ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼

by | Jul 31, 2026 | AGRICULTURE UPDATES, breaking news, daily, politics | 0 comments

ਕੈਬਨਿਟ ਮੰਤਰੀ ਵੱਲੋਂ ਬਾਗ਼ਬਾਨੀ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਬਾਗ਼ਬਾਨੀ ਖੇਤਰ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਹਰ ਲੋੜੀਂਦਾ ਕਦਮ ਚੁੱਕਿਆ ਜਾ ਰਿਹਾ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਵਿਖੇ ਬਾਗ਼ਬਾਨੀ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਵਿਭਾਗ ਵਿੱਚ ਚੱਲ ਰਹੀ ਭਰਤੀ ਪ੍ਰਕਿਰਿਆ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਵਿਭਾਗ ਵਿੱਚ ਲੋੜੀਂਦਾ ਸਟਾਫ਼ ਉਪਲਬਧ ਹੋਣ ਨਾਲ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇਗਾ ਅਤੇ ਬਾਗ਼ਬਾਨਾਂ ਨੂੰ ਸਮੇਂ ਸਿਰ ਬਿਹਤਰ ਸੇਵਾਵਾਂ ਮਿਲਣਗੀਆਂ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਭਰਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ।

ਮੀਟਿੰਗ ਦੌਰਾਨ ਸਕੱਤਰ ਬਾਗ਼ਬਾਨੀ ਸ੍ਰੀ ਅਰਸ਼ਦੀਪ ਸਿੰਘ ਥਿੰਦ ਅਤੇ ਡਾਇਰੈਕਟਰ ਬਾਗ਼ਬਾਨੀ ਸ੍ਰੀ ਮਨੀਸ਼ ਕੁਮਾਰ ਨੇ ਕੈਬਨਿਟ ਮੰਤਰੀ ਨੂੰ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰੋਗਰਾਮਾਂ, ਵਿਕਾਸ ਕਾਰਜਾਂ ਅਤੇ ਹੋਰ ਅਹਿਮ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਕੈਬਨਿਟ ਮੰਤਰੀ ਨੇ ਵਿਭਾਗ ਦੇ ਪ੍ਰੋਜੈਕਟਾਂ ਦੀ ਪ੍ਰਗਤੀ ‘ਤੇ ਤਸੱਲੀ ਪ੍ਰਗਟ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਬਾਗ਼ਬਾਨੀ ਖੇਤਰ ਨਾਲ ਜੋੜਨ ਅਤੇ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ ਉਨ੍ਹਾਂ ਨਾਲ ਲਗਾਤਾਰ ਸੰਪਰਕ ਰੱਖਿਆ ਜਾਵੇ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...