ਬਰਨਾਲਾ ਵਿਚ ਐਸ ਸੀ ਮਹਿਲਾਵਾਂ ਤੇ ਸਫਾਈ ਸੇਵਕਾਂ ’ਤੇ ਬੇਰਹਿਮੀ ਨਾਲ ਹੋਏ ਲਾਠੀਚਾਰਜ ਦੇ ਮਾਮਲੇ ਵਿਚ ਦਖਲ ਦੇ ਕੇ ਨਿਆਂਇਕ ਜਾਂਚ ਦੇ ਹੁਕਮ ਦਿਓ: ਅਕਾਲੀ ਦਲ ਦੇ ਵਫਦ ਨੇ ਰਾਜਪਾਲ ਨੂੰ ਕੀਤੀ ਅਪੀਲ

by | Aug 2, 2026 | daily, politics | 0 comments

ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਵਫਦ ਨੇ ਰਾਜਪਾਲ ਨੂੰ ਸੌਂਪੇ ਦੋ ਮੰਗ ਪੱਤਰ। ਸੂਬੇ ਵਿਚ ਆਪ ਸਰਕਾਰ ਦੀ ਪ੍ਰਧਾਨਗੀ ਹੇਠ 10 ਪੇਪਕ ਲੀਕ ਮਾਮਲੇ ਦੀ ਸੀ ਬੀ ਆਈ ਜਾਂਚ ਮੰਗੀ

ਰਾਜਪਾਲ ਨੂੰ ਦੱਸਿਆ ਕਿ ਆਪ ਨੇ ਗੁਆਂਢੀ ਰਾਜਾਂ ਵਿਚ ਪਾਰਟੀ ਦੇ ਵਿਸਥਾਰ ਵਾਸਤੇ ਅੱਧੇ ਤੋਂ ਵੱਧ ਨੌਕਰੀਆਂ ਬਾਹਰਲਿਆਂ ਨੂੰ ਦਿੱਤੀਆਂ

ਚੰਡੀਗੜ੍ਹ, 31 ਜੁਲਾਈ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਅਪੀਲ ਕੀਤੀ ਕਿ ਉਹ ਬਰਨਾਲਾ ਵਿਚ ਐਸ ਸੀ ਮਹਿਲਾਵਾਂ ਤੇ ਸਫਾਈ ਸੇਵਕਾਂ ’ਤੇ ਬਰਹਿਮੀ ਨਾਲ ਕੀਤੇ ਗਏ ਲਾਠੀਚਾਰਜ ਦੇ ਮਾਮਲੇ ਵਿਚ ਦਖਲ ਦੇ ਕੇ ਨਿਆਂਇਕ ਜਾਂਚ ਦੇ ਹੁਕਮ ਦੇਣ ਅਤੇ ਪੰਜਾਬ ਵਿਚ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਰਾਜ ਵਿਚ 10 ਪੇਪਰ ਲੀਕ ਹੋਣ ਦੇ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦੇਣ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੇ ਸੀਨੀਅਰ ਆਗੂਆਂ ਦੇ ਇਕ ਵਫਦ ਨੇ ਅੱਜ ਰਾਜਪਾਲ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਦੋ ਮੰਗ ਪੱਤਰ ਸੌਂਪ ਕੇ ਅਪੀਲ ਕੀਤੀ ਕਿ ਉਹ ਬਰਨਾਲਾ ਵਿਚ ਸਫਾਈ ਸੇਵਕਾਂ ਦੀ ਬਰੇਹਿਮੀ ਨਾਲ ਕੁੱਟਮਾਰ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਨੂੰ ਮਿਸਾਲੀ ਸਜ਼ਾ ਦੇ ਕੇ ਲੋਕਤੰਤਰ ਦੀ ਰਾਖੀ ਕਰਨ ਅਤੇ ਆਪ ਸਰਕਾਰ ਦੇ ਰਾਜ ਵਿਚ ਵਾਰ-ਵਾਰ ਪੇਪਰ ਲੀਕ ਹੋਣ ਤੇ ਪ੍ਰੀਖਿਆਵਾਂ ਕਰਵਾਉਣ ਵਿਚ ਬੇਨਿਯਮੀਆਂ ਕਾਰਨ ਬੁਰੀ ਤਰ੍ਹਾਂ ਪ੍ਰਭਾਵਤ ਹੋਏ 10 ਲੱਖ ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਬਣਾਉਣ।

ਪੱਤਰਕਾਰਾਂ ਨੂੰ ਮੰਗ ਪੱਤਰ ਦੇ ਵੇਰਵੇ ਸੌਂਪਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪਾਰਟੀ ਦੇ ਵਫਦ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਬਰਨਾਲਾ ਘਟਨਾ ਦੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਜਾਂ ਸਾਬਕਾ ਜੱਜ ਦੀ ਅਗਵਾਈ ਹੇਠ ਟੀਮ ਬਣਵਾ ਕੇ ਨਿਆਂਇਕ ਜਾਂਚ ਕਰਵਾਉਣ। ਉਹਨਾਂ ਦੱਸਿਆ ਕਿ ਅਸੀਂ ਰਾਜਪਾਲ ਨੂੰ ਦੱਸਿਆ ਕਿ ਆਪ ਸਰਕਾਰ ਨੇ ਪੁਲਿਸ ਨੂੰ ਗੁੰਡਿਆਂ ਵਾਂਗੂ ਵਰਤਿਆ ਹੈ ਤੇ ਸਾਰੇ ਲੋਕਤੰਤਰੀ ਢੰਗ ਨਾਲ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਨੂੰ ਕੁਚਲਣ ਦੇ ਹੁਕਮ ਦਿੱਤੇ ਗਏ ਸਨ। ਉਹਨਾਂ ਕਿਹਾ ਕਿ ਅਸੀਂ ਇਸੇ ਵਾਸਤੇ ਮੰਗ ਕੀਤੀ ਹੈ ਕਿ ਡੀ ਐਸ ਪੀ ਸਤਵੀਰ ਸਿੰਘ ਬੈਂਸ ਤੇ ਹੋਰ ਪੁਲਿਸ ਅਧਿਕਾਰੀਆਂ ਦੇ ਖਿਲਾਫ ਇਰਾਦਾ ਕਤਲ ਦਾ ਕੇਸ ਦਰਜ ਕੀਤਾ ਜਾਵੇ ਜਿਹਨਾਂ ਨੇ ਮਹਿਲਾਵਾਂ ਅਤੇ ਸਫਾਈ ਸੇਵਕਾਂ ਦੇ ਸਿਰਾਂ ’ਤੇ ਡਾਂਗਾਂ ਵਰ੍ਹਾਈਆਂ ਹਨ। ਉਹਨਾਂ ਕਿਹਾ ਕਿ ਇਹਨਾਂ ਅਧਿਕਾਰੀਆਂ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦੇਣਾ ਚਾਹੀਦਾ ਹੈ।

ਸਰਦਾਰ ਬਾਦਲ ਨੇ ਰਾਜਪਾਲ ਨੂੰ ਦੱਸਿਆ ਕਿ ਫੱਟੜ ਸਫਾਈ ਸੇਵਕਾਂ ਨੂੰ ਢੁਕਵਾਂ ਮੁਆਵਜ਼ਾ ਤੇ ਸੁਚੱਜੀ ਮੈਡੀਕਲ ਸੰਭਾਲ ਦੀ ਸਹੂਲਤ ਵੀ ਨਹੀਂ ਮਿਲ ਰਹੀ। ਉਹਨਾਂ ਮੰਗ ਕੀਤੀ ਕਿ ਸਫਾਈ ਵਰਕਰਾਂ ਨਾਲ ਤੁਰੰਤ ਵਾਜਬ ਗੱਲਬਾਤ ਸ਼ੁਰੂ ਕੀਤੀ ਜਾਵੇ ਤੇ ਉਹਨਾਂ ਦੀਆਂ ਚਿਰੋਕਣੀਆਂ ਮੰਗਾਂ ਤੁਰੰਤ ਪੂਰੀਆਂ ਕੀਤੀਆਂ ਜਾਣ।

ਅਕਾਲੀ ਦਲ ਦੇ ਵਫਦ ਨੇ ਰਾਜਪਾਲ ਨੂੰ ਸਰਕਾਰੀ ਭਰਤੀਆਂ ਵਿਚ 10 ਪੇਪਰ ਲੀਕ ਹੋਣ ਤੇ ਬੇਨਿਯਮੀਆਂ ਦੀ ਜਾਣਕਾਰੀ ਵੀ ਦਿੱਤੀ। ਵਫਦ ਨੇ ਰਾਜਪਾਲ ਨੂੰ ਦੱਸਿਆ ਕਿ ਇਹ ਪ੍ਰਭਾਵ ਬਣ ਰਿਹਾ ਹੈ ਕਿ ਆਪ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਪ੍ਰੀਖਿਆਵਾਂ ਦੇ ਪੇਪਰ ਲੀਕ ਹੋ ਰਹੇ ਹਨ ਤੇ ਇਹ ਸੰਗਠਿਤ ਅਪਰਾਧ ਨੈਟਵਰਕ ਵੱਲੋਂ ਪੈਸੇ ਦੇ ਕੇ ਨੌਕਰੀਆਂ ਦੇਣ ਦਾ ਇਕ ਪੂਰਾ ਸਕੈਂਡਲ ਹੈ। ਵਫਦ ਨੇ ਮੰਗ ਕੀਤੀ ਕਿ ਮੁੱਖ ਮੰਤਰੀ, ਮੰਤਰੀਆਂ ਤੇ ਆਪ ਆਗੂਆਂ, ਸਰਕਾਰੀ ਅਧਿਕਾਰੀਆਂ ਤੇ ਪ੍ਰਾਈਵੇਟ ਵਿਅਕਤੀਆਂ ਦੀ ਪ੍ਰੀਖਿਆ ਘੁਟਾਲੇ ਵਿਚ ਭੂਮਿਕਾ ਦੀ ਸੀ ਬੀ ਆਈ ਵੱਲੋਂ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਉਹਨਾਂ ਨੇ ਸਾਰੇ ਡਿਜੀਟਲ ਰਿਕਾਰਡ, ਸੀ ਸੀ ਟੀ ਵੀ ਫੁਟੇਜ, ਸਰਵਰਾਂ, ਸੰਚਾਰ ਰਿਕਾਰਡ ਤੇ ਪ੍ਰੀਖਿਆ ਨਾਲ ਸਬੰਧਤ ਦਸਤਾਵੇਜ਼ਾਂ ਦੀ ਫੋਰੈਂਸਿਕ ਜਾਂਚ ਵੀ ਹੋਣੀ ਚਾਹੀਦੀ ਹੈ। ਵਫਦ ਨੇ ਇਹ ਵੀ ਮੰਗ ਕੀਤੀ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਵੱਖ-ਵੱਖ ਸਰਕਾਰੀ ਏਜੰਸੀਆਂ ਵੱਲੋਂ ਲਈਆਂ ਗਈਆਂ ਪ੍ਰੀਖਿਆਵਾਂ ਦਾ ਵਿਆਪਕ ਆਡਿਟ ਵੀ ਕਰਵਾਇਆ ਜਾਵੇ।

ਇਕ ਹੋਰ ਅਹਿਮ ਤੇ ਗੰਭੀਰ ਘਟਨਾਕ੍ਰਮ ਵਿਚ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਰਾਜਪਾਲ ਨੂੰ ਦੱਸਿਆ ਕਿ ਆਪ ਸਰਕਾਰ ਵੱਲੋਂ ਹੋਰ ਰਾਜਾਂ ਵਿਚ ਪਾਰਟੀ ਦਾ ਵਿਸਥਾਰ ਕਰਨ ਵਾਸਤੇ ਸਰਕਾਰੀ ਨੌਕਰੀਆਂ ਦਾ ਵੱਡਾ ਹਿੱਸਾ ਬਾਹਰਲਿਆਂ ਨੂੰ ਦਿੱਤਾ ਜਾ ਰਿਹਾ ਹੈ। ਵੁਹਨਾਂ ਕਿਹਾ ਕਿ ਪੰਜਾਬ ਵਿਚ ਅੱਧੇ ਤੋਂ ਵੱਧ ਨੌਕਰੀਆਂ ਬਾਹਰਲਿਆਂ ਨੂੰ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਆਪ ਨੂੰ ਰਾਜਸਥਾਨ, ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਵਿਚ ਲਾਭ ਮਿਲ ਸਕੇ।

ਵਫਦ ਨੇ ਇਹ ਵੀ ਦੱਸਿਆ ਕਿ ਕਿਵੇਂ ਹਾਲ ਹੀ ਵਿਚ ਹੋਏ ਫਾਰਮੇਸੀ ਅਫਸਰਾਂ ਦੀ ਪ੍ਰੀਖਿਆ ਦੇ ਪੇਪਰ ਲੀਕ ਕੀਤੇ ਗਏ ਤੇ ਬਲੂਟੁੱਥ ਰਿਸੀਵਰਾਂ ਸਮੇਤ ਆਧੁਨਿਕ ਇਲੈਕਟ੍ਰਾਨਿਕ ਯੰਤਰਾਂ ਤੇ ਮਿਨੀਏਚਰ ਹੈਡਫੋਨਾਂ ਦੀ ਵਰਤੋਂ ਕਰ ਕੇ ਪੰਜਾਬ ਵਿਚ ਸਰਕਾਰੀ ਭਰਤੀ ਦੀ ਅਖੰਡਤਾ ਭੰਗ ਕੀਤੀ ਗਈ ਤੇ ਇਹ ਸਭ ਪੇਪਰ ਲੀਕ ਦਾ ਹਿੱਸਾ ਸੀ। ਵਫਦ ਨੇ ਦੱਸਿਆ ਕਿ ਜਿਹੜੇ ਪੇਪਰ ਲੀਕ ਹੋਏ ਉਹਨਾਂ ਵਿਚ ਪੀ ਪੀ ਐਸ ਸੀ ਨਾਇਬ ਤਹਿਸੀਲਦਾਰ ਦੀ ਭਰਤੀ ਪ੍ਰੀਖਿਆ, ਪੀ ਐਸ ਈ ਬੀ 12ਵੀਂ ਕਲਾਸ ਅੰਗਰੇਜ਼ੀ ਦਾ ਬੋਰਡ ਪੇਪਰ, ਪੰਜਾਬ ਸਟੇਟ ਟੀਚਰ ਐਲੀਜੀਬਿਲਟੀ ਟੈਸਟ ਪੀ ਪੀ ਐਸ ਸੀ ਖੇਤੀਬਾੜੀ ਵਿਕਾਸ ਅਫਸਰ ਪ੍ਰੀਖਿਆ, ਭਾਸ਼ਾ ਵਿਭਾਗ ਪ੍ਰੀਖਿਆ, ਪੀ ਐਸ ਐਸ ਐਸ ਬੀ ਗਰੁੱਪ ਬੀ ਅਫਸਰ ਸਾਂਝੀ ਪ੍ਰੀਖਿਆ, ਪੰਜਾਬ ਆਬਕਾਰੀ ਇੰਸਪੈਕਟਰ ਪ੍ਰੀਖਿਆ, 10ਵੀਂ ਕਲਾਸ ਦੀ ਬੋਰਡ ਪ੍ਰੀਖਿਆ, ਪੰਜਾਬ ਸਟੇਟ ਰੂਰਲ ਲਾਈਵਲੀਹੁਡ ਪ੍ਰੀਖਿਆ ਸ਼ਾਮਲ ਹਨ। ਉਹਨਾਂ ਦੱਸਿਆ ਕਿ ਪਿਛਲੀ ਪ੍ਰੀਖਿਆ ਵਿਚ ਇੰਟਰਵਿਊ ਲਈ 30 ਅੰਕ ਰੱਖੇ ਗਏ ਸਨ ਜਿਸ ਕਾਰਨ ਮਾਮਲੇ ਵਿਚ ਹਾਈ ਕੋਰਟ ਨੂੰ ਦਖਲ ਦੇਣਾ ਪਿਆ ਤੇ ਸਾਰੇ ਕੇਸ ਦੀ ਘੋਖ ਵਾਸਤੇ ਕਮੇਟੀ ਬਣਾਉਣੀ ਪਈ। ਇਹ ਵੀ ਦੱਸਿਆ ਕਿ ਹਾਈ ਕੋਰਟ ਨੇ ਕਈ ਭਰਤੀ ਪ੍ਰੀਖਿਆਵਾਂ ’ਤੇ ਰੋਕ ਵੀ ਲਗਾਈ ਹੈ।

ਵਫਦ ਵਿਚ ਸਰਦਾਰ ਬਲਵਿੰਦਰ ਸਿੰਘ ਭੂੰਦੜ, ਸਰਦਾਰ ਹੀਰਾ ਸਿੰਘ ਗਾਬੜੀਆ, ਡਾ. ਦਲਜੀਤ ਸਿੰਘ ਚੀਮਾ, ਸਰਦਾਰ ਸਿਕੰਦਰ ਸਿੰਘ ਮਲੂਕਾ, ਸਰਦਾਰ ਬਿਕਰਮ ਸਿੰਘ ਮਜੀਠੀਆ, ਸਰਦਾਰ ਦਰਬਾਰਾ ਸਿੰਘ ਗੁਰੂ ਤੇ ਸ੍ਰੀ ਨਰੇਸ਼ ਢੀਂਗਰਾ ਵੀ ਸ਼ਾਮਲ ਸਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...