ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਤੇ ਸਿੱਖ ਵਿਧਾਇਕਾਂ ਅਤੇ ਸਰਕਾਰ ਦੇ ਕੈਬਨਿਟ ਮੰਤਰੀਆਂ ਨੂੰ ਕਾਨੂੰਨ ‘ਤੇ ਬਿਨਾਂ ਪੰਥਕ ਸਹਿਮਤੀ ਅੱਗੇ ਨਾ ਵਧਣ ਦੀ ਤਾਕੀਦ ਕੀਤੀ

by | Aug 2, 2026 | daily, politics | 0 comments

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਤੇ ਸਿੱਖ ਵਿਧਾਇਕਾਂ ਅਤੇ ਸਰਕਾਰ ਦੇ ਕੈਬਨਿਟ ਮੰਤਰੀਆਂ ਨੂੰ ਕਾਨੂੰਨ ‘ਤੇ ਬਿਨਾਂ ਪੰਥਕ ਸਹਿਮਤੀ ਅੱਗੇ ਨਾ ਵਧਣ ਦੀ ਤਾਕੀਦ ਕੀਤੀ
ਸ੍ਰੀ ਅੰਮ੍ਰਿਤਸਰ, 31 ਜੁਲਾਈ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ, ਸਿੱਖ ਵਿਧਾਇਕ ਅਤੇ ਪੰਜਾਬ ਸਰਕਾਰ ਦੇ ਸਿੱਖ ਕੈਬਨਿਟ ਮੰਤਰੀ ਜੋ 29 ਜੂਨ 2026 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਏ ਸਨ, ਉਨ੍ਹਾਂ ਨੂੰ ਵੱਖ-ਵੱਖ ਪੱਤਰ ਭੇਜ ਕੇ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਸਬੰਧੀ 03 ਅਗਸਤ ਤੋਂ ਸ਼ੁਰੂ ਹੋਣ ਵਾਲੇ ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਪੱਖ ਰੱਖਣ ਦੀ ਧਾਰਮਿਕ ਜ਼ਿੰਮੇਵਾਰੀ ਲਗਾਉਂਦਿਆਂ ਤਾਕੀਦ ਕੀਤੀ ਗਈ ਹੈ।
ਪੱਤਰ ਵਿੱਚ ਸਪੀਕਰ ਸ. ਕੁਲਤਾਰ ਸਿੰਘ ਤੇ ਸਿੱਖ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੂੰ ਕਿਹਾ ਗਿਆ ਹੈ ਕਿ ਸੈਸ਼ਨ ਦੌਰਾਨ ਉਹ ਇਹ ਯਕੀਨੀ ਬਣਾਉਣ ਕਿ ਜਦੋਂ ਤੱਕ ਕਾਨੂੰਨ ਦੇ ਮਸਲੇ ਉੱਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਰਕਾਰ ਦੀ ਸਹਿਮਤੀ ਨਹੀਂ ਬਣ ਜਾਂਦੀ ਉਦੋਂ ਤੱਕ ਉਨ੍ਹਾਂ ਵੱਲੋਂ ਕਾਨੂੰਨ ਵਿੱਚ ਕੀਤੀ ਜਾਣ ਵਾਲੀ ਵਧੇਰੀ ਸੋਧ ਨੂੰ ਕੋਈ ਸਹਿਮਤੀ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਨੂੰ ਕਿਹਾ ਗਿਆ ਹੈ ਕਿ ਉਹ ਬਤੌਰ ਸਿੱਖ ਆਪਣਾ ਫਰਜ਼ ਪਛਾਣਨ ਅਤੇ ਸਰਕਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਰਜ ਕਰਵਾਈਆਂ ਸਿੱਖ ਭਾਵਨਾਵਾਂ ਅਨੁਸਾਰ ਕਾਨੂੰਨ ਵਿੱਚ ਸੋਧ ਕਰਨ ਲਈ ਆਖਣ।
ਸਪੀਕਰ ਨੂੰ ਲਿਖੇ ਪੱਤਰ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਚਿੰਤਾਵਾਂ ਸਰਕਾਰ ਜਾਂ ਸਿਆਸਤ ਨੂੰ ਲੈ ਕੇ ਨਹੀਂ, ਸਗੋਂ ਭਵਿੱਖ ਵਿੱਚ ਕਾਨੂੰਨ ਦੀ ਸੰਭਾਵਿਤ ਦੁਰਵਰਤੋਂ ਨੂੰ ਲੈ ਕੇ ਹਨ। ਕਿਹਾ ਗਿਆ ਕਿ ਟਾਡਾ ਅਤੇ ਯੂਏਪੀਏ ਵਰਗੇ ਕਾਨੂੰਨਾਂ ਦੀ ਦੁਰਵਰਤੋਂ ਦਾ ਇਤਿਹਾਸ ਸਾਹਮਣੇ ਹੈ ਅਤੇ ਇਹ ਭਰੋਸਾ ਨਹੀਂ ਕੀਤਾ ਜਾ ਸਕਦਾ ਕਿ ਬੇਅਦਬੀ ਦੇ ਨਾਂ ‘ਤੇ ਭਵਿੱਖ ਵਿੱਚ ਇਸ ਕਾਨੂੰਨ ਦੀ ਵਰਤੋਂ ਸਿੱਖਾਂ ਖ਼ਿਲਾਫ਼ ਨਹੀਂ ਹੋਵੇਗੀ। ਇਸ ਲਈ ਇਸ ਮਸਲੇ ਨੂੰ ਸਿਆਸਤ ਤੋਂ ਉੱਪਰ ਉੱਠ ਕੇ ਨਿਰਪੱਖਤਾ ਨਾਲ ਦੇਖਣ ਦੀ ਲੋੜ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਰਕਾਰ ਨਾਲ ਸੰਵਾਦ ਅਤੇ ਸਹਿਮਤੀ ਬਣਾਉਣ ਲਈ ਜਸਟਿਸ (ਸੇਵਾਮੁਕਤ) ਸ. ਰੁਪਿੰਦਰ ਸਿੰਘ ਸੋਢੀ, ਜਸਟਿਸ (ਸੇਵਾਮੁਕਤ) ਸ. ਮੋਹਿੰਦਰ ਮੋਹਨ ਸਿੰਘ ਬੇਦੀ, ਸੀਨੀਅਰ ਐਡਵੋਕੇਟ ਸ. ਪੂਰਨ ਸਿੰਘ ਹੁੰਦਲ, ਸਿੱਖ ਵਿਦਵਾਨ ਡਾ. ਕੇਹਰ ਸਿੰਘ ਪਟਿਆਲਾ, ਪ੍ਰੋ. ਜਗਮੋਹਨ ਸਿੰਘ ਲੁਧਿਆਣਾ ਅਤੇ ਸ਼੍ਰੋਮਣੀ ਕਮੇਟੀ ਦੇ ਚੰਡੀਗੜ੍ਹ ਸਬ-ਦਫ਼ਤਰ ਦੇ ਵਧੀਕ ਸਕੱਤਰ ਸ. ਲਖਵੀਰ ਸਿੰਘ ਨੂੰ ਕੋਆਰਡੀਨੇਟਰ ਵਜੋਂ ਸ਼ਾਮਲ ਕਰਕੇ ਸਿੱਖ ਮਾਹਰਾਂ ਦੀ ਇੱਕ ਕਮੇਟੀ ਗਠਿਤ ਕੀਤੀ ਹੈ। ਸਰਕਾਰ ਨੂੰ ਕਿਹਾ ਗਿਆ ਹੈ ਕਿ ਉਹ ਇਸ ਕਮੇਟੀ ਨਾਲ ਰਾਬਤਾ ਕਰਕੇ ਦੋ ਮਹੀਨਿਆਂ ਦੇ ਅੰਦਰ ਕਾਨੂੰਨ ਸਬੰਧੀ ਸਹਿਮਤੀ ਬਣਾਵੇ। ਕਿਹਾ ਗਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੰਵਾਦ ਦਾ ਰਾਹ ਅਜੇ ਵੀ ਖੁੱਲ੍ਹਾ ਹੈ, ਪਰ ਸਰਕਾਰ ਨੂੰ ਸਾਫ਼ ਨੀਅਤ ਨਾਲ ਅੱਗੇ ਵਧਣਾ ਚਾਹੀਦਾ ਹੈ।
ਪੱਤਰ ਵਿੱਚ ਕਿਹਾ ਗਿਆ ਹੈ ਕਿ ਅਪ੍ਰੈਲ 2026 ਵਿੱਚ ਪੰਜਾਬ ਸਰਕਾਰ ਨੇ ਇਹ ਕਾਨੂੰਨ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਖ਼ਾਲਸਾ ਪੰਥ ਨਾਲ ਰਾਏ ਅਤੇ ਸਹਿਮਤੀ ਤੋਂ ਬਿਨਾਂ ਪਾਸ ਕੀਤਾ ਸੀ। ਇਸ ਸਬੰਧੀ 29 ਜੂਨ 2026 ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਇਕੱਤਰਤਾ ਦੌਰਾਨ ਪੰਜ ਸਿੰਘ ਸਾਹਿਬਾਨ ਨੇ ਕਾਨੂੰਨ ਸਬੰਧੀ ਇਤਰਾਜ਼ਾਂ ਅਤੇ ਅਹਿਮ ਨੁਕਤਿਆਂ ਤੋਂ ਸਿੱਖ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੂੰ ਜਾਣੂ ਕਰਵਾਇਆ ਸੀ, ਜਿਸ ਉੱਤੇ ਉਨ੍ਹਾਂ ਵੱਲੋਂ ਅਰਦਾਸ ਉਪਰੰਤ ਸਹਿਮਤੀ ਵੀ ਪ੍ਰਗਟਾਈ ਗਈ ਸੀ। ਉਸ ਸਮੇਂ ਆਦੇਸ਼ ਕੀਤਾ ਗਿਆ ਸੀ ਕਿ ਸਰਕਾਰ ਇੱਕ ਮਹੀਨੇ ਦੇ ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਨਾਲ ਰਾਏ ਅਤੇ ਸਹਿਮਤੀ ਬਣਾਕੇ ਕਾਨੂੰਨ ਵਿੱਚ ਲੋੜੀਂਦੀਆਂ ਸੋਧਾਂ ਕਰੇ।
ਪੱਤਰ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਰਾਹੀਂ 29 ਜੁਲਾਈ 2026 ਨੂੰ ਭੇਜਿਆ ਗਿਆ ਅਧਿਕਾਰਤ ਜਵਾਬ ਤਸੱਲੀਬਖ਼ਸ਼ ਨਹੀਂ ਹੈ ਅਤੇ ਇਸ ਨੂੰ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਜਵਾਬ ਤੋਂ ਸਪੱਸ਼ਟ ਹੈ ਕਿ ਸਰਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭੇਜੇ ਗਏ ਇਤਰਾਜ਼ਾਂ ਅਤੇ ਅਹਿਮ ਨੁਕਤਿਆਂ ਦੀ ਭਾਵਨਾ ਅਨੁਸਾਰ ਕਾਨੂੰਨ ਵਿੱਚ ਵਧੇਰੀ ਸੋਧ ਕਰਨ ਲਈ ਤਿਆਰ ਨਹੀਂ ਹੈ। ਇਹ ਵੀ ਕਿਹਾ ਗਿਆ ਕਿ ਸਰਕਾਰ ਨੇ ਇੱਕ ਮਹੀਨੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਰਾਬਤਾ ਜਾਂ ਸੰਵਾਦ ਦਾ ਕੋਈ ਰਾਹ ਨਹੀਂ ਖੋਲ੍ਹਿਆ ਅਤੇ ਭੇਜੇ ਗਏ ਸੁਝਾਵਾਂ ਵਿੱਚੋਂ ਕੇਵਲ ਇੱਕ ਗੱਲ ਹੀ ਮੰਨੀ, ਜਦਕਿ ਬਾਕੀ ਸਾਰੇ ਇਤਰਾਜ਼ਾਂ ਨੂੰ ਨਜ਼ਰਅੰਦਾਜ਼ ਕਰਦਿਆਂ ਆਪਣੇ ਪੱਖ ਦੀ ਹੀ ਵਕਾਲਤ ਕੀਤੀ। ਇਸ ਨੂੰ ਤਖ਼ਤ ਸਾਹਿਬ ਵਿਖੇ ਬਣੀ ਸਹਿਮਤੀ ਤੋਂ ਮੁਕਰਨ, ਅੜੀਅਲ ਰਵੱਈਆ ਅਖਤਿਆਰ ਕਰਨ ਅਤੇ ਚਲਾਕੀ ਵਾਲੀ ਹਰਕਤ ਕਰਾਰ ਦਿੱਤਾ ਗਿਆ ਹੈ, ਜਿਸ ਦਾ ਖ਼ਾਲਸਾ ਪੰਥ ਕਰੜਾ ਨੋਟਿਸ ਲਵੇਗਾ।
***
ਜਸਕਰਨ ਸਿੰਘ, 9876689930

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...