ਪ੍ਰਧਾਨ ਮੰਤਰੀ ਮੋਦੀ ਦਾ ‘ਨਸ਼ਾ ਮੁਕਤ ਯੁਵਾ ਅਭਿਆਨ’ ਦੇਸ਼ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵੱਲ ਇਤਿਹਾਸਕ ਕਦਮ: ਕੇਵਲ ਸਿੰਘ ਢਿੱਲੋਂ

by | Aug 3, 2026 | daily, politics | 0 comments

ਪੰਜਾਬ ਦੇ ਨੌਜਵਾਨਾਂ ਨੂੰ ‘ਵਿਕਸਿਤ ਭਾਰਤ’ ਦੇ ਨਿਰਮਾਣ ‘ਚ ਯੋਗਦਾਨ ਪਾਉਣ ਦੀ ਕੀਤੀ ਅਪੀਲ

‘ਆਪ’ ਸਰਕਾਰ 3 ਮਹੀਨਿਆਂ ‘ਚ ਨਸ਼ਾ ਖ਼ਤਮ ਕਰਨ ਦੀ ਗਾਰੰਟੀ ਪੂਰੀ ਕਰਨ ‘ਚ ਰਹੀ ਫੇਲ੍ਹ : ਢਿੱਲੋਂ

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੇ ਗਏ ‘ਨਸ਼ਾ ਮੁਕਤ ਯੁਵਾ ਅਭਿਆਨ’ ਅਤੇ ਦੇਸ਼ ਦੀ ਯੁਵਾ ਸ਼ਕਤੀ ਨੂੰ ਦਿੱਤੇ ਪ੍ਰੇਰਨਾਦਾਇਕ ਸੰਦੇਸ਼ ਦੀ ਭਰਪੂਰ ਪ੍ਰਸ਼ੰਸਾ ਕੀਤੀ ਹੈ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਜੀ ਨਸ਼ੇ ਤੋਂ ਜਵਾਨੀ ਨੂੰ ਬਚਾਉਣ ਲਈ ਬੇਹੱਦ ਗੰਭੀਰ ਹਨ, ਇਸੇ ਲਈ ਉਹ ਦੇਸ਼ ਦੇ ਨੌਜਵਾਨਾਂ ਨੂੰ ਇਸ ਅਲਾਮਤ ਤੋਂ ਬਚਾਉਣ ਲਈ ਯਤਨ ਕਰ ਰਹੇ ਹਨ।‌

ਭਾਜਪਾ ਪ੍ਰਧਾਨ ਨੇ ਆਖਿਆ ਕਿ ‘ਵਿਕਸਿਤ ਭਾਰਤ’ ਦਾ ਸੁਪਨਾ ਉਦੋਂ ਹੀ ਸਾਕਾਰ ਹੋ ਸਕਦਾ ਹੈ ਜਦੋਂ ਸਾਡੀ ਯੁਵਾ ਸ਼ਕਤੀ ਸਰੀਰਕ, ਮਾਨਸਿਕ ਅਤੇ ਵੈਚਾਰਿਕ ਤੌਰ ‘ਤੇ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦਾ ਇਹ ਅਭਿਆਨ ਦੇਸ਼ ਦੇ ਕਰੋੜਾਂ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਅਤੇ ਨਸ਼ਿਆਂ ਦੇ ਦੈਤ ਤੋਂ ਬਚਾਉਣ ਲਈ ਇੱਕ ਇਨਕਲਾਬੀ ਕਦਮ ਸਾਬਤ ਹੋਵੇਗਾ।

ਪੰਜਾਬ ਦੇ ਮੌਜੂਦਾ ਹਾਲਾਤਾਂ ‘ਤੇ ਡੂੰਘੀ ਚਿੰਤਾ ਪ੍ਰਗਟਾਉਂਦਿਆਂ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ‘ਆਪ’ ਆਗੂਆਂ ਨੇ ਪੰਜਾਬ ਦੇ ਲੋਕਾਂ ਨਾਲ 3 ਮਹੀਨਿਆਂ ਵਿੱਚ ਨਸ਼ਾ ਖ਼ਤਮ ਕਰਨ ਦੀ ਵੱਡੀ ਗਾਰੰਟੀ ਦਿੱਤੀ ਸੀ, ਪਰ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਇਸ ਸਮੱਸਿਆ ਨੂੰ ਠੱਲ੍ਹ ਪਾਉਣ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ।

ਉਨ੍ਹਾਂ ਦੋਸ਼ ਲਾਇਆ ਕਿ ਇੱਕ ਪਾਸੇ ਕੇਂਦਰ ਦੀ ਮੋਦੀ ਸਰਕਾਰ ਨਸ਼ਾ ਮੁਕਤੀ ਲਈ ਬਹੁਤ ਗੰਭੀਰ ਹੈ ਅਤੇ ਠੋਸ ਕਦਮ ਚੁੱਕ ਰਹੀ ਹੈ, ਜਦਕਿ ਦੂਜੇ ਪਾਸੇ ਪੰਜਾਬ ਦੀ ‘ਆਪ’ ਸਰਕਾਰ ਮਹਿਜ਼ ਇਸ਼ਤਿਹਾਰਬਾਜ਼ੀ ਅਤੇ ਅੰਕੜਿਆਂ ਦੀ ਹੇਰਾਫੇਰੀ ਰਾਹੀਂ ਨਸ਼ਾ ਖ਼ਤਮ ਕਰਨ ਦੇ ਡਰਾਮੇ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜ਼ਮੀਨੀ ਪੱਧਰ ‘ਤੇ ਹਕੀਕਤ ਇਹ ਹੈ ਕਿ ਪੰਜਾਬ ਵਿੱਚ ਨਸ਼ਿਆਂ ਦਾ ਜਾਲ ਪਹਿਲਾਂ ਨਾਲੋਂ ਵੀ ਵੱਧ ਫੈਲ ਚੁੱਕਾ ਹੈ ਅਤੇ ਸਰਕਾਰ ਦੀ ਨਾਕਾਮੀ ਕਾਰਨ ਸੂਬੇ ਦੇ ਹਜ਼ਾਰਾਂ ਨੌਜਵਾਨ ਆਪਣੀ ਜ਼ਿੰਦਗੀ ਅਤੇ ਪਰਿਵਾਰਾਂ ਦੀਆਂ ਖ਼ੁਸ਼ੀਆਂ ਬਰਬਾਦ ਕਰ ਚੁੱਕੇ ਹਨ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਅਜਿਹੇ ਨਿਰਾਸ਼ਾਜਨਕ ਮਾਹੌਲ ਵਿੱਚ ਕੇਂਦਰ ਸਰਕਾਰ ਵੱਲੋਂ ਚਲਾਈ ਗਈ ਇਹ ਨਸ਼ਾ ਵਿਰੋਧੀ ਮੁਹਿੰਮ ਪੰਜਾਬ ਲਈ ਸੰਜੀਵਨੀ ਬੂਟੀ ਦਾ ਕੰਮ ਕਰੇਗੀ। ਉਨ੍ਹਾਂ ਐਲਾਨ ਕੀਤਾ ਕਿ ਭਾਜਪਾ ਪੰਜਾਬ ਦੇ ਹਰ ਪਿੰਡ, ਕਸਬੇ ਅਤੇ ਸ਼ਹਿਰ ਤੱਕ ਪ੍ਰਧਾਨ ਮੰਤਰੀ ਮੋਦੀ ਦਾ ਇਹ ਸੰਦੇਸ਼ ਪਹੁੰਚਾਏਗੀ ਅਤੇ ਪਾਰਟੀ ਦਾ ਹਰ ਇੱਕ ਵਰਕਰ ਨਸ਼ਾ ਮੁਕਤ ਸਮਾਜ ਦੇ ਨਿਰਮਾਣ ਲਈ ਦਿਨ-ਰਾਤ ਮਿਹਨਤ ਕਰੇਗਾ।

ਪੰਜਾਬ ਭਾਜਪਾ ਪ੍ਰਧਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੀ ਅਲਾਮਤ ਤੋਂ ਦੂਰ ਰਹਿ ਕੇ ਖੇਡਾਂ, ਪੜ੍ਹਾਈ, ਕਾਰੋਬਾਰ ਅਤੇ ਦੇਸ਼ ਨਿਰਮਾਣ ਦੇ ਕੰਮਾਂ ਵਿੱਚ ਆਪਣੀ ਊਰਜਾ ਲਗਾਉਣ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਬਿਹਤਰ ਭਵਿੱਖ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...